ਆਸਾ ਮਹਲਾ ੫ ॥
Aasaa, Fifth Mehl:
ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ਕਾਮੁ ਕ੍ਰੋਧੁ ਲੋਭੁ ਤਿਆਗੁ ॥
Renounce sexual desire, anger and greed;
ਕਾਮ ਕ੍ਰੋਧ ਅਤੇ ਲੋਭ ਦੂਰ ਕਰ ਲੈ। ਤਿਆਗੁ = ਛੱਡ ਦੇ।
ਮਨਿ ਸਿਮਰਿ ਗੋਬਿੰਦ ਨਾਮ ॥
remember the Name of the Lord of the Universe in your mind.
(ਆਪਣੇ) ਮਨ ਵਿਚ ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਮਨਿ = ਮਨ ਵਿਚ।
ਹਰਿ ਭਜਨ ਸਫਲ ਕਾਮ ॥੧॥ ਰਹਾਉ ॥
Meditation on the Lord is the only fruitful action. ||1||Pause||
ਪਰਮਾਤਮਾ ਦੇ ਸਿਮਰਨ ਨਾਲ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੧॥ ਰਹਾਉ ॥ ਕਾਮ = (ਸਾਰੇ) ਕੰਮ ॥੧॥ ਰਹਾਉ ॥
ਤਜਿ ਮਾਨ ਮੋਹ ਵਿਕਾਰ ਮਿਥਿਆ ਜਪਿ ਰਾਮ ਰਾਮ ਰਾਮ ॥
Renounce pride, attachment, corruption and falsehood, and chant the Name of the Lord, Raam, Raam, Raam.
ਅਹੰਕਾਰ ਮੋਹ ਵਿਕਾਰ ਝੂਠ ਤਿਆਗ ਦੇਹ, ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ, ਤਜਿ = ਤਿਆਗ ਦੇ। ਮਿਥਿਆ = ਝੂਠ।
ਮਨ ਸੰਤਨਾ ਕੈ ਚਰਨਿ ਲਾਗੁ ॥੧॥
O mortal, attach yourself to the Feet of the Saints. ||1||
ਹੇ ਮਨ! ਤੇ ਸੰਤ ਜਨਾਂ ਦੀ ਸਰਨ ਪਿਆ ਰਹੁ ॥੧॥ ਮਨ = ਹੇ ਮਨ! ਕੈ ਚਰਨਿ = ਦੇ ਚਰਨ ਵਿਚ ॥੧॥
ਪ੍ਰਭ ਗੋਪਾਲ ਦੀਨ ਦਇਆਲ ਪਤਿਤ ਪਾਵਨ ਪਾਰਬ੍ਰਹਮ ਹਰਿ ਚਰਣ ਸਿਮਰਿ ਜਾਗੁ ॥
God is the Sustainer of the world, Merciful to the meek, the Purifier of sinners, the Transcendent Lord God. Awaken, and meditate on His Feet.
ਉਸ ਹਰੀ-ਪ੍ਰਭੂ ਦੇ ਚਰਨਾਂ ਦਾ ਧਿਆਨ ਧਰ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹੁ ਜੋ ਧਰਤੀ ਦਾ ਰਾਖਾ ਹੈ ਜੋ ਦੀਨਾਂ ਉਤੇ ਦਇਆ ਕਰਨ ਵਾਲਾ ਹੈ ਅਤੇ ਜੋ ਵਿਕਾਰਾਂ ਵਿਚ ਡਿੱਗੇ ਹੋਏ ਬੰਦਿਆਂ ਨੂੰ ਪਵ੍ਰਿਤ ਕਰਨ ਵਾਲਾ ਹੈ। ਗੋਪਾਲ = ਸ੍ਰਿਸ਼ਟੀ ਦਾ ਪਾਲਕ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਪਾਵਨ = ਪਵਿਤ੍ਰ (ਕਰਨ ਵਾਲਾ)। ਜਾਗੁ = (ਵਿਕਾਰਾਂ ਵਲੋਂ) ਸੁਚੇਤ ਰਹੁ।
ਕਰਿ ਭਗਤਿ ਨਾਨਕ ਪੂਰਨ ਭਾਗੁ ॥੨॥੪॥੧੫੫॥
Perform His devotional worship, O Nanak, and your destiny shall be fulfilled. ||2||4||155||
ਹੇ ਨਾਨਕ! (ਆਖ-ਹੇ ਭਾਈ!) ਪਰਮਾਤਮਾ ਦੀ ਭਗਤੀ ਕਰ, ਤੇਰੀ ਕਿਸਮਤ ਜਾਗ ਪਏਗੀ ॥੨॥੪॥੧੫੫॥ ਭਾਗੁ = ਕਿਸਮਤ ॥੨॥੪॥੧੫੫॥