ਮਃ ੧ ॥
First Mehl:
ਪਹਿਲੀ ਪਾਤਸ਼ਾਹੀ।
ਸੋ ਅਉਧੂਤੀ ਜੋ ਧੂਪੈ ਆਪੁ ॥
He alone is a detached hermit, who burns away his self-conceit.
(ਅਸਲ) ਅਵਧੂਤ ਉਹ ਹੈ ਜੋ ਆਪਾ-ਭਾਵ ਨੂੰ ਸਾੜ ਦੇਂਦਾ ਹੈ; ਅਉਧੂਤੀ = ਅਵਧੂਤ, ਜਿਸ ਨੇ ਮਾਇਆ ਦੇ ਬੰਧਨ ਤੋੜ ਦਿੱਤੇ ਹਨ। ਧੂਪੈ = ਧੁਖਾਂਦਾ ਹੈ, ਸਾੜ ਦੇਂਦਾ ਹੈ। ਆਪੁ = ਆਪਾ-ਭਾਵ।
ਭਿਖਿਆ ਭੋਜਨੁ ਕਰੈ ਸੰਤਾਪੁ ॥
He begs for suffering as his food.
ਜੋ ਖਿੱਝ ਨੂੰ ਮੰਗ ਮੰਗ ਕੇ ਲਿਆਂਦਾ ਹੋਇਆ ਭੋਜਨ ਬਣਾਂਦਾ ਹੈ (ਜੋ ਮੰਗ ਮੰਗ ਕੇ ਲਿਆਂਦੇ ਹੋਏ ਟੁਕੜੇ ਖਾਣ ਦੇ ਥਾਂ ਖਿੱਝ ਨੂੰ ਛਕ ਜਾਵੇ, ਮੁਕਾ ਦੇਵੇ); ਭਿਖਿਆ ਭੋਜਨੁ = ਮੰਗ ਮੰਗ ਕੇ ਲਿਆਂਦਾ ਹੋਇਆ ਭੋਜਨ। ਸੰਤਾਪੁ = ਖਿੱਝ।
ਅਉਹਠ ਪਟਣ ਮਹਿ ਭੀਖਿਆ ਕਰੈ ॥
In the city of the heart, he begs for charity.
ਜੋ ਹਿਰਦੇ ਰੂਪ ਸ਼ਹਿਰ ਵਿਚ ਟਿਕ ਕੇ (ਪ੍ਰਭੂ ਤੋਂ) ਖ਼ੈਰ ਮੰਗਦਾ ਹੈ, ਅਉਹਠ = ਅਵਘੱਟ, ਹਿਰਦਾ। ਪਟਣ = ਸ਼ਹਿਰ
ਸੋ ਅਉਧੂਤੀ ਸਿਵ ਪੁਰਿ ਚੜੈ ॥
Such a renunciate ascends to the City of God.
ਉਹ ਅਵਧੂਤ ਕਲਿਆਣ-ਰੂਪ ਪ੍ਰਭੂ ਦੇ ਦੇਸ ਵਿਚ ਅੱਪੜ ਜਾਂਦਾ ਹੈ। ਸਿਵ = ਕਲਿਆਣ-ਰੂਪ ਪ੍ਰਭੂ। ਪੁਰਿ = ਪੁਰੀ ਵਿਚ।
ਬੋਲੈ ਗੋਰਖੁ ਸਤਿ ਸਰੂਪੁ ॥
Says Gorakh, God is the embodiment of Truth;
ਜੇ ਗੋਰਖ (ਜੋਗੀ ਭੀ ਇਸ ਅਵਧੂਤ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ,
ਪਰਮ ਤੰਤ ਮਹਿ ਰੇਖ ਨ ਰੂਪੁ ॥੩॥
the supreme essence of reality has no shape or form. ||3||
ਤਾਂ (ਇਹ ਗੋਰਖ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ ॥੩॥