ਸਲੋਕ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹੀ।
ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥
Spiritual wisdom, which would bring understanding, does not enter into his mind.
ਜਿਸ ਗਿਆਨ ਨਾਲ ਕੁਝ ਸਮਝ ਪੈਣੀ ਸੀ ਉਹ ਗਿਆਨ ਤਾਂ ਅੰਦਰ ਪਰਗਟ ਨਹੀਂ ਹੋਇਆ, ਜਿਤੁ = ਜਿਸ (ਗਿਆਨੀ) ਦੀ ਰਾਹੀਂ।
ਵਿਣੁ ਡਿਠਾ ਕਿਆ ਸਾਲਾਹੀਐ ਅੰਧਾ ਅੰਧੁ ਕਮਾਇ ॥
Without seeing, how can he praise the Lord? The blind act in blindness.
ਫਿਰ ਜਿਸ (ਹਰੀ) ਨੂੰ ਵੇਖਿਆ ਨਹੀਂ ਉਸ ਦੀ ਉਸਤਤਿ ਕਿਵੇਂ ਹੋ ਸਕੇ? ਗਿਆਨ-ਹੀਨ ਮਨੁੱਖ ਅਗਿਆਨਤਾ ਦੀ ਕਮਾਈ ਹੀ ਕਰਦਾ ਹੈ।
ਨਾਨਕ ਸਬਦੁ ਪਛਾਣੀਐ ਨਾਮੁ ਵਸੈ ਮਨਿ ਆਇ ॥੧॥
O Nanak, when one realizes the Word of the Shabad, then the Naam comes to abide in the mind. ||1||
ਹੇ ਨਾਨਕ! ਜੇ ਸਤਿਗੁਰੂ ਦੇ ਸ਼ਬਦ ਨੂੰ ਪਛਾਣੀਏ ਤਾਂ ਹਰੀ ਦਾ ਨਾਮ ਮਨ ਵਿਚ ਆ ਵੱਸਦਾ ਹੈ ॥੧॥