ਪਉੜੀ

Pauree:

ਪਉੜੀ।

ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ

He Himself is the angelic being, the heavenly herald, and the celestial singer. He Himself is the one who explains the six schools of philosophy.

ਪ੍ਰਭੂ ਆਪ ਹੀ ਦੇਵਤੇ, ਮਨੁੱਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ। ਗੰਧਰਬ = ਦੇਵਤਿਆਂ ਦੇ ਰਾਗੀ। ਖਟ ਦਰਸਨ = ਛੇ ਸ਼ਾਸਤ੍ਰ।

ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ

He Himself is Shiva, Shankara and Mahaysh; He Himself is the Gurmukh, who speaks the Unspoken Speech.

ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ)। ਸੰਕਰ, ਮਹੇਸ = ਸ਼ਿਵ ਜੀ ਦੇ ਨਾਮ। ਅਕਥ = ਜੋ ਬਿਆਨ ਨ ਹੋ ਸਕੇ।

ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ

He Himself is the Yogi, He Himself is the Sensual Enjoyer, and He Himself is the Sannyaasee, wandering through the wilderness.

ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ। ਬਿਬਾਣੀ = ਉਜਾੜ।

ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ

He discusses with Himself, and He teaches Himself; He Himself is discrete, graceful and wise.

ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮੱਤ ਵਾਲਾ ਸੁੰਦਰ ਸਰੂਪ ਵਾਲਾ ਹੈ। ਗੋਸਟਿ = ਚਰਚਾ। ਸੁਘੜੁ = ਸੁਚੱਜਾ।

ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥

Staging His own play, He Himself watches it; He Himself is the Knower of all beings. ||12||

ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਣਨ ਵਾਲਾ ਹੈ ॥੧੨॥ ਚੋਜੁ = ਤਮਾਸ਼ਾ। ਜਾਣੀ = ਜਾਣਨ ਵਾਲਾ ॥੧੨॥