ਸੋ ਮੁਲਾਂ ਜੋ ਮਨ ਸਿਉ ਲਰੈ ॥
He alone is a Mullah, who struggles with his mind,
ਅਸਲ ਮੁੱਲਾਂ ਉਹ ਹੈ ਜੋ ਆਪਣੇ ਮਨ ਨਾਲ ਘੋਲ ਕਰਦਾ ਹੈ (ਭਾਵ, ਮਨ ਨੂੰ ਵੱਸ ਕਰਨ ਦੇ ਜਤਨ ਕਰਦਾ ਹੈ), (ਨੋਟ: ਲਫ਼ਜ਼ 'ਮੁਲਾਂ' ਦੇ ਦੋਵੇਂ ਅੱਖਰ 'ਮ' ਅਤੇ 'ਲ' ਲੈ ਕੇ ਅਰਥ ਕੀਤੇ ਹਨ; 'ਮਨ' ਅਤੇ 'ਲਰੈ')।
ਗੁਰ ਉਪਦੇਸਿ ਕਾਲ ਸਿਉ ਜੁਰੈ ॥
and through the Guru's Teachings, fights with death.
ਗੁਰੂ ਦੇ ਦੱਸੇ ਹੋਏ ਉਪਦੇਸ਼ ਉੱਤੇ ਤੁਰ ਕੇ ਮੌਤ (ਦੇ ਸਹਿਮ) ਨਾਲ ਟਾਕਰਾ ਕਰਦਾ ਹੈ, ਕਾਲ ਸਿਉ = ਮੌਤ (ਦੇ ਸਹਿਮ) ਨਾਲ। ਜੁਰੈ = ਜੁੱਟ ਪਏ, ਲੜੇ, ਟਾਕਰਾ ਕਰੇ।
ਕਾਲ ਪੁਰਖ ਕਾ ਮਰਦੈ ਮਾਨੁ ॥
He crushes the pride of the Messenger of Death.
ਜੋ ਜਮ-ਰਾਜ ਦਾ (ਇਹ) ਮਾਣ (ਕਿ ਸਾਰਾ ਜਗਤ ਉਸ ਤੋਂ ਥਰ-ਥਰ ਕੰਬਦਾ ਹੈ) ਨਾਸ ਕਰ ਦੇਂਦਾ ਹੈ। ਕਾਲ = ਮੌਤ, ਜਮ। ਕਾਲ ਪੁਰਖ = ਜਮ-ਰਾਜ। ਮਾਨੁ = ਅਹੰਕਾਰ। ਮਰਦੈ = ਮਲ ਦੇਵੇ।
ਤਿਸੁ ਮੁਲਾ ਕਉ ਸਦਾ ਸਲਾਮੁ ॥੧॥
Unto that Mullah, I ever offer greetings of respect. ||1||
ਮੈਂ ਐਸੇ ਮੁੱਲਾਂ ਅੱਗੇ ਸਦਾ ਸਿਰ ਨਿਵਾਉਂਦਾ ਹਾਂ ॥੧॥
ਹੈ ਹਜੂਰਿ ਕਤ ਦੂਰਿ ਬਤਾਵਹੁ ॥
God is present, right here at hand; why do you say that He is far away?
(ਹੇ ਮੁੱਲਾਂ!) ਰੱਬ ਹਰ ਥਾਂ ਹਾਜ਼ਰ-ਨਾਜ਼ਰ ਹੈ, ਤੁਸੀਂ ਉਸ ਨੂੰ ਦੂਰ (ਕਿਤੇ ਸਤਵੇਂ ਅਸਮਾਨ ਤੇ) ਕਿਉਂ (ਬੈਠਾ) ਦੱਸਦੇ ਹੋ? ਦੂਰਿ = ਕਿਤੇ ਸਤਵੇਂ ਅਸਮਾਨ ਉੱਤੇ।
ਦੁੰਦਰ ਬਾਧਹੁ ਸੁੰਦਰ ਪਾਵਹੁ ॥੧॥ ਰਹਾਉ ॥
Tie up your disturbing passions, and find the Beauteous Lord. ||1||Pause||
ਜੇ ਉਸ ਸੁਹਣੇ ਰੱਬ ਨੂੰ ਮਿਲਣਾ ਹੈ, ਤਾਂ ਕਾਮਾਦਿਕ ਰੌਲਾ ਪਾਣ ਵਾਲੇ ਵਿਕਾਰਾਂ ਨੂੰ ਕਾਬੂ ਵਿਚ ਰੱਖੋ ॥੧॥ ਰਹਾਉ ॥ ਦੁੰਦਰ = ਰੌਲਾ ਪਾਣ ਵਾਲੇ ਕਾਮਾਦਿਕ ॥੧॥ ਰਹਾਉ ॥
ਕਾਜੀ ਸੋ ਜੁ ਕਾਇਆ ਬੀਚਾਰੈ ॥
He alone is a Qazi, who contemplates the human body,
ਅਸਲ ਕਾਜ਼ੀ ਉਹ ਹੈ ਜੋ ਆਪਣੇ ਸਰੀਰ ਨੂੰ ਖੋਜੇ,
ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥
and through the fire of the body, is illumined by God.
ਸਰੀਰ ਵਿਚ ਪ੍ਰਭੂ ਦੀ ਜੋਤ ਨੂੰ ਰੌਸ਼ਨ ਕਰੇ, ਕਾਇਆ ਕੀ ਅਗਨੀ ਬ੍ਰਹਮ = ਕਾਇਆ ਕੀ ਬ੍ਰਹਮ ਅਗਨਿ, ਕਾਇਆ ਵਿਚ ਪ੍ਰਭੂ ਦੀ ਜੋਤ। ਬ੍ਰਹਮ ਅਗਨਿ = ਪ੍ਰਭੂ ਦੀ ਜੋਤ। ਪਰਜਾਰੈ = ਚੰਗੀ ਤਰ੍ਹਾਂ ਰੌਸ਼ਨ ਕਰੇ।
ਸੁਪਨੈ ਬਿੰਦੁ ਨ ਦੇਈ ਝਰਨਾ ॥
He does not lose his semen, even in his dreams;
ਸੁਪਨੇ ਵਿਚ ਭੀ ਕਾਮ ਦੀ ਵਾਸ਼ਨਾ ਮਨ ਵਿਚ ਨਾਹ ਆਉਣ ਦੇਵੇ। ਬਿੰਦੁ = ਬੀਰਜ।
ਤਿਸੁ ਕਾਜੀ ਕਉ ਜਰਾ ਨ ਮਰਨਾ ॥੨॥
for such a Qazi, there is no old age or death. ||2||
ਅਜਿਹੇ ਕਾਜ਼ੀ ਨੂੰ ਬੁਢੇਪੇ ਤੇ ਮੌਤ ਦਾ ਡਰ ਨਹੀਂ ਰਹਿ ਜਾਂਦਾ ॥੨॥ ਜਰਾ = ਬੁਢੇਪਾ ॥੨॥
ਸੋ ਸੁਰਤਾਨੁ ਜੁ ਦੁਇ ਸਰ ਤਾਨੈ ॥
He alone is a sultan and a king, who shoots the two arrows,
ਅਸਲ ਸੁਲਤਾਨ (ਬਾਦਸ਼ਾਹ) ਉਹ ਹੈ ਜੋ (ਗਿਆਨ ਤੇ ਵੈਰਾਗ ਦੇ) ਦੋ ਤੀਰ ਤਾਣਦਾ ਹੈ, ਦੁਇ ਸਰ = ਦੋ ਤੀਰ (ਗਿਆਨ ਅਤੇ ਵੈਰਾਗ)।
ਬਾਹਰਿ ਜਾਤਾ ਭੀਤਰਿ ਆਨੈ ॥
gathers in his outgoing mind,
ਬਾਹਰ ਦੁਨੀਆ ਦੇ ਪਦਾਰਥਾਂ ਵਲ ਭਟਕਦੇ ਮਨ ਨੂੰ ਅੰਦਰ ਵਲ ਲੈ ਆਉਂਦਾ ਹੈ, ਆਨੈ = ਲਿਆਵੇ।
ਗਗਨ ਮੰਡਲ ਮਹਿ ਲਸਕਰੁ ਕਰੈ ॥
and assembles his army in the realm of the mind's sky, the Tenth Gate.
ਪ੍ਰਭੂ-ਚਰਨਾਂ ਵਿਚ ਜੁੜ ਕੇ ਆਪਣੇ ਅੰਦਰ ਭਲੇ ਗੁਣ ਪੈਦਾ ਕਰਦਾ ਹੈ। ਗਗਨ ਮੰਡਲ = ਦਸਮ ਦੁਆਰ ਵਿਚ, ਦਿਮਾਗ਼ ਵਿਚ, ਮਨ ਵਿਚ। ਲਸਕਰੁ = ਸ਼ੁਭ ਗੁਣਾਂ ਦੀ ਫ਼ੌਜ।
ਸੋ ਸੁਰਤਾਨੁ ਛਤ੍ਰੁ ਸਿਰਿ ਧਰੈ ॥੩॥
The canopy of royalty waves over such a sultan. ||3||
ਉਹ ਸੁਲਤਾਨ ਆਪਣੇ ਸਿਰ ਤੇ (ਅਸਲ) ਛਤਰ ਝੁਲਵਾਉਂਦਾ ਹੈ ॥੩॥ ਸੁਰਤਾਨੁ = ਸੁਲਤਾਨ।॥੩॥
ਜੋਗੀ ਗੋਰਖੁ ਗੋਰਖੁ ਕਰੈ ॥
The Yogi cries out, "Gorakh, Gorakh".
ਜੋਗੀ (ਪ੍ਰਭੂ ਨੂੰ ਵਿਸਾਰ ਕੇ) ਗੋਰਖ ਗੋਰਖ ਜਪਦਾ ਹੈ,
ਹਿੰਦੂ ਰਾਮ ਨਾਮੁ ਉਚਰੈ ॥
The Hindu utters the Name of Raam.
ਹਿੰਦੂ (ਸ੍ਰੀ ਰਾਮ ਚੰਦਰ ਦੀ ਮੂਰਤੀ ਵਿਚ ਹੀ ਮਿਥੇ ਹੋਏ) ਰਾਮ ਦਾ ਨਾਮ ਉਚਾਰਦਾ ਹੈ, ਰਾਮ ਨਾਮੁ = ਮੂਰਤੀ ਵਿਚ ਮਿਥੇ ਹੋਏ ਸ੍ਰੀ ਰਾਮ ਚੰਦਰ ਜੀ ਦਾ ਨਾਮ।
ਮੁਸਲਮਾਨ ਕਾ ਏਕੁ ਖੁਦਾਇ ॥
The Muslim has only One God.
ਮੁਸਲਮਾਨ ਨੇ (ਸਤਵੇਂ ਅਸਮਾਨ ਵਿਚ ਬੈਠਾ ਹੋਇਆ) ਨਿਰਾ ਆਪਣਾ (ਮੁਸਲਮਾਨਾਂ ਦਾ ਹੀ) ਰੱਬ ਮੰਨ ਰੱਖਿਆ ਹੈ। ਏਕੁ = ਆਪਣਾ।
ਕਬੀਰ ਕਾ ਸੁਆਮੀ ਰਹਿਆ ਸਮਾਇ ॥੪॥੩॥੧੧॥
The Lord and Master of Kabeer is all-pervading. ||4||3||11||
ਪਰ ਮੇਰਾ ਕਬੀਰ ਦਾ ਪ੍ਰਭੂ ਉਹ ਹੈ, ਜੋ ਸਭ ਵਿਚ ਵਿਆਪਕ ਹੈ (ਤੇ ਸਭ ਦਾ ਸਾਂਝਾ ਹੈ) ॥੪॥੩॥੧੧॥