ਗੁਰੂ ਨਾਨਕ
Guru Nanak Dev Ji was the founder of Sikhism and is the first of the ten Sikh Gurus.
ਜਪੁ ਜੀ ਸਾਹਿਬ
ਰਹਰਾਸਿ ਸਾਹਿਬ
- ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ
- ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ
- ਸੋ ਕਿਉ ਵਿਸਰੈ ਮੇਰੀ ਮਾਇ, ਸਾਚਾ ਸਾਹਿਬੁ ਸਾਚੈ ਨਾਇ
- ਮਨ ਏਕੁ ਨ ਚੇਤਸਿ ਮੂੜ ਮਨਾ, ਹਰਿ ਬਿਸਰਤ ਤੇਰੇ ਗੁਣ ਗਲਿਆ
ਕੀਰਤਨ ਸੋਹਿਲਾ
ਆਸਾ ਕੀ ਵਾਰ
- ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ
- ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ, ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ
- ਆਪੀਨੑੈ ਆਪੁ ਸਾਜਿਓ ਆਪੀਨੑੈ ਰਚਿਓ ਨਾਉ, ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ
- ਸਚੇ ਤੇਰੇ ਖੰਡ ਸਚੇ ਬ੍ਰਹਮੰਡ, ਸਚੇ ਤੇਰੇ ਲੋਅ ਸਚੇ ਆਕਾਰ
- ਵਡੀ ਵਡਿਆਈ ਜਾ ਵਡਾ ਨਾਉ, ਵਡੀ ਵਡਿਆਈ ਜਾ ਸਚੁ ਨਿਆਉ
- ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ, ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ
- ਵਿਸਮਾਦੁ ਨਾਦ ਵਿਸਮਾਦੁ ਵੇਦ, ਵਿਸਮਾਦੁ ਜੀਅ ਵਿਸਮਾਦੁ ਭੇਦ
- ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ, ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ
- ਆਪੀਨੑੈ ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ, ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ
- ਭੈ ਵਿਚਿ ਪਵਣੁ ਵਹੈ ਸਦਵਾਉ, ਭੈ ਵਿਚਿ ਚਲਹਿ ਲਖ ਦਰੀਆਉ
- ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ, ਕੇਤੀਆ ਕੰਨੑ ਕਹਾਣੀਆ ਕੇਤੇ ਬੇਦ ਬੀਚਾਰ
- ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ, ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ
- ਘੜੀਆ ਸਭੇ ਗੋਪੀਆ ਪਹਰ ਕੰਨੑ ਗੋਪਾਲ, ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ ਅਵਤਾਰ
- ਵਾਇਨਿ ਚੇਲੇ ਨਚਨਿ ਗੁਰ, ਪੈਰ ਹਲਾਇਨਿ ਫੇਰਨੑਿ ਸਿਰ
- ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ, ਜੀਉ ਪਿੰਡੁ ਸਭੁ ਤਿਸ ਦਾ ਦੇ ਖਾਜੈ ਆਖਿ ਗਵਾਈਐ
- ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ, ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ
- ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮੑਿਆਰ, ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ
- ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ, ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ
- ਹਉ ਵਿਚਿ ਆਇਆ ਹਉ ਵਿਚਿ ਗਇਆ, ਹਉ ਵਿਚਿ ਜੰਮਿਆ ਹਉ ਵਿਚਿ ਮੁਆ
- ਸੇਵ ਕੀਤੀ ਸੰਤੋਖੀਈਂ︀ ਜਿਨੑੀ ਸਚੋ ਸਚੁ ਧਿਆਇਆ, ਓਨੑੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ
- ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ, ਦੀਪਾਂ ਲੋਆਂ ਮੰਡਲਾਂ ਖੰਡਾਂ ਵਰਭੰਡਾਂਹ
- ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ, ਲਖ ਤਪ ਉਪਰਿ ਤੀਰਥਾਂ ਸਹਜ ਜੋਗ ਬੇਬਾਣ
- ਸਚਾ ਸਾਹਿਬੁ ਏਕੁ ਤੂੰ ਜਿਨਿ ਸਚੋ ਸਚੁ ਵਰਤਾਇਆ, ਜਿਸੁ ਤੂੰ ਦੇਹਿ ਤਿਸੁ ਮਿਲੈ ਸਚੁ ਤਾ ਤਿਨੑੀ ਸਚੁ ਕਮਾਇਆ
- ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ, ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ
- ਲਿਖਿ ਲਿਖਿ ਪੜਿਆ, ਤੇਤਾ ਕੜਿਆ, ਬਹੁ ਤੀਰਥ ਭਵਿਆ, ਤੇਤੋ ਲਵਿਆ
- ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ, ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨੑੀ ਧਾਵਦੇ
- ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ, ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ
- ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ, ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ
- ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ, ਕੂੜਾ ਲਾਲਚੁ ਛਡੀਐ ਹੋਇ ਇਕ ਮਨਿ ਅਲਖੁ ਧਿਆਈਐ
- ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ, ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ
- ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ, ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ
- ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ, ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ
- ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ, ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ
- ਬਲਿਹਾਰੀ ਕੁਦਰਤਿ ਵਸਿਆ, ਤੇਰਾ ਅੰਤੁ ਨ ਜਾਈ ਲਖਿਆ
- ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ, ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ
- ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ, ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ
- ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ, ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ
- ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ, ਸਭੁ ਕੋ ਸਚਿ ਸਮਾਵੈ
- ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ, ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨੑੀ ਨੇਤ੍ਰੀ ਜਗਤੁ ਨਿਹਾਲਿਆ
- ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ, ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ
- ਪੜਿ ਪੁਸਤਕ ਸੰਧਿਆ ਬਾਦੰ, ਸਿਲ ਪੂਜਸਿ ਬਗੁਲ ਸਮਾਧੰ
- ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ, ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ
- ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ, ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ
- ਲਖ ਚੋਰੀਆ ਲਖ ਜਾਰੀਆ ਲਖ ਕੂੜੀਆ ਲਖ ਗਾਲਿ, ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ
- ਨਾਇ ਮੰਨਿਐ ਪਤਿ ਊਪਜੈ ਸਾਲਾਹੀ ਸਚੁ ਸੂਤੁ, ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ
- ਤਗੁ ਨ ਇੰਦ੍ਰੀ ਤਗੁ ਨ ਨਾਰੀ, ਭਲਕੇ ਥੁਕ ਪਵੈ ਨਿਤ ਦਾੜੀ
- ਸਾਹਿਬੁ ਹੋਇ ਦਇਆਲੁ ਕਿਰਪਾ ਕਰੇ ਤਾ ਸਾਈ ਕਾਰ ਕਰਾਇਸੀ, ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ
- ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ, ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ
- ਮਾਣਸ ਖਾਣੇ ਕਰਹਿ ਨਿਵਾਜ, ਛੁਰੀ ਵਗਾਇਨਿ ਤਿਨ ਗਲਿ ਤਾਗ
- ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ, ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ
- ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ, ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ
- ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ, ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ
- ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ, ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ
- ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ, ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ
- ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ, ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ
- ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ, ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ
- ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ, ਸਹਿ ਮੇਲੇ ਤਾ ਨਦਰੀ ਆਈਆ
- ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ, ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ
- ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ, ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ
- ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ, ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ
- ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ, ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ
- ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ, ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ
- ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ, ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ
- ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮੑਾਲੀਐ, ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ
- ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ, ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ
- ਨਾਨਕ ਅੰਤ ਨ ਜਾਪਨੑੀ ਹਰਿ ਤਾ ਕੇ ਪਾਰਾਵਾਰ, ਆਪਿ ਕਰਾਏ ਸਾਖਤੀ ਫਿਰਿ ਆਪਿ ਕਰਾਏ ਮਾਰ
- ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ, ਇਕਨੑੀ ਦੁਧੁ ਸਮਾਈਐ ਇਕਿ ਚੁਲੑੈ ਰਹਨੑਿ ਚੜੇ
- ਵਡੇ ਕੀਆ ਵਡਿਆਈਆ ਕਿਛੁ ਕਹਣਾ ਕਹਣੁ ਨ ਜਾਇ, ਸੋ ਕਰਤਾ ਕਾਦਰ ਕਰੀਮੁ ਦੇ ਜੀਆ ਰਿਜਕੁ ਸੰਬਾਹਿ
ਅਲਾਹਣੀਆਂ
- ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ, ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ
- ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ, ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮੑਾਲੇਹਾਂ
- ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ
- ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ, ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ
- ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ, ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ
ਸਿਰੀਰਾਗੁ
- ਹਰਿ ਬਿਨੁ ਜੀਉ ਜਲਿ ਬਲਿ ਜਾਉ, ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ
- ਸਾਚਾ ਨਿਰੰਕਾਰੁ ਨਿਜ ਥਾਇ, ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ
- ਬਾਬਾ ਮਾਇਆ ਰਚਨਾ ਧੋਹੁ, ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ
- ਬਾਬਾ ਬੋਲੀਐ ਪਤਿ ਹੋਇ, ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ
- ਨਾਨਕ ਸਾਚੇ ਕਉ ਸਚੁ ਜਾਣੁ, ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ
- ਬਾਬਾ ਏਹੁ ਲੇਖਾ ਲਿਖਿ ਜਾਣੁ, ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ
- ਬਾਬਾ ਹੋਰੁ ਖਾਣਾ ਖੁਸੀ ਖੁਆਰੁ, ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ
- ਬਾਬਾ ਹੋਰ ਮਤਿ ਹੋਰ ਹੋਰ, ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ
- ਮੇਰੇ ਠਾਕੁਰ ਪੂਰੈ ਤਖਤਿ ਅਡੋਲੁ, ਗੁਰਮੁਖਿ ਪੂਰਾ ਜੇ ਕਰੇ ਪਾਈਐ ਸਾਚੁ ਅਤੋਲੁ
- ਕਰਤਾ ਸਭੁ ਕੋ ਤੇਰੈ ਜੋਰਿ, ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ
- ਮਨ ਰੇ ਸਚੁ ਮਿਲੈ ਭਉ ਜਾਇ, ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ
- ਭਾਈ ਰੇ ਸੰਤ ਜਨਾ ਕੀ ਰੇਣੁ, ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ
- ਮੁੰਧੇ ਪਿਰ ਬਿਨੁ ਕਿਆ ਸੀਗਾਰੁ, ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ ਖੁਆਰੁ
- ਮੂੜੇ ਰਾਮੁ ਜਪਹੁ ਗੁਣ ਸਾਰਿ, ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ
- ਮਨ ਰੇ ਸਬਦਿ ਤਰਹੁ ਚਿਤੁ ਲਾਇ, ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ
- ਗੁਰ ਬਿਨੁ ਕਿਉ ਤਰੀਐ ਸੁਖੁ ਹੋਇ, ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ
- ਮੇਰੇ ਮਨ ਲੈ ਲਾਹਾ ਘਰਿ ਜਾਹਿ, ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ
- ਜੀਅਰੇ ਰਾਮ ਜਪਤ ਮਨੁ ਮਾਨੁ, ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ
- ਮਨ ਰੇ ਹਉਮੈ ਛੋਡਿ ਗੁਮਾਨੁ, ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ
- ਮਨ ਰੇ ਅਹਿਨਿਸਿ ਹਰਿ ਗੁਣ ਸਾਰਿ, ਜਿਨ ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ ਸੰਸਾਰਿ
- ਭਾਈ ਰੇ ਹਰਿ ਹੀਰਾ ਗੁਰ ਮਾਹਿ, ਸਤਸੰਗਤਿ ਸਤਗੁਰੁ ਪਾਈਐ ਅਹਿਨਿਸਿ ਸਬਦਿ ਸਲਾਹਿ
- ਮਨ ਰੇ ਗੁਰਮੁਖਿ ਅਗਨਿ ਨਿਵਾਰਿ, ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ
- ਭਾਈ ਰੇ ਰਾਮੁ ਕਹਹੁ ਚਿਤੁ ਲਾਇ, ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ
- ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ, ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ
- ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ
- ਕਾਹੇ ਗਰਬਸਿ ਮੂੜੇ ਮਾਇਆ, ਪਿਤ ਸੁਤੋ ਸਗਲ ਕਾਲਤ੍ਰ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ
- ਮਤੁ ਜਾਣ ਸਹਿ ਗਲੀ ਪਾਇਆ, ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ
- ਮਰਣਾ ਮੁਲਾ ਮਰਣਾ, ਭੀ ਕਰਤਾਰਹੁ ਡਰਣਾ
- ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ, ਹਉ ਬਿਗੜੈ ਰੂਪਿ ਰਹਾ ਬਿਕਰਾਲ, ਤੇਰਾ ਏਕੁ ਨਾਮੁ ਤਾਰੇ ਸੰਸਾਰੁ, ਮੈ ਏਹਾ ਆਸ ਏਹੋ ਆਧਾਰੁ
- ਕਾਹੇ ਜੀਅ ਕਰਹਿ ਚਤੁਰਾਈ, ਲੇਵੈ ਦੇਵੈ ਢਿਲ ਨ ਪਾਈ
- ਨ ਜਾਣਾ ਮੇਉ ਨ ਜਾਣਾ ਜਾਲੀ, ਜਾ ਦੁਖੁ ਲਾਗੈ ਤਾ ਤੁਝੈ ਸਮਾਲੀ
- ਆਪੇ ਸਚੁ ਭਾਵੈ ਤਿਸੁ ਸਚੁ, ਅੰਧਾ ਕਚਾ ਕਚੁ ਨਿਕਚੁ
- ਬਿਨੁ ਤੇਲ ਦੀਵਾ ਕਿਉ ਜਲੈ
- ਬਾਬਾ ਅਲਹੁ ਅਗਮ ਅਪਾਰੁ, ਪਾਕੀ ਨਾਈ ਪਾਕ ਥਾਇ ਸਚਾ ਪਰਵਦਿਗਾਰੁ
- ਹਰਿ ਜੀਉ ਇਉ ਪਿਰੁ ਰਾਵੈ ਨਾਰਿ, ਤੁਧੁ ਭਾਵਨਿ ਸੋਹਾਗਣੀ ਅਪਣੀ ਕਿਰਪਾ ਲੈਹਿ ਸਵਾਰਿ
- ਹਰਿ ਜੀਉ ਤੂੰ ਕਰਤਾ ਕਰਤਾਰੁ, ਜਿਉ ਭਾਵੈ ਤਿਉ ਰਾਖੁ ਤੂੰ ਹਰਿ ਨਾਮੁ ਮਿਲੈ ਆਚਾਰੁ
- ਭਾਈ ਰੇ ਇਉ ਸਿਰਿ ਜਾਣਹੁ ਕਾਲੁ, ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ
- ਮੁੰਧੇ ਗੁਣਹੀਣੀ ਸੁਖੁ ਕੇਹਿ, ਪਿਰੁ ਰਲੀਆ ਰਸਿ ਮਾਣਸੀ ਸਾਚਿ ਸਬਦਿ ਸੁਖੁ ਨੇਹਿ
- ਮੁੰਧੇ ਗੁਣ ਦਾਸੀ ਸੁਖੁ ਹੋਇ, ਅਵਗਣ ਤਿਆਗਿ ਸਮਾਈਐ ਗੁਰਮਤਿ ਪੂਰਾ ਸੋਇ
- ਭਾਈ ਰੇ ਮੈਲੁ ਨਾਹੀ ਨਿਰਮਲ ਜਲਿ ਨਾਇ, ਨਿਰਮਲੁ ਸਾਚਾ ਏਕੁ ਤੂ ਹੋਰੁ ਮੈਲੁ ਭਰੀ ਸਭ ਜਾਇ
- ਭਾਈ ਰੇ ਅਵਰੁ ਨਾਹੀ ਮੈ ਥਾਉ, ਮੈ ਧਨੁ ਨਾਮੁ ਨਿਧਾਨੁ ਹੈ ਗੁਰਿ ਦੀਆ ਬਲਿ ਜਾਉ
- ਮਨ ਰੇ ਰਾਮ ਜਪਹੁ ਸੁਖੁ ਹੋਇ, ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ
- ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ, ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ
- ਮਨ ਰੇ ਕਿਉ ਛੂਟਹਿ ਬਿਨੁ ਪਿਆਰ, ਗੁਰਮੁਖਿ ਅੰਤਰਿ ਰਵਿ ਰਹਿਆ ਬਖਸੇ ਭਗਤਿ ਭੰਡਾਰ
- ਬਾਬਾ ਮਾਇਆ ਭਰਮਿ ਭੁਲਾਇ, ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ
- ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ, ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ
- ਮਨ ਰੇ ਸਾਚੀ ਖਸਮ ਰਜਾਇ, ਜਿਨਿ ਤਨੁ ਮਨੁ ਸਾਜਿ ਸੀਗਾਰਿਆ ਤਿਸੁ ਸੇਤੀ ਲਿਵ ਲਾਇ
- ਭਾਈ ਰੇ ਤਨੁ ਧਨੁ ਸਾਥਿ ਨ ਹੋਇ, ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ
- ਭਾਈ ਰੇ ਭਵਜਲੁ ਬਿਖਮੁ ਡਰਾਂਉ, ਪੂਰਾ ਸਤਿਗੁਰੁ ਰਸਿ ਮਿਲੈ ਗੁਰੁ ਤਾਰੇ ਹਰਿ ਨਾਉ
- ਦੁਨੀਆ ਕੈਸਿ ਮੁਕਾਮੇ, ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ
- ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ
- ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ, ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ
- ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਾਲਕ ਬੁਧਿ ਅਚੇਤੁ, ਖੀਰੁ ਪੀਐ ਖੇਲਾਈਐ ਵਣਜਾਰਿਆ ਮਿਤ੍ਰਾ ਮਾਤ ਪਿਤਾ ਸੁਤ ਹੇਤੁ
- ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ, ਇਕ ਜਾਗੰਦੇ ਨਾ ਲਹੰਨਿ ਇਕਨਾ ਸੁਤਿਆ ਦੇਇ ਉਠਾਲਿ
- ਸਿਦਕੁ ਸਬੂਰੀ ਸਾਦਿਕਾ ਸਬਰੁ ਤੋਸਾ ਮਲਾਇਕਾਂ, ਦੀਦਾਰੁ ਪੂਰੇ ਪਾਇਸਾ ਥਾਉ ਨਾਹੀ ਖਾਇਕਾ
- ਫਕੜ ਜਾਤੀ ਫਕੜੁ ਨਾਉ, ਸਭਨਾ ਜੀਆ ਇਕਾ ਛਾਉ
- ਕੁਦਰਤਿ ਕਰਿ ਕੈ ਵਸਿਆ ਸੋਇ, ਵਖਤੁ ਵੀਚਾਰੇ ਸੁ ਬੰਦਾ ਹੋਇ
- ਗਲੀਂ︀ ਅਸੀ ਚੰਗੀਆ ਆਚਾਰੀ ਬੁਰੀਆਹ, ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ
- ਕੁਬੁਧਿ ਡੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕ੍ਰੋਧਿ ਚੰਡਾਲਿ, ਕਾਰੀ ਕਢੀ ਕਿਆ ਥੀਐ ਜਾਂ ਚਾਰੇ ਬੈਠੀਆ ਨਾਲਿ
- ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ, ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ
ਰਾਗੁ ਮਾਝ
- ਹਉ ਵਾਰੀ ਜੀਉ ਵਾਰੀ ਸਬਦਿ ਸੁਹਾਵਣਿਆ, ਅੰਮ੍ਰਿਤ ਨਾਮੁ ਸਦਾ ਸੁਖਦਾਤਾ ਗੁਰਮਤੀ ਮੰਨਿ ਵਸਾਵਣਿਆ
- ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ, ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ
- ਪਹਿਲੈ ਪਿਆਰਿ ਲਗਾ ਥਣ ਦੁਧਿ, ਦੂਜੈ ਮਾਇ ਬਾਪ ਕੀ ਸੁਧਿ
- ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ, ਚਾਲੀਸੀ ਪੁਰੁ ਹੋਇ ਪਚਾਸੀ ਪਗੁ ਖਿਸੈ ਸਠੀ ਕੇ ਬੋਢੇਪਾ ਆਵੈ
- ਤੂੰ ਕਰਤਾ ਪੁਰਖੁ ਅਗੰਮੁ ਹੈ ਆਪਿ ਸ੍ਰਿਸਟਿ ਉਪਾਤੀ, ਰੰਗ ਪਰੰਗ ਉਪਾਰਜਨਾ ਬਹੁ ਬਹੁ ਬਿਧਿ ਭਾਤੀ
- ਜੀਉ ਪਾਇ ਤਨੁ ਸਾਜਿਆ ਰਖਿਆ ਬਣਤ ਬਣਾਇ, ਅਖੀ ਦੇਖੈ ਜਿਹਵਾ ਬੋਲੈ ਕੰਨੀ ਸੁਰਤਿ ਸਮਾਇ
- ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਧੰਧੈ ਲਾਇਆ, ਮੋਹ ਠਗਉਲੀ ਪਾਇ ਕੈ ਤੁਧੁ ਆਪਹੁ ਜਗਤੁ ਖੁਆਇਆ
- ਸਦਾ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ, ਹਉਮੈ ਗਰਬੁ ਉਪਾਇ ਕੈ ਲੋਭੁ ਅੰਤਰਿ ਜੰਤਾ ਪਾਇਆ
- ਸੁਇਨੇ ਕੈ ਪਰਬਤਿ ਗੁਫਾ ਕਰੀ ਕੈ ਪਾਣੀ ਪਇਆਲਿ, ਕੈ ਵਿਚਿ ਧਰਤੀ ਕੈ ਆਕਾਸੀ ਉਰਧਿ ਰਹਾ ਸਿਰਿ ਭਾਰਿ
- ਵਸਤ੍ਰ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੈ, ਅੰਤਰਿ ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ
- ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ, ਤਿਨ ਹੀ ਕੀਆ ਵਿਜੋਗੁ ਜਿਨਿ ਉਪਾਇਆ
- ਕੂੜੁ ਬੋਲਿ ਮੁਰਦਾਰੁ ਖਾਇ, ਅਵਰੀ ਨੋ ਸਮਝਾਵਣਿ ਜਾਇ
- ਇਕਿ ਕੰਦ ਮੂਲੁ ਚੁਣਿ ਖਾਹਿ ਵਣ ਖੰਡਿ ਵਾਸਾ, ਇਕਿ ਭਗਵਾ ਵੇਸੁ ਕਰਿ ਫਿਰਹਿ ਜੋਗੀ ਸੰਨਿਆਸਾ
- ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ, ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ
- ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ ਹੋਵਾ, ਕੀਤਾ ਕਰਣਾ ਕਹਿਆ ਕਥਨਾ ਭਰਿਆ ਭਰਿ ਭਰਿ ਧੋਵਾਂ
- ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ, ਤੂੰ ਗਣਤੈ ਕਿਨੈ ਨ ਪਾਇਓ ਸਚੇ ਅਲਖ ਅਪਾਰਾ
- ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ, ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ
- ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ, ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ
- ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ, ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ
- ਇਕਿ ਰਤਨ ਪਦਾਰਥ ਵਣਜਦੇ ਇਕਿ ਕਚੈ ਦੇ ਵਾਪਾਰਾ, ਸਤਿਗੁਰਿ ਤੁਠੈ ਪਾਈਅਨਿ ਅੰਦਰਿ ਰਤਨ ਭੰਡਾਰਾ
- ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ, ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲ ਮਾਨਾ ਮਾਲੁ ਮੁਸਾਵੈ
- ਰਾਜੇ ਰਯਤਿ ਸਿਕਦਾਰ ਕੋਇ ਨ ਰਹਸੀਓ, ਹਟ ਪਟਣ ਬਾਜਾਰ ਹੁਕਮੀ ਢਹਸੀਓ
- ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ, ਸਗਲੀ ਧਰਤੀ ਸਕਰ ਹੋਵੈ ਖੁਸੀ ਕਰੇ ਨਿਤ ਜੀਉ
- ਭਾਰ ਅਠਾਰਹ ਮੇਵਾ ਹੋਵੈ ਗਰੁੜਾ ਹੋਇ ਸੁਆਉ, ਚੰਦੁ ਸੂਰਜੁ ਦੁਇ ਫਿਰਦੇ ਰਖੀਅਹਿ ਨਿਹਚਲੁ ਹੋਵੈ ਥਾਉ
- ਜੇ ਦੇਹੈ ਦੁਖੁ ਲਾਈਐ ਪਾਪ ਗਰਹ ਦੁਇ ਰਾਹੁ, ਰਤੁ ਪੀਣੇ ਰਾਜੇ ਸਿਰੈ ਉਪਰਿ ਰਖੀਅਹਿ ਏਵੈ ਜਾਪੈ ਭਾਉ
- ਅਗੀ ਪਾਲਾ ਕਪੜੁ ਹੋਵੈ ਖਾਣਾ ਹੋਵੈ ਵਾਉ, ਸੁਰਗੈ ਦੀਆ ਮੋਹਣੀਆ ਇਸਤਰੀਆ ਹੋਵਨਿ ਨਾਨਕ ਸਭੋ ਜਾਉ
- ਬਦਫੈਲੀ ਗੈਬਾਨਾ ਖਸਮੁ ਨ ਜਾਣਈ, ਸੋ ਕਹੀਐ ਦੇਵਾਨਾ ਆਪੁ ਨ ਪਛਾਣਈ
- ਸੋ ਜੀਵਿਆ ਜਿਸੁ ਮਨਿ ਵਸਿਆ ਸੋਇ, ਨਾਨਕ ਅਵਰੁ ਨ ਜੀਵੈ ਕੋਇ
- ਕਿਆ ਖਾਧੈ ਕਿਆ ਪੈਧੈ ਹੋਇ, ਜਾ ਮਨਿ ਨਾਹੀ ਸਚਾ ਸੋਇ
- ਜਾਤੀ ਦੈ ਕਿਆ ਹਥਿ ਸਚੁ ਪਰਖੀਐ, ਮਹੁਰਾ ਹੋਵੈ ਹਥਿ ਮਰੀਐ ਚਖੀਐ
- ਜਾ ਪਕਾ ਤਾ ਕਟਿਆ ਰਹੀ ਸੁ ਪਲਰਿ ਵਾੜਿ, ਸਣੁ ਕੀਸਾਰਾ ਚਿਥਿਆ ਕਣੁ ਲਇਆ ਤਨੁ ਝਾੜਿ
- ਵੇਖੁ ਜਿ ਮਿਠਾ ਕਟਿਆ ਕਟਿ ਕੁਟਿ ਬਧਾ ਪਾਇ, ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ
- ਇਕਨਾ ਮਰਣੁ ਨ ਚਿਤਿ ਆਸ ਘਣੇਰਿਆ, ਮਰਿ ਮਰਿ ਜੰਮਹਿ ਨਿਤ ਕਿਸੈ ਨ ਕੇਰਿਆ
- ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ, ਪਥਰ ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ
- ਕੈਹਾ ਕੰਚਨੁ ਤੁਟੈ ਸਾਰੁ, ਅਗਨੀ ਗੰਢੁ ਪਾਏ ਲੋਹਾਰੁ
- ਆਪੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ, ਇਕਿ ਖੋਟੇ ਇਕਿ ਖਰੇ ਆਪੇ ਪਰਖਣਹਾਰੁ
- ਹਮ ਜੇਰ ਜਿਮੀ ਦੁਨੀਆ ਪੀਰਾ ਮਸਾਇਕਾ ਰਾਇਆ, ਮੇ ਰਵਦਿ ਬਾਦਿਸਾਹਾ ਅਫਜੂ ਖੁਦਾਇ
- ਨ ਦੇਵ ਦਾਨਵਾ ਨਰਾ, ਨ ਸਿਧ ਸਾਧਿਕਾ ਧਰਾ
- ਨ ਦਾਦੇ ਦਿਹੰਦ ਆਦਮੀ, ਨ ਸਪਤ ਜੇਰ ਜਿਮੀ
- ਨ ਸੂਰ ਸਸਿ ਮੰਡਲੋ, ਨ ਸਪਤ ਦੀਪ ਨਹ ਜਲੋ
- ਨ ਰਿਜਕੁ ਦਸਤ ਆ ਕਸੇ, ਹਮਾ ਰਾ ਏਕੁ ਆਸ ਵਸੇ
- ਪਰੰਦਏ ਨ ਗਿਰਾਹ ਜਰ, ਦਰਖਤ ਆਬ ਆਸ ਕਰ
- ਨਾਨਕ ਲਿਲਾਰਿ ਲਿਖਿਆ ਸੋਇ, ਮੇਟਿ ਨ ਸਾਕੈ ਕੋਇ
- ਸਚਾ ਤੇਰਾ ਹੁਕਮੁ ਗੁਰਮੁਖਿ ਜਾਣਿਆ, ਗੁਰਮਤੀ ਆਪੁ ਗਵਾਇ ਸਚੁ ਪਛਾਣਿਆ
- ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ, ਘਾਹੁ ਖਾਨਿ ਤਿਨਾ ਮਾਸੁ ਖਵਾਲੇ ਏਹਿ ਚਲਾਏ ਰਾਹ
- ਇਕਿ ਮਾਸਹਾਰੀ ਇਕਿ ਤ੍ਰਿਣੁ ਖਾਹਿ, ਇਕਨਾ ਛਤੀਹ ਅੰਮ੍ਰਿਤ ਪਾਹਿ
- ਪੂਰੇ ਗੁਰ ਕੀ ਕਾਰ ਕਰਮਿ ਕਮਾਈਐ, ਗੁਰਮਤੀ ਆਪੁ ਗਵਾਇ ਨਾਮੁ ਧਿਆਈਐ
- ਤੁਧੁ ਭਾਵੈ ਤਾ ਵਾਵਹਿ ਗਾਵਹਿ ਤੁਧੁ ਭਾਵੈ ਜਲਿ ਨਾਵਹਿ, ਜਾ ਤੁਧੁ ਭਾਵਹਿ ਤਾ ਕਰਹਿ ਬਿਭੂਤਾ ਸਿੰਙੀ ਨਾਦੁ ਵਜਾਵਹਿ
- ਜਾ ਤੂੰ ਵਡਾ ਸਭਿ ਵਡਿਆਂਈਆ ਚੰਗੈ ਚੰਗਾ ਹੋਈ, ਜਾ ਤੂੰ ਸਚਾ ਤਾ ਸਭੁ ਕੋ ਸਚਾ ਕੂੜਾ ਕੋਇ ਨ ਕੋਈ
- ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ, ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ
- ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ, ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ
- ਭਗਤਾ ਤੈ ਸੈਸਾਰੀਆ ਜੋੜੁ ਕਦੇ ਨ ਆਇਆ, ਕਰਤਾ ਆਪਿ ਅਭੁਲੁ ਹੈ ਨ ਭੁਲੈ ਕਿਸੈ ਦਾ ਭੁਲਾਇਆ
- ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ, ਸੇਈ ਪੂਰੇ ਸਾਹ ਵਖਤੈ ਉਪਰਿ ਲੜਿ ਮੁਏ
- ਜਾ ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ, ਮੁਠੀ ਧੰਧੈ ਚੋਰਿ ਮਹਲੁ ਨ ਪਾਈਐ
- ਸਚਾ ਭੋਜਨੁ ਭਾਉ ਸਤਿਗੁਰਿ ਦਸਿਆ, ਸਚੇ ਹੀ ਪਤੀਆਇ ਸਚਿ ਵਿਗਸਿਆ
- ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ, ਸਗਲੇ ਦੂਖ ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ
- ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ, ਵਿਣੁ ਸਚੇ ਕੂੜਿਆਰੁ ਬੰਨਿ ਚਲਾਈਐ
- ਨਾਨਕ ਗੁਰੁ ਸੰਤੋਖੁ ਰੁਖੁ ਧਰਮੁ ਫੁਲੁ ਫਲ ਗਿਆਨੁ, ਰਸਿ ਰਸਿਆ ਹਰਿਆ ਸਦਾ ਪਕੈ ਕਰਮਿ ਧਿਆਨਿ
- ਸੁਇਨੇ ਕਾ ਬਿਰਖੁ ਪਤ ਪਰਵਾਲਾ ਫੁਲ ਜਵੇਹਰ ਲਾਲ, ਤਿਤੁ ਫਲ ਰਤਨ ਲਗਹਿ ਮੁਖਿ ਭਾਖਿਤ ਹਿਰਦੈ ਰਿਦੈ ਨਿਹਾਲੁ
- ਜੀਵਦਿਆ ਮਰੁ ਮਾਰਿ ਨ ਪਛੋਤਾਈਐ, ਝੂਠਾ ਇਹੁ ਸੰਸਾਰੁ ਕਿਨਿ ਸਮਝਾਈਐ
- ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ, ਮਨਿ ਮੁਖਿ ਵਸਹਿ ਤਿਸੁ ਜਿਸੁ ਤੂੰ ਚਿਤਿ ਨ ਆਵਹੀ
- ਮਤਿ ਪੰਖੇਰੂ ਕਿਰਤੁ ਸਾਥਿ ਕਬ ਉਤਮ ਕਬ ਨੀਚ, ਕਬ ਚੰਦਨਿ ਕਬ ਅਕਿ ਡਾਲਿ ਕਬ ਉਚੀ ਪਰੀਤਿ
- ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ, ਵੇਦ ਕਹਹਿ ਵਖਿਆਣ ਅੰਤੁ ਨ ਪਾਵਣਾ
- ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ, ਕਰਨਿ ਭਗਤਿ ਦਿਨੁ ਰਾਤਿ ਨ ਰਹਨੀ ਵਾਰੀਆ
- ਮਾਰੂ ਮੀਹਿ ਨ ਤ੍ਰਿਪਤਿਆ ਅਗੀ ਲਹੈ ਨ ਭੁਖ, ਰਾਜਾ ਰਾਜਿ ਨ ਤ੍ਰਿਪਤਿਆ ਸਾਇਰ ਭਰੇ ਕਿਸੁਕ
- ਖਸਮੈ ਕੈ ਦਰਬਾਰਿ ਢਾਢੀ ਵਸਿਆ, ਸਚਾ ਖਸਮੁ ਕਲਾਣਿ ਕਮਲੁ ਵਿਗਸਿਆ
- ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ, ਧੋਤੇ ਮੂਲਿ ਨ ਉਤਰਹਿ ਜੇ ਸਉ ਧੋਵਣ ਪਾਹਿ
- ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ, ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ
- ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ, ਸਚੈ ਪੁਰਖਿ ਅਲਖਿ ਸਿਰਜਿ ਨਿਹਾਲਿਆ
- ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ, ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ
- ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ, ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ ਸਗਾਹੀ
- ਤੁਧੁ ਸਚੇ ਸੁਬਹਾਨੁ ਸਦਾ ਕਲਾਣਿਆ, ਤੂੰ ਸਚਾ ਦੀਬਾਣੁ ਹੋਰਿ ਆਵਣ ਜਾਣਿਆ
- ਆਪਿ ਬੁਝਾਏ ਸੋਈ ਬੂਝੈ, ਜਿਸੁ ਆਪਿ ਸੁਝਾਏ ਤਿਸੁ ਸਭੁ ਕਿਛੁ ਸੂਝੈ
- ਹਉ ਢਾਢੀ ਵੇਕਾਰੁ ਕਾਰੈ ਲਾਇਆ, ਰਾਤਿ ਦਿਹੈ ਕੈ ਵਾਰ ਧੁਰਹੁ ਫੁਰਮਾਇਆ
ਰਾਗੁ ਗਉੜੀ
- ਭੈ ਬਿਨੁ ਕੋਇ ਨ ਲੰਘਸਿ ਪਾਰਿ, ਭੈ ਭਉ ਰਾਖਿਆ ਭਾਇ ਸਵਾਰਿ
- ਡਰੀਐ ਜੇ ਡਰੁ ਹੋਵੈ ਹੋਰੁ, ਡਰਿ ਡਰਿ ਡਰਣਾ ਮਨ ਕਾ ਸੋਰੁ
- ਕਹਣਾ ਹੈ ਕਿਛੁ ਕਹਣੁ ਨ ਜਾਇ, ਤਉ ਕੁਦਰਤਿ ਕੀਮਤਿ ਨਹੀ ਪਾਇ
- ਕਥਤਾ ਬਕਤਾ ਸੁਨਤਾ ਸੋਈ, ਆਪੁ ਬੀਚਾਰੇ ਸੁ ਗਿਆਨੀ ਹੋਈ
- ਨਾਮੁ ਮਿਲੈ ਚਲੈ ਮੈ ਨਾਲਿ, ਬਿਨੁ ਨਾਵੈ ਬਾਧੀ ਸਭ ਕਾਲਿ
- ਨਾਮੁ ਰਿਦੈ ਅੰਮ੍ਰਿਤੁ ਮੁਖਿ ਨਾਮੁ, ਨਰਹਰ ਨਾਮੁ ਨਰਹਰ ਨਿਹਕਾਮੁ
- ਵਾਹੁ ਵਾਹੁ ਸਾਚੇ ਮੈ ਤੇਰੀ ਟੇਕ, ਹਉ ਪਾਪੀ ਤੂੰ ਨਿਰਮਲੁ ਏਕ
- ਰੇ ਮਨ ਮੇਰੇ ਭਰਮੁ ਨ ਕੀਜੈ, ਮਨਿ ਮਾਨਿਐ ਅੰਮ੍ਰਿਤ ਰਸੁ ਪੀਜੈ
- ਮਰਣੁ ਲਿਖਾਇ ਆਏ ਨਹੀ ਰਹਣਾ, ਹਰਿ ਜਪਿ ਜਾਪਿ ਰਹਣੁ ਹਰਿ ਸਰਣਾ
- ਨਾ ਜਾਣਾ ਕਰਮ ਕੇਵਡ ਤੇਰੀ ਦਾਤਿ, ਕਰਮੁ ਧਰਮੁ ਤੇਰੇ ਨਾਮ ਕੀ ਜਾਤਿ
- ਕਿਆ ਡਰੀਐ ਡਰੁ ਡਰਹਿ ਸਮਾਨਾ, ਪੂਰੇ ਗੁਰ ਕੈ ਸਬਦਿ ਪਛਾਨਾ
- ਰਾਮ ਭਗਤਿ ਗੁਰ ਸੇਵਾ ਤਰਣਾ, ਬਾਹੁੜਿ ਜਨਮੁ ਨ ਹੋਇ ਹੈ ਮਰਣਾ
- ਸੁਣਿ ਸੁਣਿ ਸਿਖ ਹਮਾਰੀ, ਸੁਕ੍ਰਿਤੁ ਕੀਤਾ ਰਹਸੀ ਮੇਰੇ ਜੀਅੜੇ ਬਹੁੜਿ ਨ ਆਵੈ ਵਾਰੀ
- ਸ੍ਰੀ ਰਾਮ ਨਾਮਾ ਉਚਰੁ ਮਨਾ, ਆਗੈ ਜਮ ਦਲੁ ਬਿਖਮੁ ਘਨਾ
- ਜੋਗ ਜੁਗਤਿ ਇਵ ਪਾਵਸਿਤਾ, ਏਕੁ ਸਬਦੁ ਦੂਜਾ ਹੋਰੁ ਨਾਸਤਿ ਕੰਦ ਮੂਲਿ ਮਨੁ ਲਾਵਸਿਤਾ
- ਮਨ ਏਕੋ ਸਾਹਿਬੁ ਭਾਈ ਰੇ, ਤੇਰੇ ਤੀਨਿ ਗੁਣਾ ਸੰਸਾਰਿ ਸਮਾਵਹਿ ਅਲਖੁ ਨ ਲਖਣਾ ਜਾਈ ਰੇ
- ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ, ਕਹੇ ਨ ਜਾਨੀ ਅਉਗਣ ਮੇਰੇ
- ਨਾਮੁ ਨ ਜਾਨਿਆ ਰਾਮ ਕਾ, ਮੂੜੇ ਫਿਰਿ ਪਾਛੈ ਪਛੁਤਾਹਿ ਰੇ
- ਮੈ ਬਨਜਾਰਨਿ ਰਾਮ ਕੀ, ਤੇਰਾ ਨਾਮੁ ਵਖਰੁ ਵਾਪਾਰੁ ਜੀ
- ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ, ਹਉ ਵਾਰੀ ਜਾਉ ਜਿਤੁ ਸੋਹਿਲੈ ਸਦਾ ਸੁਖੁ ਹੋਇ
- ਇਨ ਬਿਧਿ ਰਾਮ ਰਮਤ ਮਨੁ ਮਾਨਿਆ, ਗਿਆਨ ਅੰਜਨੁ ਗੁਰ ਸਬਦਿ ਪਛਾਨਿਆ
- ਚਤੁਰਾਈ ਨਹ ਚੀਨਿਆ ਜਾਇ, ਬਿਨੁ ਮਾਰੇ ਕਿਉ ਕੀਮਤਿ ਪਾਇ
- ਨਿਰਗੁਣ ਰਾਮੁ ਗੁਣਹ ਵਸਿ ਹੋਇ, ਆਪੁ ਨਿਵਾਰਿ ਬੀਚਾਰੇ ਸੋਇ
- ਐਸਾ ਜਗੁ ਦੇਖਿਆ ਜੂਆਰੀ, ਸਭਿ ਸੁਖ ਮਾਗੈ ਨਾਮੁ ਬਿਸਾਰੀ
- ਦੂਜਾ ਕਉਣੁ ਕਹਾ ਨਹੀ ਕੋਈ, ਸਭ ਮਹਿ ਏਕੁ ਨਿਰੰਜਨੁ ਸੋਈ
- ਐਸਾ ਜੋਗੀ ਜੁਗਤਿ ਬੀਚਾਰੈ, ਪੰਚ ਮਾਰਿ ਸਾਚੁ ਉਰਿ ਧਾਰੈ
- ਜੋਗੀ ਕਉ ਕੈਸਾ ਡਰੁ ਹੋਇ, ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ
- ਦਰਸਨੁ ਦੇਖਿ ਭਈ ਮਤਿ ਪੂਰੀ, ਅਠਸਠਿ ਮਜਨੁ ਚਰਨਹ ਧੂਰੀ
- ਐਸਾ ਗਰਬੁ ਬੁਰਾ ਸੰਸਾਰੈ, ਜਿਸੁ ਗੁਰੁ ਮਿਲੈ ਤਿਸੁ ਗਰਬੁ ਨਿਵਾਰੈ
- ਕਿਆ ਪਹਿਰਉ ਕਿਆ ਓਢਿ ਦਿਖਾਵਉ, ਬਿਨੁ ਜਗਦੀਸ ਕਹਾ ਸੁਖੁ ਪਾਵਉ
- ਐਸਾ ਰਾਮ ਭਗਤੁ ਜਨੁ ਹੋਈ, ਹਰਿ ਗੁਣ ਗਾਇ ਮਿਲੈ ਮਲੁ ਧੋਈ
- ਤੂੰ ਮਨਿ ਹਰਿ ਜੀਉ ਤੂੰ ਮਨਿ ਸੂਖ, ਨਾਮੁ ਬਿਸਾਰਿ ਸਹਹਿ ਜਮ ਦੂਖ
- ਹਉ ਹਉ ਕਰਤ ਨਹੀ ਸਚੁ ਪਾਈਐ, ਹਉਮੈ ਜਾਇ ਪਰਮ ਪਦੁ ਪਾਈਐ
- ਜੋ ਉਪਜੈ ਸੋ ਕਾਲਿ ਸੰਘਾਰਿਆ, ਹਮ ਹਰਿ ਰਾਖੇ ਗੁਰਸਬਦੁ ਬੀਚਾਰਿਆ
- ਸਚ ਘਰਿ ਬੈਸੈ ਕਾਲੁ ਨ ਜੋਹੈ, ਮਨਮੁਖ ਕਉ ਆਵਤ ਜਾਵਤ ਦੁਖੁ ਮੋਹੈ
- ਰਾਮ ਨ ਜਪਹੁ ਅਭਾਗੁ ਤੁਮਾਰਾ, ਜੁਗਿ ਜੁਗਿ ਦਾਤਾ ਪ੍ਰਭੁ ਰਾਮੁ ਹਮਾਰਾ
- ਇਤ ਉਤ ਰਾਖਹੁ ਦੀਨ ਦਇਆਲਾ, ਤਉ ਸਰਣਾਗਤਿ ਨਦਰਿ ਨਿਹਾਲਾ
- ਬਿਨੁ ਗੁਰਸਬਦ ਨ ਛੂਟੀਐ ਦੇਖਹੁ ਵੀਚਾਰਾ, ਜੇ ਲਖ ਕਰਮ ਕਮਾਵਹੀ ਬਿਨੁ ਗੁਰ ਅੰਧਿਆਰਾ
- ਮੁੰਧ ਰੈਣਿ ਦੁਹੇਲੜੀਆ ਜੀਉ ਨੀਦ ਨ ਆਵੈ, ਸਾ ਧਨ ਦੁਬਲੀਆ ਜੀਉ ਪਿਰ ਕੈ ਹਾਵੈ
- ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ, ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ
ਰਾਗੁ ਆਸਾ
- ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮੑਾਲੇ, ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ
- ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ, ਕੋਈ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ
- ਸੋ ਕਿਉ ਵਿਸਰੈ ਮੇਰੀ ਮਾਇ, ਸਾਚਾ ਸਾਹਿਬੁ ਸਾਚੈ ਨਾਇ
- ਜਾਣਹੁ ਜੋਤਿ ਨ ਪੂਛਹੁ ਜਾਤੀ ਆਗੈ ਜਾਤਿ ਨ ਹੇ
- ਨਾਨਕ ਨਾਮ ਵਿਟਹੁ ਕੁਰਬਾਣੁ, ਅੰਧੀ ਦੁਨੀਆ ਸਾਹਿਬੁ ਜਾਣੁ
- ਸਾਹਿਬੁ ਮੇਰਾ ਏਕੋ ਹੈ, ਏਕੋ ਹੈ ਭਾਈ ਏਕੋ ਹੈ
- ਪੂਰੇ ਤਾਲ ਜਾਣੈ ਸਾਲਾਹ, ਹੋਰੁ ਨਚਣਾ ਖੁਸੀਆ ਮਨ ਮਾਹ
- ਕਿਆ ਉਪਮਾ ਤੇਰੀ ਆਖੀ ਜਾਇ, ਤੂੰ ਸਰਬੇ ਪੂਰਿ ਰਹਿਆ ਲਿਵ ਲਾਇ
- ਕਰੇ ਵਖਿਆਣੁ ਜਾਣੈ ਜੇ ਕੋਈ, ਅੰਮ੍ਰਿਤੁ ਪੀਵੈ ਸੋਈ
- ਤਉ ਪਰਵਾਹ ਕੇਹੀ ਕਿਆ ਕੀਜੈ, ਜਨਮਿ ਜਨਮਿ ਕਿਛੁ ਲੀਜੀ ਲੀਜੈ
- ਗਾਵਹੁ ਗਾਵਹੁ ਕਾਮਣੀ ਬਿਬੇਕ ਬੀਚਾਰੁ, ਹਮਰੈ ਘਰਿ ਆਇਆ ਜਗਜੀਵਨੁ ਭਤਾਰੁ
- ਮਨ ਚੂਰੇ ਖਟੁ ਦਰਸਨ ਜਾਣੁ, ਸਰਬ ਜੋਤਿ ਪੂਰਨ ਭਗਵਾਨੁ
- ਜੋ ਦੀਸੈ ਸੋ ਉਪਜੈ ਬਿਨਸੈ, ਬਿਨੁ ਜਲ ਸਰਵਰਿ ਕਮਲੁ ਨ ਦੀਸੈ
- ਹੈ ਹਜੂਰਿ ਹਾਜਰੁ ਅਰਦਾਸਿ, ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ
- ਹਰਿ ਜੀਉ ਰਾਖਹੁ ਅਪਨੀ ਸਰਣਾਈ, ਗੁਰ ਪਰਸਾਦੀ ਹਰਿ ਰਸੁ ਪਾਇਆ ਨਾਮੁ ਪਦਾਰਥੁ ਨਉ ਨਿਧਿ ਪਾਈ
- ਗੁਰ ਪੂਰੇ ਤੇ ਗਤਿ ਮਿਤਿ ਪਾਈ, ਇਹੁ ਸੰਸਾਰੁ ਬਿਖੁ ਵਤ ਅਤਿ ਭਉਜਲੁ ਗੁਰਸਬਦੀ ਹਰਿ ਪਾਰਿ ਲੰਘਾਈ
- ਬੋਲਹੁ ਰਾਮੁ ਕਰੇ ਨਿਸਤਾਰਾ, ਗੁਰ ਪਰਸਾਦਿ ਰਤਨੁ ਹਰਿ ਲਾਭੈ ਮਿਟੈ ਅਗਿਆਨੁ ਹੋਇ ਉਜੀਆਰਾ
- ਐਸਾ ਗੁਰਮਤਿ ਰਮਤੁ ਸਰੀਰਾ, ਹਰਿ ਭਜੁ ਮੇਰੇ ਮਨ ਗਹਿਰ ਗੰਭੀਰਾ
- ਮੈ ਤਾਂ ਨਾਮੁ ਤੇਰਾ ਆਧਾਰੁ, ਤੂੰ ਦਾਤਾ ਕਰਣਹਾਰੁ ਕਰਤਾਰੁ
- ਕੀ ਵਿਸਰਹਿ ਦੁਖੁ ਬਹੁਤਾ ਲਾਗੈ, ਦੁਖੁ ਲਾਗੈ ਤੂੰ ਵਿਸਰੁ ਨਾਹੀ
- ਪਾਂਡੇ ਐਸਾ ਬ੍ਰਹਮ ਬੀਚਾਰੁ, ਨਾਮੇ ਸੁਚਿ ਨਾਮੋ ਪੜਉ ਨਾਮੇ ਚਜੁ ਆਚਾਰੁ
- ਸਾਚੁ ਨਾਮੁ ਗੁਰ ਸਬਦਿ ਵੀਚਾਰਿ, ਗੁਰਮੁਖਿ ਸਾਚੇ ਸਾਚੈ ਦਰਬਾਰਿ
- ਤੁਝ ਬਿਨੁ ਅਵਰੁ ਨ ਕੋਈ ਮੇਰੇ ਪਿਆਰੇ ਤੁਝ ਬਿਨੁ ਅਵਰੁ ਨ ਕੋਇ ਹਰੇ, ਸਰਬੀ ਰੰਗੀ ਰੂਪੀ ਤੂੰਹੈ ਤਿਸੁ ਬਖਸੇ ਜਿਸੁ ਨਦਰਿ ਕਰੇ
- ਮੋਹੁ ਅਰੁ ਭਰਮੁ ਤਜਹੁ ਤੁਮੑ ਬੀਰ, ਸਾਚੁ ਨਾਮੁ ਰਿਦੇ ਰਵੈ ਸਰੀਰ
- ਤੇਰਾ ਭਾਣਾ ਸਭੁ ਕਿਛੁ ਹੋਵੈ, ਮਨਹਠਿ ਕੀਚੈ ਅੰਤਿ ਵਿਗੋਵੈ
- ਘੁੰਘਰੂ ਵਾਜੈ ਜੇ ਮਨੁ ਲਾਗੈ, ਤਉ ਜਮੁ ਕਹਾ ਕਰੇ ਮੋ ਸਿਉ ਆਗੈ
- ਇਉ ਕਿਉ ਕੰਤ ਪਿਆਰੀ ਹੋਵਾ, ਸਹੁ ਜਾਗੈ ਹਉ ਨਿਸ ਭਰਿ ਸੋਵਾ
- ਸਹੁ ਮੇਰਾ ਏਕੁ ਦੂਜਾ ਨਹੀ ਕੋਈ, ਨਦਰਿ ਕਰੇ ਮੇਲਾਵਾ ਹੋਈ
- ਮੇਰੇ ਸਾਹਿਬ ਹਉ ਕੀਤਾ ਤੇਰਾ, ਜਾਂ ਤੂੰ ਦੇਹਿ ਜਪੀ ਨਾਉ ਤੇਰਾ
- ਮਨ ਏਕੁ ਨ ਚੇਤਸਿ ਮੂੜ ਮਨਾ, ਹਰਿ ਬਿਸਰਤ ਤੇਰੇ ਗੁਣ ਗਲਿਆ
- ਜੈ ਘਰਿ ਕਰਤੇ ਕੀਰਤਿ ਹੋਇ, ਸੋ ਘਰੁ ਰਾਖੁ ਵਡਾਈ ਤੋਹਿ
- ਹਰਿ ਕੇ ਨਾਮ ਬਿਨਾ ਜਗੁ ਧੰਧਾ, ਜੇ ਬਹੁਤਾ ਸਮਝਾਈਐ ਭੋਲਾ ਭੀ ਸੋ ਅੰਧੋ ਅੰਧਾ
- ਲੋਕਾ ਮਤ ਕੋ ਫਕੜਿ ਪਾਇ, ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ
- ਤਉ ਕਾਰਣਿ ਸਾਹਿਬਾ ਰੰਗਿ ਰਤੇ, ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ
- ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ, ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ
- ਲਾਲ ਬਹੁ ਗੁਣਿ ਕਾਮਣਿ ਮੋਹੀ, ਤੇਰੇ ਗੁਣ ਹੋਹਿ ਨ ਅਵਰੀ
- ਤੇਰਾ ਹੁਕਮੁ ਭਲਾ ਤੁਧੁ ਭਾਵੈ, ਨਾਨਕ ਤਾ ਕਉ ਮਿਲੈ ਵਡਾਈ ਸਾਚੇ ਨਾਮਿ ਸਮਾਵੈ
- ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ, ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਾਇਆ ਰਸ ਭੋਗੰ
- ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ, ਅਹਿਨਿਸਿ ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦ ਗਹਿਆ
- ਕਰਤਾ ਤੂੰ ਸਭਨਾ ਕਾ ਸੋਈ, ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ
- ਐਸਾ ਗਿਆਨੁ ਸੁਨਹੁ ਅਭ ਮੋਰੇ, ਭਰਿਪੁਰਿ ਧਾਰਿ ਰਹਿਆ ਸਭ ਠਉਰੇ
- ਸਾਚ ਧਣੀ ਜਗੁ ਆਇ ਬਿਨਾਸਾ, ਛੂਟਸਿ ਪ੍ਰਾਣੀ ਗੁਰਮੁਖਿ ਦਾਸਾ
- ਐਸਾ ਸਾਚਾ ਤੂੰ ਏਕੋ ਜਾਣੁ, ਜੰਮਣੁ ਮਰਣਾ ਹੁਕਮੁ ਪਛਾਣੁ
- ਕਉਣੁ ਮਰੈ ਕਉਣੁ ਰੋਵੈ ਓਹੀ, ਕਰਣ ਕਾਰਣ ਸਭਸੈ ਸਿਰਿ ਤੋਹੀ
- ਐਸਾ ਸਾਹੁ ਸਰਾਫੀ ਕਰੈ, ਸਾਚੀ ਨਦਰਿ ਏਕ ਲਿਵ ਤਰੈ
- ਐਸੇ ਪ੍ਰੇਮ ਭਗਤਿ ਵੀਚਾਰੀ, ਗੁਰਮੁਖਿ ਸਾਚਾ ਨਾਮੁ ਮੁਰਾਰੀ
- ਕਹਾ ਚਲਹੁ ਮਨ ਰਹਹੁ ਘਰੇ, ਗੁਰਮੁਖਿ ਰਾਮ ਨਾਮਿ ਤ੍ਰਿਪਤਾਸੇ ਖੋਜਤ ਪਾਵਹੁ ਸਹਜਿ ਹਰੇ
- ਬਿਨੁ ਗੁਰਸਬਦੈ ਮਨੁ ਨਹੀ ਠਉਰਾ, ਸਿਮਰਹੁ ਰਾਮ ਨਾਮੁ ਅਤਿ ਨਿਰਮਲੁ ਅਵਰ ਤਿਆਗਹੁ ਹਉਮੈ ਕਉਰਾ
- ਰਾਮ ਨਾਮ ਬਿਨੁ ਕਵਨੁ ਹਮਾਰਾ, ਸੁਖ ਦੁਖ ਸਮ ਕਰਿ ਨਾਮੁ ਨ ਛੋਡਉ ਆਪੇ ਬਖਸਿ ਮਿਲਾਵਣਹਾਰਾ
- ਰਾਮੁ ਜਪਹੁ ਮੇਰੀ ਸਖੀ ਸਖੈਨੀ, ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ
- ਆਦੇਸੁ ਬਾਬਾ ਆਦੇਸੁ, ਆਦਿ ਪੁਰਖ ਤੇਰਾ ਅੰਤੁ ਨ ਪਾਇਆ ਕਰਿ ਕਰਿ ਦੇਖਹਿ ਵੇਸ
- ਇਹੁ ਜਗੁ ਤੇਰਾ ਤੂ ਗੋਸਾਈ, ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ
- ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ
- ਦਰੁ ਬੀਭਾ ਮੈ ਨੀਮੑਿ ਕੋ ਕੈ ਕਰੀ ਸਲਾਮੁ, ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ
- ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ, ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ
- ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ, ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ
- ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ, ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ
- ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ, ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ
- ਮੈ ਓਲੑਗੀਆ ਓਲੑਗੀ ਹਮ ਛੋਰੂ ਥਾਰੇ, ਜਿਉ ਤੂੰ ਰਾਖਹਿ ਤਿਉ ਰਹਾ ਮੁਖਿ ਨਾਮੁ ਹਮਾਰੇ
- ਨਾਨਕ ਕੀ ਅਰਦਾਸਿ ਹੈ ਸਚ ਨਾਮਿ ਸੁਹੇਲਾ, ਆਪੁ ਗਇਆ ਸੋਝੀ ਪਈ ਗੁਰਸਬਦੀ ਮੇਲਾ
- ਜਉ ਲਗੁ ਜੀਉ ਪਰਾਣ ਸਚੁ ਧਿਆਈਐ, ਲਾਹਾ ਹਰਿ ਗੁਣ ਗਾਇ ਮਿਲੈ ਸੁਖੁ ਪਾਈਐ
- ਬਿਨੁ ਨਾਵੈ ਕਿਆ ਜੀਵਨਾ ਫਿਟੁ ਧ੍ਰਿਗੁ ਚਤੁਰਾਈ, ਸਤਿਗੁਰ ਸਾਧੁ ਨ ਸੇਵਿਆ ਹਰਿ ਭਗਤਿ ਨ ਭਾਈ
- ਮਨ ਕਾਹੇ ਭੂਲੇ ਮੂੜ ਮਨਾ, ਜਬ ਲੇਖਾ ਦੇਵਹਿ ਬੀਰਾ ਤਉ ਪੜਿਆ
- ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ, ਧਨ ਪਿਰ ਨੇਹੁ ਘਣਾ ਰਸਿ ਪ੍ਰੀਤਿ ਦਇਆਲਾ ਰਾਮ
- ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ, ਮੇਰਾ ਮਨੋ ਮੇਰਾ ਮਨੁ ਰਾਤਾ ਲਾਲ ਪਿਆਰੇ ਰਾਮ
- ਮੇਰਾ ਮਨੋ ਮੇਰਾ ਮਨੁ ਰਾਤਾ ਰਾਮ ਪਿਆਰੇ ਰਾਮ, ਸਚੁ ਸਾਹਿਬੋ ਆਦਿ ਪੁਰਖੁ ਅਪਰੰਪਰੋ ਧਾਰੇ ਰਾਮ
- ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ, ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ
- ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ, ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ
ਰਾਗੁ ਗੂਜਰੀ
- ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ
- ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ, ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ
- ਚੇਤਹੁ ਬਾਸੁਦੇਉ ਬਨਵਾਲੀ, ਰਾਮੁ ਰਿਦੈ ਜਪਮਾਲੀ
- ਐ ਜੀ ਜਪੁ ਤਪੁ ਸੰਜਮੁ ਸਚੁ ਅਧਾਰ, ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ
- ਭਾਈ ਰੇ ਰਾਮ ਨਾਮਿ ਚਿਤੁ ਲਾਈ, ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ
- ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ, ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ
- ਜਪਿ ਮਨ ਨਾਮੁ ਹਰਿ ਸਰਣੀ, ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ
ਰਾਗੁ ਬਿਹਾਗੜਾ
- ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ, ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ
- ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ, ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ
- ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ, ਪੁਤੁ ਜਿਨੂਰਾ ਧੀਅ ਜਿੰਨੂਰੀ ਜੋਰੂ ਜਿੰਨਾ ਦਾ ਸਿਕਦਾਰੁ
- ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ, ਨਾਰਦਿ ਕਹਿਆ ਸਿ ਪੂਜ ਕਰਾਂਹੀ
ਰਾਗੁ ਵਡਹੰਸੁ
- ਹਉ ਵਾਰੀ ਵੰਞਾ ਖੰਨੀਐ ਵੰਞਾ ਤਉ ਸਾਹਿਬ ਕੇ ਨਾਵੈ
- ਮੇਰਾ ਕੰਤੁ ਰੀਸਾਲੂ ਕੀ ਧਨ ਅਵਰਾ ਰਾਵੇ ਜੀ
- ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ, ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ
- ਕਾਇਆ ਕੂੜਿ ਵਿਗਾੜਿ ਕਾਹੇ ਨਾਈਐ, ਨਾਤਾ ਸੋ ਪਰਵਾਣੁ ਸਚੁ ਕਮਾਈਐ
- ਕਰਹੁ ਦਇਆ ਤੇਰਾ ਨਾਮੁ ਵਖਾਣਾ, ਸਭ ਉਪਾਈਐ ਆਪਿ ਆਪੇ ਸਰਬ ਸਮਾਣਾ
- ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ, ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ
- ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ, ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ
- ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ, ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ
ਸੋਰਠ
- ਭੀ ਸਾਲਾਹਿਹੁ ਸਾਚਾ ਸੋਇ, ਜਾ ਕੀ ਨਦਰਿ ਸਦਾ ਸੁਖੁ ਹੋਇ
- ਬਾਬਾ ਮਾਇਆ ਸਾਥਿ ਨ ਹੋਇ, ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ
- ਮਨੁ ਮਾਨਿਆ ਨਾਮੁ ਸਖਾਈ, ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ
- ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ, ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ
- ਕਰਤਾ ਤੂ ਮੈ ਮਾਣੁ ਨਿਮਾਣੇ, ਮਾਣੁ ਮਹਤੁ ਨਾਮੁ ਧਨੁ ਪਲੈ ਸਾਚੈ ਸਬਦਿ ਸਮਾਣੇ
- ਸਾਚੇ ਸਚਿਆਰ ਵਿਟਹੁ ਕੁਰਬਾਣੁ, ਨਾ ਤਿਸੁ ਰੂਪ ਵਰਨੁ ਨਹੀ ਰੇਖਿਆ ਸਾਚੈ ਸਬਦਿ ਨੀਸਾਣੁ
- ਮਨ ਰੇ ਰਾਮ ਨਾਮ ਜਸੁ ਲੇਇ, ਬਿਨੁ ਗੁਰ ਇਹੁ ਰਸੁ ਕਿਉ ਲਹਉ ਗੁਰੁ ਮੇਲੈ ਹਰਿ ਦੇਇ
- ਘਟਿ ਘਟਿ ਰਵਿ ਰਹਿਆ ਬਨਵਾਰੀ, ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰਸਬਦੀ ਦੇਖਿ ਨਿਹਾਰੀ ਜੀਉ
- ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ, ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ
- ਮਨ ਰੇ ਸਮਝੁ ਕਵਨ ਮਤਿ ਲਾਗਾ, ਨਾਮੁ ਵਿਸਾਰਿ ਅਨ ਰਸ ਲੋਭਾਨੇ ਫਿਰਿ ਪਛੁਤਾਹਿ ਅਭਾਗਾ
- ਮਨ ਰੇ ਰਾਮ ਜਪਹੁ ਸੁਖੁ ਹੋਈ, ਅਹਿਨਿਸਿ ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ
- ਮਨ ਮੇਰੇ ਗੁਰ ਬਚਨੀ ਨਿਧਿ ਪਾਈ, ਤਾ ਤੇ ਸਚ ਮਹਿ ਰਹਿਆ ਸਮਾਈ
- ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ, ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ
- ਸੁਣਿ ਪੰਡਿਤ ਕਰਮਾ ਕਾਰੀ, ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ
- ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ, ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ
- ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ, ਹਉ ਪਾਪੀ ਪਾਖੰਡੀਆ ਭਾਈ ਮਨਿ ਤਨਿ ਨਾਮ ਵਿਸੇਖੁ
- ਰਾਗੁ ਸੋਰਠਿ ਵਾਰ ਮਹਲੇ ੪ ਕੀ
- ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ, ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ
- ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ, ਹੁਕਮੁ ਹੋਆ ਹਾਸਲੁ ਤਦੇ ਹੋਇ ਨਿਬੜਿਆ ਹੰਢਹਿ ਜੀਅ ਕਮਾਂਦੇ
ਧਨਾਸਰੀ
- ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ
- ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ
- ਹਿਕਮਤਿ ਹੁਕਮਿ ਨ ਪਾਇਆ ਜਾਇ, ਕਿਉ ਕਰਿ ਸਾਚਿ ਮਿਲਉ ਮੇਰੀ ਮਾਇ
- ਗੁਰ ਪਰਸਾਦੀ ਪਾਇਆ ਜਾਇ, ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ
- ਬਹੁਤਾ ਬੋਲਣੁ ਝਖਣੁ ਹੋਇ, ਵਿਣੁ ਬੋਲੇ ਜਾਣੈ ਸਭੁ ਸੋਇ
- ਸੁਣਿ ਮਨ ਅੰਧੇ ਕੁਤੇ ਕੂੜਿਆਰ, ਬਿਨੁ ਬੋਲੇ ਬੂਝੀਐ ਸਚਿਆਰ
- ਨਾਨਕ ਜੇ ਵਿਚਿ ਰੁਪਾ ਹੋਇ, ਖਰਾ ਖਰਾ ਆਖੈ ਸਭੁ ਕੋਇ
- ਕਲ ਮਹਿ ਰਾਮ ਨਾਮੁ ਸਾਰੁ, ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ
- ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ, ਅਨਹਤਾ ਸਬਦ ਵਾਜੰਤ ਭੇਰੀ
- ਕਿਆ ਬਗੁ ਬਪੁੜਾ ਛਪੜੀ ਨਾਇ, ਕੀਚੜਿ ਡੂਬੈ ਮੈਲੁ ਨ ਜਾਇ
- ਗੁਰਮੁਖਿ ਭਗਤਿ ਸਹਜ ਘਰੁ ਪਾਈਐ, ਬਿਨੁ ਗੁਰ ਭੇਟੇ ਮਰਿ ਆਈਐ ਜਾਈਐ
- ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ, ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ
- ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ, ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ
- ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ, ਮਸਤਕਿ ਲਿਖਿਅੜਾ ਲੇਖੁ ਪੁਰਬਿ ਕਮਾਇਆ ਜੀਉ
ਰਾਗੁ ਤਿਲੰਗ
- ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ, ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ
- ਤਉ ਦਰਸਨ ਕੀ ਕਰਉ ਸਮਾਇ, ਮੈ ਦਰਿ ਮਾਗਤੁ ਭੀਖਿਆ ਪਾਇ
- ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ, ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ, ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ
- ਇਆਨੜੀਏ ਮਾਨੜਾ ਕਾਇ ਕਰੇਹਿ, ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ
- ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ, ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ
- ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ
ਰਾਗੁ ਸੂਹੀ
- ਜਪਹੁ ਤ ਏਕੋ ਨਾਮਾ, ਅਵਰਿ ਨਿਰਾਫਲ ਕਾਮਾ
- ਐਸਾ ਗਿਆਨੁ ਜਪਹੁ ਮਨ ਮੇਰੇ, ਹੋਵਹੁ ਚਾਕਰ ਸਾਚੇ ਕੇਰੇ
- ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨੑਿ, ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ
- ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ
- ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ, ਸੂਖੀ ਕਰੈ ਪਸਾਉ ਦੂਖ ਵਿਸਾਰਸੀ
- ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ, ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ
- ਤੇਰਾ ਸਦੜਾ ਸੁਣੀਜੈ ਭਾਈ ਜੇ ਕੋ ਬਹੈ ਅਲਾਇ
- ਗਲੀ ਜੋਗੁ ਨ ਹੋਈ, ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ
- ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ, ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ
- ਨਾ ਮੈ ਰੂਪੁ ਨ ਬੰਕੇ ਨੈਣਾ, ਨਾ ਕੁਲ ਢੰਗੁ ਨ ਮੀਠੇ ਬੈਣਾ
- ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ, ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ
- ਚਲੈ ਜਨਮੁ ਸਵਾਰਿ ਵਖਰੁ ਸਚੁ ਲੈ, ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ
- ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ, ਹਉਮੈ ਆਵੈ ਜਾਇ ਭਰਮਿ ਭੁਲਾਵਣਾ
- ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ, ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ
- ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ, ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ
- ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ, ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ
- ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ, ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ
- ਹਮ ਘਰਿ ਸਾਜਨ ਆਏ, ਸਾਚੈ ਮੇਲਿ ਮਿਲਾਏ
- ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ, ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ
- ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ, ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ
- ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ, ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ
- ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ, ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ
- ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ, ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ
- ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ, ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ
- ਨਾਨਕ ਇਹੁ ਤਨੁ ਜਾਲਿ ਜਿਨਿ ਜਲਿਐ ਨਾਮੁ ਵਿਸਾਰਿਆ, ਪਉਦੀ ਜਾਇ ਪਰਾਲਿ ਪਿਛੈ ਹਥੁ ਨ ਅੰਬੜੈ ਤਿਤੁ ਨਿਵੰਧੈ ਤਾਲਿ
- ਨਾਨਕ ਮਨ ਕੇ ਕੰਮ ਫਿਟਿਆ ਗਣਤ ਨ ਆਵਹੀ, ਕਿਤੀ ਲਹਾ ਸਹੰਮ ਜਾ ਬਖਸੇ ਤਾ ਧਕਾ ਨਹੀ
- ਨਾਨਕ ਬਦਰਾ ਮਾਲ ਕਾ ਭੀਤਰਿ ਧਰਿਆ ਆਣਿ, ਖੋਟੇ ਖਰੇ ਪਰਖੀਅਨਿ ਸਾਹਿਬ ਕੈ ਦੀਬਾਣਿ
- ਨਾਵਣ ਚਲੇ ਤੀਰਥੀ ਮਨਿ ਖੋਟੈ ਤਨਿ ਚੋਰ, ਇਕੁ ਭਾਉ ਲਥੀ ਨਾਤਿਆ ਦੁਇ ਭਾ ਚੜੀਅਸੁ ਹੋਰ
- ਦੁਇ ਦੀਵੇ ਚਉਦਹ ਹਟਨਾਲੇ, ਜੇਤੇ ਜੀਅ ਤੇਤੇ ਵਣਜਾਰੇ
- ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ, ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ
- ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ, ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ
- ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ, ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ
- ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ, ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ
- ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ, ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ
- ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ, ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ
- ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ, ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ
- ਜਿਨੀ ਨ ਪਾਇਓ ਪ੍ਰੇਮ ਰਸੁ ਕੰਤ ਨ ਪਾਇਓ ਸਾਉ, ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਉ
- ਸਉ ਓਲਾਮੑੇ ਦਿਨੈ ਕੇ ਰਾਤੀ ਮਿਲਨੑਿ ਸਹੰਸ, ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ
- ਦੀਵਾ ਬਲੈ ਅੰਧੇਰਾ ਜਾਇ, ਬੇਦ ਪਾਠ ਮਤਿ ਪਾਪਾ ਖਾਇ
- ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ, ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ
- ਕਾਇਆ ਕੂਮਲ ਫੁਲ ਗੁਣ ਨਾਨਕ ਗੁਪਸਿ ਮਾਲ, ਏਨੀ ਫੁਲੀ ਰਉ ਕਰੇ ਅਵਰ ਕਿ ਚੁਣੀਅਹਿ ਡਾਲ
- ਪਹਿਲ ਬਸੰਤੈ ਆਗਮਨਿ ਪਹਿਲਾ ਮਉਲਿਓ ਸੋਇ, ਜਿਤੁ ਮਉਲਿਐ ਸਭ ਮਉਲੀਐ ਤਿਸਹਿ ਨ ਮਉਲਿਹੁ ਕੋਇ
ਰਾਗੁ ਬਿਲਾਵਲੁ
- ਤੇਰੇ ਗੁਣ ਗਾਵਾ ਦੇਹਿ ਬੁਝਾਈ, ਜੈਸੇ ਸਚ ਮਹਿ ਰਹਉ ਰਜਾਈ
- ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ, ਕਉਣੁ ਜਾਣੈ ਪੀਰ ਪਰਾਈ, ਹਮ ਨਾਹੀ ਚਿੰਤ ਪਰਾਈ
- ਐਸਾ ਨਾਮੁ ਨਿਰੰਜਨ ਦੇਉ, ਹਉ ਜਾਚਿਕੁ ਤੂ ਅਲਖ ਅਭੇਉ
- ਬਿਨੁ ਦਰਸਨ ਕੈਸੇ ਜੀਵਉ ਮੇਰੀ ਮਾਈ, ਹਰਿ ਬਿਨੁ ਜੀਅਰਾ ਰਹਿ ਨ ਸਕੈ ਖਿਨੁ ਸਤਿਗੁਰਿ ਬੂਝ ਬੁਝਾਈ
- ਐਸਾ ਗਿਆਨੁ ਪਦਾਰਥੁ ਨਾਮੁ, ਗੁਰਮੁਖਿ ਪਾਵਸਿ ਰਸਿ ਰਸਿ ਮਾਨੁ
- ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ, ਬਿਨੁ ਨਾਵੈ ਕਿਛੁ ਸੰਗਿ ਨ ਜਾਨਾ
- ਕਿਆ ਜਪੁ ਜਾਪਉ ਬਿਨੁ ਜਗਦੀਸੈ, ਗੁਰ ਕੈ ਸਬਦਿ ਮਹਲੁ ਘਰੁ ਦੀਸੈ
- ਮੁੰਧ ਨਵੇਲੜੀਆ ਗੋਇਲਿ ਆਈ ਰਾਮ, ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ
- ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ, ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ
- ਕੋਈ ਵਾਹੇ ਕੋ ਲੁਣੈ ਕੋ ਪਾਏ ਖਲਿਹਾਨਿ, ਨਾਨਕ ਏਵ ਨ ਜਾਪਈ ਕੋਈ ਖਾਇ ਨਿਦਾਨਿ
- ਜਿਸੁ ਮਨਿ ਵਸਿਆ ਤਰਿਆ ਸੋਇ, ਨਾਨਕ ਜੋ ਭਾਵੈ ਸੋ ਹੋਇ
ਰਾਮਕਲੀ
- ਨ ਜਾਣਾ ਹਰੇ ਮੇਰੀ ਕਵਨ ਗਤੇ, ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ
- ਜੀਵਨ ਤਲਬ ਨਿਵਾਰਿ ਸੁਆਮੀ, ਅੰਧ ਕੂਪਿ ਮਾਇਆ ਮਨੁ ਗਾਡਿਆ ਕਿਉ ਕਰਿ ਉਤਰਉ ਪਾਰਿ ਸੁਆਮੀ
- ਕਿਨ ਬਿਧਿ ਸਾਗਰੁ ਤਰੀਐ, ਜੀਵਤਿਆ ਨਹ ਮਰੀਐ
- ਬਾਬਾ ਗੋਰਖੁ ਜਾਗੈ, ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ
- ਸੋ ਅਉਧੂਤੁ ਐਸੀ ਮਤਿ ਪਾਵੈ, ਅਹਿਨਿਸਿ ਸੁੰਨਿ ਸਮਾਧਿ ਸਮਾਵੈ
- ਗੁਰ ਤਾਰਿ ਤਾਰਣਹਾਰਿਆ, ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ
- ਐਸਾ ਦੀਵਾ ਨੀਰਿ ਤਰਾਇ, ਜਿਤੁ ਦੀਵੈ ਸਭ ਸੋਝੀ ਪਾਇ
- ਨਾਨਕ ਬਿਰਥਾ ਕੋਇ ਨ ਹੋਇ, ਐਸੀ ਦਰਗਹ ਸਾਚਾ ਸੋਇ
- ਐਸਾ ਗਿਆਨੁ ਬੀਚਾਰੈ ਕੋਈ, ਤਿਸ ਤੇ ਮੁਕਤਿ ਪਰਮ ਗਤਿ ਹੋਈ
- ਸੋ ਹਰਿ ਜਨੁ ਹਰਿ ਪ੍ਰਭ ਭਾਵੈ, ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਲਾਜ ਛੋਡਿ ਹਰਿ ਕੇ ਗੁਣ ਗਾਵੈ
- ਜੋਗੀ ਜੁਗਤਿ ਸਹਜ ਘਰਿ ਵਾਸੈ, ਏਕ ਦ੍ਰਿਸਟਿ ਏਕੋ ਕਰਿ ਦੇਖਿਆ ਭੀਖਿਆ ਭਾਇ ਸਬਦਿ ਤ੍ਰਿਪਤਾਸੈ
- ਜੀਵਨ ਤਲਬ ਨਿਵਾਰਿ, ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ
- ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ, ਘਰਿ ਘਰਿ ਮਾਗਤ ਲਾਜ ਨ ਲਾਗੈ
- ਪ੍ਰਾਣੀ ਰਾਮ ਭਗਤਿ ਸੁਖੁ ਪਾਈਐ, ਗੁਰਮੁਖਿ ਹਰਿ ਹਰਿ ਮੀਠਾ ਲਾਗੈ ਹਰਿ ਹਰਿ ਨਾਮਿ ਸਮਾਈਐ
- ਝੂਠੁ ਨ ਬੋਲਿ ਪਾਡੇ ਸਚੁ ਕਹੀਐ, ਹਉਮੈ ਜਾਇ ਸਬਦਿ ਘਰੁ ਲਹੀਐ
- ਗੁਰੁ ਸੇਵਿ ਮਨਾ ਹਰਿ ਜਨ ਸੰਗੁ ਕੀਜੈ, ਜਮੁ ਜੰਦਾਰੁ ਜੋਹਿ ਨਹੀ ਸਾਕੈ ਸਰਪਨਿ ਡਸਿ ਨ ਸਕੈ ਹਰਿ ਕਾ ਰਸੁ ਪੀਜੈ
- ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ, ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ
- ਤਨੁ ਧਨੁ ਦੇਖਤ ਗਰਬਿ ਗਇਆ, ਕਨਿਕ ਕਾਮਨੀ ਸਿਉ ਹੇਤੁ ਵਧਾਇਹਿ ਕੀ ਨਾਮੁ ਵਿਸਾਰਹਿ ਭਰਮਿ ਗਇਆ
- ਮੇਰਾ ਗੁਰੁ ਦਇਆਲੁ ਸਦਾ ਰੰਗਿ ਲੀਣਾ, ਅਹਿਨਿਸਿ ਰਹੈ ਏਕ ਲਿਵ ਲਾਗੀ ਸਾਚੇ ਦੇਖਿ ਪਤੀਣਾ
- ਗੁਰਮੁਖਿ ਕੇਤੀ ਸਬਦਿ ਉਧਾਰੀ ਸੰਤਹੁ
- ਸੁਣਿ ਪਾਡੇ ਕਿਆ ਲਿਖਹੁ ਜੰਜਾਲਾ, ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ
- ਕਿਆ ਭਵੀਐ ਸਚਿ ਸੂਚਾ ਹੋਇ, ਸਾਚ ਸਬਦ ਬਿਨੁ ਮੁਕਤਿ ਨ ਕੋਇ
- ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ, ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ
- ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ, ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ
- ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ, ਕੰਦ ਮੂਲੁ ਅਹਾਰੋ ਖਾਈਐ ਅਉਧੂ ਬੋਲੈ ਗਿਆਨੇ
- ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ, ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ
- ਊਂਧਉ ਖਪਰੁ ਪੰਚ ਭੂ ਟੋਪੀ, ਕਾਂਇਆ ਕੜਾਸਣੁ ਮਨੁ ਜਾਗੋਟੀ
- ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ, ਅੰਤਰਿ ਬਾਹਰਿ ਸਬਦਿ ਸੁ ਜੁਗਤਾ
- ਦੁਰਮਤਿ ਬਾਧਾ ਸਰਪਨਿ ਖਾਧਾ, ਮਨਮੁਖਿ ਖੋਇਆ ਗੁਰਮੁਖਿ ਲਾਧਾ
- ਕਿਸੁ ਕਾਰਣਿ ਗ੍ਰਿਹੁ ਤਜਿਓ ਉਦਾਸੀ, ਕਿਸੁ ਕਾਰਣਿ ਇਹੁ ਭੇਖੁ ਨਿਵਾਸੀ
- ਕਿਤੁ ਬਿਧਿ ਪੁਰਖਾ ਜਨਮੁ ਵਟਾਇਆ, ਕਾਹੇ ਕਉ ਤੁਝੁ ਇਹੁ ਮਨੁ ਲਾਇਆ
- ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁੰਨ ਕਹਾ ਘਰ ਵਾਸੋ, ਗਿਆਨ ਕੀ ਮੁਦ੍ਰਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ
- ਆਦਿ ਕਉ ਬਿਸਮਾਦੁ ਬੀਚਾਰੁ ਕਥੀਅਲੇ ਸੁੰਨ ਨਿਰੰਤਰਿ ਵਾਸੁ ਲੀਆ, ਅਕਲਪਤ ਮੁਦ੍ਰਾ ਗੁਰ ਗਿਆਨੁ ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ
- ਸਾਚੌ ਉਪਜੈ ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ, ਝੂਠੇ ਆਵਹਿ ਠਵਰ ਨ ਪਾਵਹਿ ਦੂਜੈ ਆਵਾ ਗਉਣੁ ਭਇਆ
- ਗੁਰਮੁਖਿ ਸਾਚੇ ਕਾ ਭਉ ਪਾਵੈ, ਗੁਰਮੁਖਿ ਬਾਣੀ ਅਘੜੁ ਘੜਾਵੈ
- ਗੁਰਮੁਖਿ ਅਕਥੁ ਕਥੈ ਬੀਚਾਰਿ, ਗੁਰਮੁਖਿ ਨਿਬਹੈ ਸਪਰਵਾਰਿ
- ਗੁਰਮੁਖਿ ਅਸਟ ਸਿਧੀ ਸਭਿ ਬੁਧੀ, ਗੁਰਮੁਖਿ ਭਵਜਲੁ ਤਰੀਐ ਸਚ ਸੁਧੀ
- ਨਾਮਿ ਰਤੇ ਸਿਧ ਗੋਸਟਿ ਹੋਇ, ਨਾਮਿ ਰਤੇ ਸਦਾ ਤਪੁ ਹੋਇ
- ਗੁਰਮੁਖਿ ਰਤਨੁ ਲਹੈ ਲਿਵ ਲਾਇ, ਗੁਰਮੁਖਿ ਪਰਖੈ ਰਤਨੁ ਸੁਭਾਇ
- ਗੁਰਮੁਖਿ ਸਾਸਤ੍ਰ ਸਿਮ੍ਰਿਤਿ ਬੇਦ, ਗੁਰਮੁਖਿ ਪਾਵੈ ਘਟਿ ਘਟਿ ਭੇਦ
- ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ, ਅਵਗਣ ਮੇਟੈ ਗੁਣਿ ਨਿਸਤਾਰੈ
- ਗੁਰਮੁਖਿ ਚੂਕੈ ਆਵਣ ਜਾਣੁ, ਗੁਰਮੁਖਿ ਦਰਗਹ ਪਾਵੈ ਮਾਣੁ
- ਕਵਣ ਮੂਲੁ ਕਵਣ ਮਤਿ ਵੇਲਾ, ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ
- ਮੈਣ ਕੇ ਦੰਤ ਕਿਉ ਖਾਈਐ ਸਾਰੁ, ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ
- ਸਚ ਭੈ ਰਾਤਾ ਗਰਬੁ ਨਿਵਾਰੈ, ਏਕੋ ਜਾਤਾ ਸਬਦੁ ਵੀਚਾਰੈ
- ਸਬਦੁ ਭਾਖਤ ਸਸਿ ਜੋਤਿ ਅਪਾਰਾ, ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ
- ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ, ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਨ ਪੁੰਨੰ
- ਨਉ ਸਰ ਸੁਭਰ ਦਸਵੈ ਪੂਰੇ, ਤਹ ਅਨਹਤ ਸੁੰਨ ਵਜਾਵਹਿ ਤੂਰੇ
- ਕੁਬੁਧਿ ਚਵਾਵੈ ਸੋ ਕਿਤੁ ਠਾਇ, ਕਿਉ ਤਤੁ ਨ ਬੂਝੈ ਚੋਟਾ ਖਾਇ
- ਸਾਚੁ ਵਖਰੁ ਧਨੁ ਪਲੈ ਹੋਇ, ਆਪਿ ਤਰੈ ਤਾਰੇ ਭੀ ਸੋਇ
- ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ, ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ
- ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ, ਗਿਆਨ ਕੀ ਮੁਦ੍ਰਾ ਕਵਨ ਅਉਧੂ ਸਿਧ ਕੀ ਕਵਨ ਕਮਾਈ
- ਗੁਰ ਪਰਸਾਦੀ ਰੰਗੇ ਰਾਤਾ, ਅੰਮ੍ਰਿਤੁ ਪੀਆ ਸਾਚੇ ਮਾਤਾ
- ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ, ਨਾਭਿ ਪਵਨੁ ਘਰਿ ਆਸਣਿ ਬੈਸੈ ਗੁਰਮੁਖਿ ਖੋਜਤ ਤਤੁ ਲਹੈ
- ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ, ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ
- ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ, ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ
- ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ, ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ
- ਸਤੀ ਪਾਪੁ ਕਰਿ ਸਤੁ ਕਮਾਹਿ, ਗੁਰ ਦੀਖਿਆ ਘਰਿ ਦੇਵਣ ਜਾਹਿ
- ਹਿੰਦੂ ਕੈ ਘਰਿ ਹਿੰਦੂ ਆਵੈ, ਸੂਤੁ ਜਨੇਊ ਪੜਿ ਗਲਿ ਪਾਵੈ
- ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ, ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ
- ਸੋ ਗਿਰਹੀ ਜੋ ਨਿਗ੍ਰਹੁ ਕਰੈ, ਜਪੁ ਤਪੁ ਸੰਜਮੁ ਭੀਖਿਆ ਕਰੈ
- ਸੋ ਅਉਧੂਤੀ ਜੋ ਧੂਪੈ ਆਪੁ, ਭਿਖਿਆ ਭੋਜਨੁ ਕਰੈ ਸੰਤਾਪੁ
- ਸੋ ਉਦਾਸੀ ਜਿ ਪਾਲੇ ਉਦਾਸੁ, ਅਰਧ ਉਰਧ ਕਰੇ ਨਿਰੰਜਨ ਵਾਸੁ
- ਸੋ ਪਾਖੰਡੀ ਜਿ ਕਾਇਆ ਪਖਾਲੇ, ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ
- ਸੋ ਬੈਰਾਗੀ ਜਿ ਉਲਟੇ ਬ੍ਰਹਮੁ, ਗਗਨ ਮੰਡਲ ਮਹਿ ਰੋਪੈ ਥੰਮੁ
- ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ, ਕੰਨ ਪੜਾਇ ਕਿਆ ਖਾਜੈ ਭੁਗਤਿ
- ਨਾਨਕੁ ਆਖੈ ਰੇ ਮਨਾ ਸੁਣੀਐ ਸਿਖ ਸਹੀ, ਲੇਖਾ ਰਬੁ ਮੰਗੇਸੀਆ ਬੈਠਾ ਕਢਿ ਵਹੀ
- ਸਹੰਸਰ ਦਾਨ ਦੇ ਇੰਦ੍ਰੁ ਰੋਆਇਆ, ਪਰਸ ਰਾਮੁ ਰੋਵੈ ਘਰਿ ਆਇਆ
- ਸਾਵਣੁ ਰਾਤਿ ਅਹਾੜੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ, ਲਬੁ ਵਤ੍ਰ ਦਰੋਗੁ ਬੀਉ ਹਾਲੀ ਰਾਹਕੁ ਹੇਤ
- ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ, ਹਲੁ ਹਲੇਮੀ ਹਾਲੀ ਚਿਤੁ ਚੇਤਾ ਵਤ੍ਰ ਵਖਤ ਸੰਜੋਗੁ
- ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ, ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ
- ਵੇਲਿ ਪਿੰਞਾਇਆ ਕਤਿ ਵੁਣਾਇਆ, ਕਟਿ ਕੁਟਿ ਕਰਿ ਖੁੰਬਿ ਚੜਾਇਆ
- ਸਚ ਕੀ ਕਾਤੀ ਸਚੁ ਸਭੁ ਸਾਰੁ, ਘਾੜਤ ਤਿਸ ਕੀ ਅਪਰ ਅਪਾਰ
- ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ, ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ
- ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ, ਸਰਵਰ ਅੰਦਰਿ ਹੀਰਾ ਮੋਤੀ ਸੋ ਹੰਸਾ ਕਾ ਖਾਣਾ
- ਸਾਹਿਬੁ ਮੇਰਾ ਉਜਲਾ ਜੇ ਕੋ ਚਿਤਿ ਕਰੇਇ, ਨਾਨਕ ਸੋਈ ਸੇਵੀਐ ਸਦਾ ਸਦਾ ਜੋ ਦੇਇ
ਰਾਗੁ ਮਾਰੂ
- ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ, ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ
- ਬਾਬਾ ਮੈ ਕਰਮਹੀਣ ਕੂੜਿਆਰ, ਨਾਮੁ ਨ ਪਾਇਆ ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ
- ਮੂਰਖ ਮਨ ਕਾਹੇ ਕਰਸਹਿ ਮਾਣਾ, ਉਠਿ ਚਲਣਾ ਖਸਮੈ ਭਾਣਾ
- ਚਿਤ ਚੇਤਸਿ ਕੀ ਨਹੀ ਬਾਵਰਿਆ, ਹਰਿ ਬਿਸਰਤ ਤੇਰੇ ਗੁਣ ਗਲਿਆ
- ਦਾਦਰ ਤੂ ਕਬਹਿ ਨ ਜਾਨਸਿ ਰੇ, ਭਖਸਿ ਸਿਬਾਲੁ ਬਸਸਿ ਨਿਰਮਲ ਜਲ ਅੰਮ੍ਰਿਤੁ ਨ ਲਖਸਿ ਰੇ
- ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਨੀ ਮਨੁ ਲਾਗ, ਅਠਸਠਿ ਤੀਰਥ ਨਾਮੁ ਪ੍ਰਭ ਨਾਨਕ ਜਿਸੁ ਮਸਤਕਿ ਭਾਗ
- ਜੋ ਮੈ ਬੇਦਨ ਸਾ ਕਿਸੁ ਆਖਾ ਮਾਈ, ਹਰਿ ਬਿਨੁ ਜੀਉ ਨ ਰਹੈ ਕੈਸੇ ਰਾਖਾ ਮਾਈ
- ਤੇਰੇ ਲਾਲੇ ਕਿਆ ਚਤੁਰਾਈ, ਸਾਹਿਬ ਕਾ ਹੁਕਮੁ ਨ ਕਰਣਾ ਜਾਈ
- ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ, ਹਉ ਹਰਿ ਬਿਨੁ ਅਵਰੁ ਨ ਜਾਨਾ
- ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ, ਜਿਸੁ ਤੂ ਦੇਹਿ ਤਿਸੈ ਨਿਸਤਾਰੈ
- ਮੂੜੇ ਕਾਇਚੇ ਭਰਮਿ ਭੁਲਾ, ਨਹ ਚੀਨਿਆ ਪਰਮਾਨੰਦੁ ਬੈਰਾਗੀ
- ਬਾਬਾ ਸਾਚਾ ਸਾਹਿਬੁ ਦੂਰਿ ਨ ਦੇਖੁ, ਸਰਬ ਜੋਤਿ ਜਗਜੀਵਨਾ ਸਿਰਿ ਸਿਰਿ ਸਾਚਾ ਲੇਖੁ
- ਗੁਸਾਈ ਤੇਰਾ ਕਹਾ ਨਾਮੁ ਕੈਸੇ ਜਾਤੀ, ਜਾ ਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ
- ਜਿਸ ਨੋ ਸਾਚਾ ਸਿਫਤੀ ਲਾਏ, ਗੁਰਮੁਖਿ ਵਿਰਲੇ ਕਿਸੈ ਬੁਝਾਏ, ਅੰਮ੍ਰਿਤ ਕੀ ਸਾਰ ਸੋਈ ਜਾਣੈ ਜਿ ਅੰਮ੍ਰਿਤ ਕਾ ਵਾਪਾਰੀ ਜੀਉ
- ਤੂ ਅਜਰਾਵਰੁ ਅਮਰੁ ਤੂ ਸਭ ਚਾਲਣਹਾਰੀ, ਨਾਮੁ ਰਸਾਇਣੁ ਭਾਇ ਲੈ ਪਰਹਰਿ ਦੁਖੁ ਭਾਰੀ
- ਬਾਬਾ ਜਗੁ ਫਾਥਾ ਮਹਾ ਜਾਲਿ, ਗੁਰ ਪਰਸਾਦੀ ਉਬਰੇ ਸਚਾ ਨਾਮੁ ਸਮਾਲਿ
- ਬਾਬਾ ਮੈ ਕੁਚੀਲੁ ਕਾਚਉ ਮਤਿਹੀਨ, ਨਾਮ ਬਿਨਾ ਕੋ ਕਛੁ ਨਹੀ ਗੁਰਿ ਪੂਰੈ ਪੂਰੀ ਮਤਿ ਕੀਨ
- ਐਸਾ ਲਾਲਾ ਮੇਰੇ ਲਾਲ ਕੋ ਸੁਣਿ ਖਸਮ ਹਮਾਰੇ, ਜਿਉ ਫੁਰਮਾਵਹਿ ਤਿਉ ਚਲਾ ਸਚੁ ਲਾਲ ਪਿਆਰੇ
- ਲਾਲਾ ਗੋਲਾ ਖਸਮ ਕਾ ਖਸਮੈ ਵਡਿਆਈ, ਗੁਰ ਪਰਸਾਦੀ ਉਬਰੇ ਹਰਿ ਕੀ ਸਰਣਾਈ
- ਕਿਉ ਰਹੀਐ ਉਠਿ ਚਲਣਾ ਬੁਝੁ ਸਬਦ ਬੀਚਾਰਾ, ਜਿਸੁ ਤੂ ਮੇਲਹਿ ਸੋ ਮਿਲੈ ਧੁਰਿ ਹੁਕਮੁ ਅਪਾਰਾ
- ਬਾਬਾ ਐਸੀ ਰਵਤ ਰਵੈ ਸੰਨਿਆਸੀ, ਗੁਰ ਕੈ ਸਬਦਿ ਏਕ ਲਿਵ ਲਾਗੀ ਤੇਰੈ ਨਾਮਿ ਰਤੇ ਤ੍ਰਿਪਤਾਸੀ
- ਸੰਸਾਰੁ ਭਵਜਲੁ ਕਿਉ ਤਰੈ, ਗੁਰਮੁਖਿ ਨਾਮੁ ਨਿਰੰਜਨੁ ਪਾਈਐ ਅਫਰਿਓ ਭਾਰੁ ਅਫਾਰੁ ਟਰੈ
- ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ, ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ ਨਦਰਿ ਨਿਹਾਲਿ
- ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ, ਗੁਰ ਬਿਨੁ ਏਤਾ ਭਵਿ ਥਕੀ ਗੁਰਿ ਪਿਰੁ ਮੇਲਿਮੁ ਦਿਤਮੁ ਮਿਲਾਇ
- ਬਾਬਾ ਮੂਰਖੁ ਹਾ ਨਾਵੈ ਬਲਿ ਜਾਉ, ਤੂ ਕਰਤਾ ਤੂ ਦਾਨਾ ਬੀਨਾ ਤੇਰੈ ਨਾਮਿ ਤਰਾਉ
- ਸਾਚਾ ਸਚੁ ਸੋਈ ਅਵਰੁ ਨ ਕੋਈ, ਜਿਨਿ ਸਿਰਜੀ ਤਿਨ ਹੀ ਫੁਨਿ ਗੋਈ
- ਆਪੇ ਧਰਤੀ ਧਉਲੁ ਅਕਾਸੰ, ਆਪੇ ਸਾਚੇ ਗੁਣ ਪਰਗਾਸੰ
- ਦੂਜੀ ਦੁਰਮਤਿ ਅੰਨੀ ਬੋਲੀ, ਕਾਮ ਕ੍ਰੋਧ ਕੀ ਕਚੀ ਚੋਲੀ
- ਆਦਿ ਜੁਗਾਦੀ ਅਪਰ ਅਪਾਰੇ, ਆਦਿ ਨਿਰੰਜਨ ਖਸਮ ਹਮਾਰੇ
- ਸਾਚੈ ਮੇਲੇ ਸਬਦਿ ਮਿਲਾਏ, ਜਾ ਤਿਸੁ ਭਾਣਾ ਸਹਜਿ ਸਮਾਏ
- ਆਪੇ ਕਰਤਾ ਪੁਰਖੁ ਬਿਧਾਤਾ, ਜਿਨਿ ਆਪੇ ਆਪਿ ਉਪਾਇ ਪਛਾਤਾ
- ਕੇਤੇ ਜੁਗ ਵਰਤੇ ਗੁਬਾਰੈ, ਤਾੜੀ ਲਾਈ ਅਪਰ ਅਪਾਰੈ
- ਹਰਿ ਸਾ ਮੀਤੁ ਨਾਹੀ ਮੈ ਕੋਈ, ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ
- ਅਸੁਰ ਸਘਾਰਣ ਰਾਮੁ ਹਮਾਰਾ, ਘਟਿ ਘਟਿ ਰਮਈਆ ਰਾਮੁ ਪਿਆਰਾ
- ਘਰਿ ਰਹੁ ਰੇ ਮਨ ਮੁਗਧ ਇਆਨੇ, ਰਾਮੁ ਜਪਹੁ ਅੰਤਰਗਤਿ ਧਿਆਨੇ
- ਸਰਣਿ ਪਰੇ ਗੁਰਦੇਵ ਤੁਮਾਰੀ, ਤੂ ਸਮਰਥੁ ਦਇਆਲੁ ਮੁਰਾਰੀ
- ਸਾਚੇ ਸਾਹਿਬ ਸਿਰਜਣਹਾਰੇ, ਜਿਨਿ ਧਰ ਚਕ੍ਰ ਧਰੇ ਵੀਚਾਰੇ
- ਕਾਇਆ ਨਗਰੁ ਨਗਰ ਗੜ ਅੰਦਰਿ, ਸਾਚਾ ਵਾਸਾ ਪੁਰਿ ਗਗਨੰਦਰਿ
- ਦਰਸਨੁ ਪਾਵਾ ਜੇ ਤੁਧੁ ਭਾਵਾ, ਭਾਇ ਭਗਤਿ ਸਾਚੇ ਗੁਣ ਗਾਵਾ
- ਅਰਬਦ ਨਰਬਦ ਧੁੰਧੂਕਾਰਾ, ਧਰਣਿ ਨ ਗਗਨਾ ਹੁਕਮੁ ਅਪਾਰਾ
- ਆਪੇ ਆਪੁ ਉਪਾਇ ਨਿਰਾਲਾ, ਸਾਚਾ ਥਾਨੁ ਕੀਓ ਦਇਆਲਾ
- ਸੁੰਨ ਕਲਾ ਅਪਰੰਪਰਿ ਧਾਰੀ, ਆਪਿ ਨਿਰਾਲਮੁ ਅਪਰ ਅਪਾਰੀ
- ਜਹ ਦੇਖਾ ਤਹ ਦੀਨ ਦਇਆਲਾ, ਆਇ ਨ ਜਾਈ ਪ੍ਰਭੁ ਕਿਰਪਾਲਾ
- ਹਰਿ ਧਨੁ ਸੰਚਹੁ ਰੇ ਜਨ ਭਾਈ, ਸਤਿਗੁਰ ਸੇਵਿ ਰਹਹੁ ਸਰਣਾਈ
- ਸਚੁ ਕਹਹੁ ਸਚੈ ਘਰਿ ਰਹਣਾ, ਜੀਵਤ ਮਰਹੁ ਭਵਜਲੁ ਜਗੁ ਤਰਣਾ
- ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ, ਲਬੁ ਲੋਭੁ ਤਜਿ ਹੋਹੁ ਨਿਚਿੰਦਾ
- ਕੁਦਰਤਿ ਕਰਨੈਹਾਰ ਅਪਾਰਾ, ਕੀਤੇ ਕਾ ਨਾਹੀ ਕਿਹੁ ਚਾਰਾ
- ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਘੋ ਜਾਇ, ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ ਲਾਖ ਵਿਕਾਇ
- ਭੂਲੀ ਭੂਲੀ ਮੈ ਫਿਰੀ ਪਾਧਰੁ ਕਹੈ ਨ ਕੋਇ, ਪੂਛਹੁ ਜਾਇ ਸਿਆਣਿਆ ਦੁਖੁ ਕਾਟੈ ਮੇਰਾ ਕੋਇ
- ਮਹਲ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ, ਜੇ ਗੁਣ ਹੋਵਨਿ ਤਾ ਪਿਰੁ ਰਵੈ ਨਾਨਕ ਅਵਗੁਣ ਮੁੰਧ
- ਸਾਚੁ ਸੀਲ ਸਚੁ ਸੰਜਮੀ ਸਾ ਪੂਰੀ ਪਰਵਾਰਿ, ਨਾਨਕ ਅਹਿਨਿਸਿ ਸਦਾ ਭਲੀ ਪਿਰ ਕੈ ਹੇਤਿ ਪਿਆਰਿ
- ਸਸੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ, ਨਾਨਕ ਧੰਨੁ ਸੋੁਹਾਗਣੀ ਜੋ ਭਾਵਹਿ ਵੇਪਰਵਾਹ
- ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ, ਨਾਨਕ ਲਾਲੋ ਲਾਲੁ ਹੈ ਸਚੈ ਰਤਾ ਸਚੁ
- ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ, ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ
- ਅਲਗਉ ਜੋਇ ਮਧੂਕੜਉ ਸਾਰੰਗਪਾਣਿ ਸਬਾਇ, ਹੀਰੈ ਹੀਰਾ ਬੇਧਿਆ ਨਾਨਕ ਕੰਠਿ ਸੁਭਾਇ
- ਸਰਬੇ ਜੋਇ ਅਗਛਮੀ ਦੂਖੁ ਘਨੇਰੋ ਆਥਿ, ਕਾਲਰੁ ਲਾਦਸਿ ਸਰੁ ਲਾਘਣਉ ਲਾਭੁ ਨ ਪੂੰਜੀ ਸਾਥਿ
- ਪੂੰਜੀ ਸਾਚਉ ਨਾਮੁ ਤੂ ਅਖੁਟਉ ਦਰਬੁ ਅਪਾਰੁ, ਨਾਨਕ ਵਖਰੁ ਨਿਰਮਲਉ ਧੰਨੁ ਸਾਹੁ ਵਾਪਾਰੁ
- ਪੂਰਬ ਪ੍ਰੀਤਿ ਪਿਰਾਣਿ ਲੈ ਮੋਟਉ ਠਾਕੁਰੁ ਮਾਣਿ, ਮਾਥੈ ਊਭੈ ਜਮੁ ਮਾਰਸੀ ਨਾਨਕ ਮੇਲਣੁ ਨਾਮਿ
- ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡੁ, ਅਤਿ ਡਾਹਪਣਿ ਦੁਖੁ ਘਣੋ ਤੀਨੇ ਥਾਵ ਭਰੀਡੁ
- ਮਾਂਦਲੁ ਬੇਦਿ ਸਿ ਬਾਜਣੋ ਘਣੋ ਧੜੀਐ ਜੋਇ, ਨਾਨਕ ਨਾਮੁ ਸਮਾਲਿ ਤੂ ਬੀਜਉ ਅਵਰੁ ਨ ਕੋਇ
- ਸਾਗਰੁ ਗੁਣੀ ਅਥਾਹੁ ਕਿਨਿ ਹਾਥਾਲਾ ਦੇਖੀਐ, ਵਡਾ ਵੇਪਰਵਾਹੁ ਸਤਿਗੁਰੁ ਮਿਲੈ ਤ ਪਾਰਿ ਪਵਾ
- ਸੁਣੀਐ ਏਕੁ ਵਖਾਣੀਐ ਸੁਰਗਿ ਮਿਰਤਿ ਪਇਆਲਿ, ਹੁਕਮੁ ਨ ਜਾਈ ਮੇਟਿਆ ਜੋ ਲਿਖਿਆ ਸੋ ਨਾਲਿ
- ਹਉ ਮੁਆ ਮੈ ਮਾਰਿਆ ਪਉਣੁ ਵਹੈ ਦਰੀਆਉ, ਤ੍ਰਿਸਨਾ ਥਕੀ ਨਾਨਕਾ ਜਾ ਮਨੁ ਰਤਾ ਨਾਇ
- ਹਉ ਮੈ ਕਰੀ ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ, ਬੂਝਹੁ ਗਿਆਨੀ ਬੂਝਣਾ ਏਹ ਅਕਥ ਕਥਾ ਮਨ ਮਾਹਿ
- ਜਿਨਿ ਕੀਆ ਤਿਨਿ ਦੇਖਿਆ ਆਪੇ ਜਾਣੈ ਸੋਇ, ਕਿਸ ਨੋ ਕਹੀਐ ਨਾਨਕਾ ਜਾ ਘਰਿ ਵਰਤੈ ਸਭੁ ਕੋਇ
ਤੁਖਾਰੀ
- ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ, ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ
- ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ, ਸਾ ਧਨ ਸਭਿ ਰਸ ਚੋਲੈ ਅੰਕਿ ਸਮਾਣੀਆ
- ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ, ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ
- ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ, ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ
- ਚੇਤੁ ਬਸੰਤੁ ਭਲਾ ਭਵਰ ਸੁਹਾਵੜੇ, ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ
- ਵੈਸਾਖੁ ਭਲਾ ਸਾਖਾ ਵੇਸ ਕਰੇ, ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ
- ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ, ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ
- ਆਸਾੜੁ ਭਲਾ ਸੂਰਜੁ ਗਗਨਿ ਤਪੈ, ਧਰਤੀ ਦੂਖ ਸਹੈ ਸੋਖੈ ਅਗਨਿ ਭਖੈ
- ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ, ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ
- ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ, ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ
- ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ, ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ
- ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ, ਦੀਪਕੁ ਸਹਜਿ ਬਲੈ ਤਤਿ ਜਲਾਇਆ
- ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ, ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ
- ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ, ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ
- ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ, ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ
- ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ, ਅਨਦਿਨੁ ਰਹਸੁ ਭਇਆ ਆਪੁ ਗਵਾਇਆ
- ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ, ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ
- ਪਹਿਲੈ ਪਹਰੈ ਨੈਣ ਸਲੋਨੜੀਏ ਰੈਣਿ ਅੰਧਿਆਰੀ ਰਾਮ, ਵਖਰੁ ਰਾਖੁ ਮੁਈਏ ਆਵੈ ਵਾਰੀ ਰਾਮ
- ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ, ਸੇਵਕ ਪੂਰ ਕਰੰਮਾ ਸਤਿਗੁਰਿ ਸਬਦਿ ਦਿਖਾਲਿਆ ਰਾਮ
- ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ, ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ
- ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ, ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ
- ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ, ਏ ਮਨ ਮੇਰਿਆ ਛਡਿ ਅਵਗਣ ਗੁਣੀ ਸਮਾਣਿਆ ਰਾਮ
ਰਾਗੁ ਭੈਰਉ
- ਕਿਆ ਕਹੀਐ ਕਿਛੁ ਕਹੀ ਨ ਜਾਇ, ਜੋ ਕਿਛੁ ਅਹੈ ਸਭ ਤੇਰੀ ਰਜਾਇ
- ਭਵਜਲੁ ਬਿਨੁ ਸਬਦੈ ਕਿਉ ਤਰੀਐ, ਨਾਮ ਬਿਨਾ ਜਗੁ ਰੋਗਿ ਬਿਆਪਿਆ ਦੁਬਿਧਾ ਡੁਬਿ ਡੁਬਿ ਮਰੀਐ
- ਪ੍ਰਾਣੀ ਹਰਿ ਜਪਿ ਜਨਮੁ ਗਇਓ, ਸਾਚ ਸਬਦ ਬਿਨੁ ਕਬਹੁ ਨ ਛੂਟਸਿ ਬਿਰਥਾ ਜਨਮੁ ਭਇਓ
- ਅੰਧੁਲੇ ਕਿਆ ਪਾਇਆ ਜਗਿ ਆਇ, ਰਾਮੁ ਰਿਦੈ ਨਹੀ ਗੁਰ ਕੀ ਸੇਵਾ ਚਾਲੇ ਮੂਲੁ ਗਵਾਇ
- ਮਨ ਰੇ ਕਿਉ ਛੂਟਸਿ ਦੁਖੁ ਭਾਰੀ, ਕਿਆ ਲੇ ਆਵਸਿ ਕਿਆ ਲੇ ਜਾਵਸਿ ਰਾਮ ਜਪਹੁ ਗੁਣਕਾਰੀ
- ਸੋ ਜਨੁ ਐਸਾ ਮੈ ਮਨਿ ਭਾਵੈ, ਆਪੁ ਮਾਰਿ ਅਪਰੰਪਰਿ ਰਾਤਾ ਗੁਰ ਕੀ ਕਾਰ ਕਮਾਵੈ
- ਮਨ ਰੇ ਰਾਮ ਭਗਤਿ ਚਿਤੁ ਲਾਈਐ, ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ ਸੇਤੀ ਘਰਿ ਜਾਈਐ
- ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ, ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ ਨਾਵੈ ਨਿਹਫਲੁ ਮਰਿ ਭ੍ਰਮਨਾ
- ਨਾਨਕ ਹਉਮੈ ਰੋਗ ਬੁਰੇ, ਜਹ ਦੇਖਾਂ ਤਹ ਏਕਾ ਬੇਦਨ ਆਪੇ ਬਖਸੈ ਸਬਦਿ ਧੁਰੇ
ਰਾਗੁ ਬਸੰਤੁ
- ਭੋਲਿਆ ਹਉਮੈ ਸੁਰਤਿ ਵਿਸਾਰਿ, ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ
- ਤੇਰਾ ਦਾਸਨਿ ਦਾਸਾ ਕਹਉ ਰਾਇ, ਜਗਜੀਵਨ ਜੁਗਤਿ ਨ ਮਿਲੈ ਕਾਇ
- ਰੇ ਮਨ ਲੇਖੈ ਕਬਹੂ ਨ ਪਾਇ, ਜਾਮਿ ਨ ਭੀਜੈ ਸਾਚ ਨਾਇ
- ਮੇਰੇ ਸੁੰਦਰ ਗਹਿਰ ਗੰਭੀਰ ਲਾਲ, ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ
- ਮਿਲੁ ਸਖੀ ਸਹੇਲੀ ਹਰਿ ਗੁਨ ਬਨੇ, ਹਰਿ ਪ੍ਰਭ ਸੰਗਿ ਖੇਲਹਿ ਵਰ ਕਾਮਨਿ ਗੁਰਮੁਖਿ ਖੋਜਤ ਮਨ ਮਨੇ
- ਮਤ ਬਿਸਰਸਿ ਰੇ ਮਨ ਰਾਮ ਬੋਲਿ, ਅਪਰੰਪਰੁ ਅਗਮ ਅਗੋਚਰੁ ਗੁਰਮੁਖਿ ਹਰਿ ਆਪਿ ਤੁਲਾਏ ਅਤੁਲੁ ਤੋਲਿ
- ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ, ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ
- ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ, ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ
- ਸੁਆਮੀ ਪੰਡਿਤਾ ਤੁਮੑ ਦੇਹੁ ਮਤੀ, ਕਿਨ ਬਿਧਿ ਪਾਵਉ ਪ੍ਰਾਨਪਤੀ
- ਮਤ ਭੂਲਹਿ ਰੇ ਮਨ ਚੇਤਿ ਹਰੀ, ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ
- ਕਾਮੁ ਕ੍ਰੋਧੁ ਬਿਖੁ ਬਜਰੁ ਭਾਰੁ, ਨਾਮ ਬਿਨਾ ਕੈਸੇ ਗੁਨ ਚਾਰੁ
- ਮਨੁ ਭੂਲਉ ਸਮਝਸਿ ਸਾਚ ਨਾਇ, ਗੁਰਸਬਦੁ ਬੀਚਾਰੇ ਸਹਜ ਭਾਇ
- ਤੇਰੇ ਦਰਸਨ ਕਉ ਕੇਤੀ ਬਿਲਲਾਇ, ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ
- ਸਭ ਊਤਮ ਕਿਸੁ ਆਖਉ ਹੀਨਾ, ਹਰਿ ਭਗਤੀ ਸਚਿ ਨਾਮਿ ਪਤੀਨਾ
- ਮੂੜੑੇ ਕਾਹੇ ਬਿਸਾਰਿਓ ਤੈ ਰਾਮ ਨਾਮ, ਅੰਤ ਕਾਲਿ ਤੇਰੈ ਆਵੈ ਕਾਮ
- ਮਨੁ ਅੰਧੁਲਾ ਅੰਧੁਲੀ ਮਤਿ ਲਾਗੈ, ਗੁਰ ਕਰਣੀ ਬਿਨੁ ਭਰਮੁ ਨ ਭਾਗੈ
- ਐਸੀ ਭਵਰਾ ਬਾਸੁ ਲੇ, ਤਰਵਰ ਫੂਲੇ ਬਨ ਹਰੇ
- ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮੑਾਰੀ
ਰਾਗੁ ਸਾਰਗ
- ਅਪੁਨੇ ਠਾਕੁਰ ਕੀ ਹਉ ਚੇਰੀ, ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ
- ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ, ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ
- ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ, ਸਤਿਗੁਰ ਬਚਨਿ ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ
- ਹਰਿ ਬਿਨੁ ਕਿਉ ਜੀਵਾ ਮੇਰੀ ਮਾਈ, ਜੈ ਜਗਦੀਸ ਤੇਰਾ ਜਸੁ ਜਾਚਉ ਮੈ ਹਰਿ ਬਿਨੁ ਰਹਨੁ ਨ ਜਾਈ
- ਹਰਿ ਬਿਨੁ ਕਿਉ ਧੀਰੈ ਮਨੁ ਮੇਰਾ, ਕੋਟਿ ਕਲਪ ਕੇ ਦੂਖ ਬਿਨਾਸਨ ਸਾਚੁ ਦ੍ਰਿੜਾਇ ਨਿਬੇਰਾ
- ਨ ਭੀਜੈ ਰਾਗੀ ਨਾਦੀ ਬੇਦਿ, ਨ ਭੀਜੈ ਸੁਰਤੀ ਗਿਆਨੀ ਜੋਗਿ
- ਨਵ ਛਿਅ ਖਟ ਕਾ ਕਰੇ ਬੀਚਾਰੁ, ਨਿਸਿ ਦਿਨ ਉਚਰੈ ਭਾਰ ਅਠਾਰ
- ਜਿਨਸਿ ਥਾਪਿ ਜੀਆਂ ਕਉ ਭੇਜੈ ਜਿਨਸਿ ਥਾਪਿ ਲੈ ਜਾਵੈ, ਆਪੇ ਥਾਪਿ ਉਥਾਪੈ ਆਪੇ ਏਤੇ ਵੇਸ ਕਰਾਵੈ
- ਜੁੜਿ ਜੁੜਿ ਵਿਛੁੜੇ ਵਿਛੁੜਿ ਜੁੜੇ, ਜੀਵਿ ਜੀਵਿ ਮੁਏ ਮੁਏ ਜੀਵੇ
- ਨਾਨਕ ਤੁਲੀਅਹਿ ਤੋਲ ਜੇ ਜੀਉ ਪਿਛੈ ਪਾਈਐ, ਇਕਸੁ ਨ ਪੁਜਹਿ ਬੋਲ ਜੇ ਪੂਰੇ ਪੂਰਾ ਕਰਿ ਮਿਲੈ
- ਆਖਣਿ ਅਉਖਾ ਸੁਨਣਿ ਅਉਖਾ ਆਖਿ ਨ ਜਾਪੀ ਆਖਿ, ਇਕਿ ਆਖਿ ਆਖਹਿ ਸਬਦੁ ਭਾਖਹਿ ਅਰਧ ਉਰਧ ਦਿਨੁ ਰਾਤਿ
- ਜੂਠਿ ਨ ਰਾਗੀਂ︀ ਜੂਠਿ ਨ ਵੇਦੀਂ︀, ਜੂਠਿ ਨ ਚੰਦ ਸੂਰਜ ਕੀ ਭੇਦੀ
- ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ, ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ
- ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ, ਦੁਖੁ ਦੁਖੁ ਅਗੈ ਆਖੀਐ ਪੜੑਿ ਪੜੑਿ ਕਰਹਿ ਪੁਕਾਰ
- ਨਾਨਕ ਦੁਨੀਆ ਭਸੁ ਰੰਗੁ ਭਸੂ ਹੂ ਭਸੁ ਖੇਹ, ਭਸੋ ਭਸੁ ਕਮਾਵਣੀ ਭੀ ਭਸੁ ਭਰੀਐ ਦੇਹ
- ਘਰਿ ਨਾਰਾਇਣੁ ਸਭਾ ਨਾਲਿ, ਪੂਜ ਕਰੇ ਰਖੈ ਨਾਵਾਲਿ
- ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ, ਸਭੇ ਕਰਣੇ ਤਪ ਸਭਿ ਸਭੇ ਗੀਤ ਗਿਆਨ
- ਪੁਰੀਆ ਖੰਡਾ ਸਿਰਿ ਕਰੇ ਇਕ ਪੈਰਿ ਧਿਆਏ, ਪਉਣੁ ਮਾਰਿ ਮਨਿ ਜਪੁ ਕਰੇ ਸਿਰੁ ਮੁੰਡੀ ਤਲੈ ਦੇਇ
- ਹੈ ਹੈ ਆਖਾਂ ਕੋਟਿ ਕੋਟਿ ਕੋਟੀ ਹੂ ਕੋਟਿ ਕੋਟਿ, ਆਖੂੰ ਆਖਾਂ ਸਦਾ ਸਦਾ ਕਹਣਿ ਨ ਆਵੈ ਤੋਟਿ
- ਸਭੇ ਰਾਤੀ ਸਭਿ ਦਿਹ ਸਭਿ ਥਿਤੀ ਸਭਿ ਵਾਰ, ਸਭੇ ਰੁਤੀ ਮਾਹ ਸਭਿ ਸਭਿ ਧਰਤੀਂ︀ ਸਭਿ ਭਾਰ
- ਅਖੀਂ︀ ਪਰਣੈ ਜੇ ਫਿਰਾਂ ਦੇਖਾਂ ਸਭੁ ਆਕਾਰੁ, ਪੁਛਾ ਗਿਆਨੀ ਪੰਡਿਤਾਂ ਪੁਛਾ ਬੇਦ ਬੀਚਾਰ
- ਹੋਰੁ ਸਰੀਕੁ ਹੋਵੈ ਕੋਈ ਤੇਰਾ ਤਿਸੁ ਅਗੈ ਤੁਧੁ ਆਖਾਂ, ਤੁਧੁ ਅਗੈ ਤੁਧੈ ਸਾਲਾਹੀ ਮੈ ਅੰਧੇ ਨਾਉ ਸੁਜਾਖਾ
- ਜਾਂ ਨ ਸਿਆ ਕਿਆ ਚਾਕਰੀ ਜਾਂ ਜੰਮੇ ਕਿਆ ਕਾਰ, ਸਭਿ ਕਾਰਣ ਕਰਤਾ ਕਰੇ ਦੇਖੈ ਵਾਰੋ ਵਾਰ
- ਸਾਸਤ੍ਰ ਬੇਦ ਪੁਰਾਣ ਪੜੑੰਤਾ, ਪੂਕਾਰੰਤਾ ਅਜਾਣੰਤਾ
- ਜਾਂ ਹਉ ਤੇਰਾ ਤਾਂ ਸਭੁ ਕਿਛੁ ਮੇਰਾ ਹਉ ਨਾਹੀ ਤੂ ਹੋਵਹਿ, ਆਪੇ ਸਕਤਾ ਆਪੇ ਸੁਰਤਾ ਸਕਤੀ ਜਗਤੁ ਪਰੋਵਹਿ
- ਕਲਿ ਹੋਈ ਕੁਤੇ ਮੁਹੀ ਖਾਜੁ ਹੋਆ ਮੁਰਦਾਰੁ, ਕੂੜੁ ਬੋਲਿ ਬੋਲਿ ਭਉਕਣਾ ਚੂਕਾ ਧਰਮੁ ਬੀਚਾਰੁ
- ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ, ਸੀਲੁ ਸੰਜਮੁ ਸੁਚ ਭੰਨੀ ਖਾਣਾ ਖਾਜੁ ਅਹਾਜੁ
- ਲਖ ਸਿਉ ਪ੍ਰੀਤਿ ਹੋਵੈ ਲਖ ਜੀਵਣੁ ਕਿਆ ਖੁਸੀਆ ਕਿਆ ਚਾਉ, ਵਿਛੁੜਿਆ ਵਿਸੁ ਹੋਇ ਵਿਛੋੜਾ ਏਕ ਘੜੀ ਮਹਿ ਜਾਇ
- ਕਾਪੜੁ ਕਾਠੁ ਰੰਗਾਇਆ ਰਾਂਗਿ, ਘਰ ਗਚ ਕੀਤੇ ਬਾਗੇ ਬਾਗ
- ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ, ਜੋ ਬੀਜੈ ਸੋ ਉਗਵੈ ਖਾਂਦਾ ਜਾਣੈ ਜੀਉ
- ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ, ਇਕਨੑੀ ਲਦਿਆ ਇਕਿ ਲਦਿ ਚਲੇ ਇਕਨੑੀ ਬਧੇ ਭਾਰ
- ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟੁ, ਭੀਤਰਿ ਚੋਰੁ ਬਹਾਲਿਆ ਖੋਟੁ ਵੇ ਜੀਆ ਖੋਟੁ
- ਧਨਵੰਤਾ ਇਵ ਹੀ ਕਹੈ ਅਵਰੀ ਧਨ ਕਉ ਜਾਉ, ਨਾਨਕੁ ਨਿਰਧਨੁ ਤਿਤੁ ਦਿਨਿ ਜਿਤੁ ਦਿਨਿ ਵਿਸਰੈ ਨਾਉ
- ਸੂਰਜੁ ਚੜੈ ਵਿਜੋਗਿ ਸਭਸੈ ਘਟੈ ਆਰਜਾ, ਤਨੁ ਮਨੁ ਰਤਾ ਭੋਗਿ ਕੋਈ ਹਾਰੈ ਕੋ ਜਿਣੈ
- ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ, ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ
- ਸਚੁ ਵਰਤੁ ਸੰਤੋਖੁ ਤੀਰਥੁ ਗਿਆਨੁ ਧਿਆਨੁ ਇਸਨਾਨੁ, ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨ
- ਗਿਆਨ ਵਿਹੂਣਾ ਗਾਵੈ ਗੀਤ, ਭੁਖੇ ਮੁਲਾਂ ਘਰੇ ਮਸੀਤਿ
- ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨੑੀ, ਮਨਿ ਅੰਧੈ ਊਂਧੈ ਕਵਲਿ ਦਿਸਨੑਿ ਖਰੇ ਕਰੂਪ
ਰਾਗੁ ਮਲਾਰ
- ਪ੍ਰਾਣੀ ਏਕੋ ਨਾਮੁ ਧਿਆਵਹੁ, ਅਪਨੀ ਪਤਿ ਸੇਤੀ ਘਰਿ ਜਾਵਹੁ
- ਬਰਸੁ ਘਨਾ ਮੇਰਾ ਮਨੁ ਭੀਨਾ, ਅੰਮ੍ਰਿਤ ਬੂੰਦ ਸੁਹਾਨੀ ਹੀਅਰੈ ਗੁਰਿ ਮੋਹੀ ਮਨੁ ਹਰਿ ਰਸਿ ਲੀਨਾ
- ਮਨਿ ਭਾਵੈ ਸਬਦੁ ਸੁਹਾਇਆ, ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨੑੇ ਗੁਰਿ ਰਾਖੇ ਸਚੁ ਪਾਇਆ
- ਬਰਸੁ ਘਨਾ ਮੇਰਾ ਪਿਰੁ ਘਰਿ ਆਇਆ, ਬਲਿ ਜਾਵਾਂ ਗੁਰ ਅਪਨੇ ਪ੍ਰੀਤਮ ਜਿਨਿ ਹਰਿ ਪ੍ਰਭੁ ਆਣਿ ਮਿਲਾਇਆ
- ਮਹਲ ਮਹਿ ਬੈਠੇ ਅਗਮ ਅਪਾਰ, ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ
- ਗੁਣ ਗੋਬਿੰਦ ਨ ਜਾਣੀਅਹਿ ਮਾਇ, ਅਣਡੀਠਾ ਕਿਛੁ ਕਹਣੁ ਨ ਜਾਇ, ਕਿਆ ਕਰਿ ਆਖਿ ਵਖਾਣੀਐ ਮਾਇ
- ਵੈਦ ਨ ਭੋਲੇ ਦਾਰੂ ਲਾਇ, ਦਰਦੁ ਹੋਵੈ ਦੁਖੁ ਰਹੈ ਸਰੀਰ, ਐਸਾ ਦਾਰੂ ਲਗੈ ਨ ਬੀਰ
- ਐਸਾ ਦਾਰੂ ਖਾਹਿ ਗਵਾਰ, ਜਿਤੁ ਖਾਧੈ ਤੇਰੇ ਜਾਹਿ ਵਿਕਾਰ
- ਬਾਗੇ ਕਾਪੜ ਬੋਲੈ ਬੈਣ, ਲੰਮਾ ਨਕੁ ਕਾਲੇ ਤੇਰੇ ਨੈਣ
- ਪਿਰ ਭਾਵੈ ਪ੍ਰੇਮੁ ਸਖਾਈ, ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ
- ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ, ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ
- ਰੈਨਿ ਬਬੀਹਾ ਬੋਲਿਓ ਮੇਰੀ ਮਾਈ
- ਮੈ ਅੰਧੁਲੇ ਨਾਵੈ ਕੀ ਜੋਤਿ, ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ
- ਤੂ ਕੈਸੇ ਆੜਿ ਫਾਥੀ ਜਾਲਿ, ਅਲਖੁ ਨ ਜਾਚਹਿ ਰਿਦੈ ਸਮੑਾਲਿ
- ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ, ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ
- ਆਪੀਨੑੈ ਆਪੁ ਸਾਜਿ ਆਪੁ ਪਛਾਣਿਆ, ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ
- ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ, ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ
- ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ, ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ
- ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ, ਬੈਠਾ ਤਾੜੀ ਲਾਇ ਕਵਲੁ ਛਪਾਇਆ
- ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ, ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ
- ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ, ਬ੍ਰਹਮੇ ਦਿਤੇ ਬੇਦ ਪੂਜਾ ਲਾਇਆ
- ਆਪੇ ਛਿੰਝ ਪਵਾਇ ਮਲਾਖਾੜਾ ਰਚਿਆ, ਲਥੇ ਭੜਥੂ ਪਾਇ ਗੁਰਮੁਖਿ ਮਚਿਆ
- ਦੋਵੈ ਤਰਫਾ ਉਪਾਇ ਇਕੁ ਵਰਤਿਆ, ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ
- ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ, ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ ਉਸਾਰਣਹਾਰ
- ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ, ਦੂਜੈ ਦੂਜੀ ਤਰਫ ਹੈ ਕੂੜਿ ਮਿਲੈ ਨ ਮਿਲਿਆ ਜਾਇ
- ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ, ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ
- ਨਾਥ ਜਤੀ ਸਿਧ ਪੀਰ ਕਿਨੈ ਅੰਤੁ ਨ ਪਾਇਆ, ਗੁਰਮੁਖਿ ਨਾਮੁ ਧਿਆਇ ਤੁਝੈ ਸਮਾਇਆ
- ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ, ਆਪੇ ਲੇਖਾ ਮੰਗਸੀ ਆਪਿ ਕਰਾਏ ਕਾਰ
- ਸਚਾ ਵੇਪਰਵਾਹੁ ਇਕੋ ਤੂ ਧਣੀ, ਤੂ ਸਭੁ ਕਿਛੁ ਆਪੇ ਆਪਿ ਦੂਜੇ ਕਿਸੁ ਗਣੀ
- ਖੰਡ ਪਤਾਲ ਅਸੰਖ ਮੈ ਗਣਤ ਨ ਹੋਈ, ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ
- ਆਪੇ ਜਗਤੁ ਉਪਾਇ ਕੈ ਗੁਣ ਅਉਗਣ ਕਰੇ ਬੀਚਾਰੁ, ਤ੍ਰੈ ਗੁਣ ਸਰਬ ਜੰਜਾਲੁ ਹੈ ਨਾਮਿ ਨ ਧਰੇ ਪਿਆਰੁ
- ਸਚਾ ਸਤਿਗੁਰੁ ਸੇਵਿ ਸਚੁ ਸਮੑਾਲਿਆ, ਅੰਤਿ ਖਲੋਆ ਆਇ ਜਿ ਸਤਿਗੁਰ ਅਗੈ ਘਾਲਿਆ
- ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ, ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਂਵਹੀ
- ਇਕਿ ਜੈਨੀ ਉਝੜ ਪਾਇ ਧੁਰਹੁ ਖੁਆਇਆ, ਤਿਨ ਮੁਖਿ ਨਾਹੀ ਨਾਮੁ ਨ ਤੀਰਥਿ ਨੑਾਇਆ
- ਸਚਾ ਅਲਖ ਅਭੇਉ ਹਠਿ ਨ ਪਤੀਜਈ, ਇਕਿ ਗਾਵਹਿ ਰਾਗ ਪਰੀਆ ਰਾਗਿ ਨ ਭੀਜਈ
- ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ, ਪੂਰੈ ਕਰਮਿ ਧਿਆਇ ਪੂਰਾ ਸਬਦੁ ਮੰਨਿ ਵਸਾਇਆ
- ਕੁਲਹਾਂ ਦੇਂਦੇ ਬਾਵਲੇ ਲੈਂਦੇ ਵਡੇ ਨਿਲਜ, ਚੂਹਾ ਖਡ ਨ ਮਾਵਈ ਤਿਕਲਿ ਬੰਨੑੈ ਛਜ
- ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ, ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ
- ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ, ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ
- ਰਾਤੀ ਕਾਲੁ ਘਟੈ ਦਿਨਿ ਕਾਲੁ, ਛਿਜੈ ਕਾਇਆ ਹੋਇ ਪਰਾਲੁ
- ਮੁਆ ਪਿਆਰੁ ਪ੍ਰੀਤਿ ਮੁਈ ਮੁਆ ਵੈਰੁ ਵਾਦੀ, ਵੰਨੁ ਗਇਆ ਰੂਪੁ ਵਿਣਸਿਆ ਦੁਖੀ ਦੇਹ ਰੁਲੀ
- ਅੰਮ੍ਰਿਤ ਨਾਮੁ ਸਦਾ ਸੁਖਦਾਤਾ ਅੰਤੇ ਹੋਇ ਸਖਾਈ, ਬਾਝੁ ਗੁਰੂ ਜਗਤੁ ਬਉਰਾਨਾ ਨਾਵੈ ਸਾਰ ਨ ਪਾਈ
- ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ, ਸੋ ਧਨੁ ਮਿਤ੍ਰੁ ਨ ਕਾਂਢੀਐ ਜਿਤੁ ਸਿਰਿ ਚੋਟਾਂ ਖਾਇ
- ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ, ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ
- ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ, ਚਿਕੜਿ ਲਾਇਐ ਕਿਆ ਥੀਐ ਜਾਂ ਤੁਟੈ ਪਥਰ ਬੰਧੁ
- ਲਖ ਮਣ ਸੁਇਨਾ ਲਖ ਮਣ ਰੁਪਾ ਲਖ ਸਾਹਾ ਸਿਰਿ ਸਾਹ, ਲਖ ਲਸਕਰ ਲਖ ਵਾਜੇ ਨੇਜੇ ਲਖੀ ਘੋੜੀ ਪਾਤਿਸਾਹ
- ਇਕਨੑਾ ਗਲੀਂ ਜੰਜੀਰ ਬੰਦਿ ਰਬਾਣੀਐ, ਬਧੇ ਛੁਟਹਿ ਸਚਿ ਸਚੁ ਪਛਾਣੀਐ
- ਹਰਣਾਂ ਬਾਜਾਂ ਤੈ ਸਿਕਦਾਰਾਂ ਏਨੑਾ ਪੜੑਿਆ ਨਾਉ, ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ
- ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ, ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ
- ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ, ਲਬੈ ਮਾਲੈ ਘੁਲਿ ਮਿਲਿ ਮਿਚਲਿ ਊਂਘੈ ਸਉੜਿ ਪਲੰਘੁ
- ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ, ਏਨੀ ਠਗੀਂ ਜਗੁ ਠਗਿਆ ਕਿਨੈ ਨ ਰਖੀ ਲਜ
- ਪੜਿਆ ਲੇਖੇਦਾਰੁ ਲੇਖਾ ਮੰਗੀਐ, ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ
- ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ, ਧਰਤੀ ਪਾਤਾਲੀ ਆਕਾਸੀ ਇਕਿ ਦਰਿ ਰਹਨਿ ਵਜੀਰ
- ਅਜਰੁ ਜਰੈ ਤ ਨਉ ਕੁਲ ਬੰਧੁ, ਪੂਜੈ ਪ੍ਰਾਣ ਹੋਵੈ ਥਿਰੁ ਕੰਧੁ
- ਪੜੑੀਐ ਨਾਮੁ ਸਾਲਾਹ ਹੋਰਿ ਬੁਧੀਂ︀ ਮਿਥਿਆ, ਬਿਨੁ ਸਚੇ ਵਾਪਾਰ ਜਨਮੁ ਬਿਰਥਿਆ
- ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ, ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ
- ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ, ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ
- ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ, ਸਚਾ ਸਬਦੁ ਵੀਚਾਰਿ ਸੇ ਤੁਝ ਹੀ ਮਾਹਿ ਸਮਾਇਆ
- ਨਾਨਕ ਮਾਇਆ ਕਰਮ ਬਿਰਖੁ ਫਲ ਅੰਮ੍ਰਿਤ ਫਲ ਵਿਸੁ, ਸਭ ਕਾਰਣ ਕਰਤਾ ਕਰੇ ਜਿਸੁ ਖਵਾਲੇ ਤਿਸੁ
- ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ, ਤੇਰੈ ਹਥਿ ਨਿਬੇੜੁ ਤੂਹੈ ਮਨਿ ਭਾਇਆ
- ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ, ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ
- ਚਿਲਿਮਿਲਿ ਬਿਸੀਆਰ ਦੁਨੀਆ ਫਾਨੀ, ਕਾਲੂਬਿ ਅਕਲ ਮਨ ਗੋਰ ਨ ਮਾਨੀ
- ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ, ਧਨੁ ਲੇਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ
- ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ, ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ
- ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ, ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ
ਰਾਗੁ ਪਰਭਾਤੀ / ਪ੍ਰਭਾਤੀ
- ਅਵਰ ਸਿਆਣਪ ਸਗਲੀ ਪਾਜੁ, ਜੈ ਬਖਸੇ ਤੈ ਪੂਰਾ ਕਾਜੁ
- ਇਹੁ ਸੰਸਾਰੁ ਸਗਲ ਬਿਕਾਰੁ, ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ
- ਬਾਬਾ ਮਨਿ ਸਾਚਾ ਮੁਖਿ ਸਾਚਾ ਕਹੀਐ ਤਰੀਐ ਸਾਚਾ ਹੋਈ, ਦੁਸਮਨੁ ਦੂਖੁ ਨ ਆਵੈ ਨੇੜੈ ਹਰਿ ਮਤਿ ਪਾਵੈ ਕੋਈ
- ਅਉਧੂ ਸਹਜੇ ਤਤੁ ਬੀਚਾਰਿ, ਜਾ ਤੇ ਫਿਰਿ ਨ ਆਵਹੁ ਸੈਸਾਰਿ
- ਕਿਆ ਕਹੀਐ ਸਰਬੇ ਰਹਿਆ ਸਮਾਇ, ਜੋ ਕਿਛੁ ਵਰਤੈ ਸਭ ਤੇਰੀ ਰਜਾਇ
- ਗੁਰ ਸਮਾਨਿ ਤੀਰਥੁ ਨਹੀ ਕੋਇ, ਸਰੁ ਸੰਤੋਖੁ ਤਾਸੁ ਗੁਰੁ ਹੋਇ
- ਕਰਤਾ ਤੂ ਮੇਰਾ ਜਜਮਾਨੁ, ਇਕ ਦਖਿਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ
- ਤੂਹੈ ਹੈ ਵਾਹੁ ਤੇਰੀ ਰਜਾਇ, ਜੋ ਕਿਛੁ ਕਰਹਿ ਸੋਈ ਪਰੁ ਹੋਇਬਾ ਅਵਰੁ ਨ ਕਰਣਾ ਜਾਇ
- ਬੋਲਹੁ ਸਚੁ ਨਾਮੁ ਕਰਤਾਰ, ਫੁਨਿ ਬਹੁੜਿ ਨ ਆਵਣ ਵਾਰ
- ਐਸਾ ਨਾਮੁ ਰਤਨੁ ਨਿਧਿ ਮੇਰੈ, ਗੁਰਮਤਿ ਦੇਹਿ ਲਗਉ ਪਗਿ ਤੇਰੈ
- ਜਾਗਸਿ ਜੀਵਣ ਜਾਗਣਹਾਰਾ, ਸੁਖ ਸਾਗਰ ਅੰਮ੍ਰਿਤ ਭੰਡਾਰਾ
- ਐਸੇ ਝੂਠਿ ਮੁਠੇ ਸੰਸਾਰਾ, ਨਿੰਦਕੁ ਨਿੰਦੈ ਮੁਝੈ ਪਿਆਰਾ
- ਬਾਬਾ ਐਸਾ ਬਿਖਮ ਜਾਲਿ ਮਨੁ ਵਾਸਿਆ, ਬਿਬਲੁ ਝਾਗਿ ਸਹਜਿ ਪਰਗਾਸਿਆ
- ਕਿਆ ਜਾਨਾਂ ਕਿਆ ਕਰੈ ਕਰਾਵੈ, ਨਾਮ ਬਿਨਾ ਤਨਿ ਕਿਛੁ ਨ ਸੁਖਾਵੈ
- ਮੇਰਾ ਪ੍ਰਭੁ ਰਾਂਗਿ ਘਣੌ ਅਤਿ ਰੂੜੌ, ਦੀਨ ਦਇਆਲੁ ਪ੍ਰੀਤਮ ਮਨਮੋਹਨੁ ਅਤਿ ਰਸ ਲਾਲ ਸਗੂੜੌ
- ਸਬਦਿ ਰਤੇ ਪੂਰੇ ਬੈਰਾਗੀ, ਅਉਹਠਿ ਹਸਤ ਮਹਿ ਭੀਖਿਆ ਜਾਚੀ ਏਕ ਭਾਇ ਲਿਵ ਲਾਗੀ
- ਜਲਿ ਜਾਉ ਜੀਵਨੁ ਨਾਮ ਬਿਨਾ, ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ ਆਵੈ ਸਾਦੁ ਮਨਾ
- ਨਾ ਮਨੁ ਮਰੈ ਨ ਮਾਇਆ ਮਰੈ, ਜਿਨਿ ਕਿਛੁ ਕੀਆ ਸੋਈ ਜਾਣੈ ਸਬਦੁ ਵੀਚਾਰਿ ਭਉ ਸਾਗਰੁ ਤਰੈ
- ਐਸਾ ਜਾਪੁ ਜਪਉ ਜਪਮਾਲੀ, ਦੁਖ ਸੁਖ ਪਰਹਰਿ ਭਗਤਿ ਨਿਰਾਲੀ
- ਖਟੁ ਕਰਮ ਨਾਮੁ ਨਿਰੰਜਨੁ ਸੋਈ, ਤੂ ਗੁਣ ਸਾਗਰੁ ਅਵਗੁਣ ਮੋਹੀ
- ਕੋਈ ਜਾਣਿ ਨ ਭੂਲੈ ਭਾਈ, ਸੋ ਭੂਲੈ ਜਿਸੁ ਆਪਿ ਭੁਲਾਏ ਬੂਝੈ ਜਿਸੈ ਬੁਝਾਈ
- ਸੁਣਿ ਮਨ ਅੰਧੇ ਮੂਰਖ ਗਵਾਰ, ਆਵਤ ਜਾਤ ਲਾਜ ਨਹੀ ਲਾਗੈ ਬਿਨੁ ਗੁਰ ਬੂਡੈ ਬਾਰੋ ਬਾਰ
- ਏਕੋ ਰਵਿ ਰਹਿਆ ਸਭ ਠਾਈ, ਅਵਰੁ ਨ ਦੀਸੈ ਕਿਸੁ ਪੂਜ ਚੜਾਈ
- ਝੂਠੀ ਦੁਰਮਤਿ ਕੀ ਚਤੁਰਾਈ, ਬਿਨਸਤ ਬਾਰ ਨ ਲਾਗੈ ਕਾਈ