ਮਃ

Third Mehl:

ਤੀਜੀ ਪਾਤਿਸ਼ਾਹੀ।

ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ

They alone are relatives, and they alone are friends, who, as Gurmukh, join together in love.

ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਸੈਣ ਸਜਣ = ਭਲੇ ਮਨੁੱਖ।

ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ

Night and day, they act according to the True Guru's Will; they remain absorbed in the True Name.

ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਅਨਦਿਨੁ = ਹਰ ਰੋਜ਼।

ਦੂਜੈ ਭਾਇ ਲਗੇ ਸਜਣ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ

Those who are attached to the love of duality are not called friends; they practice egotism and corruption.

ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਵੇਕਾਰ = ਮੰਦੇ ਕੰਮ।

ਮਨਮੁਖ ਆਪ ਸੁਆਰਥੀ ਕਾਰਜੁ ਸਕਹਿ ਸਵਾਰਿ

The self-willed manmukhs are selfish; they cannot resolve anyone's affairs.

ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; ਸੁਆਰਥੀ = ਖ਼ੁਦ-ਗ਼ਰਜ਼।

ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਮੇਟਣਹਾਰੁ ॥੨॥

O Nanak, they act according to their pre-ordained destiny; no one can erase it. ||2||

(ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥