ਭੈਰਉ ਮਹਲਾ ੩ ॥
Bhairao, Third Mehl:
ਭੈਰਉ ਤੀਜੀ ਪਾਤਿਸ਼ਾਹੀ।
ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ ॥
That humble being who contemplates the Word of the Shabad is true; the True Lord is within his heart.
ਜਿਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ (ਆਪਣੇ) ਮਨ ਵਿਚ ਵਸਾਂਦਾ ਹੈ, ਉਹ ਮਨੁੱਖ (ਮਾਇਆ ਦੇ ਹੱਲਿਆਂ ਵੱਲੋਂ) ਅਡੋਲ-ਚਿੱਤ ਹੋ ਜਾਂਦਾ ਹੈ। ਬੀਚਾਰੇ = ਮਨ ਵਿਚ ਵਸਾਂਦਾ ਹੈ। ਸਾਚਾ = ਟਿਕਵੇਂ ਜੀਵਨ ਵਾਲਾ, (ਮਾਇਆ ਦੇ ਹੱਲਿਆਂ ਵਲੋਂ) ਅਡੋਲ-ਚਿੱਤ। ਕੈ ਹਿਰਦੈ = ਦੇ ਦਿਰਦੇ ਵਿਚ। ਸਾਚਾ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ।
ਸਾਚੀ ਭਗਤਿ ਕਰਹਿ ਦਿਨੁ ਰਾਤੀ ਤਾਂ ਤਨਿ ਦੂਖੁ ਨ ਹੋਈ ॥੧॥
If someone performs true devotional worship day and night, then his body will not feel pain. ||1||
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ, ਜਿਹੜੇ ਮਨੁੱਖ ਦਿਨ ਰਾਤ ਸਦਾ-ਥਿਰ ਪ੍ਰਭੂ ਦੀ ਭਗਤੀ ਕਰਦੇ ਹਨ, ਉਹਨਾਂ ਦੇ ਸਰੀਰ ਵਿਚ ਕੋਈ (ਵਿਕਾਰ-) ਦੁੱਖ ਪੈਦਾ ਨਹੀਂ ਹੁੰਦਾ ॥੧॥ ਸਾਚੀ ਭਗਤਿ = ਸਦਾ-ਥਿਰ ਪ੍ਰਭੂ ਦੀ ਭਗਤੀ। ਕਰਹਿ = ਕਰਦੇ ਹਨ {ਬਹੁ-ਵਚਨ}। ਤਨਿ = ਸਰੀਰ ਵਿਚ। ਨ ਹੋਈ = ਪੈਦਾ ਨਹੀਂ ਹੁੰਦਾ ॥੧॥
ਭਗਤੁ ਭਗਤੁ ਕਹੈ ਸਭੁ ਕੋਈ ॥
Everyone calls him, "Devotee, devotee."
ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ। ਕਹੈ = ਆਖਦਾ ਹੈ {ਇਕ-ਵਚਨ}। ਸਭੁ ਕੋਈ = ਹਰੇਕ ਮਨੁੱਖ।
ਬਿਨੁ ਸਤਿਗੁਰ ਸੇਵੇ ਭਗਤਿ ਨ ਪਾਈਐ ਪੂਰੈ ਭਾਗਿ ਮਿਲੈ ਪ੍ਰਭੁ ਸੋਈ ॥੧॥ ਰਹਾਉ ॥
But without serving the True Guru, devotional worship is not obtained. Only through perfect destiny does one meet God. ||1||Pause||
ਪੂਰੀ ਕਿਸਮਤ ਨਾਲ ਹੀ (ਕਿਸੇ ਮਨੁੱਖ ਨੂੰ) ਉਹ ਪਰਮਾਤਮਾ ਮਿਲਦਾ ਹੈ, (ਜਿਸ ਮਨੁੱਖ ਨੂੰ ਮਿਲ ਪੈਂਦਾ ਹੈ, ਉਸ ਬਾਰੇ) ਹਰ ਕੋਈ ਆਖਦਾ ਹੈ ਕਿ ਇਹ ਭਗਤ ਹੈ ਭਗਤ ਹੈ ॥੧॥ ਰਹਾਉ ॥ ਮਿਲੈ = ਮਿਲਦਾ ਹੈ ॥੧॥ ਰਹਾਉ ॥
ਮਨਮੁਖ ਮੂਲੁ ਗਵਾਵਹਿ ਲਾਭੁ ਮਾਗਹਿ ਲਾਹਾ ਲਾਭੁ ਕਿਦੂ ਹੋਈ ॥
The self-willed manmukhs lose their capital, and still, they demand profits. How can they earn any profit?
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਆਪਣਾ) ਸਰਮਾਇਆ (ਹੀ) ਗਵਾ ਲੈਂਦੇ ਹਨ, ਪਰ ਮੰਗਦੇ ਹਨ (ਆਤਮਕ) ਲਾਭ। (ਦੱਸੋ, ਉਹਨਾਂ ਨੂੰ) ਖੱਟੀ ਕਿਵੇਂ ਹੋ ਸਕਦੀ ਹੈ? ਲਾਭ ਕਿਥੋਂ ਮਿਲੇ? ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਮੂਲੁ = ਰਾਸ-ਪੂੰਜੀ, ਸਰਮਾਇਆ। ਲਾਭੁ = ਨਫ਼ਾ। ਮਾਗਹਿ = ਮੰਗਦੇ ਹਨ {ਬਹੁ-ਵਚਨ}। ਕਿਦੂ = ਕਿਵੇਂ?
ਜਮਕਾਲੁ ਸਦਾ ਹੈ ਸਿਰ ਊਪਰਿ ਦੂਜੈ ਭਾਇ ਪਤਿ ਖੋਈ ॥੨॥
The Messenger of Death is always hovering above their heads. In the love of duality, they lose their honor. ||2||
ਆਤਮਕ ਮੌਤ ਸਦਾ ਉਹਨਾਂ ਦੇ ਸਿਰ ਉੱਤੇ ਸਵਾਰ ਰਹਿੰਦੀ ਹੈ। ਮਾਇਆ ਦੇ ਪਿਆਰ ਵਿਚ (ਫਸ ਕੇ ਉਹਨਾਂ ਨੇ ਲੋਕ ਪਰਲੋਕ ਦੀ) ਇੱਜ਼ਤ ਗਵਾ ਲਈ ਹੁੰਦੀ ਹੈ ॥੨॥ ਜਮਕਾਲੁ = ਆਤਮਕ ਮੌਤ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਪਤਿ = ਇੱਜ਼ਤ। ਖੋਈ = ਗਵਾ ਲਈ ॥੨॥
ਬਹਲੇ ਭੇਖ ਭਵਹਿ ਦਿਨੁ ਰਾਤੀ ਹਉਮੈ ਰੋਗੁ ਨ ਜਾਈ ॥
Trying on all sorts of religious robes, they wander around day and night, but the disease of their egotism is not cured.
ਜਿਹੜੇ ਮਨੁੱਖ ਕਈ (ਧਾਰਮਿਕ) ਭੇਖ ਕਰ ਕੇ ਦਿਨ ਰਾਤ (ਥਾਂ ਥਾਂ) ਭੌਂਦੇ ਫਿਰਦੇ ਹਨ (ਉਹਨਾਂ ਨੂੰ ਆਪਣੇ ਇਸ ਤਿਆਗ ਦੀ ਹਉਮੈ ਹੋ ਜਾਂਦੀ ਹੈ, ਉਹਨਾਂ ਦਾ ਇਹ) ਹਉਮੈ ਦਾ ਰੋਗ ਦੂਰ ਨਹੀਂ ਹੁੰਦਾ। ਬਹਲੇ = ਕਈ, ਅਨੇਕਾਂ। ਭਵਹਿ = ਭੌਂਦੇ ਹਨ (ਤੀਰਥ ਆਦਿਕਾਂ ਤੇ)। ਨ ਜਾਈ = ਦੂਰ ਨਹੀਂ ਹੁੰਦਾ।
ਪੜਿ ਪੜਿ ਲੂਝਹਿ ਬਾਦੁ ਵਖਾਣਹਿ ਮਿਲਿ ਮਾਇਆ ਸੁਰਤਿ ਗਵਾਈ ॥੩॥
Reading and studying, they argue and debate; attached to Maya, they lose their awareness. ||3||
(ਤੇ, ਜਿਹੜੇ ਪੰਡਿਤ ਆਦਿਕ ਲੋਕ ਵੇਦ ਸ਼ਾਸਤ੍ਰ ਆਦਿਕ) ਪੜ੍ਹ ਪੜ੍ਹ ਕੇ (ਫਿਰ ਆਪੋ ਵਿਚ) ਮਿਲ ਕੇ ਬਹਸ ਕਰਦੇ ਹਨ ਚਰਚਾ ਕਰਦੇ ਹਨ ਉਹਨਾਂ ਨੇ ਭੀ ਮਾਇਆ ਦੇ ਮੋਹ ਦੇ ਕਾਰਨ (ਆਤਮਕ ਜੀਵਨ ਵਲੋਂ ਆਪਣੀ) ਹੋਸ਼ ਗਵਾ ਲਈ ਹੁੰਦੀ ਹੈ ॥੩॥ ਪੜਿ = ਪੜ੍ਹ ਕੇ। ਲੂਝਹਿ = ਝਗੜਦੇ ਹਨ, ਬਹਸਾਂ ਕਰਦੇ ਹਨ, ਸ਼ਾਸਤ੍ਰਰਾਥ ਕਰਦੇ ਹਨ। ਬਾਦੁ = ਝਗੜਾ, ਬਹਸ, ਚਰਚਾ। ਵਖਾਣਹਿ = ਉਚਾਰਦੇ ਹਨ, ਬੋਲਦੇ ਹਨ। ਮਿਲਿ = ਮਿਲ ਕੇ। ਸੁਰਤਿ = ਆਤਮਕ ਜੀਵਨ ਵਾਲੇ ਪਾਸੇ ਦੀ ਹੋਸ਼ ॥੩॥
ਸਤਿਗੁਰੁ ਸੇਵਹਿ ਪਰਮ ਗਤਿ ਪਾਵਹਿ ਨਾਮਿ ਮਿਲੈ ਵਡਿਆਈ ॥
Those who serve the True Guru are blessed with the supreme status; through the Naam, they are blessed with glorious greatness.
ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, (ਪਰਮਾਤਮਾ ਦੇ) ਨਾਮ ਵਿਚ ਜੁੜੇ ਰਹਿਣ ਕਰਕੇ ਉਹਨਾਂ ਨੂੰ (ਲੋਕ ਪਰਲੋਕ ਦੀ) ਇੱਜ਼ਤ ਮਿਲ ਜਾਂਦੀ ਹੈ। ਸੇਵਹਿ = ਸਰਨ ਪੈਂਦੇ ਹਨ। ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ। ਨਾਮਿ = ਨਾਮ ਵਿਚ (ਜੁੜੇ ਰਹਿਣ ਦੇ ਕਾਰਣ ਦੇ ਕਾਰਨ)। ਵਡਿਆਈ = (ਲੋਕ ਪਰਲੋਕ ਦੀ) ਇੱਜ਼ਤ।
ਨਾਨਕ ਨਾਮੁ ਜਿਨਾ ਮਨਿ ਵਸਿਆ ਦਰਿ ਸਾਚੈ ਪਤਿ ਪਾਈ ॥੪॥੪॥੧੪॥
O Nanak, those whose minds are filled with the Naam, are honored in the Court of the True Lord. ||4||4||14||
ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਿਆ, ਉਹਨਾਂ ਨੇ ਸਦਾ-ਥਿਰ ਪ੍ਰਭੂ ਦੇ ਦਰ ਤੇ ਇੱਜ਼ਤ ਖੱਟ ਲਈ ॥੪॥੪॥੧੪॥ ਮਨਿ = ਮਨ ਵਿਚ। ਦਰਿ = ਦਰ ਤੇ। ਦਰਿ ਸਾਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ। ਪਤਿ = ਇੱਜ਼ਤ ॥੪॥੪॥੧੪॥