ਕਾਨੜਾ ਮਹਲਾ ੫ ਘਰੁ ੫ ॥
Kaanraa, Fifth Mehl, Fifth House:
ਰਾਗ ਕਾਨੜਾ, ਘਰ ੫ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਪ੍ਰਭ ਪੂਜਹੋ ਨਾਮੁ ਅਰਾਧਿ ॥
Worship God, and adore His Name.
ਹੇ ਭਾਈ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਪ੍ਰਭੂ ਦੀ ਪੂਜਾ-ਭਗਤੀ ਕਰਿਆ ਕਰੋ, ਪੂਜਹੋ = ਪੂਜਹੁ, ਪੂਜਾ-ਭਗਤੀ ਕਰੋ। ਆਰਾਧਿ = ਆਰਾਧ ਕੇ, ਸਿਮਰ ਕੇ।
ਗੁਰ ਸਤਿਗੁਰ ਚਰਨੀ ਲਾਗਿ ॥
Grasp the Feet of the Guru, the True Guru.
ਗੁਰੂ ਸਤਿਗੁਰੂ ਦੀ ਚਰਨੀਂ ਲੱਗ ਕੇ (ਪਰਮਾਤਮਾ ਦੀ ਭਗਤੀ ਕਰੋ)। ਲਾਗਿ = ਲੱਗ ਕੇ।
ਹਰਿ ਪਾਵਹੁ ਮਨੁ ਅਗਾਧਿ ॥
The Unfathomable Lord shall come into your mind,
(ਇਸ ਤਰ੍ਹਾਂ ਉਸ) ਅਥਾਹ ਮਨ (ਦੇ ਮਾਲਕ) ਪ੍ਰਭੂ ਦਾ ਮਿਲਾਪ ਹਾਸਲ ਕਰ ਲਵੋਗੇ। ਪਾਵਹੁ = ਲੱਭ ਲਵੋਗੇ, ਮਿਲਾਪ ਹਾਸਲ ਕਰ ਲਵੋਗੇ। ਅਗਾਧਿ = ਅਥਾਹ।
ਜਗੁ ਜੀਤੋ ਹੋ ਹੋ ਗੁਰ ਕਿਰਪਾਧਿ ॥੧॥ ਰਹਾਉ ॥
and by Guru's Grace, you shall be victorious in this world. ||1||Pause||
ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪ੍ਰਭੂ ਦਾ ਸਿਮਰਨ ਕੀਤਿਆਂ) ਜਗਤ (ਦਾ ਮੋਹ) ਜਿੱਤਿਆ ਜਾਂਦਾ ਹੈ ॥੧॥ ਰਹਾਉ ॥ ਜੀਤੋ = ਜਿੱਤਿਆ ਜਾ ਸਕੇਗਾ। ਹੋ = ਹੇ ਭਾਈ! ਗੁਰ ਕਿਰਪਾਧਿ = ਗੁਰੂ ਦੀ ਕਿਰਪਾ ਨਾਲ ॥੧॥ ਰਹਾਉ ॥
ਅਨਿਕ ਪੂਜਾ ਮੈ ਬਹੁ ਬਿਧਿ ਖੋਜੀ ਸਾ ਪੂਜਾ ਜਿ ਹਰਿ ਭਾਵਾਸਿ ॥
I have studied countless ways of worship in all sorts of ways, but that alone is worship, which is pleasing to the Lord's Will.
(ਜਗਤ ਵਿਚ) ਅਨੇਕਾਂ ਪੂਜਾ (ਹੋ ਰਹੀਆਂ ਹਨ) ਮੈਂ (ਇਹਨਾਂ ਦੀ) ਕਈ ਤਰ੍ਹਾਂ ਖੋਜ-ਭਾਲ ਕੀਤੀ ਹੈ, (ਪਰ) ਉਹੀ ਪੂਜਾ (ਸ੍ਰੇਸ਼ਟ) ਹੈ ਜਿਹੜੀ ਪਰਮਾਤਮਾ ਨੂੰ ਚੰਗੀ ਲੱਗਦੀ ਹੈ (ਜਿਸ ਨਾਲ ਪਰਮਾਤਮਾ ਪ੍ਰਸੰਨ ਹੁੰਦਾ ਹੈ)। ਬਹੁ ਬਿਧਿ = ਕਈ ਤਰ੍ਹਾਂ। ਸਾ = ਉਹੀ। ਜਿ = ਜਿਹੜੀ। ਹਰਿ ਭਾਵਾਸਿ = ਹਰੀ ਨੂੰ ਚੰਗੀ ਲੱਗਦੀ ਹੈ।
ਮਾਟੀ ਕੀ ਇਹ ਪੁਤਰੀ ਜੋਰੀ ਕਿਆ ਏਹ ਕਰਮ ਕਮਾਸਿ ॥
This body-puppet is made of clay - what can it do by itself?
(ਪਰ ਅਜਿਹੀ ਪੂਜਾ ਭੀ ਪ੍ਰਭੂ ਆਪ ਹੀ ਕਰਾਂਦਾ ਹੈ)। (ਪਰਮਾਤਮਾ ਨੇ ਮਨੁੱਖ ਦੀ ਇਹ) ਮਿੱਟੀ ਦੀ ਪੁਤਲੀ ਬਣਾ ਦਿੱਤੀ (ਪੁਤਲੀਆਂ ਦਾ ਮਾਲਕ ਪੁਤਲੀਆਂ ਨੂੰ ਆਪ ਹੀ ਨਚਾਂਦਾ ਹੈ), ਇਹ ਜੀਵ-ਪੁਤਲੀ (ਪੁਤਲੀਆਂ ਘੜਨ ਵਾਲੇ ਪ੍ਰਭੂ ਦੀ ਪ੍ਰੇਰਨਾ ਤੋਂ ਬਿਨਾ) ਕੋਈ ਕੰਮ ਨਹੀਂ ਕਰ ਸਕਦੀ। ਪੁਤਰੀ = ਪੁਤਲੀ। ਜੋਰੀ = ਜੋੜੀ, ਬਣਾਈ। ਏਹ = ਇਹ ਪੁਤਲੀ। ਕਿਆ ਕਰਮ = ਕਿਹੜੇ ਕਰਮ? ਕਮਾਸਿ = ਕਰ ਸਕਦੀ ਹੈ।
ਪ੍ਰਭ ਬਾਹ ਪਕਰਿ ਜਿਸੁ ਮਾਰਗਿ ਪਾਵਹੁ ਸੋ ਤੁਧੁ ਜੰਤ ਮਿਲਾਸਿ ॥੧॥
O God, those humble beings meet You, whom You grasp by the arm, and place on the Path. ||1||
ਹੇ ਪ੍ਰਭੂ! ਜਿਸ ਜੀਵ ਨੂੰ (ਉਸ ਦੀ) ਬਾਂਹ ਫੜ ਕੇ ਤੂੰ (ਜੀਵਨ ਦੇ ਸਹੀ) ਰਸਤੇ ਉੱਤੇ ਤੋਰਦਾ ਹੈਂ, ਉਹ ਜੀਵ ਤੈਨੂੰ ਮਿਲ ਪੈਂਦਾ ਹੈ ॥੧॥ ਪ੍ਰਭ = ਹੇ ਪ੍ਰਭੂ! ਪਕਰਿ = ਫੜ ਕੇ। ਮਾਰਗਿ = ਰਸਤੇ ਉੱਤੇ। ਤੁਧੁ = ਤੈਨੂੰ। ਮਿਲਾਸਿ = ਮਿਲ ਪੈਂਦਾ ਹੈ ॥੧॥
ਅਵਰ ਓਟ ਮੈ ਕੋਇ ਨ ਸੂਝੈ ਇਕ ਹਰਿ ਕੀ ਓਟ ਮੈ ਆਸ ॥
I do not know of any other support; O Lord, You are my only Hope and Support.
(ਪ੍ਰਭੂ ਤੋਂ ਬਿਨਾ) ਮੈਨੂੰ ਕੋਈ ਹੋਰ ਆਸਰਾ ਨਹੀਂ ਸੁੱਝਦਾ, ਮੈਨੂੰ ਸਿਰਫ਼ ਪ੍ਰਭੂ ਦੀ ਓਟ ਹੈ ਪ੍ਰਭੂ ਦੀ (ਸਹਾਇਤਾ ਦੀ) ਆਸ ਹੈ। ਮੈ = ਮੈਨੂੰ।
ਕਿਆ ਦੀਨੁ ਕਰੇ ਅਰਦਾਸਿ ॥
I am meek and poor - what prayer can I offer?
(ਉਸ ਦੀ ਪ੍ਰੇਰਨਾ ਤੋਂ ਬਿਨਾ) ਵਿਚਾਰਾ ਜੀਵ ਕੋਈ ਅਰਦਾਸ ਭੀ ਨਹੀਂ ਕਰ ਸਕਦਾ, ਦੀਨੁ = ਨਿਮਾਣਾ, ਗਰੀਬ।
ਜਉ ਸਭ ਘਟਿ ਪ੍ਰਭੂ ਨਿਵਾਸ ॥
God abides in every heart.
ਕਿਉਂਕਿ ਹਰੇਕ ਸਰੀਰ ਵਿਚ ਪ੍ਰਭੂ ਦਾ ਹੀ ਨਿਵਾਸ ਹੈ । ਜਉ = ਜਦੋਂ। ਘਟਿ = ਘਟ ਵਿਚ, ਸਰੀਰ ਵਿਚ।
ਪ੍ਰਭ ਚਰਨਨ ਕੀ ਮਨਿ ਪਿਆਸ ॥
My mind is thirsty for the Feet of God.
(ਉਸ ਦੀ ਮਿਹਰ ਨਾਲ ਹੀ ਮੇਰੇ) ਮਨ ਵਿਚ ਪ੍ਰਭੂ ਦੇ ਚਰਨਾਂ (ਦੇ ਮਿਲਾਪ) ਦੀ ਤਾਂਘ ਹੈ। ਮਨਿ = ਮਨ ਵਿਚ।
ਜਨ ਨਾਨਕ ਦਾਸੁ ਕਹੀਅਤੁ ਹੈ ਤੁਮੑਰਾ ਹਉ ਬਲਿ ਬਲਿ ਸਦ ਬਲਿ ਜਾਸ ॥੨॥੧॥੩੩॥
Servant Nanak, Your slave, speaks: I am a sacrifice, a sacrifice, forever a sacrifice to You. ||2||1||33||
ਹੇ ਪ੍ਰਭੂ! ਦਾਸ ਨਾਨਕ ਤੇਰਾ ਦਾਸ ਅਖਵਾਂਦਾ ਹੈ (ਇਸ ਦੀ ਲਾਜ ਰੱਖ, ਇਸ ਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ)। ਹੇ ਪ੍ਰਭੂ ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਕੁਰਬਾਨ ਜਾਂਦਾ ਹਾਂ ॥੨॥੧॥੩੩॥ ਕਹੀਅਤੁ ਹੈ = ਅਖਵਾਂਦਾ ਹੈ, ਕਿਹਾ ਜਾਂਦਾ ਹੈ। ਹਉ = ਹਉਂ, ਮੈਂ। ਬਲਿ ਬਲਿ = ਸਦਕੇ। ਸਦ = ਸਦਾ। ਜਾਸ = ਜਾਂਦਾ ਹਾਂ ॥੨॥੧॥੩੩॥