ਜਹ ਅਬਿਗਤੁ ਭਗਤੁ ਤਹ ਆਪਿ ॥

Wherever the Eternal Lord's devotee is, He Himself is there.

ਜਿਥੇ ਅਦ੍ਰਿਸ਼ਟ ਪ੍ਰਭੂ ਹੈ ਓਥੇ ਉਸ ਦਾ ਭਗਤ ਹੈ, ਜਿਥੇ ਭਗਤ ਹੈ ਓਥੇ ਉਹ ਪ੍ਰਭੂ ਆਪ ਹੈ। ਅਬਿਗਤੁ = {Skt. अव्यक्त} ਅਦ੍ਰਿਸ਼ਟ ਪ੍ਰਭੂ।

ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥

He unfolds the expanse of His creation for the glory of His Saint.

ਹਰ ਥਾਂ ਸੰਤਾਂ ਦੀ ਮਹਿਮਾ ਵਾਸਤੇ ਪ੍ਰਭੂ ਜਗਤ ਦਾ ਖਿਲਾਰਾ ਖਿਲਾਰ ਰਿਹਾ ਹੈ। ਸੰਤ ਪਰਤਾਪਿ = ਸੰਤਾਂ ਦੇ ਪਰਤਾਪ ਵਾਸਤੇ, ਸੰਤਾਂ ਦੀ ਮਹਿਮਾ ਵਧਾਉਣ ਲਈ।

ਦੁਹੂ ਪਾਖ ਕਾ ਆਪਹਿ ਧਨੀ ॥

He Himself is the Master of both worlds.

(ਸੰਤਾਂ ਦਾ ਪ੍ਰਤਾਪ ਤੇ ਮਾਇਆ ਦਾ ਪ੍ਰਭਾਵ-ਇਨ੍ਹਾਂ) ਦੋਹਾਂ ਪੱਖਾਂ ਦਾ ਮਾਲਕ ਪ੍ਰਭੂ ਆਪ ਹੈ। ਧਨੀ = ਮਾਲਕ। ਦੁਹੂ ਪਾਖ ਕਾ = (ਸੰਤਾਂ ਦਾ ਪਰਤਾਪ ਤੇ ਮਾਇਆ ਦਾ ਪ੍ਰਭਾਵ ਰੂਪ) ਦੋਹਾਂ ਪਾਸਿਆਂ ਦਾ।

ਉਨ ਕੀ ਸੋਭਾ ਉਨਹੂ ਬਨੀ ॥

His Praise is to Himself alone.

ਪ੍ਰਭੂ ਜੀ ਆਪਣੀ ਸੋਭਾ ਆਪ ਹੀ ਜਾਣਦੇ ਹਨ। ਬਨੀ = ਫਬਦੀ ਹੈ।

ਆਪਹਿ ਕਉਤਕ ਕਰੈ ਅਨਦ ਚੋਜ ॥

He Himself performs and plays His amusements and games.

ਪ੍ਰਭੂ ਆਪ ਹੀ ਖੇਡਾਂ ਖੇਡ ਰਿਹਾ ਹੈ ਆਪ ਹੀ ਆਨੰਦ ਤਮਾਸ਼ੇ ਕਰ ਰਿਹਾ ਹੈ,

ਆਪਹਿ ਰਸ ਭੋਗਨ ਨਿਰਜੋਗ ॥

He Himself enjoys pleasures, and yet He is unaffected and untouched.

ਆਪ ਹੀ ਰਸਾਂ ਨੂੰ ਭੋਗਣ ਵਾਲਾ ਹੈ ਤੇ ਆਪ ਹੀ ਨਿਰਲੇਪ ਹੈ। ਨਿਰਜੋਗ = ਨਿਰਲੇਪ।

ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥

He attaches whomever He pleases to His Name.

ਜੋ ਉਸ ਨੂੰ ਭਾਉਂਦਾ ਹੈ, ਉਸ ਨੂੰ ਆਪਣੇ ਨਾਮ ਵਿਚ ਜੋੜਦਾ ਹੈ, ਆਪਨ ਨਾਇ = ਆਪਣੇ ਨਾਮ ਵਿਚ।

ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥

He causes whomever He pleases to play in His play.

ਤੇ ਜਿਸ ਨੂੰ ਚਾਹੁੰਦਾ ਹੈ ਮਾਇਆ ਦੀਆਂ ਖੇਡਾਂ ਖਿਡਾਉਂਦਾ ਹੈ। ਖੇਲ = ਮਾਇਆ ਦੀਆਂ ਖੇਡਾਂ ਵਿਚ।

ਬੇਸੁਮਾਰ ਅਥਾਹ ਅਗਨਤ ਅਤੋਲੈ ॥

He is beyond calculation, beyond measure, uncountable and unfathomable.

ਹੇ ਬੇਅੰਤ! ਹੇ ਅਥਾਹ! ਹੇ ਅਗਣਤ! ਹੇ ਅਡੋਲ ਪ੍ਰਭੂ! ਬੇਸੁਮਾਰ = ਹੇ ਬੇਅੰਤ!

ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥੮॥੨੧॥

As You inspire him to speak, O Lord, so does servant Nanak speak. ||8||21||

ਹੇ ਨਾਨਕ (ਇਉਂ ਅਰਦਾਸ ਕਰ ਤੇ ਆਖ) ਜਿਵੇਂ ਤੂੰ ਬੁਲਾਉਂਦਾ ਹੈਂ ਤਿਵੇਂ ਤੇਰੇ ਦਾਸ ਬੋਲਦੇ ਹਨ ॥੮॥੨੧॥