ਮਲਾਰ ਮਹਲਾ

Malaar, First Mehl:

ਮਲਾਰ ਪਹਿਲੀ ਪਾਤਿਸ਼ਾਹੀ।

ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥

The rainbird and the fish find peace in water; the deer is pleased by the sound of the bell. ||1||

(ਹੇ ਮਾਂ! ਬਬੀਹੇ ਦੀ ਕੂਕ ਸੁਣ ਕੇ ਮੈਨੂੰ ਸਮਝ ਆਈ ਕਿ) ਬਬੀਹਾ ਤੇ ਮੱਛੀ ਪਾਣੀ ਤੋਂ ਹੀ ਸੁਖ ਪਾਂਦੇ ਹਨ, ਹਰਨ ਭੀ (ਘੰਡੇ ਹੇੜੇ ਦੇ) ਸ਼ਬਦ ਤੋਂ ਸੁਖ ਲੈਂਦਾ ਹੈ (ਤਾਂ ਫਿਰ ਪਤੀ-ਪ੍ਰਭੂ ਦੇ ਵਿਛੋੜੇ ਵਿਚ ਮੈਂ ਕਿਵੇਂ ਸੁਖੀ ਹੋਣ ਦੀ ਆਸ ਕਰ ਸਕਦੀ ਹਾਂ?) ॥੧॥ ਚਾਤ੍ਰਿਕ = ਬਬੀਹਾ। ਮੀਨ = ਮੱਛੀ। ਤੇ = ਤੋਂ। ਸਾਰਿੰਗ = ਹਰਨ। ਸਬਦਿ = ਘੰਡੇ ਹੇੜੇ ਦੇ ਨਾਦ ਵਿਚ। ਸੁਹਾਈ = ਸੁਖ ਲੈਂਦਾ ਹੈ ॥੧॥

ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ

The rainbird chirps in the night, O my mother. ||1||Pause||

ਹੇ ਮੇਰੀ ਮਾਂ! (ਸ੍ਵਾਂਤੀ ਬੂੰਦ ਦੀ ਤਾਂਘ ਵਿਚ) ਰਾਤੀਂ ਬਬੀਹਾ (ਬੜੇ ਵੈਰਾਗ ਵਿਚ) ਬੋਲਿਆ (ਉਸ ਦੀ ਵਿਲਕਣੀ ਸੁਣ ਕੇ ਮੇਰੇ ਅੰਦਰ ਭੀ ਧ੍ਰੂਹ ਪਈ) ॥੧॥ ਰਹਾਉ ॥ ਰੈਨਿ = ਰਾਤ (ਵੇਲੇ)। ਮਾਈ = ਹੇ ਮਾਂ! ॥੧॥ ਰਹਾਉ ॥

ਪ੍ਰਿਅ ਸਿਉ ਪ੍ਰੀਤਿ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥

O my Beloved, my love for You shall never end, if it is Your Will. ||2||

(ਹੇ ਮਾਂ! ਬਬੀਹੇ ਮੱਛੀ ਹਰਨ ਆਦਿਕ ਦੀ) ਪ੍ਰੀਤ (ਆਪੋ ਆਪਣੇ) ਪਿਆਰੇ ਵਲੋਂ ਕਦੇ ਭੀ ਪਰਤਦੀ ਨਹੀਂ। (ਇਹ ਮਨੁੱਖ ਹੀ ਹੈ ਜਿਸ ਦੀ ਪ੍ਰੀਤ ਪ੍ਰਭੂ-ਚਰਨਾਂ ਵਲੋਂ ਹੱਟ ਕੇ ਦੁਨੀਆ ਨਾਲ ਬਣ ਜਾਂਦੀ ਹੈ। ਹੇ ਮਾਂ! ਮੈਂ ਅਰਦਾਸ ਕੀਤੀ ਕਿ ਹੇ ਪ੍ਰਭੂ!) ਜੋ ਤੈਨੂੰ ਭਾਵੇ ਉਹੀ ਗੱਲ ਹੁੰਦੀ ਹੈ (ਮੈਨੂੰ ਆਪਣੇ ਚਰਨਾਂ ਦੀ ਪ੍ਰੀਤ ਦੇਹ) ॥੨॥ ਸਿਉ = ਨਾਲੋਂ। ਤੈ = ਤੈਨੂੰ। ਸਾਈ = ਉਹੀ (ਪ੍ਰੀਤ) ॥੨॥

ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥

Sleep is gone, and egotism is exhausted from my body; my heart is permeated with the Teachings of Truth. ||3||

(ਹੇ ਮਾਂ! ਮੇਰੀ ਬੇਨਤੀ ਸੁਣ ਕੇ ਪ੍ਰਭੂ ਨੇ ਮਿਹਰ ਕੀਤੀ) ਮੇਰੇ ਹਿਰਦੇ ਵਿਚ ਉਸ ਸਦਾ-ਥਿਰ ਪ੍ਰੀਤਮ ਦਾ ਨਾਮ ਸਿਮਰਨ ਵਾਲੀ ਮੱਤ ਆ ਟਿਕੀ, ਹੁਣ ਮੇਰੀ ਮਾਇਆ ਦੇ ਮੋਹ ਵਾਲੀ ਨੀਂਦ ਮੁੱਕ ਗਈ ਹੈ, ਮੇਰੇ ਸਰੀਰ ਵਿਚ ਦੀ ਹਉਮੈ ਭੀ ਦੂਰ ਹੋ ਗਈ ਹੈ ॥੩॥ ਤਨਿ = ਤਨ ਵਿਚ (ਦੀ)। ਨੀਦ = ਮਾਇਆ ਦੇ ਮੋਹ ਦੀ ਨੀਂਦ। ਸਚ ਮਤਿ = ਸਦਾ-ਥਿਰ ਨਾਮ ਸਿਮਰਨ ਵਾਲੀ ਮੱਤ ॥੩॥

ਰੂਖੀਂ︀ ਬਿਰਖੀਂ︀ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥

Flying among the trees and plants, I remain hungry; lovingly drinking in the Naam, the Name of the Lord, I am satisfied. ||4||

(ਹੇ ਮਾਂ! ਬਬੀਹੇ ਦੀ ਵਿਲਕਣੀ ਵਿਚੋਂ ਮੈਨੂੰ ਜਾਪਿਆ ਕਿ ਉਹ ਇਉਂ ਤਰਲੇ ਲੈ ਰਿਹਾ ਹੈ-) ਮੈਂ ਰੁੱਖਾਂ ਬਿਰਖਾਂ ਤੇ ਉੱਡ ਉੱਡ ਕੇ ਜਾਂਦਾ ਹਾਂ ਪਰ (ਸ੍ਵਾਂਤੀ ਬੂੰਦ ਤੋਂ ਬਿਨਾ) ਭੁੱਖਾ (ਪਿਆਸਾ) ਹੀ ਹਾਂ! (ਬਬੀਹੇ ਦੀ ਵਿਲਕਣੀ ਤੋਂ ਪ੍ਰੇਰਿਤ ਹੋ ਕੇ ਹੁਣ) ਮੈਂ ਬੜੇ ਪਿਆਰ ਨਾਲ ਪਰਮਾਤਮਾ-ਪਤੀ ਦਾ ਨਾਮ-ਅੰਮ੍ਰਿਤ ਪੀ ਰਹੀ ਹਾਂ ॥੪॥ ਊਡਉ = ਮੈਂ ਉੱਡਦਾ ਹਾਂ। ਪੀਵਾ = ਮੈਂ ਪੀਂਦਾ ਹਾਂ। ਸੁਭਾਈ = ਪ੍ਰੇਮ ਨਾਲ ॥੪॥

ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥

I stare at You, and my tongue cries out to You; I am so thirsty for the Blessed Vision of Your Darshan. ||5||

(ਹੇ ਮਾਂ!) ਰਜ਼ਾ ਦੇ ਮਾਲਕ ਪ੍ਰਭੂ ਦੇ ਦੀਦਾਰ ਦੀ (ਮੇਰੇ ਅੰਦਰ) ਬੜੀ ਤਾਂਘ ਹੈ, ਮੇਰੀ ਜੀਭ (ਉਸ ਦੇ ਦਰਸਨ ਲਈ) ਤਰਲੇ ਲੈ ਰਹੀ ਹੈ, (ਉਡੀਕ ਵਿਚ) ਮੇਰੀਆਂ ਅੱਖਾਂ ਦੀ ਟਿਕਟਿਕੀ ਲੱਗੀ ਹੋਈ ਹੈ ॥੫॥ ਲੋਚਨ ਤਾਰ = ਅੱਖਾਂ ਦੀ ਟਿਕਟਿਕੀ। ਲਲਤਾ = ਜੀਭ। ਰਜਾਈ = ਰਜ਼ਾ ਦਾ ਮਾਲਕ ॥੫॥

ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਸੁਹਾਈ ॥੬॥

Without my Beloved, the more I decorate myself, the more my body burns; these clothes do not look good on my body. ||6||

(ਹੇ ਮਾਂ! ਹੁਣ ਮੈਂ ਮਹਿਸੂਸ ਕਰਦੀ ਹਾਂ ਕਿ) ਪਿਆਰੇ ਪ੍ਰਭੂ-ਪਤੀ ਤੋਂ ਬਿਨਾ ਮੈਂ ਜਿਤਨਾ ਭੀ ਸਿੰਗਾਰ ਕਰਦੀ ਹਾਂ ਉਤਨਾ ਹੀ (ਵਧੀਕ) ਮੇਰਾ ਸਰੀਰ (ਸੁਖੀ ਹੋਣ ਦੇ ਥਾਂ) ਤਪਦਾ ਹੈ। (ਚੰਗੇ ਤੋਂ ਚੰਗਾ ਭੀ) ਕੱਪੜਾ (ਮੈਨੂੰ ਆਪਣੇ) ਸਰੀਰ ਉਤੇ ਸੁਖਾਂਦਾ ਨਹੀਂ ਹੈ ॥੬॥ ਤੇਤਾ = ਉਤਨਾ ਹੀ। ਤਾਪੈ = ਤਪਦਾ ਹੈ। ਕਾਪਰੁ = ਕੱਪੜਾ। ਅੰਗਿ = ਸਰੀਰ ਉਤੇ ॥੬॥

ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਸਕਂਉ ਬਿਨ ਮਿਲੇ ਨੀਂ︀ਦ ਪਾਈ ॥੭॥

Without my Beloved, I cannot survive even for an instant; without meeting Him, I cannot sleep. ||7||

(ਹੇ ਮਾਂ!) ਆਪਣੇ ਪਿਆਰੇ ਤੋਂ ਬਿਨਾ ਮੈਂ (ਇਕ) ਪਲ ਭਰ ਭੀ (ਸ਼ਾਂਤ-ਚਿੱਤ) ਨਹੀਂ ਰਹਿ ਸਕਦੀ, ਪ੍ਰਭੂ-ਪਤੀ ਨੂੰ ਮਿਲਣ ਤੋਂ ਬਿਨਾ ਮੈਨੂੰ ਨੀਂਦ ਨਹੀਂ ਪੈਂਦੀ (ਸ਼ਾਂਤੀ ਨਹੀਂ ਆਉਂਦੀ) ॥੭॥ ਨ ਪਾਈ = ਨਹੀਂ ਪੈਂਦੀ ॥੭॥

ਪਿਰੁ ਨਜੀਕਿ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥

Her Husband Lord is nearby, but the wretched bride does not know it. The True Guru reveals Him to her. ||8||

(ਹੇ ਮਾਂ!) ਪ੍ਰਭੂ-ਪਤੀ ਤਾਂ (ਹਰੇਕ ਜੀਵ-ਇਸਤ੍ਰੀ ਦੇ) ਨੇੜੇ (ਵੱਸਦਾ) ਹੈ; ਪਰ ਭਾਗ-ਹੀਣ ਨੂੰ ਇਹ ਸਮਝ ਨਹੀਂ ਆਉਂਦੀ। (ਸੁਭਾਗਣ) ਨੂੰ (ਉਸ ਦੇ ਅੰਦਰ ਹੀ ਪਰਮਾਤਮਾ) ਵਿਖਾ ਦਿੱਤਾ ਹੈ ॥੮॥ ਨਜੀਕਿ = ਨੇੜੇ (ਲਫ਼ਜ਼ 'ਨਜੀਕਿ' ਸੰਬੰਧਕ ਹੈ, ਪਰ ਇਸ ਦਾ ਸੰਬੰਧ ਲਫ਼ਜ਼ 'ਪਿਰੁ' ਨਾਲ ਨਹੀਂ ਹੈ। ਵੇਖੋ: 'ਭਿਸਤੁ ਨਜੀਕਿ ਰਾਖੁ ਰਹਮਾਨਾ' = ਕਬੀਰ ਜੀ)। ਬਪੁੜੀ = ਭਾਗ-ਹੀਣ। ਸਤਿਗੁਰਿ = ਗੁਰੂ ਨੇ ॥੮॥

ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥

When she meets Him with intuitive ease, she finds peace; the Word of the Shabad quenches the fire of desire. ||9||

(ਗੁਰੂ ਦੀ ਕਿਰਪਾ ਨਾਲ ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ (ਟਿੱਕ ਗਈ ਉਸਨੂੰ ਪ੍ਰਭੂ-ਪਤੀ) ਮਿਲ ਪਿਆ (ਉਸ ਦੇ ਦੀਦਾਰ ਹੋਇਆਂ ਉਸ ਨੂੰ) ਉਸ ਵੇਲੇ ਆਤਮਕ ਆਨੰਦ ਪ੍ਰਾਪਤ ਹੋ ਗਿਆ, ਗੁਰੂ ਦੇ ਸ਼ਬਦ ਨੇ ਉਸ ਦੀ ਤ੍ਰਿਸ਼ਨਾ (ਦੀ ਅੱਗ) ਬੁਝਾ ਦਿੱਤੀ ॥੯॥ ਸਹਜਿ = ਆਤਮਕ ਅਡੋਲਤਾ ਵਿਚ। ਸਬਦਿ = ਸ਼ਬਦ ਦੀ ਰਾਹੀਂ ॥੯॥

ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਜਾਈ ॥੧੦॥੩॥

Says Nanak, through You, O Lord, my mind is pleased and appeased; I cannot express Your worth. ||10||3||

ਹੇ ਨਾਨਕ! (ਪ੍ਰਭੂ-ਚਰਨਾਂ ਵਿਚ ਅਰਦਾਸ ਕਰ ਕੇ ਆਖ-ਹੇ ਪ੍ਰਭੂ!) ਤੇਰੀ ਮਿਹਰ ਨਾਲ ਮੇਰਾ ਮਨ (ਤੇਰੀ ਯਾਦ ਵਿਚ) ਗਿੱਝ ਗਿਆ ਹੈ (ਤੇ ਮੇਰੇ ਅੰਦਰ ਅਜੇਹਾ ਆਤਮਕ ਆਨੰਦ ਬਣ ਗਿਆ ਹੈ ਜਿਸ ਦਾ) ਮੁੱਲ ਨਹੀਂ ਪਾਇਆ ਜਾ ਸਕਦਾ ॥੧੦॥੩॥ ਤੇ = ਤੋਂ। ਤੁਝ ਤੇ = ਤੈਥੋਂ, ਤੇਰੀ ਮਦਦ ਨਾਲ ॥੧੦॥੩॥