ਸਲੋਕ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹੀ।
ਮਨਮੁਖੁ ਕਾਇਰੁ ਕਰੂਪੁ ਹੈ ਬਿਨੁ ਨਾਵੈ ਨਕੁ ਨਾਹਿ ॥
The self-willed manmukh is cowardly and ugly; lacking the Name of the Lord, his nose is cut off in disgrace.
ਮਨ ਦੇ ਅਧੀਨ ਮਨੁੱਖ ਡਰਾਕਲ ਤੇ ਬੇ-ਸ਼ਕਲ ਹੁੰਦਾ ਹੈ, ਨਾਮ ਤੋਂ ਬਿਨਾ ਕਿਤੇ ਉਸ ਨੂੰ ਆਦਰ ਨਹੀਂ ਮਿਲਦਾ। ਕਰੂਪੁ = ਭੈੜੇ ਮੂੰਹ ਵਾਲਾ, ਭੈੜ-ਮੱਥਾ, ਭਰਿਸ਼ਟੇ ਮੂੰਹ ਵਾਲਾ।
ਅਨਦਿਨੁ ਧੰਧੈ ਵਿਆਪਿਆ ਸੁਪਨੈ ਭੀ ਸੁਖੁ ਨਾਹਿ ॥
Night and day, he is engrossed in worldly affairs, and even in his dreams, he finds no peace.
ਉਹ ਹਰ ਵੇਲੇ ਮਾਇਆ ਦੇ ਕਜ਼ੀਏ ਵਿਚ ਰੁੱਝਾ ਰਹਿੰਦਾ ਹੈ ਤੇ (ਏਸ ਕਰ ਕੇ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਹੁੰਦਾ।
ਨਾਨਕ ਗੁਰਮੁਖਿ ਹੋਵਹਿ ਤਾ ਉਬਰਹਿ ਨਾਹਿ ਤ ਬਧੇ ਦੁਖ ਸਹਾਹਿ ॥੧॥
O Nanak, if he becomes Gurmukh, then he shall be saved; otherwise, he is held in bondage, and suffers in pain. ||1||
ਹੇ ਨਾਨਕ! ਜੋ ਸਤਿਗੁਰੂ ਦੇ ਸਨਮੁਖ ਹੋ ਜਾਂਦੇ ਹਨ, ਉਹ (ਜੰਜਾਲ ਤੋਂ) ਬਚ ਜਾਂਦੇ ਹਨ, ਨਹੀਂ ਤਾਂ (ਮਾਇਆ ਦੇ ਮੋਹ ਵਿਚ) ਬੱਧੇ ਹੋਏ ਦੁੱਖ ਸਹਿੰਦੇ ਹਨ ॥੧॥