ਪਉੜੀ ॥
Pauree:
ਪਉੜੀ।
ਅੰਸਾ ਅਉਤਾਰੁ ਉਪਾਇਓਨੁ ਭਾਉ ਦੂਜਾ ਕੀਆ ॥
From a single particle of His greatness, He created His incarnations, but they indulged in the love of duality.
ਦੇਵਤੇ ਆਦਿਕਾਂ ਦਾ (ਭੀ) ਜਨਮ ਪ੍ਰਭੂ ਨੇ ਆਪ ਹੀ ਕੀਤਾ ਤੇ ਮਾਇਆ ਦਾ ਮੋਹ ਭੀ ਆਪ ਹੀ ਬਣਾਇਆ। ਅੰਸ = (ਸੰ: ਅੰਸ, ਅੰਸ਼) ਹਿੱਸਾ। ਅੰਸਾ ਅਉਤਾਰ = (ਪਰਮਾਤਮਾ ਦੇ) ਅੰਸਾਂ ਦਾ (ਜਗਤ ਵਿਚ) ਆਉਣਾ, ਦੇਵਤੇ ਆਦਿਕਾਂ ਦਾ ਜਨਮ। ਉਪਾਇਓਨੁ = ਉਸ (ਪ੍ਰਭੂ) ਨੇ ਉਪਾਇਆ। ਭਾਉ ਦੂਜਾ = ਮਾਇਆ ਦਾ ਮੋਹ।
ਜਿਉ ਰਾਜੇ ਰਾਜੁ ਕਮਾਵਦੇ ਦੁਖ ਸੁਖ ਭਿੜੀਆ ॥
They ruled like kings, and fought for pleasure and pain.
(ਉਹ ਦੇਵਤੇ ਭੀ) ਰਾਜਿਆਂ ਵਾਂਗ ਰਾਜ ਕਰਦੇ ਰਹੇ ਤੇ ਦੁੱਖਾਂ ਸੁਖਾਂ ਦੀ ਖ਼ਾਤਰ ਲੜਦੇ ਰਹੇ। ਜਿਉ ਰਾਜੇ = ਰਾਜਿਆਂ ਵਾਂਗ।
ਈਸਰੁ ਬ੍ਰਹਮਾ ਸੇਵਦੇ ਅੰਤੁ ਤਿਨੑੀ ਨ ਲਹੀਆ ॥
Those who serve Shiva and Brahma do not find the limits of the Lord.
ਬ੍ਰਹਮਾ ਤੇ ਸ਼ਿਵ (ਵਰਗੇ ਵੱਡੇ ਦੇਵਤੇ ਪ੍ਰਭੂ ਨੂੰ) ਸਿਮਰਦੇ ਰਹੇ ਪਰ ਉਹਨਾਂ ਭੀ (ਉਸ ਦੀ ਅਜਬ ਖੇਡ ਦਾ) ਭੇਦ ਨਾਹ ਲੱਭਾ। ਈਸਰ = ਸ਼ਿਵ। ਤਿਨ੍ਹ੍ਹੀ = ਉਹਨਾਂ ਨੇ ਭੀ।
ਨਿਰਭਉ ਨਿਰੰਕਾਰੁ ਅਲਖੁ ਹੈ ਗੁਰਮੁਖਿ ਪ੍ਰਗਟੀਆ ॥
The Fearless, Formless Lord is unseen and invisible; He is revealed only to the Gurmukh.
ਪਰਮਾਤਮਾ ਨਿ-ਡਰ ਹੈ, ਆਕਾਰ-ਰਹਿਤ ਹੈ ਤੇ ਲਖਿਆ ਨਹੀਂ ਜਾ ਸਕਦਾ, ਗੁਰਮੁਖ ਦੇ ਅੰਦਰ ਪਰਗਟ ਹੁੰਦਾ ਹੈ,
ਤਿਥੈ ਸੋਗੁ ਵਿਜੋਗੁ ਨ ਵਿਆਪਈ ਅਸਥਿਰੁ ਜਗਿ ਥੀਆ ॥੧੯॥
There, one does not suffer sorrow or separation; he becomes stable and immortal in the world. ||19||
ਗੁਰਮੁਖ ਅਵਸਥਾ ਵਿਚ ਚਿੰਤਾ ਤੇ (ਪ੍ਰਭੂ ਨਾਲੋਂ) ਵਿਛੋੜਾ ਦਬਾ ਨਹੀਂ ਪਾ ਸਕਦੇ, ਗੁਰਮੁਖ ਜਗਤ ਵਿਚ (ਮਾਇਆ ਦੇ ਮੋਹ ਵਲੋਂ) ਅਡੋਲ ਰਹਿੰਦਾ ਹੈ ॥੧੯॥ ਤਿਥੈ = (ਗੁਰਮੁਖ ਵਾਲੀ) ਅਵਸਥਾ ਵਿਚ। ਸੋਗੁ = ਚਿੰਤਾ। ਵਿਜੋਗੁ = ਵਿਛੋੜਾ। ਜਗਿ = ਜਗਤ ਵਿਚ ॥੧੯॥