ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ

Raag Kaydaaraa, The Word Of Kabeer Jee:

ਰਾਗ ਕੇਦਾਰਾ ਵਿੱਚ ਭਗਤ ਕਬੀਰ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ

Those who ignore both praise and slander, who reject egotistical pride and conceit,

ਕਿਸੇ ਮਨੁੱਖ ਦੀ ਖ਼ੁਸ਼ਾਮਦ ਕਰਨੀ ਜਾਂ ਕਿਸੇ ਦੇ ਐਬ ਫਰੋਲਣੇ-ਇਹ ਦੋਵੇਂ ਕੰਮ ਮਾੜੇ ਹਨ। (ਇਹ ਖ਼ਿਆਲ ਭੀ) ਛੱਡ ਦਿਉ (ਕਿ ਕੋਈ ਤੁਹਾਡਾ) ਆਦਰ (ਕਰਦਾ ਹੈ ਜਾਂ ਕੋਈ) ਆਕੜ (ਵਿਖਾਉਂਦਾ ਹੈ)। ਬਿਬਰਜਿਤ = ਮਨ੍ਹਾ, ਵਰਜੇ ਹੋਏ, ਮਾੜੇ। ਉਸਤਤਿ = ਵਡਿਆਈ, ਕਿਸੇ ਬੰਦੇ ਦੀ ਵਡਿਆਈ, ਖ਼ੁਸ਼ਾਮਦ। ਅਭਿਮਾਨਾ = ਅਹੰਕਾਰ।

ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ ਭਗਵਾਨਾ ॥੧॥

who look alike upon iron and gold - they are the very image of the Lord God. ||1||

ਜੋ ਮਨੁੱਖ ਲੋਹੇ ਤੇ ਸੋਨੇ ਨੂੰ ਇਕੋ ਜਿਹਾ ਜਾਣਦੇ ਹਨ, ਉਹ ਭਗਵਾਨ ਦਾ ਰੂਪ ਹਨ। {ਸੋਨਾ-ਆਦਰ। ਲੋਹਾ-ਨਿਰਾਦਰੀ} ॥੧॥ ਕੰਚਨੁ = ਸੋਨਾ। ਸਮ = ਬਰਾਬਰ। ਤੇ = ਉਹ ਬੰਦੇ ॥੧॥

ਤੇਰਾ ਜਨੁ ਏਕੁ ਆਧੁ ਕੋਈ

Hardly anyone is a humble servant of Yours, O Lord.

ਹੇ ਪ੍ਰਭੂ! ਕੋਈ ਵਿਰਲਾ ਮਨੁੱਖ ਤੇਰਾ ਹੋ ਕੇ ਰਹਿੰਦਾ ਹੈ। ਏਕੁ ਆਧੁ = ਕੋਈ ਵਿਰਲਾ।

ਕਾਮੁ ਕ੍ਰੋਧੁ ਲੋਭੁ ਮੋਹੁ ਬਿਬਰਜਿਤ ਹਰਿ ਪਦੁ ਚੀਨੑੈ ਸੋਈ ॥੧॥ ਰਹਾਉ

Ignoring sexual desire, anger, greed and attachment, such a person becomes aware of the Lord's Feet. ||1||Pause||

(ਜੋ ਤੇਰਾ ਬਣਦਾ ਹੈ) ਉਸ ਨੂੰ ਕਾਮ, ਕ੍ਰੋਧ, ਲੋਭ, ਮੋਹ (ਆਦਿਕ ਵਿਕਾਰ) ਮਾੜੇ ਲੱਗਦੇ ਹਨ। (ਜੋ ਮਨੁੱਖ ਇਹਨਾਂ ਨੂੰ ਤਿਆਗਦਾ ਹੈ) ਉਹੀ ਮਨੁੱਖ ਪ੍ਰਭੂ-ਮਿਲਾਪ ਵਾਲੀ ਅਵਸਥਾ ਨਾਲ ਸਾਂਝ ਪਾਂਦਾ ਹੈ ॥੧॥ ਰਹਾਉ ॥ ਹਰਿ ਪਦੁ = ਰੱਬੀ ਮਿਲਾਪ ਦੀ ਅਵਸਥਾ। ਚੀਨ੍ਹ੍ਹੈ = ਪਛਾਣਦਾ ਹੈ ॥੧॥ ਰਹਾਉ ॥

ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ

Raajas, the quality of energy and activity; Taamas, the quality of darkness and inertia; and Satvas, the quality of purity and light, are all called the creations of Maya, Your illusion.

ਕੋਈ ਜੀਵ ਰਜੋ ਗੁਣ ਵਿਚ ਹਨ, ਕੋਈ ਤਮੋ ਗੁਣ ਵਿਚ ਹਨ, ਕੋਈ ਸਤੋ ਗੁਣ ਵਿਚ ਹਨ। ਪਰ (ਜੀਵਾਂ ਦੇ ਕੀਹ ਵੱਸ?) ਇਹ ਸਭ ਕੁਝ, ਹੇ ਪ੍ਰਭੂ! ਤੇਰੀ ਮਾਇਆ ਹੀ ਕਹੀ ਜਾ ਸਕਦੀ ਹੈ। ਰਜੁ ਗੁਣ = ਮਾਇਆ ਦਾ ਉਹ ਗੁਣ ਜੋ ਮੋਹ ਅਹੰਕਾਰ ਆਦਿਕ ਦਾ ਮੂਲ ਹੈ। ਤਮ ਗੁਣ = ਉਹ ਗੁਣ ਜਿਸ ਦੇ ਕਾਰਨ ਆਤਮਕ ਜੀਵਨ ਦਾ ਸਾਹ ਘੁੱਟਿਆ ਜਾਏ। (ਤਮ = ਸਾਹ ਘੁੱਟਿਆ ਜਾਣਾ)। ਸਤ ਗੁਣ = ਮਾਇਆ ਦੇ ਗੁਣਾਂ ਵਿਚੋਂ ਪਹਿਲਾ ਗੁਣ ਜਿਸ ਦਾ ਨਤੀਜਾ ਸ਼ਾਂਤੀ, ਦਇਆ, ਦਾਨ, ਖਿਮਾ, ਪ੍ਰਸੰਨਤਾ ਆਦਿਕ ਹੈ। ਇਸ ਅਵਸਥਾ ਵਿਚ ਮਨੁੱਖ ਸ਼ਾਂਤੀ, ਦਇਆ ਆਦਿਕ ਕੰਮਾਂ ਤੇ ਜ਼ੋਰ ਦੇਂਦਾ ਹੈ, ਤੇ ਇਹਨਾਂ ਦੇ ਕਰਨ ਨਾਲ ਹੀ ਉਸ ਨੂੰ ਜੀਵਨ-ਹੁਲਾਰਾ ਆਉਂਦਾ ਹੈ।

ਚਉਥੇ ਪਦ ਕਉ ਜੋ ਨਰੁ ਚੀਨੑੈ ਤਿਨੑ ਹੀ ਪਰਮ ਪਦੁ ਪਾਇਆ ॥੨॥

That man who realizes the fourth state - he alone obtains the supreme state. ||2||

ਜੋ ਮਨੁੱਖ (ਇਹਨਾਂ ਤੋਂ ਉਤਾਂਹ) ਚੌਥੀ ਅਵਸਥਾ (ਪ੍ਰਭੂ-ਮਿਲਾਪ) ਨਾਲ ਜਾਣ-ਪਛਾਣ ਕਰਦਾ ਹੈ, ਉਸੇ ਨੂੰ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਹੁੰਦੀ ਹੈ ॥੨॥

ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ

Amidst pilgrimages, fasting, rituals, purification and self-discipline, he remains always without thought of reward.

ਉਹ ਸਦਾ ਤੀਰਥ ਵਰਤ ਸੁੱਚ ਸੰਜਮ ਆਦਿਕ ਨੇਮਾਂ ਵਲੋਂ ਨਿਸ਼ਕਾਮ ਰਹਿੰਦਾ ਹੈ, (ਭਾਵ, ਇਹਨਾਂ ਕਰਮਾਂ ਦੇ ਕਰਨ ਦੀ ਉਸ ਨੂੰ ਚਾਹ ਨਹੀਂ ਰਹਿੰਦੀ)। ਨਿਹਕਾਮਾ = ਕਾਮਨਾ-ਰਹਿਤ। ਸੁਚਿ = ਪਵਿੱਤ੍ਰਤਾ, ਸਰੀਰਕ ਸੁਚ। ਸੰਜਮ = ਇੰਦ੍ਰਿਆਂ ਨੂੰ ਕਾਬੂ ਕਰਨ ਦੇ ਜਤਨ।

ਤ੍ਰਿਸਨਾ ਅਰੁ ਮਾਇਆ ਭ੍ਰਮੁ ਚੂਕਾ ਚਿਤਵਤ ਆਤਮ ਰਾਮਾ ॥੩॥

Thirst and desire for Maya and doubt depart, remembering the Lord, the Supreme Soul. ||3||

ਜੋ ਮਨੁੱਖ ਸਦਾ ਸਰਬ-ਵਿਆਪਕ ਪ੍ਰਭੂ ਨੂੰ ਸਿਮਰਦਾ ਹੈ, ਉਸ ਦੇ ਅੰਦਰੋਂ ਮਾਇਆ ਦੀ ਤ੍ਰਿਸ਼ਨਾ ਤੇ ਭਟਕਣਾ ਦੂਰ ਹੋ ਜਾਂਦੀ ਹੈ ॥੩॥ ਚਿਤਵਤ = ਸਿਮਰਦਿਆਂ ॥੩॥

ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ

When the temple is illuminated by the lamp, its darkness is dispelled.

*ਜਿਵੇਂ) ਜਿਸ ਘਰ ਵਿਚ ਦੀਵਾ ਜਗ ਪਏ, ਉੱਥੋਂ ਹਨੇਰਾ ਦੂਰ ਹੋ ਜਾਂਦਾ ਹੈ, ਮੰਦਰਿ = ਮੰਦਰ ਵਿਚ, ਘਰ ਵਿਚ। ਦੀਪਕੁ = ਦੀਵਾ। ਪਰਗਾਸਿਆ = ਜਗ ਪਿਆ। ਤਹ = ਉੱਥੇ।

ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ ॥੪॥੧॥

The Fearless Lord is All-pervading. Doubt has run away, says Kabeer, the Lord's humble slave. ||4||1||

ਪ੍ਰਭੂ ਦਾ ਜਨ, ਪ੍ਰਭੂ ਦਾ ਦਾਸ ਕਬੀਰ ਆਖਦਾ ਹੈ ਤਿਵੇਂ ਹੀ ਜਿਸ ਹਿਰਦੇ ਵਿਚ ਨਿਰਭਉ ਪ੍ਰਭੂ ਪਰਗਟ ਹੋ ਜਾਏ ਉਸ ਦੀ ਭਟਕਣਾ ਮਿਟ ਜਾਂਦੀ ਹੈ ॥੪॥੧॥ ਪੂਰਿ ਰਹੇ = ਪਰਗਟ ਹੋਏ ॥੪॥੧॥