ਕਿਝੁ ਨ ਬੁਝੈ ਕਿਝੁ ਨ ਸੁਝੈ ਦੁਨੀਆ ਗੁਝੀ ਭਾਹਿ ॥
I know nothing; I understand nothing. The world is a smouldering fire.
ਦੁਨੀਆ (ਵੇਖਣ ਨੂੰ ਤਾਂ ਗੁਲਜ਼ਾਰ ਹੈ, ਪਰ ਇਸ ਦਾ ਮੋਹ ਅਸਲ ਵਿਚ) ਲੁਕਵੀਂ ਅੱਗ ਹੈ (ਜੋ ਅੰਦਰ ਹੀ ਅੰਦਰ ਮਨ ਵਿਚ ਧੁਖਦੀ ਰਹਿੰਦੀ ਹੈ; ਇਸ ਵਿਚ ਪਏ ਹੋਏ ਜੀਵਾਂ ਨੂੰ ਜ਼ਿੰਦਗੀ ਦੇ ਸਹੀ ਰਸਤੇ ਦੀ) ਕੁਝ ਸੂਝ-ਬੂਝ ਨਹੀਂ ਪੈਂਦੀ। ਕਿਝੁ = ਕੁਝ ਭੀ। ਬੁਝੈ = ਸਮਝ ਆਉਂਦੀ, ਪਤਾ ਲੱਗਦਾ। ਦੁਨੀਆ = ਦੁਨੀਆ ਦਾ ਮੋਹ। ਗੁਝੀ = ਲੁਕਾਵੀਂ। ਭਾਹਿ = ਅੱਗ।
ਸਾਂਈਂ ਮੇਰੈ ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ ॥੩॥
My Lord did well to warn me about it; otherwise, I would have been burnt as well. ||3||
ਮੇਰੇ ਸਾਂਈ ਨੇ (ਮੇਰੇ ਉਤੇ) ਮੇਹਰ ਕੀਤੀ ਹੈ (ਤੇ ਮੈਨੂੰ ਇਸ ਤੋਂ ਬਚਾ ਲਿਆ ਹੈ) ਨਹੀਂ ਤਾਂ (ਬਾਕੀ ਲੋਕਾਂ ਵਾਂਗ) ਮੈਂ ਭੀ (ਇਸ ਵਿਚ) ਸੜ ਜਾਂਦਾ (ਭਾਵ, ਮਾਇਆ ਦੇ ਮੋਹ ਤੋਂ ਪ੍ਰਭੂ ਆਪ ਹੀ ਮੇਹਰ ਕਰ ਕੇ ਬਚਾਂਦਾ ਹੈ, ਅਸਾਡੇ ਆਪਣੇ ਵੱਸ ਦੀ ਗੱਲ ਨਹੀਂ ਕਿ ਇਹ 'ਪੋਟਲੀ' ਸਿਰੋਂ ਲਾਹ ਕੇ ਸੁੱਟ ਦੇਈਏ) ॥੩॥ ਸਾਂਈ ਮੇਰੈ = ਮੇਰੇ ਸਾਂਈ ਨੇ। ਹੰਭੀ = ਹਉਂ ਭੀ, ਮੈਂ ਭੀ। ਦਝਾਂ ਆਹਿ = ਸੜ ਜਾਂਦਾ ॥੩॥