ਅਸਟਪਦੀ ॥
Ashtapadee:
ਅਸਟਪਦੀ।
ਸਾਧ ਕੈ ਸੰਗਿ ਮੁਖ ਊਜਲ ਹੋਤ ॥
In the Company of the Holy, one's face becomes radiant.
ਗੁਰਮੁਖਾਂ ਦੀ ਸੰਗਤਿ ਵਿਚ ਰਿਹਾਂ ਮੂੰਹ ਉਜਲੇ ਹੁੰਦੇ ਹਨ (ਭਾਵ, ਇੱਜ਼ਤ ਬਣ ਆਉਂਦੀ ਹੈ) ਊਜਲ = ਉਜਲਾ, ਸਾਫ਼। ਮੁਖ ਊਜਲ ਹੋਤ = ਮੂੰਹ ਉੱਜਲਾ ਹੁੰਦਾ ਹੈ, ਇੱਜ਼ਤ ਬਣ ਆਉਂਦੀ ਹੈ।
ਸਾਧਸੰਗਿ ਮਲੁ ਸਗਲੀ ਖੋਤ ॥
In the Company of the Holy, all filth is removed.
(ਕਿਉਂਕਿ) ਸਾਧੂ ਜਨਾਂ ਦੇ ਪਾਸ ਰਿਹਾਂ (ਵਿਕਾਰਾਂ ਦੀ) ਸਾਰੀ ਮੈਲ ਮਿਟ ਜਾਂਦੀ ਹੈ। ਸਗਲੀ = ਸਾਰੀ। ਖੋਤ = ਨਾਸ ਹੋ ਜਾਂਦੀ ਹੈ।
ਸਾਧ ਕੈ ਸੰਗਿ ਮਿਟੈ ਅਭਿਮਾਨੁ ॥
In the Company of the Holy, egotism is eliminated.
ਸਾਧੂਆਂ ਦੀ ਸੰਗਤਿ ਵਿਚ ਅਹੰਕਾਰ ਦੂਰ ਹੁੰਦਾ ਹੈ,
ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥
In the Company of the Holy, spiritual wisdom is revealed.
ਅਤੇ ਸ੍ਰੇਸ਼ਟ ਗਿਆਨ ਪਰਗਟ ਹੁੰਦਾ ਹੈ (ਭਾਵ, ਚੰਗੀ ਮਤਿ ਆਉਂਦੀ ਹੈ)। ਸੁ ਗਿਆਨੁ = ਸ੍ਰੇਸ਼ਟ ਗਿਆਨ।
ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥
In the Company of the Holy, God is understood to be near at hand.
ਸੰਤਾਂ ਦੀ ਸੰਗਤ ਵਿਚ ਪ੍ਰਭੂ ਅੰਗ-ਸੰਗ ਵੱਸਦਾ ਜਾਪਦਾ ਹੈ, ਨੇਰਾ = ਨੇੜੇ, ਅੰਗ-ਸੰਗ।
ਸਾਧਸੰਗਿ ਸਭੁ ਹੋਤ ਨਿਬੇਰਾ ॥
In the Company of the Holy, all conflicts are settled.
(ਇਸ ਵਾਸਤੇ ਮੰਦੇ ਸੰਸਕਾਰਾਂ ਜਾਂ ਵਾਸਨਾ ਦਾ) ਸਾਰਾ ਨਿਬੇੜਾ ਹੋ ਜਾਂਦਾ ਹੈ (ਭਾਵ, ਮੰਦੇ ਪਾਸੇ ਜੀਵ ਪੈਂਦਾ ਨਹੀਂ)। ਨਿਬੇਰਾ = ਨਿਬੇੜਾ, ਫ਼ੈਸਲਾ।
ਸਾਧ ਕੈ ਸੰਗਿ ਪਾਏ ਨਾਮ ਰਤਨੁ ॥
In the Company of the Holy, one obtains the jewel of the Naam.
ਗੁਰਮੁਖਾਂ ਦੀ ਸੰਗਤਿ ਵਿਚ ਮਨੁੱਖ ਨਾਮ-ਰੂਪ ਰਤਨ ਲੱਭ ਲੈਂਦਾ ਹੈ,
ਸਾਧ ਕੈ ਸੰਗਿ ਏਕ ਊਪਰਿ ਜਤਨੁ ॥
In the Company of the Holy, one's efforts are directed toward the One Lord.
ਤੇ, ਇੱਕ ਪ੍ਰਭੂ ਨੂੰ ਮਿਲਣ ਦਾ ਜਤਨ ਕਰਦਾ ਹੈ। ਏਕ ਊਪਰਿ = ਇਕ ਪ੍ਰਭੂ ਦੇ ਮਿਲਣ ਲਈ।
ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥
What mortal can speak of the Glorious Praises of the Holy?
ਸਾਧੂਆਂ ਦੀ ਵਡਿਆਈ ਕਿਹੜਾ ਮਨੁੱਖ ਬਿਆਨ ਕਰ ਸਕਦਾ ਹੈ? ਮਹਿਮਾ = ਵਡਿਆਈ। ਬਰਨੈ = ਬਿਆਨ ਕਰੇ।
ਨਾਨਕ ਸਾਧ ਕੀ ਸੋਭਾ ਪ੍ਰਭ ਮਾਹਿ ਸਮਾਨੀ ॥੧॥
O Nanak, the glory of the Holy people merges into God. ||1||
(ਕਿਉਂਕਿ) ਹੇ ਨਾਨਕ! ਸਾਧ ਜਨਾਂ ਦੀ ਸੋਭਾ ਪ੍ਰਭੂ ਦੀ ਸੋਭਾ ਦੇ ਬਰਾਬਰ ਹੋ ਜਾਂਦੀ ਹੈ ॥੧॥ ਪ੍ਰਭ ਮਾਹਿ ਸਮਾਨੀ = ਪ੍ਰਭੂ ਵਿਚ ਟਿਕੀ ਹੋਈ ਹੈ, ਪ੍ਰਭੂ ਦੀ ਸੋਭਾ ਦੇ ਬਰਾਬਰ ਹੈ ॥੧॥