ਸਵੈਯਾ

SWAYYA

ਸਵੈਯਾ:

ਦੂਰਿ ਦਈ ਸਖੀਆ ਕਰਿ ਕੈ ਕਰਿ ਲੀਨ ਛੁਰੀ ਕਹਿਓ ਘਾਤ ਕਰੈ ਹਉ

Keeping her friends away from her, she took the small dagger in her hand and said, “I shall commit suicide

(ਆਪਣੀਆਂ) ਸਹੇਲੀਆਂ ਨੂੰ ਦੂਰ ਕਰ ਕੇ ਅਤੇ ਹੱਥ ਵਿਚ ਛੁਰੀ ਲੈ ਕੇ ਕਿਹਾ, ਮੈਂ (ਹੁਣ ਹੀ ਆਪਣਾ) ਘਾਤ ਕਰਦੀ ਹਾਂ।

ਮੈ ਬਹੁ ਸੇਵ ਸਿਵਾ ਕੀ ਕਰੀ ਤਿਹ ਤੇ ਸਭ ਹੌ ਸੁ ਇਹੈ ਫਲੁ ਪੈ ਹਉ

I have served Chandi greatly and for that service, I have got this reward

ਮੈਂ ਦੁਰਗਾ (ਦੇਵੀ) ਦੀ ਬਹੁਤ ਸੇਵਾ ਕੀਤੀ ਹੈ; ਉਸ ਤੋਂ ਮੈਂ ਇਹੀ ਸਾਰਾ ਫਲ ਪ੍ਰਾਪਤ ਕਰ ਰਹੀ ਹਾਂ।

ਪ੍ਰਾਨਨ ਧਾਮਿ ਪਠੋ ਜਮ ਕੇ ਇਹ ਦੇਹੁਰੇ ਊਪਰ ਪਾਪ ਚੜੈ ਹਉ

ਪ੍ਰਾਣਾਂ ਨੂੰ ਯਮਰਾਜ ਦੇ ਘਰ ਭੇਜ ਕੇ ਇਸ ਦੇਹੁਰੇ (ਮੰਦਿਰ) ਉਪਰ ਪਾਪ ਚੜ੍ਹਾਉਂਦੀ ਹਾਂ।

ਕੈ ਇਹ ਕੋ ਰਿਝਵਾਇ ਅਬੈ ਬਰਿਬੋ ਹਰਿ ਕੋ ਇਹ ਤੇ ਬਰੁ ਪੈ ਹਉ ॥੧੯੮੯॥

“I shall die and this place will become polluted by my death, otherwise I shall please her now and get the boon of marrying Krishna from her.”1989.

ਜਾਂ ਇਸ (ਦੇਵੀ) ਨੂੰ ਹੁਣੇ ਹੀ ਪ੍ਰਸੰਨ ਕਰ ਕੇ, ਕ੍ਰਿਸ਼ਨ ਨੂੰ ਵਰਨ ਦਾ ਇਸ ਤੋਂ ਵਰ ਪ੍ਰਾਪਤ ਕਰਦੀ ਹਾਂ ॥੧੯੮੯॥