ਰਾਗ ਦੇਵਗੰਧਾਰੀ ਪਾਤਿਸਾਹੀ ੧੦

RAGA DEVGANDHARI OF THE TENTH KING

ਰਾਗ ਦੇਵ ਗੰਧਾਰੀ ਪਾਤਿਸ਼ਾਹੀ ੧੦:

ਇਕ ਬਿਨ ਦੂਸਰ ਸੋ ਚਿਨਾਰ

Do not recognize anyone except ONE

ਇਕ ਪਰਮਾਤਮਾ ਤੋਂ ਬਿਨਾ (ਕਿਸੇ) ਦੂਜੇ ਨੂੰ ਨਾ ਪਛਾਣੋ।

ਭੰਜਨ ਗੜਨ ਸਮਰਥ ਸਦਾ ਪ੍ਰਭ ਜਾਨਤ ਹੈ ਕਰਤਾਰ ॥੧॥ ਰਹਾਉ

He is always the Destroyer, the Creator and the Almighty he the Creator is Omniscient…..Pause.

(ਜੋ) ਪ੍ਰਭੂ ਸਦਾ ਘੜਨ ਅਤੇ ਭੰਨਣ ਦੇ ਸਮਰਥ ਹੈ, ਉਹ ਕਰਤਾਰ ਸਭ ਕੁਝ ਜਾਣਦਾ ਹੈ ॥੧॥ ਰਹਾਉ।

ਕਹਾ ਭਇਓ ਜੋ ਅਤ ਹਿਤ ਚਿਤ ਕਰ ਬਹੁ ਬਿਧ ਸਿਲਾ ਪੁਜਾਈ

Of what use is the worship of the stones with devotion and sincerity in various ways?

ਕੀ ਹੋਇਆ ਜੇ ਬਹੁਤ ਹਿਤ ਚਿਤ ਨਾਲ ਬਹੁਤ ਤਰ੍ਹਾਂ ਪਥਰਾਂ ਦੀ ਪੂਜਾ ਕੀਤੀ ਹੈ।

ਪ੍ਰਾਨ ਥਕਿਓ ਪਾਹਿਨ ਕਹ ਪਰਸਤ ਕਛੁ ਕਰਿ ਸਿਧ ਆਈ ॥੧॥

The hand became tired of touching the stones, because no spiritual powr accrued.1.

ਪੱਥਰਾਂ ਨੂੰ ਪੂਜਦਿਆਂ ਪੂਜਦਿਆਂ ਪ੍ਰਾਣ ਥਕ ਗਏ ਹਨ (ਅਰਥਾਤ ਜੀਵਨ ਦਾ ਅੰਤ ਹੋ ਗਿਆ ਹੈ) ਪਰ (ਅਜੇ ਤਕ) ਕੋਈ ਸਿੱਧੀ ਹੱਥ ਨਹੀਂ ਲਗੀ ॥੧॥

ਅਛਤ ਧੂਪ ਦੀਪ ਅਰਪਤ ਹੈ ਪਾਹਨ ਕਛੂ ਖੈਹੈ

Rice, incense and lamps are offered, but the stones do not eat anything,

ਚਾਵਲ, ਧੂਪ ਅਤੇ ਦੀਪਕ ਆਦਿ ਅਰਪਿਤ ਕੀਤੇ ਹਨ, (ਪਰ) ਪੱਥਰ ਕੁਝ ਨਹੀਂ ਖਾਂਦਾ।

ਤਾ ਮੈਂ ਕਹਾਂ ਸਿਧ ਹੈ ਰੇ ਜੜ ਤੋਹਿ ਕਛੂ ਬਰ ਦੈਹੈ ॥੨॥

O fool! where is the spiritual power in them, so that they may bless you with some boon.2.

ਹੇ ਮੂਰਖ! ਉਸ ਵਿਚ ਕੀ ਸਿੱਧੀ ਹੈ ਜੋ ਤੈਨੂੰ ਕੁਝ ਵਰ ਦੇਵੇਗਾ ॥੨॥

ਜੌ ਜੀਯ ਹੋਤ ਤੌ ਦੇਤ ਕਛੂ ਤੁਹਿ ਕਰ ਮਨ ਬਚ ਕਰਮ ਬਿਚਾਰ

Ponder in mind, speech and action if they had any life they could have given you something,

ਤੂੰ ਮਨ, ਬਾਣੀ ਅਤੇ ਕਰਮ ਕਰਕੇ ਵਿਚਾਰ ਲੈ ਕਿ ਜੇ ਉਸ ਵਿਚ ਜੀਵਨ ਹੁੰਦਾ ਤਾਂ ਤੈਨੂੰ ਕੁਝ ਜ਼ਰੂਰ ਦਿੰਦਾ।

ਕੇਵਲ ਏਕ ਸਰਣ ਸੁਆਮੀ ਬਿਨ ਯੌ ਨਹਿ ਕਤਹਿ ਉਧਾਰ ॥੩॥੧॥੯॥

None can get salvation in any way without taking refuge in one Lord.3.1.

ਕੇਵਲ ਇਕ ਸੁਆਮੀ ਦੀ ਸ਼ਰਨ ਵਿਚ ਜਾਣ ਤੋਂ ਬਿਨਾ (ਹੋਰ) ਕਿਸੇ ਤਰ੍ਹਾਂ ਵੀ (ਤੇਰਾ) ਉਧਾਰ ਨਹੀਂ ਹੋਵੇਗਾ ॥੩॥੧॥੯॥