ਸਲੋਕ ਮਃ ੧ ॥

Salok, First Mehl:

ਸਲੋਕ ਪਹਿਲੀ ਪਾਤਿਸ਼ਾਹੀ।

ਦੁਇ ਦੀਵੇ ਚਉਦਹ ਹਟਨਾਲੇ ॥

The two lamps light the fourteen markets.

ਜਗਤ-ਰੂਪ ਸ਼ਹਰ ਵਿਚ ਚੰਦ ਤੇ ਸੂਰਜ, ਮਾਨੋ, ਦੋ ਲੈਂਪ ਜਗ ਰਹੇ ਹਨ, ਤੇ ਚੌਦਾਂ ਲੋਕ (ਇਹ ਜਗਤ-ਸ਼ਹਰ ਦੇ, ਮਾਨੋ) ਬਜ਼ਾਰ ਹਨ। ਦੁਇ = ਦੋਵੇਂ, ਚੰਦ ਤੇ ਸੂਰਜ। ਚਉਦਹ = ਚੌਦਾਂ ਲੋਕ। ਹਟਨਾਲੇ = ਬਾਜ਼ਾਰ।

ਜੇਤੇ ਜੀਅ ਤੇਤੇ ਵਣਜਾਰੇ ॥

There are just as many traders as there are living beings.

ਸਾਰੇ ਜੀਵ (ਇਸ ਸ਼ਹਰ ਦੇ) ਵਪਾਰੀ ਹਨ।

ਖੁਲੑੇ ਹਟ ਹੋਆ ਵਾਪਾਰੁ ॥

The shops are open, and trading is going on;

ਜਦੋਂ ਹੱਟ ਖੁਲ੍ਹ ਪਏ (ਜਗਤ-ਰਚਨਾ ਹੋਈ), ਵਪਾਰ ਹੋਣ ਲੱਗ ਪਿਆ।

ਜੋ ਪਹੁਚੈ ਸੋ ਚਲਣਹਾਰੁ ॥

whoever comes there, is bound to depart.

ਜੋ ਜੋ ਵਪਾਰੀ ਏਥੇ ਆਉਂਦਾ ਹੈ ਉਹ ਮੁਸਾਫ਼ਿਰ ਹੀ ਹੁੰਦਾ ਹੈ।

ਧਰਮੁ ਦਲਾਲੁ ਪਾਏ ਨੀਸਾਣੁ ॥

The Righteous Judge of Dharma is the broker, who gives his sign of approval.

(ਹਰੇਕ ਜੀਵ-ਵਪਾਰੀ ਦੀ ਕਰਣੀ-ਰੂਪ ਸਉਦੇ ਤੇ) ਧਰਮ-ਰੂਪ ਦਲਾਲ ਨਿਸ਼ਾਨ ਲਾਈ ਜਾਂਦਾ ਹੈ (ਕਿ ਇਸ ਦਾ ਸਉਦਾ ਖਰਾ ਹੈ ਜਾਂ ਖੋਟਾ),

ਨਾਨਕ ਨਾਮੁ ਲਾਹਾ ਪਰਵਾਣੁ ॥

O Nanak, those who earn the profit of the Naam are accepted and approved.

ਹੇ ਨਾਨਕ! (ਸ਼ਾਹ-ਪ੍ਰਭੂ ਦੇ ਹੱਟ ਤੇ) 'ਨਾਮ' ਨਫ਼ਾ ਹੀ ਕਬੂਲ ਹੁੰਦਾ ਹੈ। ਲਾਹਾ = ਨਫ਼ਾ।

ਘਰਿ ਆਏ ਵਜੀ ਵਾਧਾਈ ॥

And when they return home, they are greeted with cheers;

ਜੋ (ਇਹ ਨਫ਼ਾ ਖੱਟ ਕੇ) ਹਜ਼ੂਰੀ ਵਿਚ ਅੱਪੜਦਾ ਹੈ ਉਸ ਨੂੰ ਲਾਲੀ ਚੜ੍ਹਦੀ ਹੈ, ਘਰਿ = ਘਰ ਵਿਚ, ਭਟਕਣ ਤੋਂ ਹਟ ਕੇ ਪ੍ਰਭੂ ਦੇ ਦਰ ਤੇ। ਵਧਾਈ ਵਜੀ = ਵਧਾਈ ਵੱਜਦੀ ਹੈ, ਚੜ੍ਹਦੀ ਕਲਾ ਬਣਦੀ ਹੈ।

ਸਚ ਨਾਮ ਕੀ ਮਿਲੀ ਵਡਿਆਈ ॥੧॥

they obtain the glorious greatness of the True Name. ||1||

ਤੇ ਸੱਚੇ ਨਾਮ ਦੀ (ਪ੍ਰਾਪਤੀ ਦੀ) ਉਸ ਨੂੰ ਵਡਿਆਈ ਮਿਲਦੀ ਹੈ ॥੧॥