ਗਉੜੀ ਮਹਲਾ ੩ ॥
Gauree, Third Mehl:
ਗਊੜੀ ਪਾਤਸ਼ਾਹੀ ਤੀਜੀ।
ਨਾਮੁ ਅਮੋਲਕੁ ਗੁਰਮੁਖਿ ਪਾਵੈ ॥
The Gurmukhs obtain the Naam, the Priceless Name of the Lord.
(ਹੇ ਭਾਈ!) ਪਰਮਾਤਮਾ ਦਾ ਨਾਮ ਕਿਸੇ ਭੀ ਮੁੱਲ ਤੋਂ ਨਹੀਂ ਮਿਲ ਸਕਦਾ। ਅਮੋਲਕੁ = ਜੇਹੜਾ ਕਿਸੇ ਭੀ ਮੁੱਲ ਤੋਂ ਨਾਹ ਮਿਲ ਸਕੇ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ।
ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥
They serve the Name, and through the Name, they are absorbed in intuitive peace and poise.
ਉਹੀ ਮਨੁੱਖ ਹਾਸਲ ਕਰਦਾ ਹੈ ਜੋ ਗੁਰੂ ਦੀ ਸਰਨ ਪੈਂਦਾ ਹੈ। ਨਾਮੋ = ਨਾਮ ਹੀ। ਨਾਮਿ = ਨਾਮ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ।
ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥
With their tongues, they continually sing the Ambrosial Naam.
ਉਹ (ਹਰ ਵੇਲੇ) ਨਾਮ ਹੀ ਸਿਮਰਦਾ ਹੈ ਤੇ ਨਾਮ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਰਸਨਾ = ਜੀਭ ਨਾਲ।
ਜਿਸ ਨੋ ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥੧॥
They obtain the Lord's Name; the Lord showers His Mercy upon them. ||1||
ਪਰ ਉਹੀ ਮਨੁੱਖ ਹਰਿ-ਨਾਮ ਦਾ ਰਸ ਮਾਣਦਾ ਹੈ ਜਿਸ ਉਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ ॥੧॥
ਅਨਦਿਨੁ ਹਿਰਦੈ ਜਪਉ ਜਗਦੀਸਾ ॥
Night and day, within your heart, meditate on the Lord of the Universe.
(ਹੇ ਭਾਈ!) ਮੈਂ ਹਰ ਵੇਲੇ ਆਪਣੇ ਹਿਰਦੇ ਵਿਚ ਜਗਤ ਦੇ ਮਾਲਕ ਪਰਮਾਤਮਾ ਦਾ ਨਾਮ ਜਪਦਾ ਹਾਂ। ਅਨਦਿਨੁ = ਹਰ ਰੋਜ਼, ਹਰ ਵੇਲੇ। ਹਿਰਦੈ = ਹਿਰਦੇ ਵਿਚ। ਜਪਉ = ਜਪਉਂ, ਮੈਂ ਜਪਦਾ ਹਾਂ।
ਗੁਰਮੁਖਿ ਪਾਵਉ ਪਰਮ ਪਦੁ ਸੂਖਾ ॥੧॥ ਰਹਾਉ ॥
The Gurmukhs obtain the supreme state of peace. ||1||Pause||
ਗੁਰੂ ਦੀ ਸਰਨ ਪੈ ਕੇ ਮੈਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ ਹੈ, ਮੈਂ ਆਤਮਕ ਆਨੰਦ ਮਾਣ ਰਿਹਾ ਹਾਂ ॥੧॥ ਰਹਾਉ ॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਪਾਵਉ = ਮੈਂ ਪ੍ਰਾਪਤ ਕਰਦਾ ਹਾਂ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ ॥੧॥ ਰਹਾਉ ॥
ਹਿਰਦੈ ਸੂਖੁ ਭਇਆ ਪਰਗਾਸੁ ॥
Peace comes to fill the hearts of those
ਉਹਨਾਂ ਦੇ ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹਨਾਂ ਦੇ ਅੰਦਰ ਚਾਨਣ ਪੈਦਾ ਹੋ ਜਾਂਦਾ ਹੈ, ਪਰਗਾਸੁ = ਚਾਨਣ।
ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥
who, as Gurmukh, sing of the True Lord, the treasure of excellence.
ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਗੁਣਾਂ ਦੇ ਖ਼ਜ਼ਾਨੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ।
ਦਾਸਨਿ ਦਾਸ ਨਿਤ ਹੋਵਹਿ ਦਾਸੁ ॥
They become the constant slaves of the slaves of the Lord's slaves.
ਉਹ ਸਦਾ ਪਰਮਾਤਮਾ ਦੇ ਸੇਵਕਾਂ ਦੇ ਸੇਵਕ ਬਣੇ ਰਹਿੰਦੇ ਹਨ।
ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥੨॥
Within their households and families, they remain always detached. ||2||
ਉਹ ਮਨੁੱਖ ਗ੍ਰਿਹਸਤ ਜੀਵਨ ਵਿਚ ਰਹਿੰਦੇ ਹੋਏ ਪਰਵਾਰ ਵਿਚ ਰਹਿੰਦੇ ਹੋਏ ਭੀ (ਮਾਇਆ ਦੇ ਮੋਹ ਵਲੋਂ) ਉਪਰਾਮ ਰਹਿੰਦੇ ਹਨ ॥੨॥ ਗ੍ਰਿਹ = ਘਰ। ਕੁਟੰਬ = ਪਰਵਾਰ ॥੨॥
ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥
How rare are those who, as Gurmukh, become Jivan Mukta - liberated while yet alive.
(ਹੇ ਭਾਈ!) ਕੋਈ ਵਿਰਲਾ ਮਨੁੱਖ ਜੇਹੜਾ ਗੁਰੂ ਦੀ ਸਰਨ ਪੈਂਦਾ ਹੈ ਦੁਨੀਆ ਦਾ ਕਾਰ-ਵਿਹਾਰ ਕਰਦਾ ਹੋਇਆ ਭੀ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੁੰਦਾ ਹੈ। ਮੁਕਤੁ = ਮਾਇਆ ਦੇ ਬੰਧਨਾਂ ਤੋਂ ਆਜ਼ਾਦ। ਕੋ = ਕੋਈ ਵਿਰਲਾ।
ਪਰਮ ਪਦਾਰਥੁ ਪਾਵੈ ਸੋਈ ॥
They alone obtain the supreme treasure.
ਉਹੀ ਮਨੁੱਖ ਸਾਰੇ ਪਦਾਰਥਾਂ ਤੋਂ ਸ੍ਰੇਸ਼ਟ ਨਾਮ-ਪਦਾਰਥ ਹਾਸਲ ਕਰਦਾ ਹੈ।
ਤ੍ਰੈ ਗੁਣ ਮੇਟੇ ਨਿਰਮਲੁ ਹੋਈ ॥
Eradicating the three qualities, they become pure.
ਉਹ ਮਨੁੱਖ (ਆਪਣੇ ਅੰਦਰੋਂ ਮਾਇਆ ਦੇ) ਤਿੰਨਾਂ ਗੁਣਾਂ ਦਾ ਪ੍ਰਭਾਵ ਮਿਟਾ ਲੈਂਦਾ ਹੈ ਤੇ ਪਵਿਤ੍ਰ-ਆਤਮਾ ਬਣ ਜਾਂਦਾ ਹੈ।
ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥੩॥
They are intuitively absorbed in the True Lord God. ||3||
ਆਤਮਕ ਅਡੋਲਤਾ ਵਿਚ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜੇ ਰਹਿਣ ਕਰਕੇ ਉਸ ਨੂੰ ਉਹ ਪ੍ਰਭੂ ਮਿਲ ਪੈਂਦਾ ਹੈ ॥੩॥ ਸਹਜੇ = ਆਤਮਕ ਅਡੋਲਤਾ ਵਿਚ ਟਿਕ ਕੇ। ਸਾਚਿ = ਸਦਾ-ਥਿਰ ਪ੍ਰਭੂ ਵਿਚ (ਜੁੜੇ ਰਹਿਣ ਕਰਕੇ) ॥੩॥
ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ ॥
Emotional attachment to family does not exist,
(ਹੇ ਭਾਈ!) ਉਸ ਮਨੁੱਖ ਦਾ ਆਪਣੇ ਪਰਵਾਰ ਨਾਲ (ਉਹ) ਮੋਹ-ਪਿਆਰ ਨਹੀਂ ਰਹਿੰਦਾ (ਜੋ ਤ੍ਰੈਗੁਣੀ ਮਾਇਆ ਵਿਚ ਫਸਾਂਦਾ ਹੈ), ਕੁਟੰਬ ਸਿਉ = ਕੁਟੰਬ ਨਾਲ।
ਜਾ ਹਿਰਦੈ ਵਸਿਆ ਸਚੁ ਸੋਇ ॥
when the True Lord abides within the heart.
ਜਿਸ ਦੇ ਹਿਰਦੇ ਵਿਚ ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆ ਵੱਸਦਾ ਹੈ। ਜਾ = ਜਦੋਂ।
ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥
The mind of the Gurmukh is pierced through and held steady.
ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਵਿੱਝ ਜਾਂਦਾ ਹੈ ਤੇ ਅਡੋਲ ਹੋ ਜਾਂਦਾ ਹੈ, ਬੇਧਿਆ = ਵਿੱਝ ਜਾਂਦਾ ਹੈ। ਅਸਥਿਰੁ = ਸ਼ਾਂਤ, ਟਿਕਿਆ ਹੋਇਆ, ਅਡੋਲ।
ਹੁਕਮੁ ਪਛਾਣੈ ਬੂਝੈ ਸਚੁ ਸੋਇ ॥੪॥
One who recognizes the Hukam of the Lord's Command understands the True Lord. ||4||
ਉਹ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਪਛਾਣਦਾ ਹੈ (ਪਰਮਾਤਮਾ ਦੇ ਸੁਭਾਵ ਨਾਲ ਆਪਣਾ ਸੁਭਾਉ ਮਿਲਾ ਲੈਂਦਾ ਹੈ) ਉਹ ਮਨੁੱਖ ਉਸ ਸਦਾ-ਥਿਰ ਪ੍ਰਭੂ ਨੂੰ ਸਮਝ ਲੈਂਦਾ ਹੈ ॥੪॥ ਸਚੁ = ਸਦਾ-ਥਿਰ ਰਹਿਣ ਵਾਲਾ ਪਰਮਾਤਮਾ ॥੪॥
ਤੂੰ ਕਰਤਾ ਮੈ ਅਵਰੁ ਨ ਕੋਇ ॥
You are the Creator Lord - there is no other for me.
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦਾ ਮਨ ਪਰਮਾਤਮਾ ਦੀ ਯਾਦ ਵਿਚ ਵਿੱਝ ਜਾਂਦਾ ਹੈ, ਉਹ ਇਉਂ ਅਰਦਾਸ ਕਰਦਾ ਹੈ-ਹੇ ਪ੍ਰਭੂ!) ਤੂੰ ਹੀ ਜਗਤ ਦਾ ਪੈਦਾ ਕਰਨ ਵਾਲਾ ਹੈਂ, ਮੈਨੂੰ ਤੈਥੋਂ ਬਿਨਾ ਕੋਈ ਆਸਰਾ ਨਹੀਂ ਦਿੱਸਦਾ,
ਤੁਝੁ ਸੇਵੀ ਤੁਝ ਤੇ ਪਤਿ ਹੋਇ ॥
I serve You, and through You, I obtain honor.
ਮੈਂ ਸਦਾ ਤੇਰਾ ਹੀ ਸਿਮਰਨ ਕਰਦਾ ਹਾਂ, ਮੈਨੂੰ ਤੇਰੇ ਦਰ ਤੋਂ ਹੀ ਇੱਜ਼ਤ ਮਿਲਦੀ ਹੈ। ਸੇਵੀ = ਸੇਵੀਂ, ਮੈਂ ਸਿਮਰਦਾ ਹਾਂ। ਤੇ = ਤੋਂ। ਪਤਿ = ਇੱਜ਼ਤ।
ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥
God showers His Mercy, and I sing His Praises.
ਜੇ ਤੂੰ ਆਪ ਮਿਹਰ ਕਰੇਂ, ਤਾਂ ਹੀ ਮੈਂ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ। ਕਰਹਿ = ਤੂੰ ਕਰੇਂ। ਗਾਵਾ = ਗਾਵਾਂ, ਮੈਂ ਗਾਂਦਾ ਰਹਾਂ।
ਨਾਮ ਰਤਨੁ ਸਭ ਜਗ ਮਹਿ ਲੋਇ ॥੫॥
The light of the jewel of the Naam permeates the entire world. ||5||
ਤੇਰਾ ਨਾਮ ਹੀ ਮੇਰੇ ਵਾਸਤੇ ਸਭ ਤੋਂ ਸ੍ਰੇਸ਼ਟ ਪਦਾਰਥ ਹੈ, ਤੇਰਾ ਨਾਮ ਹੀ ਜਗਤ ਵਿਚ (ਆਤਮਕ ਜੀਵਨ ਲਈ) ਚਾਨਣ (ਪੈਦਾ ਕਰਨ ਵਾਲਾ) ਹੈ ॥੫॥ ਲੋਇ = ਚਾਨਣ ॥੫॥
ਗੁਰਮੁਖਿ ਬਾਣੀ ਮੀਠੀ ਲਾਗੀ ॥
To the Gurmukhs, the Word of God's Bani seems so sweet.
(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਮਿੱਠੀ ਲੱਗਣ ਲੱਗ ਪੈਂਦੀ ਹੈ, ਗੁਰਮੁਖਿ = ਗੁਰੂ ਦੀ ਸਰਨ ਪੈ ਕੇ।
ਅੰਤਰੁ ਬਿਗਸੈ ਅਨਦਿਨੁ ਲਿਵ ਲਾਗੀ ॥
Deep within, their hearts blossom forth; night and day, they lovingly center themselves on the Lord.
ਉਸ ਦਾ ਹਿਰਦਾ ਖਿੜ ਆਉਂਦਾ ਹੈ, ਉਸ ਦੀ ਸੁਰਤ ਹਰ ਵੇਲੇ (ਪ੍ਰਭੂ-ਚਰਨਾਂ ਵਿਚ) ਜੁੜੀ ਰਹਿੰਦੀ ਹੈ। ਅੰਤਰੁ = ਹਿਰਦਾ {ਲਫ਼ਜ਼ 'ਅੰਤਰਿ' ਅਤੇ 'ਅੰਤਰੁ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ। ਅੰਤਰਿ = ਅੰਦਰ। ਅੰਤਰੁ = ਅੰਦਰਲਾ, ਹਿਰਦਾ}। ਬਿਗਸੈ = ਖਿੜ ਪੈਂਦਾ ਹੈ।
ਸਹਜੇ ਸਚੁ ਮਿਲਿਆ ਪਰਸਾਦੀ ॥
The True Lord is intuitively obtained, by His Grace.
ਗੁਰੂ ਦੀ ਕਿਰਪਾ ਨਾਲ ਆਤਮਕ ਅਡੋਲਤਾ ਦੀ ਰਾਹੀਂ ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ। ਪਰਸਾਦੀ = ਪਰਸਾਦਿ, (ਗੁਰੂ ਦੀ) ਕਿਰਪਾ ਨਾਲ।
ਸਤਿਗੁਰੁ ਪਾਇਆ ਪੂਰੈ ਵਡਭਾਗੀ ॥੬॥
The True Guru is obtained by the destiny of perfect good fortune. ||6||
(ਪਰ ਹੇ ਭਾਈ!) ਗੁਰੂ ਪੂਰੇ ਭਾਗ ਨਾਲ ਵੱਡੇ ਭਾਗ ਨਾਲ ਹੀ ਮਿਲਦਾ ਹੈ ॥੬॥ ਪੂਰੈ ਵਡਭਾਗੀ = ਪੂਰੇ ਵੱਡੇ ਭਾਗ ਨਾਲ ॥੬॥
ਹਉਮੈ ਮਮਤਾ ਦੁਰਮਤਿ ਦੁਖ ਨਾਸੁ ॥
Egotism, possessiveness, evil-mindedness and suffering depart,
(ਹੇ ਭਾਈ!) ਅੰਦਰੋਂ ਹਉਮੈ ਦਾ, ਅਪਣੱਤ ਦਾ, ਖੋਟੀ ਬੁੱਧੀ ਦਾ, ਦੁੱਖਾਂ ਦਾ ਨਾਸ ਹੋ ਜਾਂਦਾ ਹੈ, ਮਮਤਾ = ਅਪਣੱਤ। ਦੁਰਮਤਿ = ਖੋਟੀ ਬੁੱਧੀ। ਦੁਖ ਨਾਸੁ = ਦੁੱਖਾਂ ਦਾ ਨਾਸ।
ਜਬ ਹਿਰਦੈ ਰਾਮ ਨਾਮ ਗੁਣਤਾਸੁ ॥
when the Lord's Name, the Ocean of Virtue, comes to dwell within the heart.
ਜਦੋਂ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਆ ਵੱਸਦਾ ਹੈ।
ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥
The intellect of the Gurmukhs is awakened, and they praise God,
(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਉਦੋਂ ਮਨੁੱਖ ਦੀ ਬੁੱਧੀ ਉੱਜਲ ਹੋ ਜਾਂਦੀ ਹੈ, ਪ੍ਰਭ ਜਾਸੁ = ਪ੍ਰਭੂ ਦਾ ਜਸ।
ਜਬ ਹਿਰਦੈ ਰਵਿਆ ਚਰਣ ਨਿਵਾਸੁ ॥੭॥
when the Lord's Lotus Feet come to dwell within the heart. ||7||
ਜਦੋਂ ਉਹ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਦਾ ਹੈ ਅਤੇ ਸੁਰਤ ਪ੍ਰਭੂ-ਚਰਨਾਂ ਵਿਚ ਟਿਕਾਂਦਾ ਹੈ ॥੭॥ ਰਵਿਆ = ਸਿਮਰਿਆ ॥੭॥
ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥
They alone receive the Naam, unto whom it is given.
ਉਹੀ ਮਨੁੱਖ ਪਰਮਾਤਮਾ ਦਾ ਨਾਮ ਹਾਸਲ ਕਰਦਾ ਹੈ, ਜਿਸ ਨੂੰ ਪਰਮਾਤਮਾ ਆਪ ਆਪਣਾ ਨਾਮ ਬਖ਼ਸ਼ਦਾ ਹੈ। ਦੇਇ = ਦੇਂਦਾ ਹੈ।
ਗੁਰਮੁਖਿ ਮੇਲੇ ਆਪੁ ਗਵਾਏ ॥
The Gurmukhs shed their ego, and merge with the Lord.
ਜਿਸ ਮਨੁੱਖ ਨੂੰ ਗੁਰੂ ਦੀ ਸਰਨ ਪਾ ਕੇ ਪ੍ਰਭੂ ਆਪਣੇ ਨਾਲ ਮਿਲਾਂਦਾ ਹੈ, ਉਹ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਦੇਂਦਾ ਹੈ। ਆਪੁ = ਆਪਾ-ਭਾਵ।
ਹਿਰਦੈ ਸਾਚਾ ਨਾਮੁ ਵਸਾਏ ॥
The True Name abides within their hearts.
ਉਹ ਮਨੁੱਖ ਆਪਣੇ ਹਿਰਦੇ ਵਿਚ ਸਦਾ-ਥਿਰ ਰਹਿਣ ਵਾਲਾ ਹਰਿ-ਨਾਮ ਵਸਾਂਦਾ ਹੈ।
ਨਾਨਕ ਸਹਜੇ ਸਾਚਿ ਸਮਾਏ ॥੮॥੭॥
O Nanak, they are intuitively absorbed in the True Lord. ||8||7||
ਹੇ ਨਾਨਕ! ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆ ਰਹਿੰਦਾ ਹੈ ॥੮॥੭॥