ਫਰੀਦਾ ਗੋਰ ਨਿਮਾਣੀ ਸਡੁ ਕਰੇ ਨਿਘਰਿਆ ਘਰਿ ਆਉ ॥
Fareed, the poor grave calls out, "O homeless one, come back to your home.
ਹੇ ਫਰੀਦ! ਕਬਰ ਵਿਚਾਰੀ (ਬੰਦੇ ਨੂੰ) ਵਾਜ ਮਾਰ ਰਹੀ ਹੈ (ਤੇ ਆਖਦੀ ਹੈ-) ਹੇ ਬੇ-ਘਰੇ ਜੀਵ! (ਆਪਣੇ) ਘਰ ਵਿਚ ਆ, ਨਿਮਾਣੀ = ਵਿਚਾਰੀ। ਸਡੁ = ਸੱਦਾ, ਵਾਜ। ਸਡੁ ਕਰੇ = ਵਾਜ ਮਾਰ ਰਹੀ ਹੈ। ਨਿਘਰਿਆ = ਹੇ ਬੇ-ਘਰੇ ਜੀਵ! ਘਰਿ = ਘਰ ਵਿਚ।
ਸਰਪਰ ਮੈਥੈ ਆਵਣਾ ਮਰਣਹੁ ਨਾ ਡਰਿਆਹੁ ॥੯੩॥
You shall surely have to come to me; do not be afraid of death." ||93||
(ਭਾਵ) ਆਖ਼ਿਰ ਨੂੰ (ਤੂੰ) ਮੇਰੇ ਪਾਸ ਹੀ ਆਉਣਾ ਹੈ (ਤਾਂ ਫਿਰ) ਮੌਤ ਤੋਂ (ਇਤਨਾ) ਨਾਹ ਡਰ ॥੯੩॥ ਸਰਪਰ = ਆਖ਼ਿਰ ਨੂੰ। ਮੈਥੈ = ਮੇਰੇ ਪਾਸ ॥੯੩॥