ਸੂਹੀ ਮਹਲਾ ੩ ॥
Soohee, Third Mehl:
ਸੂਹੀ ਤੀਜੀ ਪਾਤਿਸ਼ਾਹੀ।
ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥
Through the True Word of the Shabad, true happiness prevails, there where the True Lord is contemplated.
ਹੇ ਭਾਈ! ਜਿਸ ਮਨੁੱਖ ਦੇ ਹਿਰਦੇ-ਘਰ ਵਿਚ ਸੱਚੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹੁੰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੁੰਦੀ ਰਹਿੰਦੀ ਹੈ, ਸਬਦਿ ਸਚੈ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ। ਸੋਹਿਲਾ = {सुख केल:} ਆਤਮਕ ਆਨੰਦ ਦੇਣ ਵਾਲਾ ਗੀਤ। ਜਿਥੈ = ਜਿਸ ਹਿਰਦੇ-ਘਰ ਵਿਚ।
ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥
Egotism and all sins are eradicated, when one keeps the True Lord enshrined in the heart.
ਉਸ ਦੇ ਅੰਦਰੋਂ ਹਉਮੈ ਆਦਿਕ ਸਾਰੇ ਪਾਪ ਕੱਟੇ ਜਾਂਦੇ ਹਨ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। ਸਭਿ ਕਿਲਵਿਖ = ਸਾਰੇ ਪਾਪ। ਸਚੁ = ਸਦਾ-ਥਿਰ। ਉਰਿ = ਹਿਰਦੇ ਵਿਚ।
ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥
One who keeps the True Lord enshrined in the heart, crosses over the terrible and dreadful world-ocean; he shall not have to cross over it again.
ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ, ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੀ ਮੁੜ ਮੁੜ ਉਸ ਨੂੰ ਲੋੜ ਨਹੀਂ ਰਹਿੰਦੀ। ਦੁਤਰੁ = ਜਿਸ ਨੂੰ ਤਰਨਾ ਬਹੁਤ ਔਖਾ ਹੈ। ਭਵਜਲੁ = ਸੰਸਾਰ-ਸਮੁੰਦਰ। ਤਰਣੁ ਨ ਹੋਈ = ਤਰਨ ਦੀ ਲੋੜ ਨਹੀਂ ਪੈਂਦੀ।
ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥
True is the True Guru, and True is the Word of His Bani; through it, the True Lord is seen.
ਹੇ ਭਾਈ! ਜਿਸ ਗੁਰੂ ਨੇ ਉਸ ਨੂੰ ਸਦਾ-ਥਿਰ ਪ੍ਰਭੂ ਦਾ ਦਰਸਨ ਕਰਾ ਦਿੱਤਾ ਹੈ, ਉਹ ਆਪ ਭੀ ਸਦਾ-ਥਿਰ ਪ੍ਰਭੂ ਦਾ ਰੂਪ ਹੈ, ਉਸ ਦੀ ਬਾਣੀ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਹੈ। ਸਚੀ ਬਾਣੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਬਾਣੀ। ਜਿਨਿ = ਜਿਸ (ਗੁਰੂ) ਨੇ। ਸਚੁ = ਸਦਾ-ਥਿਰ ਪ੍ਰਭੂ।
ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥
One who sings the Glorious Praises of the True Lord merges in Truth; he beholds the True Lord everywhere.
(ਗੁਰੂ ਦੀ ਕਿਰਪਾ ਨਾਲ) ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ, ਉਸ ਵਿਚ ਹੀ ਲੀਨ ਰਹਿੰਦਾ ਹੈ, ਅਤੇ ਉਸ ਨੂੰ ਹਰ ਥਾਂ ਵੱਸਿਆ ਵੇਖਦਾ ਹੈ। ਸਚਿ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ।
ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥
O Nanak, True is the Lord and Master, and True is His Name; through Truth, comes emancipation. ||1||
ਹੇ ਨਾਨਕ! ਜੇਹੜਾ ਪਰਮਾਤਮਾ ਆਪ ਸਦਾ-ਥਿਰ ਹੈ, ਜਿਸ ਦੀ ਵਡਿਆਈ ਸਦਾ-ਥਿਰ ਹੈ ਉਹ ਉਸ ਮਨੁੱਖ ਦਾ ਸਦਾ ਲਈ ਪਾਰ-ਉਤਾਰਾ ਕਰ ਦੇਂਦਾ ਹੈ ॥੧॥ ਨਾਈ = ਵਡਿਆਈ {स्ना, ਅਰਬੀ ਲਫ਼ਜ਼}। ਸਚੁ ਨਿਸਤਾਰਾ = ਸਦਾ ਲਈ ਪਾਰ-ਉਤਾਰਾ ॥੧॥
ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥
The True Guru reveals the True Lord; the True Lord preserves our honor.
ਹੇ ਭਾਈ! ਸਦਾ-ਥਿਰ ਪ੍ਰਭੂ ਦੇ ਰੂਪ ਗੁਰੂ ਨੇ ਜਿਸ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦਾ ਗਿਆਨ ਦੇ ਦਿੱਤਾ ਉਸ ਦੀ ਲਾਜ ਸਦਾ-ਥਿਰ ਪ੍ਰਭੂ ਆਪ ਰੱਖਦਾ ਹੈ। ਸਚੈ ਸਤਿਗੁਰਿ = ਸਦਾ-ਥਿਰ ਪ੍ਰਭੂ ਦੇ ਰੂਪ ਗੁਰੂ ਨੇ। ਸਾਚੁ = ਸਦਾ-ਥਿਰ ਪ੍ਰਭੂ। ਪਤਿ = ਇੱਜ਼ਤ।
ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥
The true food is love for the True Lord; through the True Name, peace is obtained.
ਪ੍ਰਭੂ-ਚਰਨਾਂ ਨਾਲ ਅਟੱਲ ਪਿਆਰ ਉਸ ਮਨੁੱਖ ਦੀ ਆਤਮਕ ਖ਼ੁਰਾਕ ਬਣ ਜਾਂਦਾ ਹੈ, ਸਦਾ-ਥਿਰ ਹਰਿ-ਨਾਮ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ। ਭਾਉ ਸਚਾ = ਸਦਾ ਕਾਇਮ ਰਹਿਣ ਵਾਲਾ ਪ੍ਰੇਮ।
ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥
Through the True Name, the mortal finds peace; he shall never die, and never again enter the womb of reincarnation.
ਜਿਸ ਭੀ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਆਤਮਕ ਆਨੰਦ ਲੱਭਦਾ ਹੈ, ਉਹ ਕਦੇ ਆਤਮਕ ਮੌਤ ਨਹੀਂ ਸਹੇੜਦਾ, ਉਹ ਜਨਮ ਮਰਨ ਦੇ ਗੇੜ ਵਿਚ ਜੂਨਾਂ ਵਿਚ ਨਹੀਂ ਪੈਂਦਾ। ਨਾਮਿ = ਨਾਮ ਵਿਚ। ਮਰੈ ਨ = ਆਤਮਕ ਮੌਤ ਨਹੀਂ ਸਹੇੜਦਾ। ਗਰਭਿ = ਮਾਂ ਦੇ ਪੇਟ ਵਿਚ।
ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥
His light blends with the Light, and he merges into the True Lord; he is illuminated and enlightened with the True Name.
(ਗੁਰੂ ਨੇ ਜਿਸ ਮਨੁੱਖ ਦੀ) ਸੁਰਤ ਪਰਮਾਤਮਾ ਦੀ ਜੋਤਿ ਵਿਚ ਮਿਲਾ ਦਿੱਤੀ, ਉਹ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਸਦਾ-ਥਿਰ ਹਰਿ-ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਆਤਮਕ ਜੀਵਨ ਦਾ) ਚਾਨਣ ਪੈਦਾ ਹੋ ਜਾਂਦਾ ਹੈ। ਜੋਤੀ = ਪਰਮਾਤਮਾ ਦੀ ਜੋਤਿ ਵਿਚ। ਸਚਿ = ਸਦਾ-ਥਿਰ ਪ੍ਰਭੂ ਵਿਚ। ਸਚਿ ਨਾਇ = ਸਦਾ-ਥਿਰ ਹਰਿ-ਨਾਮ ਦੀ ਬਰਕਤਿ ਨਾਲ।
ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥
Those who know the Truth are True; night and day, they meditate on Truth.
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ਉਹ ਉਸੇ ਦਾ ਰੂਪ ਬਣ ਗਏ, ਉਹ ਹਰ ਵੇਲੇ ਉਸ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦੇ ਰਹਿੰਦੇ ਹਨ। ਜਿਨਿ = ਜਿਨ੍ਹਾਂ ਮਨੁੱਖਾਂ ਨੇ। ਜਾਤਾ = ਡੂੰਘੀ ਸਾਂਝ ਪਾ ਲਈ। ਅਨਦਿਨੁ = ਹਰ ਰੋਜ਼, ਹਰ ਵੇਲੇ। ਧਿਆਇਨਿ = ਧਿਆਉਂਦੇ ਹਨ।
ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨਾ ਵੀਛੁੜਿ ਦੁਖੁ ਪਾਇਨਿ ॥੨॥
O Nanak, those whose hearts are filled with the True Name, never suffer the pains of separation. ||2||
ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਉਹ ਫਿਰ ਪਰਮਾਤਮਾ ਦੇ ਚਰਨਾਂ ਤੋਂ ਵਿਛੁੜ ਕੇ ਦੁੱਖ ਨਹੀਂ ਪਾਂਦੇ ॥੨॥ ਹਿਰਦੈ = ਹਿਰਦੇ ਵਿਚ। ਵੀਛੁੜਿ = ਵਿਛੁੜ ਕੇ। ਨ ਪਾਇਨਿ = ਨਹੀਂ ਪਾਂਦੇ ॥੨॥
ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥
In that home, and in that heart, where the True Bani of the Lord's True Praises are sung, the songs of joy resound.
ਹੇ ਭਾਈ! (ਜੇਹੜੇ ਮਨੁੱਖ ਆਪਣੇ ਹਿਰਦੇ ਵਿਚ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ (ਉਹਨਾਂ ਦੀ) ਉਸ ਹਿਰਦੇ-ਘਰ ਵਿਚ ਆਨੰਦ ਦੀ ਰੌ ਬਣੀ ਰਹਿੰਦੀ ਹੈ। ਸਚੀ ਬਾਣੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ। ਗਾਵਹਿ = ਗਾਂਦੇ ਹਨ। ਤਿਤੁ ਘਰਿ = (ਉਹਨਾਂ ਦੇ) ਉਸ ਹਿਰਦੇ-ਘਰ ਵਿਚ। ਸੋਹਿਲਾ = {सुख केलः} ਖ਼ੁਸ਼ੀ ਦਾ ਗੀਤ, ਆਨੰਦ ਦੀ ਰੌ।
ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥
Through the immaculate virtues of the True Lord, the body and mind are rendered True, and God, the True Primal Being, dwells within.
ਸਦਾ-ਥਿਰ ਪ੍ਰਭੂ ਦੇ ਪਵਿਤ੍ਰ ਗੁਣਾਂ ਦੀ ਬਰਕਤਿ ਨਾਲ ਉਹਨਾਂ ਦਾ ਮਨ ਉਹਨਾਂ ਦਾ ਤਨ (ਵਿਕਾਰਾਂ ਵਲੋਂ) ਅਡੋਲ ਹੋ ਜਾਂਦਾ ਹੈ। ਉਹਨਾਂ ਦੇ ਅੰਦਰ ਸਦਾ-ਥਿਰ ਪ੍ਰਭੂ-ਪੁਰਖ ਪਰਤੱਖ ਪਰਗਟ ਹੋ ਜਾਂਦਾ ਹੈ।
ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੁ ਹੋਈ ॥
Such a person practices only Truth, and speaks only Truth; whatever the True Lord does, that alone comes to pass.
(ਉਹਨਾਂ ਨੂੰ ਯਕੀਨ ਬਣ ਜਾਂਦਾ ਹੈ ਕਿ) ਹਰ ਥਾਂ ਸਦਾ-ਥਿਰ ਪ੍ਰਭੂ ਕੰਮ ਕਰ ਰਿਹਾ ਹੈ, ਉਹ ਹੀ ਬੋਲ ਰਿਹਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਹੁੰਦਾ ਹੈ। ਸਚਾ = ਸਦਾ-ਥਿਰ, ਅਡੋਲ। ਸਭੁ = ਹਰ ਥਾਂ। ਸਚੋ = ਸੱਚ ਹੀ, ਸਦਾ-ਥਿਰ ਪ੍ਰਭੂ ਹੀ।
ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥
Wherever I look, there I see the True Lord pervading; there is no other at all.
ਜਿਧਰ ਵੀ ਉਹਨਾਂ ਨਿਗਾਹ ਕੀਤੀ, ਉਧਰ ਹੀ ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਪਸਾਰਾ ਦਿੱਸਿਆ। ਪ੍ਰਭੂ ਤੋਂ ਬਿਨਾ ਉਹਨਾਂ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ। ਜਹ ਦੇਖਾ = ਜਿਧਰ ਉਹਨਾਂ ਵੇਖਿਆ। ਤਹ = ਉਧਰ (ਹੀ)।
ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥
From the True Lord, we emanate, and into the True Lord, we shall merge; death and birth come from duality.
ਹੇ ਭਾਈ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਤੋਂ ਨਵਾਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ। ਪਰ ਮਾਇਆ ਨਾਲ ਪਿਆਰ ਕਰਨ ਵਾਲਾ ਜਨਮ ਮਰਨ ਵਿਚ ਪਿਆ ਰਹਿੰਦਾ ਹੈ। ਸਚੇ ਉਪਜੈ = (ਜੇਹੜਾ ਮਨੁੱਖ) ਸਦਾ-ਥਿਰ ਪ੍ਰਭੂ ਤੋਂ ਨਵਾਂ ਆਤਮਕ ਜੀਵਨ ਲੈਂਦਾ ਹੈ। ਸਚਿ = ਸਦਾ-ਥਿਰ ਪ੍ਰਭੂ ਵਿਚ।
ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥੩॥
O Nanak, He Himself does everything; He Himself is the Cause. ||3||
ਹੇ ਨਾਨਕ! ਕਰਤਾਰ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਜੀਵਾਂ ਪਾਸੋਂ ਕਰਾ ਰਿਹਾ ਹੈ ॥੩॥
ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥
The true devotees look beautiful in the Darbaar of the Lord's Court. They speak Truth, and only Truth.
ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਭਗਤ ਉਸ ਸਦਾ-ਥਿਰ ਪ੍ਰਭੂ ਦਾ ਨਾਮ ਹੀ ਹਰ ਵੇਲੇ ਉਚਾਰ ਉਚਾਰ ਕੇ ਉਸ ਦੀ ਹਜ਼ੂਰੀ ਵਿਚ ਸੋਭਾ ਪਾਂਦੇ ਹਨ। ਸਚੇ ਭਗਤ = ਸਦਾ-ਥਿਰ ਪ੍ਰਭੂ ਦੇ ਭਗਤ। ਦਰਵਾਰੇ = ਦਰਬਾਰਿ, (ਪ੍ਰਭੂ ਦੀ) ਹਜ਼ੂਰੀ ਵਿਚ। ਸਚੋ ਸਚੁ = ਸਚੁ ਹੀ ਸਚੁ, ਸਦਾ-ਥਿਰ ਪ੍ਰਭੂ ਦਾ ਨਾਮ ਹੀ ਨਾਮ।
ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥
Deep within the nucleus of their heart, is the True Word of the Lord's Bani. Through the Truth, they understand themselves.
ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸਦਾ ਵੱਸਦੀ ਹੈ। ਉਹ ਸਦਾ-ਥਿਰ ਪ੍ਰਭੂ ਨੂੰ ਆਪਣੇ ਅੰਦਰ ਵੱਸਦਾ ਵੇਖਦੇ ਹਨ। ਅੰਤਰੇ = ਅੰਦਰ। ਘਟ = ਹਿਰਦਾ। ਸਾਚੀ ਬਾਣੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਸਾਚੋ = ਸਾਚੁ ਹੀ, ਸਦਾ-ਥਿਰ ਪ੍ਰਭੂ ਨੂੰ ਹੀ। ਆਪਿ = ਆਪਣੇ ਅੰਦਰ।
ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥
They understand themselves, and so know the True Lord, through their true intuition.
ਜਦੋਂ ਭਗਤ-ਜਨ ਆਪਣੇ ਆਤਮਕ ਜੀਵਨ ਦੀ ਪੜਤਾਲ ਕਰਦੇ ਹਨ, ਤਦੋਂ ਉਹ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੇ ਹਨ, ਉਹਨਾਂ ਨੂੰ ਉਸ ਸਦਾ-ਥਿਰ ਪ੍ਰਭੂ ਦੀ ਜਾਣ-ਪਛਾਣ ਹੋ ਜਾਂਦੀ ਹੈ। ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਜਾਣਹਿ = ਡੂੰਘੀ ਸਾਂਝ ਪਾਂਦੇ ਹਨ।
ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥
True is the Shabad, and True is its Glory; peace comes only from Truth.
ਉਹਨਾਂ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲਾ ਗੁਰ-ਸ਼ਬਦ ਵੱਸਦਾ ਰਹਿੰਦਾ ਹੈ, (ਇਸ ਕਰ ਕੇ ਲੋਕ ਪਰਲੋਕ ਵਿਚ) ਉਹਨਾਂ ਨੂੰ ਸਦਾ ਲਈ ਸੋਭਾ ਮਿਲ ਜਾਂਦੀ ਹੈ। ਪ੍ਰਭੂ ਵਿਚ ਜੁੜਨ ਕਰ ਕੇ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਰਹਿੰਦਾ ਹੈ।
ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥
Imbued with Truth, the devotees love the One Lord; they do not love any other.
ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੇ ਪ੍ਰੇਮ-ਰੰਗ) ਵਿਚ ਰੰਗੇ ਹੋਏ ਭਗਤ ਜਨ ਇਕੋ ਪ੍ਰਭੂ-ਪ੍ਰੇਮ ਦੇ ਰੰਗ ਵਿਚ ਹੀ ਰਹਿੰਦੇ ਹਨ। ਕੋਈ ਹੋਰ (ਮਾਇਆ ਦੇ ਮੋਹ ਆਦਿਕ ਦਾ) ਰੰਗ ਉਹਨਾਂ ਨੂੰ ਨਹੀਂ ਚੜ੍ਹਦਾ। ਸਾਚਿ = ਸਦਾ-ਥਿਰ ਹਰਿ-ਨਾਮ ਵਿਚ। ਇਕ ਰੰਗੀ = ਇਕ ਪ੍ਰਭੂ ਦੇ ਹੀ ਪ੍ਰੇਮ-ਰੰਗ ਵਾਲੇ।
ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ ॥੪॥੨॥੩॥
O Nanak, he alone obtains the True Lord, who has such pre-ordained destiny written upon his forehead. ||4||2||3||
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ (ਪ੍ਰਭੂ-ਮਿਲਾਪ ਦਾ ਲੇਖ) ਲਿਖਿਆ ਹੁੰਦਾ ਹੈ, ਉਸ ਨੂੰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ ॥੪॥੨॥੩॥ ਜਿਸ ਕਉ = {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਕਉ' ਦੇ ਕਾਰਨ ਉਡ ਗਿਆ ਹੈ}। ਮਸਤਕਿ = ਮੱਥੇ ਉਤੇ ॥੪॥੨॥੩॥