ਆਸਾ ਮਹਲਾ ੫ ॥
Aasaa, Fifth Mehl:
ਆਸਾ ਪੰਜਵੀਂ ਪਾਤਸ਼ਾਹੀ!
ਨਿਕਟਿ ਜੀਅ ਕੈ ਸਦ ਹੀ ਸੰਗਾ ॥
He is near at hand; He is the eternal Companion of the soul.
ਹੇ ਭਾਈ! ਪਰਮਾਤਮਾ ਸਭ ਜੀਵਾਂ ਦੇ ਨੇੜੇ ਵੱਸਦਾ ਹੈ ਸਦਾ ਸਭਨਾਂ ਦੇ ਅੰਗ-ਸੰਗ ਰਹਿੰਦਾ ਹੈ, ਨਿਕਟਿ = ਨੇੜੇ {ਨਿਅੜਿ}। ਜੀਅ ਕੈ ਨਿਕਟਿ = ਸਭ ਜੀਵਾਂ ਦੇ ਨੇੜੇ। ਸਦ = ਸਦਾ।
ਕੁਦਰਤਿ ਵਰਤੈ ਰੂਪ ਅਰੁ ਰੰਗਾ ॥੧॥
His Creative Power is all-pervading, in form and color. ||1||
ਉਸੇ ਦੀ ਹੀ ਕਲਾ ਸਭ ਰੂਪਾਂ ਵਿਚ ਸਭ ਰੰਗਾਂ ਵਿਚ ਕੰਮ ਕਰ ਰਹੀ ਹੈ ॥੧॥ ਕੁਦਰਤਿ = ਕਲਾ, ਤਾਕਤ ॥੧॥
ਕਰ੍ਹੈ ਨ ਝੁਰੈ ਨਾ ਮਨੁ ਰੋਵਨਹਾਰਾ ॥
My mind does not worry; it does not grieve, or cry out.
ਹੇ ਭਾਈ! ਉਸ ਮਨੁੱਖ ਦਾ ਮਨ ਕਦੇ ਖਿੱਝਦਾ ਨਹੀਂ ਕਦੇ ਝੁਰਦਾ ਨਹੀਂ ਕਦੇ ਗਿਲੇ ਗੁਜ਼ਾਰੀਆਂ ਨਹੀਂ ਕਰਦਾ, ਕਰ੍ਹੈ = ਕੜ੍ਹਦਾ, ਖਿੱਝਦਾ। ਰੋਵਨਹਾਰਾ = ਗਿਲਾ ਕਰਨ ਵਾਲਾ।
ਅਵਿਨਾਸੀ ਅਵਿਗਤੁ ਅਗੋਚਰੁ ਸਦਾ ਸਲਾਮਤਿ ਖਸਮੁ ਹਮਾਰਾ ॥੧॥ ਰਹਾਉ ॥
Imperishable, Unshakable, Unapproachable and forever safe and sound is my Husband Lord. ||1||Pause||
ਜਿਸ ਨੂੰ ਇਹ ਨਿਸਚਾ ਹੋ ਜਾਂਦਾ ਹੈ ਕਿ ਅਬਿਨਾਸੀ ਅਦ੍ਰਿਸ਼ ਤੇ ਅਪਹੁੰਚ ਪਰਮਾਤਮਾ ਸਾਡੇ ਸਿਰ ਉਤੇ ਸਦਾ-ਕਾਇਮ ਰਹਿਣ ਵਾਲਾ ਖਸਮ ਕਾਇਮ ਹੈ ॥੧॥ ਰਹਾਉ ॥ ਅਵਿਗਤੁ = {अव्यक्त} ਅਦ੍ਰਿਸ਼ਟ। ਅਗੋਚਰੁ = {ਅ-ਗੋ-ਚਰੁ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਲਾਮਤਿ = ਕਾਇਮ ॥੧॥ ਰਹਾਉ ॥
ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥
Unto whom does Your servant pay homage?
ਹੇ ਪ੍ਰਭੂ! ਤੇਰੇ ਨਿੱਕੇ ਜਿਹੇ ਸੇਵਕ ਨੂੰ ਭੀ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ। ਦਾਸਰਾ = ਸੇਵਕ, ਗ਼ਰੀਬ ਜਿਹਾ ਸੇਵਕ। ਕਾਣਿ = ਮੁਥਾਜੀ।
ਜਿਸ ਕੀ ਮੀਰਾ ਰਾਖੈ ਆਣਿ ॥੨॥
His King preserves his honor. ||2||
(ਹੇ ਭਾਈ!) ਜਿਸ ਸੇਵਕ ਦੀ ਇੱਜ਼ਤ ਪ੍ਰਭੂ-ਪਾਤਿਸ਼ਾਹ ਆਪ ਰੱਖੇ (ਉਹ ਕਿਸੇ ਦੀ ਮੁਥਾਜੀ ਕਰੇ ਭੀ ਕਿਉਂ?) ॥੨॥ ਮੀਰਾ = ਪਾਤਿਸ਼ਾਹ। ਆਣਿ = ਇੱਜ਼ਤ ॥੨॥
ਜੋ ਲਉਡਾ ਪ੍ਰਭਿ ਕੀਆ ਅਜਾਤਿ ॥
That slave, whom God has released from the restrictions of social status
(ਹੇ ਭਾਈ!) ਜਿਸ ਸੇਵਕ ਨੂੰ ਪਰਮਾਤਮਾ ਨੇ ਉੱਚੀ ਜਾਤਿ ਆਦਿਕ ਦੇ ਅਹੰਕਾਰ ਤੋਂ ਰਹਿਤ ਕਰ ਦਿੱਤਾ, ਲਉਡਾ = ਦਾਸ, ਸੇਵਕ। ਪ੍ਰਭਿ = ਪ੍ਰਭੂ ਨੇ। ਅਜਾਤਿ = ਉੱਚੀ ਜਾਤਿ ਆਦਿਕ ਦੇ ਅਹੰਕਾਰ ਤੋਂ ਰਹਿਤ।
ਤਿਸੁ ਲਉਡੇ ਕਉ ਕਿਸ ਕੀ ਤਾਤਿ ॥੩॥
- who can now hold him in bondage? ||3||
(ਪਰਮਾਤਮਾ ਦੇ) ਉਸ ਸੇਵਕ ਨੂੰ ਕਿਸੇ ਦੀ ਈਰਖਾ ਦਾ ਡਰ ਨਹੀਂ ਰਹਿੰਦਾ ॥੩॥ ਤਾਤਿ = ਈਰਖਾ ॥੩॥
ਵੇਮੁਹਤਾਜਾ ਵੇਪਰਵਾਹੁ ॥
The Lord is absolutely independent, and totally care-free;
ਉਹ ਪਰਮਾਤਮਾ ਜੋ ਬੇ-ਪਰਵਾਹ ਹੈ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਵੇਮੁਹਤਾਜਾ = ਬੇ-ਮੁਥਾਜ।
ਨਾਨਕ ਦਾਸ ਕਹਹੁ ਗੁਰ ਵਾਹੁ ॥੪॥੨੧॥
O servant Nanak, chant His Glorious Praises. ||4||21||
ਹੇ ਦਾਸ ਨਾਨਕ! (ਆਖ-ਹੇ ਭਾਈ!) ਉਸ ਸਭ ਤੋਂ ਵੱਡੇ ਪਰਮਾਤਮਾ ਨੂੰ ਹੀ ਧੰਨ ਧੰਨ ਆਖਦੇ ਰਹੋ ਜੋ ਬੇ-ਪਰਵਾਹ ਹੈ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ॥੪॥੨੧॥ ਗੁਰ = ਸਭ ਤੋਂ ਵੱਡਾ। ਵਾਹੁ = ਧੰਨ ਧੰਨ ॥੪॥੨੧॥