ਕਬੀਰ ਪਾਪੀ ਭਗਤਿ ਭਾਵਈ ਹਰਿ ਪੂਜਾ ਸੁਹਾਇ

Kabeer, the sinner does not like devotion to the Lord; he does not appreciate worship.

ਹੇ ਕਬੀਰ! (ਭਾਵੇਂ ਪ੍ਰਭੂ ਦੇ ਦਰ ਤੇ ਟਿਕੇ ਰਹਿਣ ਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਵਿਚ ਇਹ ਬਰਕਤਿ ਹੈ ਕਿ ਸੰਸਾਰ-ਸਮੁੰਦਰ ਵਿਚ ਡੁੱਬਣੋਂ ਬਚ ਜਾਈਦਾ ਹੈ, ਪਰ) ਵਿਕਾਰੀ ਬੰਦੇ ਨੂੰ ਪਰਮਾਤਮਾ ਦੀ ਭਗਤੀ ਚੰਗੀ ਨਹੀਂ ਲੱਗਦੀ, ਪਰਮਾਤਮਾ ਦੀ ਪੂਜਾ ਸੁਖਾਂਦੀ ਨਹੀਂ (ਸੁਖ ਦੇਣ ਵਾਲੀ ਨਹੀਂ ਜਾਪਦੀ)। ਨ ਭਾਵਈ = ਚੰਗੀ ਨਹੀਂ ਲੱਗਦੀ। ਨ ਸੁਹਾਇ = ਸੁਖਾਂਦੀ ਨਹੀਂ।

ਮਾਖੀ ਚੰਦਨੁ ਪਰਹਰੈ ਜਹ ਬਿਗੰਧ ਤਹ ਜਾਇ ॥੬੮॥

The fly abandons the sandalwood tree, and goes after the rotten smell. ||68||

(ਵਿਕਾਰੀ ਬੰਦੇ ਦਾ ਸੁਭਾਉ ਮੱਖੀ ਵਾਂਗ ਹੋ ਜਾਂਦਾ ਹੈ) ਮੱਖੀ (ਸੋਹਣੀ ਖ਼ੁਸ਼-ਬੂ ਵਾਲੇ) ਚੰਦਨ ਨੂੰ ਤਿਆਗ ਦੇਂਦੀ ਹੈ, ਜਿੱਥੇ ਬਦ-ਬੂ ਹੋਵੇ ਉਥੇ ਜਾਂਦੀ ਹੈ ॥੬੮॥ ਪਰਹਰੈ = ਤਿਆਗ ਦੇਂਦੀ ਹੈ। ਜਹ = ਜਿਥੇ। ਬਿਗੰਧ = ਬਦ-ਬੂ ॥੬੮॥