ਕਬੀਰ ਰੋੜਾ ਹੂਆ ਕਿਆ ਭਇਆ ਪੰਥੀ ਕਉ ਦੁਖੁ ਦੇਇ

Kabeer, what good would it be, to be a pebble? It would only hurt the traveller on the path.

ਪਰ ਹੇ ਕਬੀਰ! ਰੋੜਾ ਬਣਿਆਂ ਭੀ ਅਜੇ ਪੂਰੀ ਕਾਮਯਾਬੀ ਨਹੀਂ ਹੁੰਦੀ, ਕਿਉਂਕਿ (ਰੋੜਾ ਠੇਡੇ ਤਾਂ ਸਹਾਰਦਾ ਹੈ, ਪਰ ਨੰਗੀਂ ਪੈਰੀਂ ਤੁਰਨ ਵਾਲੇ) ਰਾਹੀਆਂ ਦੇ ਪੈਰਾਂ ਵਿਚ ਚੁੱਭਦਾ ਭੀ ਹੈ (ਤੂੰ ਕਿਸੇ ਨੂੰ ਦੁੱਖ ਨਹੀਂ ਦੇਣਾ)। ਪੰਥੀ = ਰਾਹੀ, ਮੁਸਾਫ਼ਿਰ।

ਐਸਾ ਤੇਰਾ ਦਾਸੁ ਹੈ ਜਿਉ ਧਰਨੀ ਮਹਿ ਖੇਹ ॥੧੪੭॥

Your slave, O Lord, is like the dust of the earth. ||147||

ਹੇ ਪ੍ਰਭੂ! ਤੇਰਾ ਭਗਤ ਤਾਂ ਅਜੇਹਾ (ਨਰਮ-ਦਿਲ) ਬਣ ਜਾਂਦਾ ਹੈ ਜਿਵੇਂ ਰਾਹ ਦੀ ਬਾਰੀਕ ਧੂੜ ॥੧੪੭॥ ਧਰਨੀ = ਧਰਤੀ। ਖੇਹ = ਮਿੱਟੀ, ਬਰੀਕ ਮਿੱਟੀ, ਧੂੜ ॥੧੪੭॥