ਗੋਂਡ ॥
Gond:
ਗੋਂਡ।
ਨਰੂ ਮਰੈ ਨਰੁ ਕਾਮਿ ਨ ਆਵੈ ॥
When a man dies, he is of no use to anyone.
(ਮੈਨੂੰ ਕਦੇ ਸੋਚ ਹੀ ਨਹੀਂ ਫੁਰਦੀ ਕਿ ਮੈਂ ਕਿਸ ਸਰੀਰ ਤੇ ਮਾਣ ਕਰ ਕੇ ਮੰਦੇ ਕੰਮ ਕਰਦਾ ਰਹਿੰਦਾ ਹਾਂ, ਮੇਰਾ ਅਸਲਾ ਤਾਂ ਇਹੀ ਹੈ ਨਾ ਕਿ) ਜਦੋਂ ਮਨੁੱਖ ਮਰ ਜਾਂਦਾ ਹੈ ਤਾਂ ਮਨੁੱਖ (ਦਾ ਸਰੀਰ) ਕਿਸੇ ਕੰਮ ਨਹੀਂ ਆਉਂਦਾ, ਨਰੂ = ਮਨੁੱਖ।
ਪਸੂ ਮਰੈ ਦਸ ਕਾਜ ਸਵਾਰੈ ॥੧॥
But when an animal dies, it is used in ten ways. ||1||
ਪਰ ਪਸ਼ੂ ਮਰਦਾ ਹੈ ਤਾਂ (ਫਿਰ ਭੀ ਉਸ ਦਾ ਸਰੀਰ ਮਨੁੱਖ ਦੇ) ਕਈ ਕੰਮ ਸਵਾਰਦਾ ਹੈ ॥੧॥ ਦਸ ਕਾਜ = ਕਈ ਕੰਮ ॥੧॥
ਅਪਨੇ ਕਰਮ ਕੀ ਗਤਿ ਮੈ ਕਿਆ ਜਾਨਉ ॥
What do I know, about the state of my karma?
ਹੇ ਬਾਬਾ! ਮੈਂ ਕਦੇ ਸੋਚਦਾ ਹੀ ਨਹੀਂ ਕਿ ਮੈਂ ਕਿਹੋ ਜਿਹੇ ਨਿੱਤ-ਕਰਮ ਕਰੀ ਜਾ ਰਿਹਾ ਹਾਂ, (ਮੈਂ ਮੰਦੇ ਪਾਸੇ ਹੀ ਲੱਗਾ ਰਹਿੰਦਾ ਹਾਂ, ਤੇ) ਕਰਮ ਕੀ ਗਤਿ = ਜੋ ਕਰਮ ਮੈਂ ਕਰ ਰਿਹਾ ਹਾਂ ਉਹਨਾਂ ਦੀ ਹਾਲਤ, ਜੋ ਕੰਮ ਮੈਂ ਕਰੀ ਜਾ ਰਿਹਾ ਹਾਂ ਉਹਨਾਂ ਦੀ ਚੰਗਿਆਈ। ਮੈ ਕਿਆ ਜਾਨਉ = ਮੈਂ ਕੀਹ ਜਾਣਾਂ? ਮੈਨੂੰ ਕੀਹ ਪਤਾ? ਮੈਨੂੰ ਸਮਝ ਨਹੀਂ ਆਉਂਦੀ। ਅਪਨੇ.....ਜਾਨਉ = ਜੋ ਕੰਮ ਮੈਂ ਨਿੱਤ ਕਰੀ ਜਾ ਰਿਹਾ ਹਾਂ, ਉਹਨਾਂ ਵਿਚ ਮੈਨੂੰ ਕੋਈ ਚੰਗਿਆਈ ਨਹੀਂ ਦਿੱਸ ਰਹੀ (ਭਾਵ, ਮੈਂ ਮੰਦੇ ਕੰਮ ਹੀ ਕਰੀ ਜਾ ਰਿਹਾ ਹਾਂ)।
ਮੈ ਕਿਆ ਜਾਨਉ ਬਾਬਾ ਰੇ ॥੧॥ ਰਹਾਉ ॥
What do I know, O Baba? ||1||Pause||
ਮੈਨੂੰ ਖ਼ਿਆਲ ਹੀ ਨਹੀਂ ਆਉਂਦਾ ॥੧॥ ਰਹਾਉ ॥ ਰੇ ਬਾਬਾ = ਹੇ ਪਿਤਾ! ॥੧॥ ਰਹਾਉ ॥
ਹਾਡ ਜਲੇ ਜੈਸੇ ਲਕਰੀ ਕਾ ਤੂਲਾ ॥
His bones burn, like a bundle of logs;
(ਹੇ ਬਾਬਾ! ਮੈਂ ਕਦੇ ਸੋਚਿਆ ਹੀ ਨਹੀਂ ਕਿ ਮੌਤ ਆਇਆਂ ਇਸ ਸਰੀਰ ਦੀਆਂ) ਹੱਡੀਆਂ ਲੱਕੜਾਂ ਦੇ ਢੇਰ ਵਾਂਗ ਸੜ ਜਾਂਦੀਆਂ ਹਨ, ਤੂਲਾ = ਗੱਠਾ।
ਕੇਸ ਜਲੇ ਜੈਸੇ ਘਾਸ ਕਾ ਪੂਲਾ ॥੨॥
his hair burns like a bale of hay. ||2||
ਤੇ (ਇਸ ਦੇ) ਕੇਸ ਘਾਹ ਦੇ ਪੂਲੇ ਵਾਂਘ ਸੜ ਜਾਂਦੇ ਹਨ (ਤੇ ਜਿਸ ਸਰੀਰ ਦਾ ਮਗਰੋਂ ਇਹ ਹਾਲ ਹੁੰਦਾ ਹੈ, ਉਸੇ ਉੱਤੇ ਮੈਂ ਸਾਰੀ ਉਮਰ ਮਾਣ ਕਰਦਾ ਰਹਿੰਦਾ ਹਾਂ) ॥੨॥ ਘਾਸ = ਘਾਹ। ਪੂਲਾ = ਮੁੱਠਾ ॥੨॥
ਕਹੁ ਕਬੀਰ ਤਬ ਹੀ ਨਰੁ ਜਾਗੈ ॥
Says Kabeer, the man wakes up,
(ਪਰ) ਕਬੀਰ ਆਖਦਾ ਹੈ- ਸੱਚ ਇਹ ਹੈ ਕਿ ਮਨੁੱਖ ਇਸ ਮੂਰਖਤਾ ਵਲੋਂ ਤਦੋਂ ਹੀ ਜਾਗਦਾ ਹੈ (ਤਦੋਂ ਹੀ ਪਛਤਾਉਂਦਾ ਹੈ) ਜਾਗੈ = ਮੰਦੇ ਕਰਮਾਂ ਵਲੋਂ ਜਾਗ ਆਉਂਦੀ ਹੈ।
ਜਮ ਕਾ ਡੰਡੁ ਮੂੰਡ ਮਹਿ ਲਾਗੈ ॥੩॥੨॥
only when the Messenger of Death hits him over the head with his club. ||3||2||
ਜਦੋਂ ਮੌਤ ਦਾ ਡੰਡਾ ਇਸ ਦੇ ਸਿਰ ਉੱਤੇ ਆ ਵੱਜਦਾ ਹੈ ॥੩॥੨॥ ਡੰਡੁ = ਡੰਡਾ। ਮੂੰਡ ਮਹਿ = ਸਿਰ ਉੱਤੇ ॥੩॥੨॥