ਪਉੜੀ ॥
Pauree:
ਪਉੜੀ।
ਤਿਸੈ ਸਰੇਵਹੁ ਪ੍ਰਾਣੀਹੋ ਜਿਸ ਦੈ ਨਾਉ ਪਲੈ ॥
Serve Him, O mortals, who has the Lord's Name in His lap.
ਉਸ (ਗੁਰੂ) ਨੂੰ, ਹੇ ਬੰਦਿਓ! ਸੇਵਹੁ ਜਿਸ ਦੇ ਪੱਲੇ ਪ੍ਰਭੂ ਦਾ ਨਾਮ ਹੈ (ਭਾਵ, ਜਿਸ ਤੋਂ ਨਾਮ ਮਿਲ ਸਕਦਾ ਹੈ)। ਸਰੇਵਹੁ = ਸੇਵਹੁ। ਦੈ = (ਸਲੋਕ ਨੰ: ੨ ਵਿਚ ਵੇਖੋ ਲਫ਼ਜ਼ 'ਸੰਦੜੈ')।
ਐਥੈ ਰਹਹੁ ਸੁਹੇਲਿਆ ਅਗੈ ਨਾਲਿ ਚਲੈ ॥
You shall dwell in peace and ease in this world; in the world hereafter, it shall go with you.
(ਇਸ ਤਰ੍ਹਾਂ) ਇਥੇ ਸੁਖੀ ਰਹੋਗੇ ਤੇ ਪਰਲੋਕ ਵਿਚ (ਇਹ ਨਾਮ) ਤੁਹਾਡੇ ਨਾਲ ਜਾਏਗਾ। ਸੁਹੇਲਿਆ = ਸੁਖੀ।
ਘਰੁ ਬੰਧਹੁ ਸਚ ਧਰਮ ਕਾ ਗਡਿ ਥੰਮੁ ਅਹਲੈ ॥
So build your home of true righteousness, with the unshakable pillars of Dharma.
(ਇਹ ਨਾਮ ਰੂਪ) ਪੱਕਾ ਥੰਮ੍ਹ ਗੱਡ ਕੇ ਸਦਾ ਕਾਇਮ ਰਹਿਣ ਵਾਲੇ ਧਰਮ ਦਾ ਮੰਦਰ (ਸਤਿਸੰਗ) ਬਣਾਓ। ਗਡਿ = ਗੱਡ ਕੇ। ਅਹਲੈ = ਨਾਹ ਹਿੱਲਣ ਵਾਲਾ। ਬੰਧਹੁ = ਬਣਾਓ।
ਓਟ ਲੈਹੁ ਨਾਰਾਇਣੈ ਦੀਨ ਦੁਨੀਆ ਝਲੈ ॥
Take the Support of the Lord, who gives support in the spiritual and material worlds.
ਅਕਾਲ ਪੁਰਖ ਦੀ ਟੇਕ ਰੱਖੇ ਜੋ ਦੀਨ ਤੇ ਦੁਨੀਆ ਨੂੰ ਆਸਰਾ ਦੇਣ ਵਾਲਾ ਹੈ। ਝਲੈ = ਝੱਲਦਾ ਹੈ, ਆਸਰਾ ਦੇਂਦਾ ਹੈ।
ਨਾਨਕ ਪਕੜੇ ਚਰਣ ਹਰਿ ਤਿਸੁ ਦਰਗਹ ਮਲੈ ॥੮॥
Nanak grasps the Lotus Feet of the Lord; he humbly bows in His Court. ||8||
ਹੇ ਨਾਨਕ! ਜਿਸ ਮਨੁੱਖ ਨੇ ਪ੍ਰਭੂ ਦੇ ਪੈਰ ਫੜੇ ਹਨ ਉਹ ਪ੍ਰਭੂ ਦੀ ਦਰਗਾਹ ਮੱਲੀ ਰੱਖਦਾ ਹੈ ॥੮॥ ਤਿਸੁ = ਉਸ ਪ੍ਰਭੂ ਦੀ ॥੮॥