ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥
Fareed, my clothes are black, and my outfit is black.
ਹੇ ਫਰੀਦ! (ਮੇਰੇ ਅੰਦਰ ਰੁੱਖਾਂ ਵਾਲੀ ਜੀਰਾਂਦ ਨਹੀਂ ਹੈ ਜੋ ਫ਼ਕੀਰ ਦੇ ਅੰਦਰ ਚਾਹੀਦੀ ਸੀ ਫ਼ਕੀਰਾਂ ਵਾਂਗ) ਮੇਰੇ ਕੱਪੜੇ (ਤਾਂ) ਕਾਲੇ ਹਨ, ਮੇਰਾ ਵੇਸ ਕਾਲਾ ਹੈ, ਮੈਡੇ = ਮੇਰੇ। ਵੇਸੁ = ਪਹਿਰਾਵਾ, ਪੋਸ਼ਾਕ।
ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥੬੧॥
I wander around full of sins, and yet people call me a dervish - a holy man. ||61||
(ਪਰ 'ਵਿਸੁ ਗੰਦਲਾਂ' ਦੀ ਖ਼ਾਤਰ 'ਭਰਾਂਦਿ' ਦੇ ਕਾਰਨ) ਮੈਂ ਗੁਨਾਹਾਂ ਨਾਲ ਭਰਿਆ ਹੋਇਆ ਫਿਰਦਾ ਹਾਂ ਤੇ ਜਗਤ ਮੈਨੂੰ ਫ਼ਕੀਰ ਆਖਦਾ ਹੈ ॥੬੧॥ ਗੁਨਹੀ = ਗੁਨਾਹਾਂ ਨਾਲ। ਫਿਰਾ = ਫਿਰਾਂ, ਫਿਰਦਾ ਹਾਂ। ਲੋਕੁ = ਜਗਤੁ। ਕਹੈ = ਆਖਦਾ ਹੈ ॥੬੧॥