ਪਉੜੀ

Pauree:

ਪਊੜੀ।

ਹਰਿ ਆਪਣੀ ਭਗਤਿ ਕਰਾਇ ਵਡਿਆਈ ਵੇਖਾਲੀਅਨੁ

The Lord Himself inspires us to worship Him; He reveals His Glorious Greatness.

ਪ੍ਰਭੂ ਨੇ (ਭਗਤਾਂ ਜਨਾਂ ਤੋਂ) ਆਪ ਹੀ ਆਪਣੀ ਭਗਤੀ ਕਰਾ ਕੇ (ਭਗਤੀ ਦੀ ਬਰਕਤਿ ਨਾਲ ਉਹਨਾਂ ਨੂੰ ਆਪਣੀ) ਵਡਿਆਈ ਵਿਖਾਲੀ ਹੈ। ਵੇਖਾਲੀਅਨੁ = ਵਿਖਾਲੀ ਹੈ ਉਸ ਨੇ।

ਆਪਣੀ ਆਪਿ ਕਰੇ ਪਰਤੀਤਿ ਆਪੇ ਸੇਵ ਘਾਲੀਅਨੁ

He Himself inspires us to place our faith in Him. Thus He performs His Own Service.

ਪ੍ਰਭੂ (ਭਗਤਾਂ ਦੇ ਹਿਰਦੇ ਵਿਚ) ਆਪਣਾ ਭਰੋਸਾ ਆਪ (ਉਤਪੰਨ) ਕਰਦਾ ਹੈ ਤੇ ਉਹਨਾਂ ਤੋਂ ਆਪ ਹੀ ਸੇਵਾ ਉਸ ਨੇ ਕਰਾਈ ਹੈ। ਘਾਲੀਅਨੁ = ਘਾਲ ਕਰਾਈ ਹੈ ਉਸ ਨੇ।

ਹਰਿ ਭਗਤਾ ਨੋ ਦੇਇ ਅਨੰਦੁ ਥਿਰੁ ਘਰੀ ਬਹਾਲਿਅਨੁ

The Lord bestows bliss upon His devotees, and gives them a seat in the eternal home.

(ਭਗਤਾਂ ਨੂੰ ਆਪਣੇ ਭਜਨ ਦਾ) ਅਨੰਦ (ਭੀ) ਆਪ ਹੀ ਬਖ਼ਸ਼ਦਾ ਹੈ (ਤੇ ਇਸ ਤਰ੍ਹਾਂ ਉਹਨਾਂ ਨੂੰ) ਹਿਰਦੇ ਵਿਚ ਅਡੋਲ ਟਿਕਾ ਰੱਖਿਆ ਹੈ। ਬਹਾਲੀਅਨੁ = ਬਹਾਲੇ ਹਨ ਉਸ ਨੇ।

ਪਾਪੀਆ ਨੋ ਦੇਈ ਥਿਰੁ ਰਹਣਿ ਚੁਣਿ ਨਰਕ ਘੋਰਿ ਚਾਲਿਅਨੁ

He does not give the sinners any stability or place of rest; He consigns them to the depths of hell.

(ਪਰ) ਪਾਪੀਆਂ ਨੂੰ ਅਡੋਲ-ਚਿੱਤ ਨਹੀਂ ਰਹਿਣ ਦੇਂਦਾ, ਚੁਣ ਕੇ (ਉਹਨਾਂ ਨੂੰ) ਘੋਰ ਨਰਕ ਵਿਚ ਪਾ ਦਿੱਤਾ ਹੈ। ਚਾਲਿਅਨੁ = ਚਲਾਏ ਹਨ ਉਸ ਨੇ।

ਹਰਿ ਭਗਤਾ ਨੋ ਦੇਇ ਪਿਆਰੁ ਕਰਿ ਅੰਗੁ ਨਿਸਤਾਰਿਅਨੁ ॥੧੯॥

The Lord blesses His devotees with His Love; He sides with them and saves them. ||19||

ਭਗਤ ਜਨਾਂ ਨੂੰ ਪਿਆਰ ਕਰਦਾ ਹੈ, (ਉਹਨਾਂ ਦਾ) ਪੱਖ ਕਰ ਕੇ ਉਸ ਨੇ ਆਪ ਉਹਨਾਂ ਨੂੰ (ਵਿਕਾਰਾਂ ਤੋਂ) ਬਚਾਇਆ ਹੈ ॥੧੯॥ ਨਿਸਤਾਰਿਅਨੁ = ਪਾਰ ਉਤਾਰੇ ਹਨ ਉਸ ਨੇ ॥੧੯॥