ਸੋਰਠਿ ਮਹਲਾ

Sorat'h, Fifth Mehl:

ਸੋਰਠਿ ਪੰਜਵੀਂ ਪਾਤਿਸ਼ਾਹੀ।

ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ

The womb of the mother is an ocean of pain, O Beloved; even there, the Lord causes His Name to be chanted.

ਹੇ ਪਿਆਰੇ (ਭਾਈ)! ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ ਰੱਖਿਆ)। ਮਾਤ ਗਰਭ = ਮਾਂ ਦਾ ਪੇਟ। ਸਾਗਰੋ = ਸਮੁੰਦਰ। ਤਹ = ਉਥੇ, ਉਸ ਪੇਟ ਵਿਚ।

ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ

When he emerges, he finds corruption pervading everywhere, O Beloved, and he becomes increasingly attached to Maya.

ਮਾਂ ਦੇ ਪੇਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹਰ ਖਿਲਾਰ ਰੱਖੀ (ਤੇ, ਇਸ ਤਰ੍ਹਾਂ ਜੀਵ ਦੇ ਹਿਰਦੇ ਵਿਚ) ਮਾਇਆ ਦਾ ਮੋਹ ਵਧਾ ਦਿੱਤਾ। ਕਾਢਿ = ਕੱਢ ਕੇ। ਬਿਖੁ = ਜ਼ਹਰ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ ਜ਼ਹਰ। ਪਸਰੀਆ = ਖਿਲਾਰ ਦਿੱਤੀ।

ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ

One whom the Lord blesses with His kind favor, O Beloved, meets the Perfect Guru.

ਹੇ ਭਾਈ! ਜਿਸ ਮਨੁੱਖ ਉੱਤੇ ਆਪ ਪ੍ਰਭੂ ਮੇਹਰ ਕਰਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾਂਦਾ ਹੈ। ਜਿਸ ਨੋ = (ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ}। ਕਰਮੁ = ਬਖ਼ਸ਼ਸ਼। ਤਿਸੁ = ਉਸ ਮਨੁੱਖ ਨੂੰ।

ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥

He worships the Lord in adoration with each and every breath, O Beloved; he is lovingly attached to the Lord's Name. ||1||

ਉਹ ਮਨੁੱਖ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਸਿਮਰਨ ਕਰਦਾ ਹੈ, ਤੇ, ਪਰਮਾਤਮਾ ਦੇ ਨਾਮ ਦੀ ਲਗਨ (ਆਪਣੇ ਅੰਦਰ) ਬਣਾਈ ਰੱਖਦਾ ਹੈ ॥੧॥ ਆਰਾਧੇ = ਸਿਮਰਦਾ ਹੈ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਲਿਵ = ਲਗਨ, ਪ੍ਰੀਤੀ ॥੧॥

ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ

You are the support of my mind and body, O Beloved; You are the support of my mind and body.

ਹੇ ਪਿਆਰੇ ਪ੍ਰਭੂ! (ਮੇਰੇ) ਮਨ ਵਿਚ (ਮੇਰੇ) ਹਿਰਦੇ ਵਿਚ ਸਦਾ ਤੇਰਾ ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ)। ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਟੇਕ = ਆਸਰਾ।

ਤੁਧੁ ਬਿਨੁ ਅਵਰੁ ਕਰਨਹਾਰੁ ਪਿਆਰੇ ਅੰਤਰਜਾਮੀ ਏਕ ਰਹਾਉ

There is no other Creator except for You, O Beloved; You alone are the Inner-knower, the Searcher of hearts. ||Pause||

ਹੇ ਪਿਆਰੇ ਪ੍ਰਭੂ! ਤੂੰ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੋਵੇ ਰਹਾਉ॥ ਅਵਰੁ = ਕੋਈ ਹੋਰ। ਅੰਤਰਜਾਮੀ = ਦਿਲ ਦੀ ਜਾਣਨ ਵਾਲਾ ॥ਰਹਾਉ॥

ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ

After wandering in doubt for millions of incarnations, he comes into the world, O Beloved; for uncounted lifetimes, he has suffered in pain.

ਹੇ ਭਾਈ! ਅਨੇਕਾਂ ਜੂਨਾਂ ਦੇ ਦੁੱਖ ਸਹਾਰ ਕੇ, ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਜੀਵ ਮਨੁੱਖਾ ਜਨਮ ਵਿਚ) ਆਉਂਦਾ ਹੈ, ਕੋਟਿ = ਕ੍ਰੋੜਾਂ। ਭ੍ਰਮਿ = ਭਟਕ ਕੇ। ਪਾਇ = ਪਾ ਕੇ, ਸਹਾਰ ਕੇ।

ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ

He has forgotten his True Lord and Master, O Beloved, and so he suffers terrible punishment.

(ਪਰ ਇੱਥੇ ਇਸ ਨੂੰ) ਸਦਾ ਕਾਇਮ ਰਹਿਣ ਵਾਲਾ ਮਾਲਕ ਭੁੱਲ ਜਾਂਦਾ ਹੈ, ਤੇ, ਇਸ ਨੂੰ ਬੜੀ ਸਜ਼ਾ ਮਿਲਦੀ ਹੈ। ਸਾਚਾ = ਸਦਾ ਕਾਇਮ ਰਹਿਣ ਵਾਲਾ।

ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ

Those who meet with the Perfect True Guru, O Beloved, are attached to the True Name.

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦੇ ਹਨ। ਜਿਨ = ਜਿਨ੍ਹਾਂ ਨੂੰ। ਭੇਟੈ = ਮਿਲਦਾ ਹੈ। ਨਾਇ = ਨਾਮ ਵਿਚ। ਸਾਚੈ ਨਾਇ = ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਨਾਮ ਵਿਚ।

ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥

We are saved by following those, O Beloved, who seek the Sanctuary of the True Lord. ||2||

ਹੇ ਭਾਈ! ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਪੂਰਨਿਆਂ ਤੇ ਤੁਰ ਕੇ (ਮਾਇਆ ਦੇ ਮੋਹ ਦੀ ਜ਼ਹਿਰ ਤੋਂ) ਬਚ ਜਾਈਦਾ ਹੈ ॥੨॥ ਤਿਨਾ ਪਿਛੈ = ਉਹਨਾਂ ਦੀ ਸਰਨ ਪੈ ਕੇ। ਛੁਟੀਐ = (ਮਾਇਆ ਦੇ ਮੋਹ ਤੋਂ) ਬਚ ਜਾਈਦਾ ਹੈ ॥੨॥

ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ

He thinks that his food is so sweet, O Beloved, but it makes his body ill.

ਹੇ ਭਾਈ! ਮਨੁੱਖ ਨੇ (ਸਾਰੀ ਉਮਰ ਦੁਨੀਆ ਦੇ ਪਦਾਰਥਾਂ ਨੂੰ) ਮਿੱਠੇ ਮੰਨ ਕੇ ਖਾਧਾ, ਉਸ ਮਿੱਠੇ ਨੇ (ਉਸ ਦੇ) ਸਰੀਰ ਵਿਚ ਰੋਗ ਪੈਦਾ ਕਰ ਦਿੱਤਾ। ਤਿਨਿ = ਉਸ (ਮਿੱਠੇ) ਨੇ। ਤਨਿ = ਸਰੀਰ ਵਿਚ।

ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ

It turns out to be bitter, O Beloved, and it produces only sadness.

ਉਹ ਰੋਗ ਦੁਖਦਾਈ ਹੋ ਕੇ ਸਰੀਰ ਵਿਚ ਪੱਕਾ ਟਿਕ ਜਾਂਦਾ ਹੈ ਉਸ (ਰੋਗ) ਤੋਂ ਚਿੰਤਾ-ਗ਼ਮ ਪੈਦਾ ਹੁੰਦੀ ਹੈ। ਕਉੜਾ = ਦੁਖਦਾਈ। ਪਤਿਸਟਿਆ = ਟਿਕ ਗਿਆ {प्रस्था = to stand firmly}। ਤਿਸ ਤੇ = {ਲਫ਼ਜ਼ 'ਤਿਸੁ' ਦਾ (ੁ) ਸੰਬੰਧਕ 'ਤੇ' ਕਾਰਨ ਉਡ ਗਿਆ ਹੈ}। ਸੋਗੁ = ਗ਼ਮ, ਚਿੰਤਾ।

ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ

The Lord leads him astray in the enjoyment of pleasures, O Beloved, and so his sense of separation does not depart.

ਦੁਨੀਆ ਦੇ ਪਦਾਰਥ ਖਵਾ ਖਵਾ ਕੇ ਉਸ ਪਰਮਾਤਮਾ ਨੇ (ਆਪ ਹੀ ਜੀਵ ਨੂੰ) ਕੁਰਾਹੇ ਪਾ ਰੱਖਿਆ ਹੈ। (ਪਰਮਾਤਮਾ ਨਾਲੋਂ ਜੀਵ ਦਾ) ਵਿਛੋੜ ਮੁੱਕਣ ਵਿਚ ਨਹੀਂ ਆਉਂਦਾ। ਭੋਗ = ਦੁਨੀਆ ਦੇ ਸੁਆਦਲੇ ਪਦਾਰਥ। ਭੁੰਚਾਇ = ਖਵਾ ਕੇ। ਭੁਲਾਇਅਨੁ = ਉਸ (ਪ੍ਰਭੂ) ਨੇ ਕੁਰਾਹੇ ਪਾ ਦਿੱਤਾ। ਵਿਜੋਗੁ = ਵਿਛੋੜਾ।

ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥

Those who meet the Guru are saved, O Beloved; this is their pre-ordained destiny. ||3||

ਜਿਨ੍ਹਾਂ ਜੀਵਾਂ ਨੂੰ ਗੁਰੂ ਨਾਲ ਮਿਲਾ ਕੇ ਪ੍ਰਭੂ ਨੇ (ਪਦਾਰਥਾਂ ਦੇ ਭੋਗਾਂ ਤੋਂ) ਬਚਾ ਲਿਆ, ਧੁਰੋਂ ਲਿਖੇ ਅਨੁਸਾਰ ਉਹਨਾਂ ਦਾ (ਪਰਮਾਤਮਾ ਨਾਲ) ਮਿਲਾਪ ਹੋ ਗਿਆ ॥੩॥ ਗੁਰ ਮੇਲਿ = ਗੁਰੂ ਨੂੰ ਮਿਲਾ ਕੇ। ਉਧਾਰਿਆ = ਵਿਕਾਰਾਂ ਤੋਂ ਬਚਾ ਲਿਆ। ਤਿਨ ਸੰਜੋਗੁ = ਉਹਨਾਂ ਦਾ (ਪ੍ਰਭੂ ਨਾਲ) ਮਿਲਾਪ। ਧੁਰੇ = ਧੁਰ ਤੋਂ ਹੀ, ਪ੍ਰਭੂ ਦੀ ਹਜ਼ੂਰੀ ਵਿਚੋਂ ਹੀ। ਪਇਆ = ਲਿਖਿਆ ਪਿਆ ਸੀ ॥੩॥

ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਆਵਹਿ ਮੂਲਿ

He is filled with longing for Maya, O Beloved, and so the Lord does not ever come into his mind.

ਹੇ ਪਿਆਰੇ ਪ੍ਰਭੂ! ਜੇਹੜੇ ਮਨੁੱਖ (ਸਦਾ) ਮਾਇਆ ਦੇ ਲਾਲਚ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਚਿੱਤ ਵਿਚ ਤੂੰ ਉੱਕਾ ਹੀ ਨਹੀਂ ਵੱਸਦਾ। ਲਾਲਚਿ = ਲਾਲਚ ਵਿਚ। ਅਟਿਆ = ਲਿਬੜਿਆ। ਚਿਤਿ = ਚਿੱਤ ਵਿਚ। ਮੂਲਿ = ਬਿਲਕੁਲ ਹੀ।

ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ

Those who forget You, O Supreme Lord Master, their bodies turn to dust.

ਹੇ ਮਾਲਕ ਪ੍ਰਭੂ! ਜਿਨ੍ਹਾਂ ਨੂੰ ਤੇਰੀ ਯਾਦ ਭੁੱਲ ਜਾਂਦੀ ਹੈ ਉਹ ਸਰੀਰ (ਆਤਮਕ ਜੀਵਨ ਦੀ ਪੂੰਜੀ ਬਣਾਣ ਤੋਂ ਬਿਨਾ ਹੀ) ਮਿੱਟੀ ਹੋ ਜਾਂਦੇ ਹਨ। ਪਾਰਬ੍ਰਹਮ = ਹੇ ਪਰਮਾਤਮਾ! ਸੇ ਤਨ = {ਬਹੁ-ਵਚਨ} ਉਹ ਸਰੀਰ। ਧੂੜਿ = ਮਿੱਟੀ, ਖ਼ਾਕ।

ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ

They cry out and scream horribly, O Beloved, but their torment does not end.

(ਮਾਇਆ ਦੇ ਮੋਹ ਕਾਰਨ ਦੁੱਖੀ ਹੋ ਹੋ ਕੇ) ਉਹ ਬਥੇਰੇ ਵਿਲਕਦੇ ਹਨ, ਪਰ ਉਹਨਾਂ ਦੇ ਅੰਦਰ ਦਾ ਉਹ ਦੁੱਖ ਦੂਰ ਨਹੀਂ ਹੁੰਦਾ। ਬਿਲਲਾਟ = ਵਿਰਲਾਪ। ਕਰਹਿ = ਕਰਦੇ ਹਨ। ਸੂਲੁ = ਪੀੜ।

ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥

Those who meet the Guru, and reform themselves, O Beloved, their capital remains intact. ||4||

ਹੇ ਭਾਈ! ਗੁਰੂ ਨਾਲ ਮਿਲਾ ਕੇ ਜਿਨ੍ਹਾਂ ਦਾ ਜੀਵਨ ਪਰਮਾਤਮਾ ਸੋਹਣਾ ਬਣਾ ਦੇਂਦਾ ਹੈ, ਉਹਨਾਂ ਦਾ ਆਤਮਕ ਜੀਵਨ ਦਾ ਸਰਮਾਇਆ ਬਚਿਆ ਰਹਿੰਦਾ ਹੈ ॥੪॥ ਤਿਨ ਕਾ ਮੂਲੁ = ਉਹਨਾਂ ਦਾ ਆਤਮਕ ਜੀਵਨ ਦਾ ਸਰਮਾਇਆ। ਰਹਿਆ = ਬਚਿਆ ਰਹਿੰਦਾ ਹੈ ॥੪॥

ਸਾਕਤ ਸੰਗੁ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ

As far as possible, do not associate with the faithless cynics, O Beloved.

ਹੇ ਭਾਈ! ਜਿਥੋਂ ਤਕ ਵੱਸ ਲੱਗੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਸਾਥ ਨਹੀਂ ਕਰਨਾ ਚਾਹੀਦਾ, ਸਾਕਤ ਸੰਗੁ = ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਸਾਥ। ਕੀਜਈ = ਕਰਨਾ ਚਾਹੀਦਾ। ਜੇ ਕਾ = ਜਿਤਨਾ ਕੁ। ਪਾਰਿ ਵਸਾਇ = ਵੱਸ ਚੱਲ ਸਕੇ।

ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸੋੁ ਮੁਹਿ ਕਾਲੈ ਉਠਿ ਜਾਇ

Meeting with them, the Lord is forgotten, O Beloved, and you rise and depart with a blackened face.

ਕਿਉਂਕਿ ਉਸ ਮਨੁੱਖ ਨੂੰ ਮਿਲਿਆਂ ਪਰਮਾਤਮਾ ਵਿਸਰ ਜਾਂਦਾ ਹੈ। (ਜੇਹੜਾ ਮਨੁੱਖ ਸਾਕਤ ਦਾ ਸੰਗ ਕਰਦਾ ਹੈ) ਉਹ ਬਦਨਾਮੀ ਖੱਟ ਕੇ ਹੀ ਦੁਨੀਆ ਤੋਂ ਚਲਾ ਜਾਂਦਾ ਹੈ। ਜਿਸੁ ਮਿਲਿਐ = ਜਿਸ (ਸਾਕਤ) ਨੂੰ ਮਿਲਿਆਂ। ਸ = {ਅਸਲ ਲਫ਼ਜ਼ 'ਸੋ' ਹੈ, ਇਥੇ 'ਸੁ' ਪੜ੍ਹਨਾ ਹੈ}। ਮੁਹਿ ਕਾਲੈ = ਕਾਲੇ ਮੂੰਹ ਨਾਲ, ਬਦਨਾਮੀ ਖੱਟ ਕੇ। ਉਠਿ = ਉੱਠ ਕੇ।

ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ

The self-willed manmukh finds no rest or shelter, O Beloved; in the Court of the Lord, they are punished.

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਪਰਮਾਤਮਾ ਦੀ ਦਰਗਾਹ ਵਿਚ ਥਾਂ ਨਹੀਂ ਮਿਲਦੀ, (ਉਸ ਨੂੰ ਸਗੋਂ ਉਥੇ) ਸਜ਼ਾ ਮਿਲਦੀ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਢੋਈ = ਥਾਂ, ਆਸਰਾ।

ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥

Those who meet with the Guru, and reform themselves, O Beloved, their affairs are resolved. ||5||

ਪਰ, ਹੇ ਭਾਈ! ਗੁਰੂ ਦੇ ਨਾਲ ਮਿਲਾ ਕੇ ਜਿਨ੍ਹਾਂ ਮਨੁੱਖਾਂ ਦਾ ਜੀਵਨ ਪਰਮਾਤਮਾ ਨੇ ਸੋਹਣਾ ਬਣਾ ਦਿੱਤਾ ਹੈ, ਉਹਨਾਂ ਨੂੰ ਸਫਲਤਾ ਪ੍ਰਾਪਤ ਹੁੰਦੀ ਹੈ ॥੫॥ ਗੁਰ ਮੇਲਿ = ਗੁਰੂ ਨੂੰ ਮਿਲਾ ਕੇ। ਪੂਰੀ ਪਾਇ = ਸਫਲਤਾ ਪ੍ਰਾਪਤ ਹੁੰਦੀ ਹੈ ॥੫॥

ਸੰਜਮ ਸਹਸ ਸਿਆਣਪਾ ਪਿਆਰੇ ਇਕ ਚਲੀ ਨਾਲਿ

One may have thousands of clever tricks and techniques of austere self-discipline, O Beloved, but not even one of them will go with him.

ਹੇ ਭਾਈ! (ਵਰਤ ਨੇਮ ਆਦਿਕ) ਹਜ਼ਾਰਾਂ ਸੰਜਮ ਤੇ ਹਜ਼ਾਰਾਂ ਸਿਆਣਪਾਂ (ਜੇ ਮਨੁੱਖ ਕਰਦਾ ਰਹੇ, ਤਾਂ ਇਹਨਾਂ ਵਿਚੋਂ) ਇੱਕ ਭੀ (ਪਰਲੋਕ ਵਿਚ) ਮਦਦ ਨਹੀਂ ਕਰਦੀ। ਸੰਜਮ = ਜੁਗਤਿ। ਸਹਸ = ਹਜ਼ਾਰਾਂ। ਨਾਲਿ ਨ ਚਲੀ = ਮਦਦ ਨਹੀਂ ਕਰਦੀ।

ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ

Those who turn their backs on the Lord of the Universe, O Beloved, their families are stained with disgrace.

ਜੇਹੜੇ ਮਨੁੱਖ ਪਰਮਾਤਮਾ ਵਲੋਂ ਆਪਣਾ ਮੂੰਹ ਭਵਾਈ ਰੱਖਦੇ ਹਨ, ਉਹਨਾਂ ਦੇ (ਤਾਂ) ਖ਼ਾਨਦਾਨ ਵਿਚ (ਭੀ) ਕਲੰਕ ਦਾ ਟਿੱਕਾ ਲੱਗ ਜਾਂਦਾ ਹੈ। ਤੇ = ਤੋਂ। ਕੁਲਿ = ਕੁਲ ਵਿਚ, ਖ਼ਾਨਦਾਨ ਵਿਚ। ਗਾਲਿ = ਕਲੰਕ।

ਹੋਦੀ ਵਸਤੁ ਜਾਤੀਆ ਪਿਆਰੇ ਕੂੜੁ ਚਲੀ ਨਾਲਿ

They do not realize that they do have Him , O Beloved; falsehood will not go with them.

(ਸਾਕਤ ਮਨੁੱਖ ਹਿਰਦੇ ਵਿਚ) ਵੱਸਦੇ (ਕੀਮਤੀ ਹਰਿ-ਨਾਮ) ਪਦਾਰਥ ਨਾਲ ਸਾਂਝ ਨਹੀਂ ਪਾਂਦਾ (ਦੁਨੀਆ ਦੇ ਨਾਸਵੰਤ ਪਦਾਰਥਾਂ ਨਾਲ ਹੀ ਮੋਹ ਪਾਈ ਰੱਖਦਾ ਹੈ, ਪਰ ਕੋਈ ਭੀ) ਨਾਸਵੰਤ ਪਦਾਰਥ (ਪਰਲੋਕ ਵਿਚ) ਨਾਲ ਨਹੀਂ ਜਾਂਦਾ। ਕੂੜੁ = ਝੂਠ।

ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥

Those who meet with the True Guru, O Beloved, dwell upon the True Name. ||6||

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਉਸ ਪਰਮਾਤਮਾ ਨੇ ਗੁਰੂ ਮਿਲਾ ਦਿੱਤਾ ਹੈ ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ (ਆਪਣੇ ਹਿਰਦੇ ਵਿਚ) ਵਸਾਈ ਰੱਖਦੇ ਹਨ ॥੬॥ ਮਿਲਾਇਓਨੁ = ਉਸ (ਪਰਮਾਤਮਾ) ਨੇ ਮਿਲਾ ਦਿੱਤਾ। ਸਾਚਾ = ਸਦਾ-ਥਿਰ। ਸਮਾਲਿ = ਸਮਾਲਹਿ, ਸੰਭਾਲਦੇ ਹਨ, ਹਿਰਦੇ ਵਿਚ ਵਸਾਂਦੇ ਹਨ ॥੬॥

ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੋ ਨਦਰਿ ਕਰੇ

When the Lord casts His Glance of Grace, O Beloved, one is blessed with Truth, contentment, wisdom and meditation.

ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ, ਉਸ ਦੇ ਅੰਦਰ ਸੇਵਾ ਸੰਤੋਖ ਗਿਆਨ ਧਿਆਨ (ਆਦਿਕ ਗੁਣ ਪੈਦਾ ਹੋ ਜਾਂਦੇ ਹਨ)। ਸਤੁ = ਦਾਨ, ਸੇਵਾ। ਗਿਆਨੁ = ਆਤਮਕ ਜੀਵਨ ਦੀ ਸੂਝ। ਧਿਆਨੁ = ਪ੍ਰਭੂ-ਚਰਨਾਂ ਵਿਚ ਸੁਰਤਿ ਦਾ ਜੁੜੇ ਰਹਿਣਾ। ਜਿਸ ਨੋ = ਜਿਸ ਉਤੇ {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ}।

ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ

Night and day, he sings the Kirtan of the Lord's Praises, O Beloved, totally filled with Ambrosial Nectar.

ਉਹ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ, ਪਰਮਾਤਮਾ ਦੇ ਗੁਣ ਚੇਤੇ ਕਰਦਾ ਰਹਿੰਦਾ ਹੈ, (ਉਸ ਦਾ ਹਿਰਦਾ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਨਕਾ-ਨੱਕ ਭਰਿਆ ਰਹਿੰਦਾ ਹੈ। ਅਨਦਿਨੁ = ਹਰ ਰੋਜ਼, ਹਰ ਵੇਲੇ। ਰਵੈ = ਚੇਤੇ ਕਰਦਾ ਹੈ। ਅੰਮ੍ਰਿਤਿ = ਅੰਮ੍ਰਿਤ ਨਾਲ, ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਨਾਲ। ਪੂਰ ਭਰੇ = ਭਰਪੂਰ।

ਦੁਖ ਸਾਗਰੁ ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ

He crosses over the sea of pain, O Beloved, and swims across the terrifying world-ocean.

(ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਹੁੰਦੀ ਹੈ) ਉਹ ਮਨੁੱਖ ਦੁੱਖਾਂ ਦੇ ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ਉਹ ਸੰਸਾਰ-ਸਮੁੰਦਰ ਤੋਂ ਪਾਰ ਪਹੁੰਚ ਜਾਂਦੇ ਹਨ। ਸਾਗਰੁ = ਸਮੁੰਦਰ। ਭਵਜਲੁ = ਸੰਸਾਰ-ਸਮੁੰਦਰ। ਪਰੇ = ਪਹੁੰਚ ਗਏ।

ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥੭॥

One who is pleasing to His Will, He unites with Himself, O Beloved; he is forever true. ||7||

ਹੇ ਪਿਆਰੇ ਪ੍ਰਭੂ! ਜੇਹੜਾ ਜੇਹੜਾ ਮਨੁੱਖ ਤੈਨੂੰ ਚੰਗਾ ਲੱਗਦਾ ਹੈ, ਉਸ ਉਸ ਨੂੰ ਤੂੰ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ। ਉਹ ਬੰਦੇ ਸਦਾ ਲਈ ਚੰਗੇ ਜੀਵਨ ਵਾਲੇ ਹੋ ਜਾਂਦੇ ਹਨ ॥੭॥ ਜਿਸੁ ਭਾਵੈ = ਜੋ ਤੈਨੂੰ ਚੰਗਾ ਲੱਗਦਾ ਹੈ। ਮੇਲਿ ਲੈਹਿ = ਤੂੰ ਮੇਲ ਲੈਂਦਾ ਹੈਂ। ਖਰੇ = ਚੰਗੇ, ਚੰਗੇ ਜੀਵਨ ਵਾਲੇ ॥੭॥

ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ

The all-powerful Divine Lord is compassionate, O Beloved; He is the Support of His devotees.

ਹੇ ਭਾਈ! ਪਰਮਾਤਮਾ ਸਾਰੀਆਂ ਤਾਕਤਾਂ ਦਾ ਮਾਲਕ ਹੈ, ਸਰਬ-ਵਿਆਪਕ ਹੈ, ਦਇਆ ਦਾ ਘਰ ਹੈ, ਪ੍ਰਕਾਸ਼-ਰੂਪ ਹੈ। ਭਗਤਾਂ ਨੂੰ (ਸਦਾ) ਉਸ ਦਾ ਆਸਰਾ ਰਹਿੰਦਾ ਹੈ। ਸੰਮ੍ਰਥ = ਸਾਰੀਆਂ ਤਾਕਤਾਂ ਦਾ ਮਾਲਕ। ਪੁਰਖੁ = ਸਰਬ-ਵਿਆਪਕ। ਦੇਉ = ਪ੍ਰਕਾਸ਼-ਰੂਪ। ਤਿਸ ਕਾ = {ਲਫ਼ਜ਼ 'ਤਿਸੁ' ਦਾ (ੁ) ਸੰਬੰਧਕ 'ਕਾ' ਦੇ ਕਾਰਨ ਉਡ ਗਿਆ ਹੈ}। ਤਾਣੁ = ਆਸਰਾ।

ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ

I seek His Sanctuary, O Beloved; He is the Inner-knower, the Searcher of hearts.

ਹੇ ਭਾਈ! ਭਗਤ ਉਸ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਜੇਹੜਾ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਤੇ, ਸਿਆਣਾ ਹੈ। ਜਿ = ਜੇਹੜਾ। ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਜਾਣੁ = ਸੁਜਾਨ, ਸਿਆਣਾ।

ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ

He has adorned me in this world and the next, O Beloved; He has placed the Emblem of Truth upon my forehead.

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਸਦਾ ਕਾਇਮ ਰਹਿਣ ਵਾਲੀ ਮੋਹਰ ਲਾ ਦੇਂਦਾ ਹੈ, ਉਸ ਦਾ ਇਹ ਲੋਕ ਤੇ ਪਰਲੋਕ ਸੰਵਰ ਜਾਂਦਾ ਹੈ। ਹਲਤੁ = ਇਹ ਲੋਕ। ਪਲਤੁ = ਪਰਲੋਕ। ਮਸਤਕਿ = ਮੱਥੇ ਉਤੇ। ਸਚੁ = ਸਦਾ-ਥਿਰ ਰਹਿਣ ਵਾਲਾ। ਨੀਸਾਨੁ = ਨਿਸ਼ਾਨ, ਮੋਹਰ।

ਸੋ ਪ੍ਰਭੁ ਕਦੇ ਵੀਸਰੈ ਪਿਆਰੇ ਨਾਨਕ ਸਦ ਕੁਰਬਾਣੁ ॥੮॥੨॥

I shall never forget that God, O Beloved; Nanak is forever a sacrifice to Him. ||8||2||

ਨਾਨਕ ਆਖਦਾ ਹੈ- ਹੇ ਭਾਈ (ਮੇਰੀ ਤਾਂ ਸਦਾ ਇਹੀ ਤਾਂਘ ਹੈ ਕਿ) ਉਹ ਪਰਮਾਤਮਾ ਮੈਨੂੰ ਕਦੇ ਭੀ ਨਾਹ ਭੁੱਲੇ। ਮੈਂ (ਉਸ ਤੋਂ) ਸਦਾ ਸਦਕੇ ਜਾਂਦਾ ਹਾਂ ॥੮॥੨॥ ਸਦ = ਸਦਾ ॥੮॥੨॥