ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ

Whatever has been created shall be destroyed; everyone shall perish, today or tomorrow.

(ਜਗਤ ਵਿਚ ਤਾਂ) ਜਿਹੜਾ ਭੀ ਜੰਮਿਆ ਹੈ ਉਹ (ਜ਼ਰੂਰ) ਨਾਸ ਹੋ ਜਾਇਗਾ (ਹਰ ਕੋਈ ਇਥੋਂ) ਅੱਜ ਜਾਂ ਭਲਕੇ ਕੂਚ ਕਰ ਜਾਣ ਵਾਲਾ ਹੈ। ਬਿਨਸਿ ਹੈ = ਨਾਸ ਹੋ ਜਾਇਗਾ। ਪਰੋ = ਨਾਸ ਹੋ ਜਾਣ ਵਾਲਾ। ਕੈ = ਜਾਂ। ਕਾਲਿ = ਭਲਕੇ।

ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥

O Nanak, sing the Glorious Praises of the Lord, and give up all other entanglements. ||52||

ਹੇ ਨਾਨਕ! (ਇਸ ਵਾਸਤੇ ਮਾਇਆ ਦੇ ਮੋਹ ਦੀਆਂ) ਸਾਰੀਆਂ ਫਾਹੀਆਂ ਲਾਹ ਕੇ ਪਰਮਾਤਮਾ ਦੇ ਗੁਣ ਗਾਇਆ ਕਰ ॥੫੨॥ ਛਾਡਿ = ਛੱਡ ਕੇ। ਜੰਜਾਲ = ਮਾਇਆ ਦੇ ਮੋਹ ਦੀਆਂ ਫਾਹੀਆਂ ॥੫੨॥