ਧਨਾਸਰੀ ਮਹਲਾ ਆਰਤੀ

Dhanaasaree, First Mehl, Aartee:

ਰਾਗ ਧਨਾਸਰੀ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਆਰਤੀ'।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ

In the bowl of the sky, the sun and moon are the lamps; the stars in the constellations are the pearls.

ਸਾਰਾ ਆਕਾਸ਼ (ਮਾਨੋ) ਥਾਲ ਹੈ, ਸੂਰਜ ਤੇ ਚੰਦ (ਇਸ ਥਾਲ ਵਿਚ) ਦੀਵੇ ਬਣੇ ਹੋਏ ਹਨ, ਤਾਰਿਆਂ ਦੇ ਸਮੂਹ, (ਥਾਲ ਵਿਚ) ਮੋਤੀ ਰੱਖੇ ਹੋਏ ਹਨ। ਗਗਨ = ਆਕਾਸ਼। ਗਗਨ ਮੈ = ਗਗਨ ਮਯ, ਆਕਾਸ਼-ਰੂਪ, ਸਾਰਾ ਆਕਾਸ਼। ਰਵਿ = ਸੂਰਜ। ਦੀਪਕ = ਦੀਵੇ। ਜਨਕ = ਜਾਣੋ, ਮਾਨੋ, ਜਿਵੇਂ।

ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥

The fragrance of sandalwood is the incense, the wind is the fan, and all the vegetation are flowers in offering to You, O Luminous Lord. ||1||

ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ, ਹਵਾ ਚੌਰ ਕਰ ਰਹੀ ਹੈ, ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਲਈ ਫੁੱਲ ਦੇ ਰਹੀ ਹੈ ॥੧॥ ਮਲਆਨਲੋ = {ਮਲਯ-ਅਨਲੋ} ਮਲਯ ਪਹਾੜ ਵਲੋਂ ਆਉਣ ਵਾਲੀ ਹਵਾ (ਅਨਲ = ਹਵਾ)। ਮਲਯ ਪਰਬਤ ਉਤੇ ਚੰਦਨ ਦੇ ਬੂਟੇ ਹੋਣ ਕਰ ਕੇ ਉਧਰੋਂ ਆਉਣ ਵਾਲੀ ਹਵਾ ਸੁਗੰਧੀ ਵਾਲੀ ਹੁੰਦੀ ਹੈ। ਮਲਯ ਪਹਾੜ ਭਾਰਤ ਦੇ ਦੱਖਣ ਵਿਚ ਹੈ। ਬਨਰਾਇ = ਬਨਸਪਤੀ। ਫੂਲੰਤ = ਫੁੱਲ ਦੇ ਰਹੀ ਹੈ। ਜੋਤੀ = ਜੋਤਿ-ਰੂਪ ਪ੍ਰਭੂ ॥੧॥

ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ

What a beautiful lamp-lit worship service this is! O Destroyer of fear, this is Your Aartee, Your worship service.

ਹੇ ਜੀਵਾਂ ਦੇ ਜਨਮ ਮਰਨ ਨਾਸ ਕਰਨ ਵਾਲੇ! (ਕੁਦਰਤਿ ਵਿਚ) ਤੇਰੀ ਕੈਸੀ ਸੁੰਦਰ ਆਰਤੀ ਹੋ ਰਹੀ ਹੈ! ਭਵਖੰਡਨਾ = ਹੇ ਜਨਮ ਮਰਨ ਕੱਟਣ ਵਾਲੇ!

ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ

The sound current of the Shabad is the sounding of the temple drums. ||1||Pause||

(ਸਭ ਜੀਵਾਂ ਵਿਚ ਰੁਮਕ ਰਹੀ) ਇੱਕ-ਰਸ ਜੀਵਨ-ਰੌ, ਮਾਨੋ, ਤੇਰੀ ਆਰਤੀ ਵਾਸਤੇ ਨਗਾਰੇ ਵੱਜ ਰਹੇ ਹਨ ॥੧॥ ਰਹਾਉ ॥ ਅਨਹਤਾ = {ਅਨ-ਹਤ} ਜੋ ਬਿਨਾ ਵਜਾਏ ਵੱਜੇ, ਇੱਕ-ਰਸ। ਸਬਦ = ਆਵਾਜ਼, ਜੀਵਨ-ਰੌ। ਭੇਰੀ = ਡੱਫ, ਨਗਾਰਾ ॥੧॥ ਰਹਾਉ ॥

ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ

Thousands are Your eyes, and yet You have no eyes. Thousands are Your forms, and yet You have not even one form.

(ਸਭ ਜੀਵਾਂ ਵਿਚ ਵਿਆਪਕ ਹੋਣ ਕਰ ਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰ ਕੇ, ਹੇ ਪ੍ਰਭੂ!) ਤੇਰੀਆਂ ਕੋਈ ਅੱਖਾਂ ਨਹੀਂ। ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ। ਸਹਸ = ਹਜ਼ਾਰਾਂ। ਤਵ = ਤੇਰੇ। ਨਨ = ਕੋਈ ਨਹੀਂ। ਤੋਹਿ ਕਉ = ਤੇਰੇ ਵਾਸਤੇ, ਤੇਰੇ, ਤੈਨੂੰ। ਮੂਰਤਿ = ਸ਼ਕਲ। ਨਨਾ = ਕੋਈ ਨਹੀਂ। ਤੋਹੀ = ਤੇਰੀ।

ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥

Thousands are Your lotus feet, and yet You have no feet. Without a nose, thousands are Your noses. I am enchanted with Your play! ||2||

ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, ਪਰ (ਨਿਰਾਕਾਰ ਹੋਣ ਕਰ ਕੇ) ਤੇਰਾ ਇੱਕ ਭੀ ਪੈਰ ਨਹੀਂ। ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ। ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ ॥੨॥ ਪਦ = ਪੈਰ। ਬਿਮਲ = ਸਾਫ਼। ਗੰਧ = ਨੱਕ। ਇਵ = ਇਸ ਤਰ੍ਹਾਂ। ਚਲਤ = ਕੌਤਕ, ਅਚਰਜ ਖੇਡ ॥੨॥

ਸਭ ਮਹਿ ਜੋਤਿ ਜੋਤਿ ਹੈ ਸੋਇ

The Divine Light is within everyone; You are that Light.

ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤਿ ਵਰਤ ਰਹੀ ਹੈ। ਜੋਤਿ = ਚਾਣਨ, ਪ੍ਰਕਾਸ਼। ਸੋਇ = ਉਹ ਪ੍ਰਭੂ।

ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ

Yours is that Light which shines within everyone.

ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ। ਤਿਸ ਕੈ ਚਾਨਣਿ = ਉਸ ਪ੍ਰਭੂ ਦੇ ਚਾਨਣ ਨਾਲ।

ਗੁਰ ਸਾਖੀ ਜੋਤਿ ਪਰਗਟੁ ਹੋਇ

By the Guru's Teachings, this Divine Light is revealed.

ਪਰ ਇਸ ਜੋਤਿ ਦਾ ਗਿਆਨ ਗੁਰੂ ਦੀ ਸਿੱਖਿਆ ਨਾਲ ਹੀ ਹੁੰਦਾ ਹੈ (ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ)। ਸਾਖੀ = ਸਿੱਖਿਆ ਨਾਲ।

ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥

That which pleases the Lord is the true worship service. ||3||

(ਇਸ ਸਰਬ-ਵਿਆਪਕ ਜੋਤਿ ਦੀ) ਆਰਤੀ ਇਹ ਹੈ ਕਿ ਜੋ ਕੁਝ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ ਉਹ ਜੀਵ ਨੂੰ ਚੰਗਾ ਲੱਗੇ (ਪ੍ਰਭੂ ਦੀ ਰਜ਼ਾ ਵਿਚ ਤੁਰਨਾ ਪ੍ਰਭੂ ਦੀ ਆਰਤੀ ਕਰਨੀ ਹੈ) ॥੩॥

ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ

My soul is enticed by the honey-sweet lotus feet of the Lord; night and day, I thirst for them.

ਹੇ ਹਰੀ! ਤੇਰੇ ਚਰਨ-ਰੂਪ ਕੌਲ ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ। ਮਕਰੰਦ = ਫੁੱਲਾਂ ਦੀ ਵਿਚਲੀ ਧੂੜ {Pollen dust}, ਫੁੱਲਾਂ ਦਾ ਰਸ। ਮਨੋ = ਮਨ। ਅਨਦਿਨੋ = ਹਰ ਰੋਜ਼। ਮੋਹਿ = ਮੈਨੂੰ। ਆਹੀ = ਹੈ, ਰਹਿੰਦੀ ਹੈ।

ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥

Bless Nanak, the thirsty song-bird, with the water of Your Mercy, that he may come to dwell in Your Name. ||4||1||7||9||

ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮੇਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ ॥੪॥੧॥੭॥੯॥ ਸਾਰਿੰਗ = ਪਪੀਹਾ। ਜਾ ਤੇ = ਜਿਸ ਨਾਲ। ਤੇਰੈ ਨਾਮਿ = ਤੇਰੇ ਨਾਮ ਵਿਚ ॥੪॥੧॥੭॥੯॥