ਸਲੋਕ ਮਃ

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਗੁਰਮੁਖਿ ਸੰਸਾ ਮੂਲਿ ਹੋਵਈ ਚਿੰਤਾ ਵਿਚਹੁ ਜਾਇ

The Gurmukh does not have an iota of skepticism or doubt; worries depart from within him.

ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ (ਕਿਸੇ ਕਿਸਮ ਦਾ) ਤੌਖ਼ਲਾ ਉੱਕਾ ਹੀ ਨਹੀਂ ਹੁੰਦਾ, ਉਹਨਾਂ ਦੇ ਅੰਦਰੋਂ ਚਿੰਤਾ ਦੂਰ ਹੋ ਜਾਂਦੀ ਹੈ। ਸੰਸਾ = ਤੌਖ਼ਲਾ। ਮੂਲਿ ਨ = ਬਿਲਕੁਲ ਨਹੀਂ।

ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਜਾਇ

Whatever he does, he does with grace and poise. Nothing else can be said about him.

(ਉਹਨਾਂ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਸੰਸਾਰ ਵਿਚ) ਜੋ ਕੁਝ ਹੋ ਰਿਹਾ ਹੈ ਉਹ ਪਰਮਾਤਮਾ ਦੀ ਰਜ਼ਾ ਵਿਚ ਹੋ ਰਿਹਾ ਹੈ, ਉਸ ਉਤੇ ਕੋਈ ਇਤਰਾਜ਼ ਨਹੀਂ ਕੀਤਾ ਜਾ ਸਕਦਾ। ਸਹਜੇ = ਸੁਤੇ ਹੀ, ਪਰਮਾਤਮਾ ਦੀ ਰਜ਼ਾ ਵਿਚ।

ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥

O Nanak, the Lord Himself hears the speech of those whom He makes His own. ||1||

ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਆਪਣੇ ਲੜ ਲਾ ਲੈਂਦਾ ਹੈ ਉਹਨਾਂ ਦੀ ਅਰਜ਼ੋਈ (ਪਰਮਾਤਮਾ ਸਦਾ) ਆਪ ਸੁਣਦਾ ਹੈ ॥੧॥ ਲਇਅਨੁ = ਲਏ ਹਨ ਉਸ ਨੇ। ਪੰਨੈ = ਪੱਲੇ ਵਿਚ। ਪੰਨੈ ਪਾਇ ਲਇਅਨੁ = ਉਸ ਨੇ ਆਪਣੇ ਪੱਲੇ ਪਾ ਲਿਆ ਹੈ ॥੧॥