ਭੈਰਉ ਮਹਲਾ ੧ ॥
Bhairao, First Mehl:
ਭੈਰੋ ਪਹਿਲੀ ਪਾਤਿਸ਼ਾਹੀ।
ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥
He remains with the Guru, day and night, and his tongue savors the savory taste of the Lord's Love.
ਅਜੇਹਾ ਦਾਸ ਦਿਨ ਰਾਤ ਗੁਰੂ ਦੀ ਸੰਗਤ ਵਿਚ ਰਹਿੰਦਾ ਹੈ (ਭਾਵ, ਗੁਰੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ), ਪਰਮਾਤਮਾ (ਦੇ ਨਾਮ) ਨੂੰ ਆਪਣੀ ਜੀਭ ਉਤੇ ਰੱਖਦਾ ਹੈ, ਤੇ ਪ੍ਰਭੂ ਦੇ ਪ੍ਰੇਮ ਵਿਚ ਰੰਗਿਆ ਰਹਿੰਦਾ ਹੈ। ਕੈ ਸੰਗਿ = ਦੀ ਸੰਗਤ ਵਿਚ। ਗੁਰ ਕੈ ਸੰਗਿ = ਗੁਰੂ ਦੀ ਯਾਦ ਵਿਚ। ਰਸਨਿ = ਰਸਨਾ ਉਤੇ, ਜੀਭ ਉਤੇ। ਰੰਗਿ = ਪ੍ਰੇਮ ਵਿਚ। ਰਾਤਾ = ਰੰਗਿਆ, ਮਸਤ।
ਅਵਰੁ ਨ ਜਾਣਸਿ ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥੧॥
He does not know any other; he realizes the Word of the Shabad. He knows and realizes the Lord deep within his own being. ||1||
ਉਹ ਦਾਸ ਸਦਾ ਸਿਫ਼ਤ-ਸਾਲਾਹ ਨਾਲ ਸਾਂਝ ਪਾਂਦਾ ਹੈ (ਨਿੰਦਿਆ ਆਦਿਕ ਕਿਸੇ) ਹੋਰ (ਬੋਲ) ਨੂੰ ਨਹੀਂ ਜਾਣਦਾ, ਪ੍ਰਭੂ ਨੂੰ ਆਪਣੇ ਅੰਦਰ ਵੱਸਦਾ ਜਾਣ ਕੇ ਉਸ ਨਾਲ ਸਾਂਝ ਪਾਈ ਰੱਖਦਾ ਹੈ ॥੧॥ ਅੰਤਰਿ = ਅੰਦਰ-ਵੱਸਦਾ। ਜਾਣਿ = ਜਾਣ ਕੇ, ਸਮਝ ਕੇ ॥੧॥
ਸੋ ਜਨੁ ਐਸਾ ਮੈ ਮਨਿ ਭਾਵੈ ॥
Such a humble person is pleasing to my mind.
ਮੇਰੇ ਮਨ ਵਿਚ ਤਾਂ (ਪਰਮਾਤਮਾ ਦਾ) ਅਜੇਹਾ ਦਾਸ ਪਿਆਰਾ ਲੱਗਦਾ ਹੈ, ਜਨੁ = ਦਾਸ। ਮੈ ਮਨਿ = ਮੇਰੇ ਮਨ ਵਿਚ। ਭਾਵੈ = ਪਿਆਰਾ ਲੱਗਦਾ ਹੈ।
ਆਪੁ ਮਾਰਿ ਅਪਰੰਪਰਿ ਰਾਤਾ ਗੁਰ ਕੀ ਕਾਰ ਕਮਾਵੈ ॥੧॥ ਰਹਾਉ ॥
He conquers his self-conceit, and is imbued with the Infinite Lord. He serves the Guru. ||1||Pause||
ਜੋ ਆਪਾ-ਭਾਵ (ਸੁਆਰਥ) ਮੁਕਾ ਕੇ ਬੇਅੰਤ ਪ੍ਰਭੂ (ਦੇ ਪਿਆਰ) ਵਿਚ ਮਸਤ ਰਹਿੰਦਾ ਹੈ ਤੇ ਸਤਿਗੁਰੂ ਦੀ ਦੱਸੀ ਕਾਰ ਕਰਦਾ ਹੈ (ਉਹਨਾਂ ਪੂਰਨਿਆਂ ਤੇ ਤੁਰਦਾ ਹੈ ਜੋ ਗੁਰੂ ਨੇ ਪਾ ਦਿੱਤੇ ਹਨ) ॥੧॥ ਰਹਾਉ ॥ ਆਪੁ = ਆਪਾ-ਭਾਵ। ਅਪਰੰਪਰਿ = ਅਪਰੰਪਰ ਵਿਚ, ਬੇਅੰਤ ਪ੍ਰਭੂ ਵਿਚ, ਉਸ ਵਿਚ ਜੋ ਪਰੇ ਤੋਂ ਪਰੇ ਹੈ ॥੧॥ ਰਹਾਉ ॥
ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥
Deep within my being, and outside as well, is the Immaculate Lord God. I bow humbly before that Primal Lord God.
(ਮੈਨੂੰ ਉਹ ਦਾਸ ਪਿਆਰਾ ਲੱਗਦਾ ਹੈ ਜੋ) ਉਸ ਅਕਾਲ ਪੁਰਖ ਨੂੰ (ਸਦਾ) ਨਮਸਕਾਰ ਕਰਦਾ ਹੈ ਜੋ ਸਾਰੇ ਸੰਸਾਰ ਦਾ ਮੁੱਢ ਹੈ। ਪੁਰਖੁ = ਵਿਆਪਕ। ਨਿਰੰਜਨੁ = ਮਾਇਆ ਦੇ ਪ੍ਰਭਾਵ ਤੋਂ ਰਹਿਤ ਪ੍ਰਭੂ! ਪੁਰਖ ਆਦੇਸੋ = ਵਿਆਪਕ ਪ੍ਰਭੂ ਨੂੰ ਨਮਸਕਾਰ।
ਘਟ ਘਟ ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥੨॥
Deep within each and every heart, and amidst all, the Embodiment of Truth is permeating and pervading. ||2||
(ਉਸ ਦਾਸ ਨੂੰ ਪਰਮਾਤਮਾ) ਅੰਦਰ ਬਾਹਰ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਪ੍ਰਭੂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। (ਉਸ ਸੇਵਕ ਨੂੰ) ਉਹ ਸਦਾ-ਥਿਰ-ਸਰੂਪ ਪ੍ਰਭੂ ਹਰੇਕ ਸਰੀਰ ਵਿਚ ਇੱਕ-ਰਸ ਸਭ ਜੀਵਾਂ ਦੇ ਅੰਦਰ ਮੌਜੂਦ ਪ੍ਰਤੀਤ ਹੁੰਦਾ ਹੈ ॥੨॥ ਘਟ = ਸਰੀਰ, ਹਿਰਦਾ। ਸਰਬ ਨਿਰੰਤਰਿ = ਇਕ-ਰਸ ਸਭ ਵਿਚ। ਸਚੁ ਵੇਸੋ = ਜਿਸ ਦਾ ਸਰੂਪ ਸਦਾ ਕਾਇਮ ਰਹਿਣ ਵਾਲਾ ਹੈ ॥੨॥
ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥
Those who are imbued with Truth - their tongues are tinged with Truth; they do not have even an iota of the filth of falsehood.
ਜੇਹੜੇ ਬੰਦੇ ਸਦਾ-ਥਿਰ ਪ੍ਰਭੂ (ਦੇ ਪਿਆਰ) ਵਿਚ ਮਸਤ ਰਹਿੰਦੇ ਹਨ, ਜਿਨ੍ਹਾਂ ਦੀ ਜੀਭ ਉਤੇ ਆਤਮਕ ਜੀਵਨ ਦੇਣ ਵਾਲਾ ਨਾਮ ਟਿਕਿਆ ਰਹਿੰਦਾ ਹੈ, ਝੂਠ ਦੀ ਮੈਲ ਉਹਨਾਂ ਦੇ ਅੰਦਰ ਰਤਾ ਭੀ ਨਹੀਂ ਹੁੰਦੀ। ਮਿਥਿਆ = ਝੂਠ। ਰਾਈ = ਰਤਾ ਭਰ ਭੀ।
ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥੩॥
They taste the sweet Ambrosial Nectar of the Immaculate Naam, the Name of the Lord; imbued with the Shabad, they are blessed with honor. ||3||
ਉਹ ਬੰਦੇ ਪਵਿੱਤ੍ਰ ਨਾਮ (ਜਪਦੇ ਹਨ), ਆਤਮਕ ਜੀਵਨ ਦੇਣ ਵਾਲੇ ਨਾਮ ਦਾ ਸੁਆਦ ਚੱਖਦੇ ਹਨ, ਸਿਫ਼ਤ-ਸਾਲਾਹ ਦੀ ਬਾਣੀ ਵਿਚ ਸਦਾ ਮਸਤ ਰਹਿੰਦੇ ਹਨ, ਤੇ (ਲੋਕ ਪਰਲੋਕ ਵਿਚ) ਇੱਜ਼ਤ ਖੱਟਦੇ ਹਨ ॥੩॥ ਸਬਦਿ = ਸ਼ਬਦ ਵਿਚ। ਪਤਿ = ਇੱਜ਼ਤ ॥੩॥
ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮੁਖਿ ਨਾਮਿ ਵਡਾਈ ॥
The virtuous meet with the virtuous, and earn the profit; as Gurmukh, they obtain the glorious greatness of the Naam.
ਗੁਣਵਾਨ (ਸੇਵਕ) ਗੁਣਵਾਨ (ਸੇਵਕ) ਨੂੰ ਮਿਲ ਕੇ (ਨਾਮ ਸਿਮਰਨ ਦੀ ਸਾਂਝ ਬਣਾ ਕੇ) ਪ੍ਰਭੂ-ਨਾਮ ਦਾ ਲਾਭ ਖੱਟਦਾ ਹੈ, ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਨਾਮ ਵਿਚ ਜੁੜ ਕੇ ਇੱਜ਼ਤ ਪਾਂਦਾ ਹੈ, ਗੁਣੀ = ਗੁਣਵਾਨ। ਮਿਲਿ = ਮਿਲ ਕੇ। ਲਾਹਾ = ਲਾਭ। ਨਾਮਿ = ਨਾਮ ਵਿਚ (ਜੁੜ ਕੇ)।
ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥੪॥੫॥੬॥
All sorrows are erased, by serving the Guru; O Nanak, the Naam is our only Friend and Companion. ||4||5||6||
ਗੁਰੂ ਦੀ ਦੱਸੀ ਕਾਰ ਕਰ ਕੇ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ; ਹੇ ਨਾਨਕ! ਪ੍ਰਭੂ ਦਾ ਨਾਮ ਉਸ ਦਾ (ਸਦਾ ਦਾ) ਮਿੱਤਰ ਬਣ ਜਾਂਦਾ ਹੈ ॥੪॥੫॥੬॥ ਮਿਟਹਿ = ਮਿਟ ਜਾਂਦੇ ਹਨ। ਸਖਾਈ = ਮਿਤ੍ਰ ॥੪॥੫॥੬॥