ਮਃ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਹਭ ਸਮਾਣੀ ਜੋਤਿ ਜਿਉ ਜਲ ਘਟਾਊ ਚੰਦ੍ਰਮਾ ॥
God's Light is permeating all, like the moon reflected in the water.
ਪ੍ਰਭੂ ਦੀ ਜੋਤਿ ਤਾਂ ਹਰ ਥਾਂ ਸਮਾਈ ਹੋਈ ਹੈ (ਮੌਜੂਦ ਹੈ) ਜਿਵੇਂ ਪਾਣੀ ਦੇ ਘੜਿਆਂ ਵਿਚ ਚੰਦ੍ਰਮਾ (ਦਾ ਪ੍ਰਤਿਬਿੰਬ) ਹੈ। (ਪਰ ਮਾਇਆ-ਵੇੜ੍ਹੇ ਜੀਵ ਨੂੰ ਆਪਣੇ ਅੰਦਰ ਉਸ ਦਾ ਦੀਦਾਰ ਨਹੀਂ ਹੁੰਦਾ)। ਹਭ = ਹਰ ਥਾਂ। ਘਟਾਊ = ਘੜਿਆਂ ਵਿਚ।
ਪਰਗਟੁ ਥੀਆ ਆਪਿ ਨਾਨਕ ਮਸਤਕਿ ਲਿਖਿਆ ॥੨॥
He Himself is revealed, O Nanak, to one who has such destiny inscribed upon his forehead. ||2||
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ (ਪੂਰਬਲਾ) ਲਿਖਿਆ ਲੇਖ ਜਾਗਦਾ ਹੈ, ਉਸ ਦੇ ਅੰਦਰ ਪ੍ਰਭੂ ਦੀ ਜੋਤਿ ਪਰਤੱਖ ਹੋ ਪੈਂਦੀ ਹੈ ॥੨॥ ਮਸਤਕਿ = ਮੱਥੇ ਉਤੇ ॥੨॥