ਧਨਾਸਰੀ ਮਹਲਾ

Dhanaasaree, Third Mehl:

ਧਨਾਸਰੀ ਤੀਜੀ ਪਾਤਿਸ਼ਾਹੀ।

ਜੋ ਹਰਿ ਸੇਵਹਿ ਤਿਨ ਬਲਿ ਜਾਉ

I am a sacrifice to those who serve the Lord.

(ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ਸੇਵਹਿ = ਸੇਂਵਦੇ ਹਨ, ਸਿਮਰਦੇ ਹਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਬਲਿ = ਕੁਰਬਾਨ।

ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ

The Truth is in their hearts, and the True Name is on their lips.

ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ। ਹਿਰਦੈ = ਹਿਰਦੇ ਵਿਚ। ਸਾਚੁ = ਸਦਾ ਕਾਇਮ ਰਹਿਣ ਵਾਲਾ ਹਰੀ। ਮੁਖਿ = ਮੂੰਹ ਵਿਚ। ਸਚਾ = ਸਦਾ-ਥਿਰ।

ਸਾਚੋ ਸਾਚੁ ਸਮਾਲਿਹੁ ਦੁਖੁ ਜਾਇ

Dwelling upon the Truest of the True, their pains are dispelled.

ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ। ਸਾਚੋ ਸਾਚੁ = ਸਾਚੁ ਹੀ ਸਾਚੁ, ਸਦਾ-ਥਿਰ ਪ੍ਰਭੂ ਹੀ। ਸਮਾਲਿਹੁ = (ਹੇ ਭਾਈ!) ਸਾਂਭ ਕੇ ਰੱਖਿਆ ਕਰੋ।

ਸਾਚੈ ਸਬਦਿ ਵਸੈ ਮਨਿ ਆਇ ॥੧॥

Through the True Word of the Shabad, the Lord comes to dwell in their minds. ||1||

ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ ॥੧॥ ਸਬਦਿ = ਸ਼ਬਦ ਦੀ ਰਾਹੀਂ ॥੧॥

ਗੁਰਬਾਣੀ ਸੁਣਿ ਮੈਲੁ ਗਵਾਏ

Listening to the Word of Gurbani, filth is washed off,

ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ। ਸੁਣਿ = (ਹੇ ਭਾਈ!) ਸੁਣਿਆ ਕਰ।

ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ

and they naturally enshrine the Lord's Name in their minds. ||1||Pause||

(ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ ॥੧॥ ਰਹਾਉ ॥ ਸਹਜੇ = ਆਤਮਕ ਅਡੋਲਤਾ ਵਿਚ। ਮੰਨਿ = ਮਨਿ, ਮਨ ਵਿਚ ॥੧॥ ਰਹਾਉ ॥

ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ

One who conquers fraud, deceit and the fire of desire

(ਹੇ ਭਾਈ! ਗੁਰੂ ਦੀ ਬਾਣੀ ਮਨ ਵਿਚੋਂ) ਝੂਠ ਫ਼ਰੇਬ ਮੁਕਾ ਦੇਂਦੀ ਹੈ, ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦੀ ਹੈ। ਕੂੜੁ ਕੁਸਤੁ = ਝੂਠ ਫ਼ਰੇਬ। ਅਗਨਿ = ਅੱਗ।

ਅੰਤਰਿ ਸਾਂਤਿ ਸਹਜਿ ਸੁਖੁ ਪਾਏ

finds tranquility, peace and pleasure within.

(ਗੁਰਬਾਣੀ ਦੀ ਬਰਕਤਿ ਨਾਲ) ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ।

ਗੁਰ ਕੈ ਭਾਣੈ ਚਲੈ ਤਾ ਆਪੁ ਜਾਇ

If one walks in harmony with the Guru's Will, he eliminates his self-conceit.

(ਜਦੋਂ ਮਨੁੱਖ ਗੁਰਬਾਣੀ ਅਨੁਸਾਰ) ਗੁਰੂ ਦੀ ਰਜ਼ਾ ਵਿਚ ਤੁਰਦਾ ਹੈ, ਤਦੋਂ (ਉਸ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ, ਭਾਣੈ = ਰਜ਼ਾ ਵਿਚ। ਆਪੁ = ਆਪਾ-ਭਾਵ।

ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥

He finds the True Mansion of the Lord's Presence, singing the Glorious Praises of the Lord. ||2||

ਤਦੋਂ ਉਹ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਗਾ ਕੇ ਸਦਾ-ਥਿਰ ਰਹਿਣ ਵਾਲਾ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ (ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ) ॥੨॥ ਮਹਲੁ = ਟਿਕਾਣਾ ॥੨॥

ਸਬਦੁ ਬੂਝੈ ਜਾਣੈ ਬਾਣੀ

The blind, self-willed manmukh does not understand the Shabad; he does not know the Word of the Guru's Bani,

ਹੇ ਭਾਈ! ਜੇਹੜਾ ਮਨੁੱਖ ਨਾਹ ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਨਾਹ ਗੁਰੂ ਦੀ ਬਾਣੀ ਨਾਲ ਡੂੰਘੀ ਸਾਂਝ ਪਾਂਦਾ ਹੈ, ਬੂਝੈ = ਸਮਝਦਾ। ਜਾਣੈ = ਸਾਂਝ ਪਾਂਦਾ।

ਮਨਮੁਖਿ ਅੰਧੇ ਦੁਖਿ ਵਿਹਾਣੀ

and so he passes his life in misery.

ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ, ਤੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਉਸ ਮਨੁੱਖ ਦੀ ਉਮਰ) ਦੁੱਖ ਵਿਚ ਹੀ ਗੁਜ਼ਰਦੀ ਹੈ। ਦੁਖਿ = ਦੁੱਖ ਵਿਚ। ਵਿਹਾਣੀ = ਬੀਤਦੀ ਹੈ।

ਸਤਿਗੁਰੁ ਭੇਟੇ ਤਾ ਸੁਖੁ ਪਾਏ

But if he meets the True Guru, then he finds peace,

ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਹ ਆਤਮਕ ਆਨੰਦ ਹਾਸਲ ਕਰਦਾ ਹੈ, ਭੇਟੇ = ਮਿਲਦਾ ਹੈ। ਤਾਂ = ਤਦੋਂ।

ਹਉਮੈ ਵਿਚਹੁ ਠਾਕਿ ਰਹਾਏ ॥੩॥

and the ego within is silenced. ||3||

ਗੁਰੂ ਉਸ ਦੇ ਮਨ ਵਿਚੋਂ ਹਉਮੈ ਮਾਰ ਮੁਕਾਂਦਾ ਹੈ ॥੩॥ ਵਿਚਹੁ = ਮਨ ਵਿਚੋਂ। ਠਾਕਿ = ਰੋਕ ਕੇ ॥੩॥

ਕਿਸ ਨੋ ਕਹੀਐ ਦਾਤਾ ਇਕੁ ਸੋਇ

Who else should I speak to? The One Lord is the Giver of all.

ਪਰ, ਹੇ ਭਾਈ! (ਪਰਮਾਤਮਾ ਤੋਂ ਬਿਨਾ) ਹੋਰ ਕਿਸੇ ਅੱਗੇ ਅਰਜ਼ੋਈ ਕੀਤੀ ਨਹੀਂ ਜਾ ਸਕਦੀ। ਸਿਰਫ਼ ਪਰਮਾਤਮਾ ਹੀ (ਗੁਰੂ ਦੇ ਮਿਲਾਪ ਦੀ ਦਾਤਿ) ਦੇਣ ਵਾਲਾ ਹੈ। ਕਿਸ ਨੋ = {ਲਫ਼ਜ਼ 'ਕਿਸੁ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ}।

ਕਿਰਪਾ ਕਰੇ ਸਬਦਿ ਮਿਲਾਵਾ ਹੋਇ

When He grants His Grace, then we obtain the Word of the Shabad.

ਜਦੋਂ ਪਰਮਾਤਮਾ (ਇਹ) ਕਿਰਪਾ ਕਰਦਾ ਹੈ, ਤਦੋਂ ਗੁਰੂ ਦੇ ਸ਼ਬਦ ਵਿਚ ਜੁੜਿਆਂ (ਪ੍ਰਭੂ ਨਾਲ) ਮਿਲਾਪ ਹੋ ਜਾਂਦਾ ਹੈ। ਸਬਦਿ = ਸ਼ਬਦ ਦੀ ਰਾਹੀਂ।

ਮਿਲਿ ਪ੍ਰੀਤਮ ਸਾਚੇ ਗੁਣ ਗਾਵਾ

Meeting with my Beloved, I sing the Glorious Praises of the True Lord.

(ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ) ਮੈਂ ਪ੍ਰੀਤਮ-ਗੁਰੂ ਨੂੰ ਮਿਲ ਕੇ ਸਦਾ-ਥਿਰ ਪ੍ਰਭੂ ਦੇ ਗੀਤ ਗਾ ਸਕਦਾ ਹਾਂ। ਮਿਲਿ = ਮਿਲ ਕੇ।

ਨਾਨਕ ਸਾਚੇ ਸਾਚਾ ਭਾਵਾ ॥੪॥੫॥

O Nanak, becoming truthful, I have become pleasing to the True Lord. ||4||5||

ਹੇ ਨਾਨਕ! (ਆਖ-) ਸਦਾ-ਥਿਰ ਪ੍ਰਭੂ ਦਾ ਨਾਮ ਜਪ ਜਪ ਕੇ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗ ਸਕਦਾ ਹਾਂ ॥੪॥੫॥ ਸਾਚੇ ਭਾਵਾ = ਸਦਾ-ਥਿਰ ਪ੍ਰਭੂ ਨੂੰ ਚੰਗੀ ਲੱਗਾਂ {ਭਾਵਾਂ}। ਗਾਵਾ = ਗਾਵਾਂ ॥੪॥੫॥