ਸਲੋਕ ਮਃ

Salok, Third Mehl:

ਸਲੋਕ ਤੀਜੀ ਪਾਤਸ਼ਾਹੀ।

ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ

Everyone is filled with hope; hardly anyone is free of hope.

ਹਰੇਕ ਜੀਵ ਆਸਾਂ ਵਿਚ (ਫਸਿਆ ਪਿਆ) ਹੈ (ਭਾਵ, ਨਿੱਤ ਨਵੀਆਂ ਆਸਾਂ ਬਣਾਂਦਾ ਰਹਿੰਦਾ ਹੈ), ਕੋਈ ਵਿਰਲਾ ਮਨੁੱਖ ਹੈ ਜੋ ਆਸਾਂ ਤੋਂ ਬਚਿਆ ਰਹਿੰਦਾ ਹੈ। ਸਭੁ ਕੋ = ਹਰੇਕ ਜੀਵ। ਕੋਇ = ਕੋਈ ਵਿਰਲਾ। ਨਿਰਾਸਾ = ਆਸਾਂ ਤੋਂ ਬਚਿਆ ਹੋਇਆ।

ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥

O Nanak, blessed is the birth of one, who remains dead while yet alive. ||1||

ਹੇ ਨਾਨਕ! ਜੋ ਮਨੁੱਖ ਆਸਾਂ ਵਲੋਂ ਹਟ ਕੇ (ਪ੍ਰਭੂ ਦੇ ਸਿਮਰਨ ਵਿਚ) ਜੀਵਨ ਗੁਜ਼ਾਰਦਾ ਹੈ ਉਸ ਦਾ ਆਉਣਾ ਸਫਲ ਹੈ ॥੧॥ ਮਰਿ = ਮਰ ਕੇ, ਆਸਾਂ ਵਲੋਂ ਹਟ ਕੇ। ਸਹਿਲਾ = ਸਫਲਾ ॥੧॥