ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥
That person, who meditates in remembrance on the Lord in his heart, is liberated - know this well.
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਸਿਮਰਨ (ਟਿਕਿਆ ਰਹਿੰਦਾ ਹੈ) ਉਸ ਮਨੁੱਖ ਨੂੰ (ਮੋਹ ਦੇ ਜਾਲ ਤੋਂ) ਬਚਿਆ ਹੋਇਆ ਸਮਝ। ਜਿਹ ਘਟਿ = ਜਿਸ (ਮਨੁੱਖ) ਦੇ ਹਿਰਦੇ ਵਿਚ। ਕੋ = ਦਾ। ਮੁਕਤਾ = ਵਿਕਾਰਾਂ ਤੋਂ ਬਚਿਆ ਹੋਇਆ। ਜਾਨੁ = ਸਮਝੋ।
ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥
There is no difference between that person and the Lord: O Nanak, accept this as the Truth. ||43||
ਹੇ ਨਾਨਕ! ਇਹ ਗੱਲ ਠੀਕ ਮੰਨ ਕਿ ਉਸ ਮਨੁੱਖ ਅਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ॥੪੩॥ ਅੰਤਰੁ = ਫ਼ਰਕ, ਵਿੱਥ। ਸਾਚੀ ਮਾਨੁ = ਠੀਕ ਮੰਨ ॥੪੩॥