ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥
I had looked upon the world as my own, but no one belongs to anyone else.
ਮੈਂ ਜਗਤ ਨੂੰ ਆਪਣਾ ਸਮਝ ਕੇ (ਹੀ ਹੁਣ ਤਕ) ਵੇਖਦਾ ਰਿਹਾ, (ਪਰ ਇਥੇ ਤਾਂ) ਕੋਈ ਕਿਸੇ ਦਾ ਭੀ (ਸਦਾ ਲਈ ਆਪਣਾ) ਨਹੀਂ ਹੈ। ਨਿਜ ਕਰਿ = ਆਪਣਾ ਸਮਝ ਕੇ। ਕੋ = ਕੋਈ ਜੀਵ। ਕਾਹੂ ਕੋ = ਕਿਸੇ ਦਾ ਭੀ।
ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥
O Nanak, only devotional worship of the Lord is permanent; enshrine this in your mind. ||48||
ਹੇ ਨਾਨਕ! ਸਦਾ ਕਾਇਮ ਰਹਿਣ ਵਾਲੀ ਤਾਂ ਪਰਮਾਤਮਾ ਦੀ ਭਗਤੀ (ਹੀ) ਹੈ। ਇਸ (ਭਗਤੀ) ਨੂੰ (ਆਪਣੇ) ਮਨ ਵਿਚ ਪ੍ਰੋ ਰੱਖ ॥੪੮॥ ਥਿਰੁ = ਸਦਾ ਕਾਇਮ ਰਹਿਣ ਵਾਲੀ (स्थिर) ॥੪੮॥