ਹਲਤੁ ਪਲਤੁ ਦੁਇ ਲੇਹੁ ਸਵਾਰਿ ॥

Embellish both this world and the next;

ਲੋਕ ਤੇ ਪਰਲੋਕ ਦੋਵੇਂ ਸੁਧਾਰ ਲਵੋ, ਹਲਤੁ = {Skt. अत्र} ਇਹ ਲੋਕ। ਪਲਤੁ = {Skt. परत्र} ਪਰਲੋਕ।

ਰਾਮ ਨਾਮੁ ਅੰਤਰਿ ਉਰਿ ਧਾਰਿ ॥

enshrine the Lord's Name deep within your heart.

ਪ੍ਰਭੂ ਦਾ ਨਾਮ ਅੰਦਰ ਹਿਰਦੇ ਵਿਚ ਟਿਕਾਓ। ਉਰਿ ਧਾਰਿ = ਹਿਰਦੇ ਵਿਚ ਟਿਕਾਓ।

ਪੂਰੇ ਗੁਰ ਕੀ ਪੂਰੀ ਦੀਖਿਆ ॥

Perfect are the Teachings of the Perfect Guru.

ਪੂਰੇ ਸਤਿਗੁਰੂ ਦੀ ਸਿੱਖਿਆ ਭੀ ਪੂਰਨ (ਭਾਵ, ਮੁਕੰਮਲ) ਹੁੰਦੀ ਹੈ, ਦੀਖਿਆ = ਸਿੱਖਿਆ।

ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥

That person, within whose mind it abides, realizes the Truth.

ਜਿਸ ਮਨੁੱਖ ਦੇ ਮਨ ਵਿਚ (ਇਹ ਸਿੱਖਿਆ) ਵੱਸਦੀ ਹੈ ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਮਝ ਆ ਜਾਂਦਾ ਹੈ। ਜਿਸੁ ਮਨਿ = ਜਿਸ (ਮਨੁੱਖ) ਦੇ ਮਨ ਵਿਚ। ਤਿਸੁ = ਉਸ ਨੂੰ। ਪਰੀਖਿਆ = ਪਰਖ, ਸਮਝ। ਸਾਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ।

ਮਨਿ ਤਨਿ ਨਾਮੁ ਜਪਹੁ ਲਿਵ ਲਾਇ ॥

With your mind and body, chant the Naam; lovingly attune yourself to it.

ਮਨ ਤੇ ਸਰੀਰ ਦੀ ਰਾਹੀਂ ਲਿਵ ਜੋੜ ਕੇ ਨਾਮ ਜਪਹੁ,

ਦੂਖੁ ਦਰਦੁ ਮਨ ਤੇ ਭਉ ਜਾਇ ॥

Sorrow, pain and fear shall depart from your mind.

ਦੁਖ ਦਰਦ ਅਤੇ ਮਨ ਤੋਂ ਡਰ ਦੂਰ ਹੋ ਜਾਏਗਾ।

ਸਚੁ ਵਾਪਾਰੁ ਕਰਹੁ ਵਾਪਾਰੀ ॥

Deal in the true trade, O trader,

ਹੇ ਵਣਜਾਰੇ ਜੀਵ! ਸੱਚਾ ਵਣਜ ਕਰਹੁ, ਵਾਪਾਰੀ = ਹੇ ਵਣਜਾਰੇ ਜੀਵ!

ਦਰਗਹ ਨਿਬਹੈ ਖੇਪ ਤੁਮਾਰੀ ॥

and your merchandise shall be safe in the Court of the Lord.

(ਨਾਮ ਰੂਪ ਸੱਚੇ ਵਣਜ ਨਾਲ) ਤੁਹਾਡਾ ਸੌਦਾ ਪ੍ਰਭੂ ਦੀ ਦਰਗਾਹ ਵਿਚ ਮੁੱਲ ਪਾਏਗਾ। ਨਿਬਹੈ = ਸਿਰੇ ਚੜ੍ਹ ਜਾਏ। ਖੇਪ = ਸੌਦਾ।

ਏਕਾ ਟੇਕ ਰਖਹੁ ਮਨ ਮਾਹਿ ॥

Keep the Support of the One in your mind.

ਮਨ ਵਿਚ ਇਕ ਅਕਾਲ ਪੁਰਖ ਦਾ ਆਸਰਾ ਰੱਖੋ,

ਨਾਨਕ ਬਹੁਰਿ ਨ ਆਵਹਿ ਜਾਹਿ ॥੬॥

O Nanak, you shall not have to come and go in reincarnation again. ||6||

ਹੇ ਨਾਨਕ! ਮੁੜ ਜੰਮਣ ਮਰਨ ਦਾ ਗੇੜ ਨਹੀਂ ਹੋਵੇਗਾ ॥੬॥ ਬਹੁਰਿ = ਫੇਰ, ਮੁੜ ॥੬॥