ਮਾਝ ਮਹਲਾ ੩ ॥
Maajh, Third Mehl:
ਮਾਝ, ਤੀਜੀ ਪਾਤਸ਼ਾਹੀ।
ਸੇ ਸਚਿ ਲਾਗੇ ਜੋ ਤੁਧੁ ਭਾਏ ॥
Those who please You are linked to the Truth.
(ਹੇ ਪ੍ਰਭੂ!) ਜੇਹੜੇ ਬੰਦੇ ਤੈਨੂੰ ਚੰਗੇ ਲੱਗਦੇ ਹਨ ਉਹ (ਤੇਰੇ) ਸਦਾ-ਥਿਰ ਨਾਮ ਵਿਚ ਜੁੜੇ ਰਹਿੰਦੇ ਹਨ। ਸਚਿ = ਸਦਾ-ਥਿਰ ਪ੍ਰਭੂ ਵਿਚ। ਤੁਧੁ = ਤੈਨੂੰ। ਭਾਏ = ਚੰਗੇ ਲੱਗੇ।
ਸਦਾ ਸਚੁ ਸੇਵਹਿ ਸਹਜ ਸੁਭਾਏ ॥
They serve the True One forever, with intuitive ease.
ਉਹ ਆਤਮਕ ਅਡੋਲਤਾ ਦੇ ਭਾਵ ਵਿਚ (ਟਿਕ ਕੇ) ਸਦਾ (ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਨੂੰ ਸਿਮਰਦੇ ਹਨ। ਸਚੁ = ਸਦਾ-ਥਿਰ ਪ੍ਰਭੂ। ਸਹਜ = ਆਤਮਕ ਅਡੋਲਤਾ। ਸੁਭਾਏ = ਸੁਭਾਇ, ਪ੍ਰੇਮ ਵਿਚ। ਸਹਜ ਸੁਭਾਏ = ਆਤਮਕ ਅਡੋਲਤਾ ਦੇ ਭਾਵ ਵਿਚ।
ਸਚੈ ਸਬਦਿ ਸਚਾ ਸਾਲਾਹੀ ਸਚੈ ਮੇਲਿ ਮਿਲਾਵਣਿਆ ॥੧॥
Through the True Word of the Shabad, they praise the True One, and they merge in the merging of Truth. ||1||
(ਹੇ ਭਾਈ! ਜੇ ਪ੍ਰਭੂ ਦੀ ਮਿਹਰ ਹੋਵੇ ਤਾਂ) ਮੈਂ ਭੀ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਦੀ ਰਾਹੀਂ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਾਂ। (ਜੇਹੜੇ ਸਿਫ਼ਤ-ਸਾਲਾਹ ਕਰਦੇ ਹਨ) ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਚਰਨਾਂ ਵਿਚ ਜੁੜੇ ਰਹਿੰਦੇ ਹਨ ॥੧॥ ਸਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ। ਸਾਲਾਹੀ = ਸਾਲਾਹੀਂ, ਮੈਂ ਸਿਫ਼ਤਿ-ਸਾਲਾਹ ਕਰਾਂ। ਸਚੈ ਮੇਲਿ = ਸਦਾ-ਥਿਰ ਪ੍ਰਭੂ ਦੇ ਮੇਲ ਵਿਚ, ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ॥੧॥
ਹਉ ਵਾਰੀ ਜੀਉ ਵਾਰੀ ਸਚੁ ਸਾਲਾਹਣਿਆ ॥
I am a sacrifice, my soul is a sacrifice, to those who praise the True One.
ਮੈਂ ਉਹਨਾਂ ਤੋਂ ਸਦਕੇ ਹਾਂ ਕੁਰਬਾਨ ਹਾਂ, ਜੋ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਹਨ।
ਸਚੁ ਧਿਆਇਨਿ ਸੇ ਸਚਿ ਰਾਤੇ ਸਚੇ ਸਚਿ ਸਮਾਵਣਿਆ ॥੧॥ ਰਹਾਉ ॥
Those who meditate on the True One are attuned to Truth; they are absorbed into the Truest of the True. ||1||Pause||
ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦਾ ਧਿਆਨ ਧਰਦੇ ਹਨ, ਉਹ ਉਸ ਸਦਾ-ਥਿਰ ਵਿਚ ਰੰਗੇ ਰਹਿੰਦੇ ਹਨ ਉਹ ਸਦਾ ਹੀ ਸਦਾ-ਥਿਰ ਵਿਚ ਲੀਨ ਰਹਿੰਦੇ ਹਨ ॥੧॥ ਰਹਾਉ ॥ ਧਿਆਇਨਿ = ਧਿਆਨ ਧਰਦੇ ਹਨ। ਰਾਤੇ = ਮਸਤ। ਸਚੇ ਸਚਿ = ਸਦਾ-ਥਿਰ ਪ੍ਰਭੂ ਵਿਚ ਹੀ ॥੧॥ ਰਹਾਉ ॥
ਜਹ ਦੇਖਾ ਸਚੁ ਸਭਨੀ ਥਾਈ ॥
The True One is everywhere, wherever I look.
(ਹੇ ਭਾਈ!) ਮੈਂ ਜਿਧਰ ਵੇਖਦਾ ਹਾਂ, ਸਦਾ-ਥਿਰ ਪਰਮਾਤਮਾ ਸਭ ਥਾਈਂ ਵੱਸਦਾ ਹੈ। ਜਹ = ਜਿਥੇ। ਦੇਖਾ = ਦੇਖਾਂ, ਮੈਂ ਵੇਖਦਾ ਹਾਂ।
ਗੁਰ ਪਰਸਾਦੀ ਮੰਨਿ ਵਸਾਈ ॥
By Guru's Grace, I enshrine Him in my mind.
ਗੁਰੂ ਦੀ ਕਿਰਪਾ ਨਾਲ ਹੀ ਉਸ ਨੂੰ ਮੈਂ ਆਪਣੇ ਮਨ ਵਿਚ ਵਸਾ ਸਕਦਾ ਹਾਂ। ਮੰਨਿ = ਮਨ ਵਿਚ। ਵਸਾਈ = ਵਸਾਈ, ਮੈਂ ਵਸਾਂਦਾ ਹਾਂ।
ਤਨੁ ਸਚਾ ਰਸਨਾ ਸਚਿ ਰਾਤੀ ਸਚੁ ਸੁਣਿ ਆਖਿ ਵਖਾਨਣਿਆ ॥੨॥
True are the bodies of those whose tongues are attuned to Truth. They hear the Truth, and speak it with their mouths. ||2||
ਜੇਹੜੇ ਮਨੁੱਖ ਉਸ ਸਦਾ-ਥਿਰ ਪ੍ਰਭੂ ਦਾ ਨਾਮ ਸੁਣ ਕੇ ਉਚਾਰ ਕੇ ਉਸ ਦੇ ਗੁਣ ਕਥਨ ਕਰਦੇ ਹਨ, ਉਹਨਾਂ ਦੀ ਜੀਭ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੇ ਨਾਮ-ਰੰਗ) ਵਿਚ ਰੰਗੀ ਜਾਂਦੀ ਹੈ, ਉਹਨਾਂ ਦੇ ਗਿਆਨ-ਇੰਦ੍ਰੇ ਅਡੋਲ ਹੋ ਜਾਂਦੇ ਹਨ ॥੨॥ ਤਨੁ ਸਚਾ = ਅਡੋਲ ਸਰੀਰ, ਗਿਆਨ-ਇੰਦ੍ਰੇ ਵਿਕਾਰਾਂ ਵਲੋਂ ਅਡੋਲ। ਰਸਨਾ = ਜੀਭ ॥੨॥
ਮਨਸਾ ਮਾਰਿ ਸਚਿ ਸਮਾਣੀ ॥
Subduing their desires, they merge with the True One;
(ਮਨ ਨੂੰ) ਮਾਰ ਕੇ ਜਿਸ ਮਨੁੱਖ ਦੀ ਵਾਸਨਾ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਗਈ ਹੈ, ਮਨਸਾ = {मनीषा} ਕਾਮਨਾ। ਮਾਰਿ = (ਮਨੁ) ਮਾਰਿ, (ਮਨ ਨੂੰ) ਮਾਰ ਕੇ।
ਇਨਿ ਮਨਿ ਡੀਠੀ ਸਭ ਆਵਣ ਜਾਣੀ ॥
they see in their minds that everyone comes and goes in reincarnation.
ਉਸ ਨੇ ਇਸ (ਟਿਕੇ ਹੋਏ) ਮਨ ਦੀ ਰਾਹੀਂ ਇਹ ਸਾਰੀ ਜਨਮ ਮਰਨ ਦੇ ਗੇੜ ਦੀ ਖੇਡ ਵੇਖ ਲਈ ਹੈ (ਸਮਝ ਲਈ ਹੈ)। ਇਨਿ = ਇਸ ਨੇ। ਮਨਿ = ਮਨ ਨੇ। ਇਨਿ ਮਨਿ = ਇਸ ਮਨ ਨੇ।
ਸਤਿਗੁਰੁ ਸੇਵੇ ਸਦਾ ਮਨੁ ਨਿਹਚਲੁ ਨਿਜ ਘਰਿ ਵਾਸਾ ਪਾਵਣਿਆ ॥੩॥
Serving the True Guru, they become stable forever, and they obtain their dwelling in the home of the self. ||3||
ਉਹ ਮਨੁੱਖ ਗੁਰੂ ਦਾ ਆਸਰਾ ਲੈਂਦਾ ਹੈ, ਉਸ ਦਾ ਮਨ ਸਦਾ ਵਾਸਤੇ (ਮਾਇਆ ਦੇ ਹੱਲਿਆਂ ਵਲੋਂ) ਅਡੋਲ ਹੋ ਜਾਂਦਾ ਹੈ, ਉਹ ਆਪਣੇ ਅਸਲ ਘਰ ਵਿਚ (ਪ੍ਰਭੂ-ਚਰਨਾਂ ਵਿਚ) ਟਿਕਾਣਾ ਹਾਸਲ ਕਰ ਲੈਂਦਾ ਹੈ ॥੩॥ ਘਰਿ = ਘਰ ਵਿਚ ॥੩॥
ਗੁਰ ਕੈ ਸਬਦਿ ਰਿਦੈ ਦਿਖਾਇਆ ॥
Through the Word of the Guru's Shabad, the Lord is seen within one's own heart.
(ਹੇ ਭਾਈ!) ਗੁਰੂ ਦੇ ਸ਼ਬਦ ਨੇ (ਮੈਨੂੰ ਪਰਮਾਤਮਾ ਮੇਰੇ) ਹਿਰਦੇ ਵਿਚ (ਵੱਸਦਾ) ਵਿਖਾ ਦਿੱਤਾ ਹੈ। ਗੁਰ ਕੈ ਸਬਦਿ = ਗੁਰੂ ਦੇ ਸ਼ਬਦ ਨੇ। ਰਿਦੈ = ਹਿਰਦੇ ਵਿਚ।
ਮਾਇਆ ਮੋਹੁ ਸਬਦਿ ਜਲਾਇਆ ॥
Through the Shabad, I have burned my emotional attachment to Maya.
ਸ਼ਬਦ ਨੇ (ਮੇਰੇ ਅੰਦਰੋਂ) ਮਾਇਆ ਦਾ ਮੋਹ ਸਾੜ ਦਿੱਤਾ ਹੈ। ਸਬਦਿ = ਸ਼ਬਦ ਦੀ ਰਾਹੀਂ।
ਸਚੋ ਸਚਾ ਵੇਖਿ ਸਾਲਾਹੀ ਗੁਰਸਬਦੀ ਸਚੁ ਪਾਵਣਿਆ ॥੪॥
I gaze upon the Truest of the True, and I praise Him. Through the Word of the Guru's Shabad, I obtain the True One. ||4||
(ਹੁਣ) ਮੈਂ (ਹਰ ਥਾਂ) ਉਸ ਸਦਾ-ਥਿਰ ਪ੍ਰਭੂ ਨੂੰ ਹੀ ਵੇਖ ਕੇ (ਉਸ ਦੀ) ਸਿਫ਼ਤ-ਸਾਲਾਹ ਕਰਦਾ ਹਾਂ। (ਹੇ ਭਾਈ!) ਗੁਰੂ ਦੇ ਸ਼ਬਦ ਵਿਚ (ਜੁੜਨ ਵਾਲੇ ਮਨੁੱਖ) ਸਦਾ-ਥਿਰ ਪ੍ਰਭੂ ਦਾ ਮਿਲਾਪ ਹਾਸਲ ਕਰ ਲੈਂਦੇ ਹਨ ॥੪॥ ਵੇਖਿ = ਵੇਖ ਕੇ। ਸਾਲਾਹੀ = ਮੈਂ ਸਲਾਹੁੰਦਾ ਹਾਂ ॥੪॥
ਜੋ ਸਚਿ ਰਾਤੇ ਤਿਨ ਸਚੀ ਲਿਵ ਲਾਗੀ ॥
Those who are attuned to Truth are blessed with the Love of the True One.
ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ (ਦੇ ਨਾਮ-ਰੰਗ) ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਅੰਦਰ (ਪ੍ਰਭੂ ਦੇ ਚਰਨਾਂ ਵਾਸਤੇ) ਸਦਾ ਕਾਇਮ ਰਹਿਣ ਵਾਲੀ ਲਗਨ ਪੈਦਾ ਹੋ ਜਾਂਦੀ ਹੈ। ਲਿਵ = ਲਗਨ।
ਹਰਿ ਨਾਮੁ ਸਮਾਲਹਿ ਸੇ ਵਡਭਾਗੀ ॥
Those who praise the Lord's Name are very fortunate.
ਉਹ ਵੱਡੇ ਭਾਗਾਂ ਵਾਲੇ ਮਨੁੱਖ ਪ੍ਰਭੂ ਦੇ ਨਾਮ ਨੂੰ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖਦੇ ਹਨ। ਸਮਾਲਹਿ = ਹਿਰਦੇ ਵਿਚ ਸਾਂਭਦੇ ਹਨ।
ਸਚੈ ਸਬਦਿ ਆਪਿ ਮਿਲਾਏ ਸਤਸੰਗਤਿ ਸਚੁ ਗੁਣ ਗਾਵਣਿਆ ॥੫॥
Through the Word of His Shabad, the True One blends with Himself, those who join the True Congregation and sing the Glorious Praises of the True One. ||5||
ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਆਪ ਹੀ ਸਿਫ਼ਤ-ਸਾਲਾਹ ਦੀ ਬਾਣੀ ਵਿਚ ਜੋੜਦਾ ਹੈ, ਉਹ ਸਾਧ ਸੰਗਤਿ ਵਿਚ ਰਹਿ ਕੇ ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ ਉਸ ਦੇ ਗੁਣ ਗਾਂਦੇ ਹਨ ॥੫॥
ਲੇਖਾ ਪੜੀਐ ਜੇ ਲੇਖੇ ਵਿਚਿ ਹੋਵੈ ॥
We could read the account of the Lord, if He were in any account.
(ਹੇ ਭਾਈ!) ਉਸ ਪਰਮਾਤਮਾ ਦੀ ਕੁਦਰਤਿ ਦਾ ਉਸ ਦੀ ਹਸਤੀ ਦਾ ਉਸ ਦੇ ਗੁਣਾਂ ਦਾ ਪੂਰਾ ਗਿਆਨ ਪ੍ਰਾਪਤ ਕਰਨ ਦਾ ਜਤਨ ਵਿਅਰਥ ਹੈ, ਉਸ ਦਾ ਸਰੂਪ ਲੇਖਿਆਂ ਤੋਂ ਬਾਹਰ ਹੈ। ਲੇਖਾ = ਪਰਮਾਤਮਾ ਦੇ ਗੁਣਾਂ ਦੀ ਹਸਤੀ ਦਾ ਅੰਤ ਲੱਭਣ ਵਾਲਾ ਹਿਸਾਬ।
ਓਹੁ ਅਗਮੁ ਅਗੋਚਰੁ ਸਬਦਿ ਸੁਧਿ ਹੋਵੈ ॥
He is Inaccessible and Incomprehensible; through the Shabad, understanding is obtained.
ਉਹ ਅਪਹੁੰਚ ਹੈ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਪਰ (ਪਰਮਾਤਮਾ ਦੀ ਇਸ ਅਗਾਧਤਾ ਦੀ) ਸਮਝ ਗੁਰੂ ਦੇ ਸ਼ਬਦ ਦੀ ਰਾਹੀਂ ਹੁੰਦੀ ਹੈ। ਅਗਮੁ = ਅਪਹੁੰਚ। ਅਗੋਚਰੁ = {ਅ-ਗੋ-ਚਰੁ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਾਹ ਹੋ ਸਕੇ। ਸੁਧਿ = ਸਮਝ। ਅਨਦਿਨੁ = ਹਰ ਰੋਜ਼।
ਅਨਦਿਨੁ ਸਚ ਸਬਦਿ ਸਾਲਾਹੀ ਹੋਰੁ ਕੋਇ .ਨ ਕੀਮਤਿ ਪਾਵਣਿਆ ॥੬॥
Night and day, praise the True Word of the Shabad. There is no other way to know His Worth. ||6||
ਮੈਂ ਤਾਂ ਹਰ ਵੇਲੇ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਉਸ ਦੀ ਸਿਫ਼ਤ-ਸਾਲਾਹ ਹੀ ਕਰਦਾ ਹਾਂ। ਕੋਈ ਭੀ ਹੋਰ ਐਸਾ ਨਹੀਂ ਜਿਸ ਨੂੰ ਉਸ ਪਰਮਾਤਮਾ ਦੇ ਬਰਾਬਰ ਦਾ ਕਿਹਾ ਜਾ ਸਕੇ ॥੬॥ ਸਚ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ ॥੬॥
ਪੜਿ ਪੜਿ ਥਾਕੇ ਸਾਂਤਿ ਨ ਆਈ ॥
People read and recite until they grow weary, but they do not find peace.
(ਪਰਮਾਤਮਾ ਦਾ ਅੰਤ ਪਾਣ ਵਾਸਤੇ ਅਨੇਕਾਂ ਪੁਸਤਕਾਂ) ਪੜ੍ਹ ਪੜ੍ਹ ਕੇ (ਵਿਦਵਾਨ ਲੋਕ) ਥੱਕ ਗਏ, (ਪ੍ਰਭੂ ਦਾ ਸਰੂਪ ਭੀ ਨਾਹ ਸਮਝ ਸਕੇ, ਤੇ) ਆਤਮਕ ਅਡੋਲਤਾ (ਭੀ) ਪ੍ਰਾਪਤ ਨਾਹ ਹੋਈ, ਸਾਂਤਿ = ਆਤਮਕ ਅਡੋਲਤਾ।
ਤ੍ਰਿਸਨਾ ਜਾਲੇ ਸੁਧਿ ਨ ਕਾਈ ॥
Consumed by desire, they have no understanding at all.
ਸਗੋਂ (ਮਾਇਆ ਦੀ) ਤ੍ਰਿਸ਼ਨਾ (ਦੀ ਅੱਗ) ਵਿਚ ਹੀ ਸੜਦੇ ਰਹੇ। ਜਾਲੇ = ਸਾੜੇ।
ਬਿਖੁ ਬਿਹਾਝਹਿ ਬਿਖੁ ਮੋਹ ਪਿਆਸੇ ਕੂੜੁ ਬੋਲਿ ਬਿਖੁ ਖਾਵਣਿਆ ॥੭॥
They purchase poison, and they are thirsty with their fascination for poison. Telling lies, they eat poison. ||7||
ਆਤਮਕ ਮੌਤ ਲਿਆਉਣ ਵਾਲੀ ਉਹ ਮਾਇਆ-ਜ਼ਹਰ ਹੀ ਇੱਕਠੀ ਕਰਦੇ ਰਹਿੰਦੇ ਹਨ, ਇਸ ਮਾਇਆ-ਜ਼ਹਰ ਦੇ ਮੋਹ ਦੀ ਹੀ ਉਹਨਾਂ ਨੂੰ ਤ੍ਰੇਹ ਲੱਗੀ ਰਹਿੰਦੀ ਹੈ, ਝੂਠ ਬੋਲ ਕੇ ਉਹ ਇਸ ਜ਼ਹਰ ਨੂੰ ਹੀ ਆਪਣੀ (ਆਤਮਕ ਖ਼ੁਰਾਕ) ਬਣਾਈ ਰੱਖਦੇ ਹਨ ॥੭॥ ਬਿਖੁ = ਜ਼ਹਰ। ਬਿਹਾਝਹਿ = ਖ਼ਰੀਦਦੇ ਹਨ। ਬੋਲਿ = ਬੋਲ ਕੇ ॥੭॥
ਗੁਰ ਪਰਸਾਦੀ ਏਕੋ ਜਾਣਾ ॥
By Guru's Grace, I know the One.
ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਸਿਰਫ਼ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਈ,
ਦੂਜਾ ਮਾਰਿ ਮਨੁ ਸਚਿ ਸਮਾਣਾ ॥
Subduing my sense of duality, my mind is absorbed into the True One.
ਪ੍ਰਭੂ ਤੋਂ ਬਿਨਾ ਹੋਰ ਪਿਆਰ ਨੂੰ ਮਾਰ ਕੇ ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਹੋ ਗਿਆ।
ਨਾਨਕ ਏਕੋ ਨਾਮੁ ਵਰਤੈ ਮਨ ਅੰਤਰਿ ਗੁਰ ਪਰਸਾਦੀ ਪਾਵਣਿਆ ॥੮॥੧੭॥੧੮॥
O Nanak, the One Name is pervading deep within my mind; by Guru's Grace, I receive it. ||8||17||18||
ਜਿਨ੍ਹਾਂ ਦੇ ਮਨ ਵਿਚ ਸਿਰਫ਼ ਪਰਮਾਤਮਾ ਦਾ ਨਾਮ ਹੀ ਵੱਸਦਾ ਹੈ, ਉਹ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦੇ ਚਰਨਾਂ ਵਿਚ) ਮਿਲਾਪ ਹਾਸਲ ਕਰ ਲੈਂਦੇ ਹਨ ॥੮॥੧੭॥੧੮॥ ਏਕੋ = ਇਕ ਪਰਮਾਤਮਾ ਨੂੰ ਹੀ ॥੮॥