ਕਬੀਰ ਮਾਇਆ ਤਜੀ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ

Kabeer, what good is it to give up Maya, if the mortal does not give up his pride?

ਹੇ ਕਬੀਰ! ('ਊਚ ਭਵਨ ਕਨਕਾਮਨੀ' ਆਦਿਕ) ਮਾਇਆ ਤਿਆਗ ਦਿੱਤੀ ਤਾਂ ਭੀ ਕੁਝ ਨਹੀਂ ਸੰਵਾਰਦਾ, ਜੇ ਅਹੰਕਾਰ ਨਹੀਂ ਤਿਆਗਿਆ ਜਾਂਦਾ।

ਮਾਨ ਮੁਨੀ ਮੁਨਿਵਰ ਗਲੇ ਮਾਨੁ ਸਭੈ ਕਉ ਖਾਇ ॥੧੫੬॥

Even the silent sages and seers are destroyed by pride; pride eats up everything. ||156||

ਵੱਡੇ ਵੱਡੇ ਰਿਸ਼ੀ ਮੁਨੀ (ਤਿਆਗ ਦੇ) ਇਸ ਮਾਣ-ਅਹੰਕਾਰ ਵਿਚ ਗਲ ਜਾਂਦੇ ਹਨ, (ਇਹ ਮਾਣ ਕਿਸੇ ਦਾ ਲਿਹਾਜ਼ ਨਹੀਂ ਕਰਦਾ) ਮਾਣ ਹਰੇਕ ਨੂੰ ਖਾ ਜਾਂਦਾ ਹੈ (ਜੋ ਭੀ ਪ੍ਰਾਣੀ ਅਹੰਕਾਰ ਕਰਦਾ ਹੈ ਉਸ ਦਾ ਆਤਮਕ ਜੀਵਨ ਖ਼ਤਮ ਹੋ ਜਾਂਦਾ ਹੈ) ॥੧੫੬॥ ਮੁਨਿਵਰ = ਚੁਣਵੇਂ ਮੁਨੀ, ਵੱਡੇ ਵੱਡੇ ਰਿਸ਼ੀ। ਮਾਨ ਗਲੇ = ਅਹੰਕਾਰ ਨਾਲ ਗਲ ਗਏ। ਸਭੈ ਕਉ = ਹਰੇਕ ਨੂੰ ॥੧੫੬॥