ਰਾਮਕਲੀ ਮਹਲਾ ੫ ॥
Raamkalee, Fifth Mehl:
ਰਾਮਕਲੀ ਪੰਜਵੀਂ ਪਾਤਿਸ਼ਾਹੀ।
ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥
Sing the Kirtan of the Lord's Praises, and the Beej Mantra, the Seed Mantra.
(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। ਬੀਜ ਮੰਤ੍ਰੁ = ਮੂਲ ਮੰਤ੍ਰ, ਸਭ ਤੋਂ ਸ੍ਰੇਸ਼ਟ ਮੰਤ੍ਰ।
ਆਗੈ ਮਿਲੀ ਨਿਥਾਵੇ ਥਾਉ ॥
Even the homeless find a home in the world hereafter.
(ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। ਆਗੈ = ਪਰਲੋਕ ਵਿਚ।
ਗੁਰ ਪੂਰੇ ਕੀ ਚਰਣੀ ਲਾਗੁ ॥
Fall at the feet of the Perfect Guru;
(ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ,
ਜਨਮ ਜਨਮ ਕਾ ਸੋਇਆ ਜਾਗੁ ॥੧॥
you have slept for so many incarnations - wake up! ||1||
ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ ॥੧॥ ਸੋਇਆ = ਸੁੱਤਾ ਹੋਇਆ ॥੧॥
ਹਰਿ ਹਰਿ ਜਾਪੁ ਜਪਲਾ ॥
Chant the Chant of the Lord's Name, Har, Har.
(ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, ਜਪਲਾ = ਜਪਿਆ।
ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥
By Guru's Grace, it shall be enshrined within your heart, and you shall cross over the terrifying world-ocean. ||1||Pause||
(ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ॥੧॥ ਰਹਾਉ ॥ ਤੇ = ਤੋਂ, ਦੀ ਰਾਹੀਂ। ਹਿਰਦੈ = ਹਿਰਦੇ ਵਿਚ। ਪਰਲਾ = ਪਿਆ। ਪਾਰਿ ਤਰਲਾ = ਪਾਰ ਲੰਘ ਗਿਆ ॥੧॥ ਰਹਾਉ ॥
ਨਾਮੁ ਨਿਧਾਨੁ ਧਿਆਇ ਮਨ ਅਟਲ ॥
Meditate on the eternal treasure of the Naam, the Name of the Lord, O mind,
ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਨਿਧਾਨੁ = ਖ਼ਜ਼ਾਨਾ। ਮਨ = ਹੇ ਮਨ! ਅਟਲ = ਕਦੇ ਨਾਹ ਟਲਣ ਵਾਲਾ।
ਤਾ ਛੂਟਹਿ ਮਾਇਆ ਕੇ ਪਟਲ ॥
and then, the screen of Maya shall be torn away.
ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ। ਛੂਟਹਿ = ਮੁੱਕ ਜਾਂਦੇ ਹਨ। ਪਟਲ = ਪੜਦੇ।
ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥
Drink in the Ambrosial Nectar of the Guru's Shabad,
ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ।
ਤਾ ਤੇਰਾ ਹੋਇ ਨਿਰਮਲ ਜੀਉ ॥੨॥
and then your soul shall be rendered immaculate and pure. ||2||
ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ ॥੨॥ ਨਿਰਮਲ = ਪਵਿੱਤ੍ਰ। ਜੀਉ = ਜਿੰਦ ॥੨॥
ਸੋਧਤ ਸੋਧਤ ਸੋਧਿ ਬੀਚਾਰਾ ॥
Searching, searching, searching, I have realized
ਹੇ ਮਨ! ਅਸਾਂ ਬਹੁਤ ਵਿਚਾਰ ਵਿਚਾਰ ਕੇ ਇਹ ਸਿੱਟਾ ਕੱਢਿਆ ਹੈ, ਸੋਧਤ = ਵਿਚਾਰਦਿਆਂ। ਸੋਧਿ = ਵਿਚਾਰ ਕੇ।
ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥
that without devotional worship of the Lord, no one is saved.
ਕਿ ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ। ਛੁਟਕਾਰਾ = ਮਾਇਆ ਤੋਂ ਖ਼ਲਾਸੀ।
ਸੋ ਹਰਿ ਭਜਨੁ ਸਾਧ ਕੈ ਸੰਗਿ ॥
So vibrate, and meditate on that Lord in the Saadh Sangat, the Company of the Holy;
ਪ੍ਰਭੂ ਦੀ ਉਹ ਭਗਤੀ ਗੁਰੂ ਦੀ ਸੰਗਤਿ ਵਿਚ (ਪ੍ਰਾਪਤ ਹੁੰਦੀ ਹੈ। ਸਾਧ ਕੈ ਸੰਗਿ = ਗੁਰੂ ਦੀ ਸੰਗਤਿ ਵਿਚ।
ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥
your mind and body shall be imbued with love for the Lord. ||3||
ਜਿਸ ਨੂੰ ਪ੍ਰਾਪਤੀ ਹੁੰਦੀ ਹੈ, ਉਸ ਦਾ) ਮਨ ਅਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ ॥੩॥ ਰਾਪੈ = ਰੰਗਿਆ ਜਾਂਦਾ ਹੈ। ਰੰਗਿ = ਪ੍ਰੇਮ-ਰੰਗ ਵਿਚ ॥੩॥
ਛੋਡਿ ਸਿਆਣਪ ਬਹੁ ਚਤੁਰਾਈ ॥
Renounce all your cleverness and trickery.
ਹੇ ਮਨ! (ਆਪਣੀ) ਸਿਆਣਪ ਅਤੇ ਬਹੁਤੀ ਚਤੁਰਾਈ ਛੱਡ ਦੇ।
ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥
O mind, without the Lord's Name, there is no place of rest.
(ਜਿਵੇਂ ਜਾਲੇ ਦੇ ਕਾਰਨ ਭੁਇਂ ਵਿਚ ਪਾਣੀ ਜੀਊਰਦਾ ਨਹੀਂ, ਇਸੇ ਤਰ੍ਹਾਂ ਹਉਮੈ ਦੇ ਕਾਰਨ ਗੁਰੂ ਦੇ ਉਪਦੇਸ਼ ਦਾ ਅਸਰ ਨਹੀਂ ਹੁੰਦਾ), ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਜਾਲਾ ਦੂਰ ਨਹੀਂ ਹੁੰਦਾ। ਮਨ = ਹੇ ਮਨ! ਜਾਇ ਨ = ਦੂਰ ਨਹੀਂ ਹੁੰਦੀ। ਕਾਈ = ਜਾਲਾ।
ਦਇਆ ਧਾਰੀ ਗੋਵਿਦ ਗੋੁਸਾਈ ॥
The Lord of the Universe, the Lord of the World, has taken pity on me.
ਜਿਸ ਮਨੁੱਖ ਉਤੇ ਧਰਤੀ ਦਾ ਖਸਮ ਪ੍ਰਭੂ ਦਇਆ ਕਰਦਾ ਹੈ, ਗਸਾਈ = {ਅਸਲ ਲਫ਼ਜ਼ 'ਗੋਸਾਈ' ਹੈ, ਇਥੇ 'ਗੁਸਾਈ' ਪੜ੍ਹਨਾ ਹੈ}।
ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥
Nanak seeks the protection and support of the Lord, Har, Har. ||4||16||27||
ਹੇ ਨਾਨਕ! (ਆਖ-) ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦਾ ਹੈ ॥੪॥੧੬॥੨੭॥ ਟੇਕ = ਆਸਰਾ ॥੪॥੧੬॥੨੭॥