ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥
True is the Praise of the Lord God; the Gurmukh chants the Name of the Lord of the Universe.
ਹੇ ਭਾਈ! ਹਰੀ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੀ) ਸਿਫ਼ਤਿ-ਸਾਲਾਹ ਦਾ ਗੀਤ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ (ਮਿਲਦਾ ਹੈ)। ਸਚਾ = ਸਦਾ ਕਾਇਮ ਰਹਿਣ ਵਾਲਾ। ਸੋਹਿਲਾ = ਸਿਫ਼ਤਿ-ਸਾਲਾਹ ਦਾ ਗੀਤ। ਗੁਰਮੁਖਿ = ਗੁਰੂ ਦੀ ਸਰਨ ਪਿਆਂ।
ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥
Praising the Naam night and day, and meditating on the Lord, the mind becomes blissful.
(ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ) ਹਰ ਵੇਲੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪਰਮਾਤਮਾ ਦਾ ਨਾਮ ਸਿਮਰਦਿਆਂ (ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ। ਅਨਦਿਨੁ = ਹਰ ਰੋਜ਼, ਹਰ ਵੇਲੇ। ਮਨਿ = ਮਨ ਵਿਚ।
ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥
By great good fortune, I have found the Lord, the perfect embodiment of supreme bliss.
ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ। ਵਡਭਾਗੀ = ਵੱਡੇ ਭਾਗਾਂ ਵਾਲੇ ਨੇ। ਪਰਮਾਨੰਦੁ = ਸਭ ਤੋਂ ਉੱਚੇ ਅਨੰਦ ਦਾ ਮਾਲਕ ਪ੍ਰਭੂ।
ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥
Servant Nanak praises the Naam; his mind and body shall never again be shattered. ||2||
ਹੇ ਨਾਨਕ! (ਆਖ-ਜਿਨ੍ਹਾਂ) ਦਾਸਾਂ ਨੇ (ਪਰਮਾਤਮਾ ਦਾ) ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਮੁੜ ਕਦੇ (ਪਰਮਾਤਮਾ ਨਾਲੋਂ) ਵਿੱਥ ਨਹੀਂ ਬਣਦੀ ॥੨॥ ਬਹੁੜਿ = ਮੁੜ, ਫਿਰ। ਤਨਿ = ਤਨ ਵਿਚ। ਭੰਗੁ = ਤੋਟ, ਪ੍ਰਭੂ ਨਾਲੋਂ ਵਿਛੋੜਾ ॥੨॥