ਗਉੜੀ ਗੁਆਰੇਰੀ ਮਹਲਾ ੪ ॥
Gauree Gwaarayree, Fourth Mehl:
ਗਊੜੀ ਗੁਆਰੇਰੀ, ਪਾਤਸ਼ਾਹੀ ਚੌਥੀ।
ਸਤਿਗੁਰ ਸੇਵਾ ਸਫਲ ਹੈ ਬਣੀ ॥
Service to the True Guru is fruitful and rewarding;
ਸਤਿਗੁਰੂ ਦੀ ਸਰਨ (ਮਨੁੱਖ ਦੇ ਆਤਮਕ ਜੀਵਨ ਵਾਸਤੇ) ਲਾਭਦਾਇਕ ਬਣ ਜਾਂਦੀ ਹੈ, ਸਫਲ = ਫਲ ਦੇਣ ਵਾਲੀ।
ਜਿਤੁ ਮਿਲਿ ਹਰਿ ਨਾਮੁ ਧਿਆਇਆ ਹਰਿ ਧਣੀ ॥
meeting Him, I meditate on the Name of the Lord, the Lord Master.
ਕਿਉਂਕਿ ਇਸ (ਗੁਰ-ਸਰਨ) ਦੀ ਰਾਹੀਂ (ਸਾਧ ਸੰਗਤਿ ਵਿਚ) ਮਿਲ ਕੇ ਮਾਲਕ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜਿਤੁ = ਜਿਸ ਦੀ ਰਾਹੀਂ। ਧਣੀ = ਮਾਲਕ।
ਜਿਨ ਹਰਿ ਜਪਿਆ ਤਿਨ ਪੀਛੈ ਛੂਟੀ ਘਣੀ ॥੧॥
So many are emancipated along with those who meditate on the Lord. ||1||
ਜਿਨ੍ਹਾਂ ਮਨੁੱਖਾਂ ਨੇ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਿਆ ਹੈ ਉਹਨਾਂ ਦੇ ਪੂਰਨਿਆਂ ਤੇ ਤੁਰ ਕੇ ਬਹੁਤ ਲੁਕਾਈ ਵਿਕਾਰਾਂ ਤੋਂ ਬਚ ਜਾਂਦੀ ਹੈ ॥੧॥ ਛੂਟੀ = ਵਿਕਾਰਾਂ ਤੋਂ ਬਚ ਗਈ। ਘਣੀ = ਬਹੁਤ (ਲੁਕਾਈ) ॥੧॥
ਗੁਰਸਿਖ ਹਰਿ ਬੋਲਹੁ ਮੇਰੇ ਭਾਈ ॥
O GurSikhs, chant the Name of the Lord, O my Siblings of Destiny.
ਹੇ ਮੇਰੇ ਭਾਈ! ਗੁਰੂ ਦੇ ਸਿੱਖ ਬਣ ਕੇ (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਪਰਮਾਤਮਾ ਦਾ ਸਿਮਰਨ ਕਰੋ।
ਹਰਿ ਬੋਲਤ ਸਭ ਪਾਪ ਲਹਿ ਜਾਈ ॥੧॥ ਰਹਾਉ ॥
Chanting the Lord's Name, all sins are washed away. ||1||Pause||
(ਤਦੋਂ ਹੀ) ਪ੍ਰਭੂ ਦਾ ਨਾਮ ਸਿਮਰਿਆਂ ਹਰੇਕ ਕਿਸਮ ਦਾ ਪਾਪ (ਮਨ ਤੋਂ) ਦੂਰ ਹੋ ਜਾਂਦਾ ਹੈ ॥੧॥ ਰਹਾਉ ॥ ਬੋਲਤ = ਸਿਮਰਿਆਂ ॥੧॥ ਰਹਾਉ ॥
ਜਬ ਗੁਰੁ ਮਿਲਿਆ ਤਬ ਮਨੁ ਵਸਿ ਆਇਆ ॥
When one meets the Guru, then the mind becomes centered.
ਜਦੋਂ (ਮਨੁੱਖ ਨੂੰ) ਗੁਰੂ ਮਿਲ ਪੈਂਦਾ ਹੈ ਤਦੋਂ (ਇਸ ਦਾ) ਮਨ ਵੱਸ ਵਿਚ ਆ ਜਾਂਦਾ ਹੈ। ਵਸਿ = ਵੱਸ ਵਿਚ।
ਧਾਵਤ ਪੰਚ ਰਹੇ ਹਰਿ ਧਿਆਇਆ ॥
The five passions, running wild, are brought to rest by meditating on the Lord.
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਸਿਮਰਨ ਕਰਦਿਆਂ (ਮਨੁੱਖ ਦੇ) ਪੰਜੇ (ਗਿਆਨ-ਇੰਦ੍ਰੇ ਵਿਕਾਰਾਂ ਵਲ) ਦੌੜਨੋਂ ਰਹਿ ਜਾਂਦੇ ਹਨ, ਧਾਵਤ = ਦੌੜਦੇ, ਭਟਕਦੇ। ਪੰਚ = ਪੰਜੇ ਗਿਆਨ-ਇੰਦ੍ਰੇ। ਰਹੇ = ਰਹਿ ਗਏ, ਹਟ ਗਏ।
ਅਨਦਿਨੁ ਨਗਰੀ ਹਰਿ ਗੁਣ ਗਾਇਆ ॥੨॥
Night and day, within the body-village, the Glorious Praises of the Lord are sung. ||2||
ਤੇ ਸਰੀਰ ਦਾ ਮਾਲਕ ਜੀਵਾਤਮਾ ਹਰ ਰੋਜ਼ ਪਰਮਾਤਮਾ ਦੇ ਗੁਣ ਗਾਂਦਾ ਹੈ ॥੨॥ ਅਨਦਿਨੁ = ਹਰ ਰੋਜ਼। ਨਗਰੀ = ਨਗਰ ਦੇ ਮਾਲਕ ਜੀਵ ਨੇ ॥੨॥
ਸਤਿਗੁਰ ਪਗ ਧੂਰਿ ਜਿਨਾ ਮੁਖਿ ਲਾਈ ॥
Those who apply the dust of the Feet of the True Guru to their faces,
ਜਿਨ੍ਹਾਂ (ਵਡ-ਭਾਗੀਆਂ) ਨੇ ਗੁਰੂ ਦੇ ਚਰਨਾਂ ਦੀ ਧੂੜ ਆਪਣੇ ਮੱਥੇ ਉਤੇ ਲਾ ਲਈ, ਪਗ ਧੂਰਿ = ਪੈਰਾਂ ਦੀ ਖ਼ਾਕ, ਚਰਨ-ਧੂੜ। ਮੁਖਿ = ਮੂੰਹ ਉਤੇ, ਮੱਥੇ ਉਤੇ।
ਤਿਨ ਕੂੜ ਤਿਆਗੇ ਹਰਿ ਲਿਵ ਲਾਈ ॥
renounce falsehood and enshrine love for the Lord.
ਉਹਨਾਂ ਨੇ ਝੂਠੇ ਮੋਹ ਛੱਡ ਦਿੱਤੇ ਤੇ ਪਰਮਾਤਮਾ ਦੇ ਚਰਨਾਂ ਵਿਚ ਆਪਣੀ ਸੁਰਤ ਜੋੜ ਲਈ। ਕੂੜ = ਝੂਠੇ ਮੋਹ।
ਤੇ ਹਰਿ ਦਰਗਹ ਮੁਖ ਊਜਲ ਭਾਈ ॥੩॥
Their faces are radiant in the Court of the Lord, O Siblings of Destiny. ||3||
ਪਰਮਾਤਮਾ ਦੀ ਹਜ਼ੂਰੀ ਵਿਚ ਉਹ ਮਨੁੱਖ ਸੁਰਖ਼ਰੂ ਹੁੰਦੇ ਹਨ ॥੩॥ ਮੁਖ ਊਜਲ = ਉਜਲ ਮੁਖ ਵਾਲੇ, ਸੁਰਖ਼ਰੂ। ਭਾਈ = ਹੇ ਭਾਈ! ॥੩॥
ਗੁਰ ਸੇਵਾ ਆਪਿ ਹਰਿ ਭਾਵੈ ॥
Service to the Guru is pleasing to the Lord Himself.
ਗੁਰੂ ਦੀ ਸਰਨ (ਪੈਣਾ) ਪਰਮਾਤਮਾ ਨੂੰ ਭੀ ਚੰਗਾ ਲੱਗਦਾ ਹੈ। ਭਾਵੈ = ਪਸੰਦ ਆਉਂਦੀ ਹੈ।
ਕ੍ਰਿਸਨੁ ਬਲਭਦ੍ਰੁ ਗੁਰ ਪਗ ਲਗਿ ਧਿਆਵੈ ॥
Even Krishna and Balbhadar meditated on the Lord, falling at the Guru's Feet.
ਕ੍ਰਿਸ਼ਨ (ਭੀ) ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਨੂੰ ਸਿਮਰਦਾ ਰਿਹਾ, ਬਲਭੱਦ੍ਰ ਭੀ ਗੁਰੂ ਦੀ ਚਰਨੀਂ ਲੱਗ ਕੇ ਹਰਿ-ਨਾਮ ਧਿਆਉਂਦਾ ਸੀ। ਲਗਿ = ਲੱਗ ਕੇ। ਧਿਆਵੈ = ਧਿਆਉਂਦਾ ਹੈ।
ਨਾਨਕ ਗੁਰਮੁਖਿ ਹਰਿ ਆਪਿ ਤਰਾਵੈ ॥੪॥੫॥੪੩॥
O Nanak, the Lord Himself saves the Gurmukhs. ||4||5||43||
ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ ਨੂੰ ਪਰਮਾਤਮਾ ਆਪ (ਵਿਕਾਰਾਂ ਦੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੪॥੫॥੪੩॥ ਗੁਰਮੁਖਿ = ਗੁਰੂ ਦੀ ਸਰਨ ਪਾ ਕੇ। ਤਰਾਵੈ = ਪਾਰ ਲੰਘਾਂਦਾ ਹੈ ॥੪॥