ਮਃ

Third Mehl:

ਤੀਜੀ ਪਾਤਿਸ਼ਾਹੀ।

ਹਰਿ ਗੁਰਮੁਖਿ ਤਿਨੑੀ ਅਰਾਧਿਆ ਜਿਨੑ ਕਰਮਿ ਪਰਾਪਤਿ ਹੋਇ

The Gurmukhs worship and adore the Lord; they receive the good karma of their actions.

ਗੁਰੂ ਦੇ ਸਨਮੁਖ ਰਹਿ ਕੇ ਉਹਨਾਂ ਮਨੁੱਖਾਂ ਨੇ ਪ੍ਰਭੂ ਨੂੰ ਸਿਮਰਿਆ ਹੈ ਜਿਨ੍ਹਾਂ ਦੇ ਭਾਗਾਂ ਵਿਚ ਪ੍ਰਭੂ ਦੀ ਮਿਹਰ ਨਾਲ 'ਸਿਮਰਨ' ਲਿਖਿਆ ਹੋਇਆ ਹੈ। ਗੁਰਮੁਖਿ = ਉਹ ਬੰਦੇ ਜੋ ਗੁਰੂ ਦੇ ਸਨਮੁਖ ਰਹਿੰਦੇ ਹਨ। ਕਰਮਿ = (ਪ੍ਰਭੂ ਦੀ) ਮਿਹਰ ਨਾਲ। ਪਰਾਪਤਿ ਹੋਇ = ਮਿਲਿਆ ਹੁੰਦਾ ਹੈ, ਭਾਗਾਂ ਵਿਚ ਲਿਖਿਆ ਹੁੰਦਾ ਹੈ।

ਨਾਨਕ ਹਉ ਬਲਿਹਾਰੀ ਤਿਨੑ ਕਉ ਜਿਨੑ ਹਰਿ ਮਨਿ ਵਸਿਆ ਸੋਇ ॥੨॥

O Nanak, I am a sacrifice to those whose minds are filled with the Lord. ||2||

ਹੇ ਨਾਨਕ! ਮੈਂ ਉਹਨਾਂ ਬੰਦਿਆਂ ਤੋਂ ਸਦਕੇ ਹਾਂ, ਜਿਨ੍ਹਾਂ ਦੇ ਮਨ ਵਿਚ ਉਹ ਪ੍ਰਭੂ ਵੱਸਦਾ ਹੈ ॥੨॥ ਹਉ ਬਲਿਹਾਰੀ = ਮੈਂ ਸਦਕੇ। ਮਨਿ = ਮਨ ਵਿਚ। ਸੋਇ ਹਰਿ = ਉਹ ਪ੍ਰਭੂ ॥੨॥