ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਜੋ ਧੁਰਿ ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥
Those whom the Primal Lord unites, remain in Union with Him; they focus their consciousness on the True Guru.
ਹਰੀ ਨੇ ਜੋ ਧੁਰ ਤੋਂ ਮਿਲਾਏ ਹਨ, ਉਹ ਮਨੁੱਖ ਸਤਿਗੁਰੂ ਨਾਲ ਚਿੱਤ ਜੋੜ ਕੇ (ਹਰੀ ਵਿਚ) ਲੀਨ ਹੋਏ ਹਨ;
ਆਪਿ ਵਿਛੋੜੇਨੁ ਸੇ ਵਿਛੁੜੇ ਦੂਜੈ ਭਾਇ ਖੁਆਇ ॥
Those whom the Lord Himself separates, remain separated; in the love of duality, they are ruined.
(ਪਰ) ਜੋ ਉਸ ਹਰੀ ਨੇ ਆਪ ਵਿਛੋੜੇ ਹਨ, ਉਹ ਮਾਇਆ ਦੇ ਮੋਹ ਵਿਚ (ਫਸ ਕੇ) ਖੁੰਝੇ ਹੋਏ ਹਰੀ ਤੋਂ ਵਿੱਛੁੜੇ ਹੋਏ ਹਨ। ਵਿਛੋੜੇਨੁ = ਵਿਛੋੜੇ ਉਸ (ਹਰੀ) ਨੇ।
ਨਾਨਕ ਵਿਣੁ ਕਰਮਾ ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥੨॥
O Nanak, without good karma, what can anyone obtain? He earns what he is pre-destined to receive. ||2||
ਹੇ ਨਾਨਕ! ਕੀਤੀ ਹੋਈ ਕਮਾਈ ਤੋਂ ਬਿਨਾ ਕੁਝ ਨਹੀਂ ਮਿਲਦਾ, ਮੁੱਢ ਤੋਂ (ਕੀਤੇ ਕੰਮਾਂ ਦੇ ਅਨੁਸਾਰ) ਉੱਕਰੇ ਹੋਏ (ਸੰਸਕਾਰ-ਰੂਪ ਲੇਖ ਦੀ ਕਮਾਈ) ਕਮਾਉਣੀ ਪੈਂਦੀ ਹੈ ॥੨॥