ਕਬੀਰ ਰਾਮੁ ਧਿਆਇਓ ਮੋਟੀ ਲਾਗੀ ਖੋਰਿ

Kabeer, I have not meditated on the Lord; such is the bad habit I have developed.

ਹੇ ਕਬੀਰ! ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਸਿਮਰਨ ਨਹੀਂ ਕੀਤਾ, ਉਸ ਨੂੰ ਅੰਦਰੋ ਅੰਦਰ ਵਿਕਾਰ ਖੋਖਲਾ ਕਰੀ ਜਾਂਦੇ ਹਨ (ਤੇ ਉਹ ਸਹਜੇ ਸਹਜੇ ਆਤਮਕ ਮੌਤੇ ਮਰਦਾ ਜਾਂਦਾ ਹੈ)। ਖੋਰਿ = ਖੋੜ, ਖੋਖਲਾ-ਪਨ। ਮੋਟੀ ਖੋਰਿ ਲਾਗੀ = ਉਸ ਦੇ ਅੰਦਰ ਮੋਟੀ ਖੋੜ ਬਣਦੀ ਜਾ ਰਹੀ ਹੈ, ਉਸ ਨੂੰ ਵਿਕਾਰ ਅੰਦਰੋਂ ਖੋਖਲਾ ਕਰੀ ਜਾਂਦੇ ਹਨ ਤੇ ਉਹ ਸਹਜੇ ਸਹਜੇ ਆਤਮਕ ਮੌਤੇ ਮਰਦਾ ਜਾਂਦਾ ਹੈ।

ਕਾਇਆ ਹਾਂਡੀ ਕਾਠ ਕੀ ਨਾ ਓਹ ਚਰ੍ਹੈ ਬਹੋਰਿ ॥੭੦॥

The body is a wooden pot; it cannot be put back on the fire. ||70||

ਜਿਵੇਂ ਲੱਕੜ ਦੀ ਹਾਂਡੀ (ਚੁੱਲ੍ਹੇ ਉਤੇ ਇਕ ਵਾਰੀ ਸੜ ਕੇ) ਮੁੜ (ਚੁੱਲ੍ਹੇ ਉਤੇ) ਨਹੀਂ ਚੜ੍ਹ ਸਕਦੀ, ਤਿਵੇਂ (ਵਿਕਾਰਾਂ ਦੀ ਅੱਗ ਵਿਚ ਸੜਿ-ਮੁਏ ਮਨੁੱਖ ਦਾ) ਇਹ ਸਰੀਰ ਹੈ (ਜੋ ਇਸ ਨੂੰ ਦੂਜੀ ਵਾਰੀ ਨਹੀਂ ਮਿਲਦਾ) ॥੭੦॥ ਕਾਇਆ = ਸਰੀਰ। ਨ ਚਰ੍ਹੈ = (ਚੁੱਲ੍ਹੇ ਉਤੇ) ਨਹੀਂ ਚੜ੍ਹਦੀ। ਬਹੋਰਿ = ਮੁੜ, ਦੂਜੀ ਵਾਰ ॥੭੦॥