ਪਉੜੀ

Pauree:

ਪਊੜੀ।

ਆਪੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ

He Himself created and adorned the Universe, and He Himself contemplates it.

ਪਰਮਾਤਮਾ ਆਪ ਹੀ ਦੁਨੀਆ ਪੈਦਾ ਕਰ ਕੇ ਆਪ ਹੀ ਇਸ ਦਾ ਧਿਆਨ ਰੱਖਦਾ ਹੈ।

ਇਕਿ ਖੋਟੇ ਇਕਿ ਖਰੇ ਆਪੇ ਪਰਖਣਹਾਰੁ

Some are counterfeit, and some are genuine. He Himself is the Appraiser.

(ਪਰ ਇਥੇ) ਕਈ ਜੀਵ ਖੋਟੇ ਹਨ (ਭਾਵ, ਮਨੁੱਖਤਾ ਦੇ ਮਾਪ ਤੋਂ ਹੌਲੇ ਹਨ) ਤੇ ਕਈ (ਸ਼ਾਹੀ ਸਿੱਕੇ ਵਾਂਗ ਖਰੇ ਹਨ, (ਇਹਨਾਂ ਸਭਨਾਂ ਦੀ) ਪਰਖ ਕਰਨ ਵਾਲਾ ਭੀ ਆਪ ਹੀ ਹੈ।

ਖਰੇ ਖਜਾਨੈ ਪਾਈਅਹਿ ਖੋਟੇ ਸਟੀਅਹਿ ਬਾਹਰ ਵਾਰਿ

The genuine are placed in His Treasury, while the counterfeit are thrown away.

(ਰੁਪਏ ਆਦਿਕ ਵਾਂਗ) ਖਰੇ ਬੰਦੇ (ਪ੍ਰਭੂ ਦੇ) ਖ਼ਜ਼ਾਨੇ ਵਿਚ ਪਾਏ ਜਾਂਦੇ ਹਨ (ਭਾਵ, ਉਹਨਾਂ ਦਾ ਜੀਵਨ ਪ੍ਰਵਾਨ ਹੁੰਦਾ ਹੈ ਤੇ) ਖੋਟੇ ਬਾਹਰਲੇ ਪਾਸੇ ਸੁੱਟੇ ਜਾਂਦੇ ਹਨ (ਭਾਵ, ਇਹ ਜੀਵ ਭਲਿਆਂ ਵਿਚ ਰਲ ਨਹੀਂ ਸਕਦੇ)। ਬਾਹਰਵਾਰਿ = ਬਾਹਰਲੇ ਪਾਸੇ।

ਖੋਟੇ ਸਚੀ ਦਰਗਹ ਸੁਟੀਅਹਿ ਕਿਸੁ ਆਗੈ ਕਰਹਿ ਪੁਕਾਰ

The counterfeit are thrown out of the True Court-unto whom should they complain?

ਸੱਚੀ ਦਰਗਾਹ ਵਿਚੋਂ ਇਹਨਾਂ ਨੂੰ ਧੱਕਾ ਮਿਲਦਾ ਹੈ। ਕੋਈ ਹੋਰ ਥਾਂ ਐਸਾ ਨਹੀਂ ਜਿਥੇ ਇਹ (ਸਹੈਤਾ ਲਈ) ਫ਼ਰਿਆਦ ਕਰ ਸਕਣ।

ਸਤਿਗੁਰ ਪਿਛੈ ਭਜਿ ਪਵਹਿ ਏਹਾ ਕਰਣੀ ਸਾਰੁ

They should worship and follow the True Guru-this is the lifestyle of excellence.

(ਇਹਨਾਂ ਹੌਲੇ ਜੀਵਨ ਵਾਲੇ ਜੀਵਾਂ ਲਈ) ਸਭ ਤੋਂ ਚੰਗੀ ਕਰਨ ਵਾਲੀ ਗੱਲ ਇਹੀ ਹੈ ਕਿ ਸਤਿਗੁਰੂ ਦੀ ਸਰਨੀ ਜਾ ਪੈਣ। ਸਾਰੁ = ਸ੍ਰੇਸ਼ਟ।

ਸਤਿਗੁਰੁ ਖੋਟਿਅਹੁ ਖਰੇ ਕਰੇ ਸਬਦਿ ਸਵਾਰਣਹਾਰੁ

The True Guru converts the counterfeit into genuine; through the Word of the Shabad, He embellishes and exalts us.

ਗੁਰੂ ਖੋਟਿਆਂ ਤੋਂ ਖਰੇ ਬਣਾ ਦੇਂਦਾ ਹੈ (ਕਿਉਂਕਿ ਗੁਰੂ ਆਪਣੇ) ਸ਼ਬਦ ਦੀ ਰਾਹੀਂ ਖਰੇ ਬਣਾਣ ਦੇ ਸਮਰੱਥ ਹੈ।

ਸਚੀ ਦਰਗਹ ਮੰਨੀਅਨਿ ਗੁਰ ਕੈ ਪ੍ਰੇਮ ਪਿਆਰਿ

Those who have enshrined love and affection for the Guru, are honored in the True Court.

(ਫਿਰ ਉਹ) ਸਤਿਗੁਰ ਦੇ ਬਖ਼ਸ਼ੇ ਪ੍ਰੇਮ ਪਿਆਰ ਦੇ ਕਾਰਨ ਪਰਾਮਤਮਾ ਦੀ ਦਰਗਾਹ ਵਿਚ ਆਦਰ ਪਾਂਦੇ ਹਨ, ਮੰਨੀਅਨਿ = ਮੰਨੇ ਜਾਂਦੇ ਹਨ, (ਭਾਵ,) ਆਦਰ ਪਾਂਦੇ ਹਨ।

ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਾਰਿ ॥੧੨॥

Who can estimate the value of those who have been forgiven by the Creator Lord Himself? ||12||

ਤੇ ਜਿਨ੍ਹਾਂ ਨੂੰ ਕਰਤਾਰ ਨੇ ਆਪ ਬਖ਼ਸ਼ ਲਿਆ ਉਹਨਾਂ ਦੀ ਐਬ-ਜੋਈ ਕਿਸੇ ਕੀਹ ਕਰਨੀ ਹੋਈ? ॥੧੨॥ ਗਣਤ = ਦੰਦ ਕਥਾ, ਨਿੰਦਿਆ ॥੧੨॥