ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਮਨ ਰਾਮ ਨਾਮ ਗੁਨ ਗਾਈਐ ॥
O my mind, sing the Glorious Praises of the Lord's Name.
ਹੇ (ਮੇਰੇ) ਮਨ! (ਆ) ਪਰਮਾਤਮਾ ਦਾ ਨਾਮ ਸਿਮਰੀਏ, ਪਰਮਾਤਮਾ ਦੇ ਗੁਣ ਗਾਇਨ ਕਰੀਏ। ਮਨ = ਹੇ ਮਨ! ਗੁਨ = ਗੁਣ।
ਨੀਤ ਨੀਤ ਹਰਿ ਸੇਵੀਐ ਸਾਸਿ ਸਾਸਿ ਹਰਿ ਧਿਆਈਐ ॥੧॥ ਰਹਾਉ ॥
Serve the Lord continually and continuously; with each and every breath, meditate on the Lord. ||1||Pause||
(ਹੇ ਮਨ!) ਸਦਾ ਹੀ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ ॥੧॥ ਰਹਾਉ ॥ ਸੇਵੀਐ = ਸੇਵਾ-ਭਗਤੀ ਕਰਨੀ ਚਾਹੀਦੀ ਹੈ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ ॥੧॥ ਰਹਾਉ ॥
ਸੰਤਸੰਗਿ ਹਰਿ ਮਨਿ ਵਸੈ ॥
In the Society of the Saints, the Lord dwells in the mind,
(ਹੇ ਭਾਈ!) ਗੁਰੂ-ਸੰਤ ਦੀ ਸੰਗਤਿ ਵਿਚ (ਰਿਹਾਂ) ਪਰਮਾਤਮਾ (ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ। ਮਨਿ = ਮਨ ਵਿਚ {ਲਫ਼ਜ਼ 'ਮਨ' ਅਤੇ 'ਮਨਿ' ਦਾ ਫ਼ਰਕ ਚੇਤੇ ਰਹੇ}।
ਦੁਖੁ ਦਰਦੁ ਅਨੇਰਾ ਭ੍ਰਮੁ ਨਸੈ ॥੧॥
and pain, suffering, darkness and doubt depart. ||1||
(ਜਿਸ ਦੇ ਮਨ ਵਿਚ ਵੱਸ ਪੈਂਦਾ ਹੈ ਉਸ ਦੇ ਅੰਦਰੋਂ) ਹਰੇਕ ਕਿਸਮ ਦਾ ਦੁੱਖ ਦਰਦ ਦੂਰ ਹੋ ਜਾਂਦਾ ਹੈ, ਮੋਹ ਦਾ ਹਨੇਰਾ ਦੂਰ ਹੋ ਜਾਂਦਾ ਹੈ, (ਮਾਇਆ ਦੀ ਖ਼ਾਤਰ) ਭਟਕਣਾ ਮੁੱਕ ਜਾਂਦੀ ਹੈ ॥੧॥ ਭ੍ਰਮੁ = ਭਟਕਣਾ ॥੧॥
ਸੰਤ ਪ੍ਰਸਾਦਿ ਹਰਿ ਜਾਪੀਐ ॥
That humble being, who meditates on the Lord,
(ਹੇ ਭਾਈ!) ਗੁਰੂ ਦੀ ਕਿਰਪਾ ਨਾਲ (ਹੀ) ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪ੍ਰਸਾਦਿ = ਕਿਰਪਾ ਨਾਲ। ਜਾਪੀਐ = ਜਪਿਆ ਜਾ ਸਕਦਾ ਹੈ।
ਸੋ ਜਨੁ ਦੂਖਿ ਨ ਵਿਆਪੀਐ ॥੨॥
By the Grace of the Saints, is not afflicted with pain. ||2||
(ਜੇਹੜਾ ਮਨੁੱਖ ਜਪਦਾ ਹੈ) ਉਹ ਮਨੁੱਖ ਕਿਸੇ ਕਿਸਮ ਦੇ ਦੁੱਖ ਵਿਚ ਨਹੀਂ ਘਿਰਦਾ ॥੨॥ ਦੂਖਿ = ਦੁੱਖ ਵਿਚ। ਵਿਆਪੀਐ = ਦਬ ਜਾਂਦਾ ਹੈ, ਕਾਬੂ ਵਿਚ ਆਉਂਦਾ ਹੈ ॥੨॥
ਜਾ ਕਉ ਗੁਰੁ ਹਰਿ ਮੰਤ੍ਰੁ ਦੇ ॥
Those unto whom the Guru gives the Mantra of the Lord's Name,
(ਹੇ ਭਾਈ!) ਗੁਰੂ ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ-ਮੰਤ੍ਰ ਦੇਂਦਾ ਹੈ, ਕਉ = ਨੂੰ। ਮੰਤ੍ਰ = ਉਪਦੇਸ਼। ਦੇ = ਦੇਂਦਾ ਹੈ।
ਸੋ ਉਬਰਿਆ ਮਾਇਆ ਅਗਨਿ ਤੇ ॥੩॥
are saved from the fire of Maya. ||3||
ਉਹ ਮਨੁੱਖ ਮਾਇਆ ਦੀ (ਤ੍ਰਿਸ਼ਨਾ) ਅੱਗ (ਵਿਚ ਸੜਨ) ਤੋਂ ਬਚ ਜਾਂਦਾ ਹੈ ॥੩॥ ਤੇ = ਤੋਂ ॥੩॥
ਨਾਨਕ ਕਉ ਪ੍ਰਭ ਮਇਆ ਕਰਿ ॥
Be kind to Nanak, O God;
(ਹੇ ਪ੍ਰਭੂ! ਮੈਂ) ਨਾਨਕ ਉਤੇ ਕਿਰਪਾ ਕਰ, ਮਇਆ = ਦਇਆ।
ਮੇਰੈ ਮਨਿ ਤਨਿ ਵਾਸੈ ਨਾਮੁ ਹਰਿ ॥੪॥੭॥੧੪੫॥
let the Lord's Name dwell within my mind and body. ||4||7||145||
(ਤਾਂ ਕਿ) ਮੇਰੇ ਮਨ ਵਿਚ ਹਿਰਦੇ ਵਿਚ, ਹੇ ਹਰੀ! ਤੇਰਾ ਨਾਮ ਵੱਸ ਪਏ ॥੪॥੭॥੧੪੫॥ ਤਨਿ = ਹਿਰਦੇ ਵਿਚ। ਵਸੈ = ਵੱਸ ਪਏ ॥੪॥